1. Home
  2. ਪਸ਼ੂ ਪਾਲਣ

Winter Care: ਮਾਹਿਰਾਂ ਦੀ ਮੱਛੀ ਪਾਲਕਾਂ ਨੂੰ ਚੇਤਾਵਨੀ, ਜੇਕਰ ਤਾਪਮਾਨ 10 ਡਿਗਰੀ ਤੋਂ ਹੇਠਾਂ ਜਾਂਦਾ ਹੈ ਤਾਂ ਹੋ ਜਾਓ ਸਾਵਧਾਨ, ਇਸ ਖੁਰਾਕ ਨੂੰ ਤੁਰੰਤ ਕਰ ਦਿਓ ਬੰਦ

ਸਰਦੀਆਂ ਵਿੱਚ ਦਿਨ ਛੋਟੇ ਹੋ ਜਾਂਦੇ ਹਨ ਅਤੇ ਰੌਸ਼ਨੀ ਵੀ ਘੱਟ ਮਿਲਦੀ ਹੈ। ਇਸ ਲਈ ਪਾਣੀ ਵਿੱਚ ਆਕਸੀਜਨ ਦੀ ਮਾਤਰਾ ਵੀ ਘੱਟ ਜਾਂਦੀ ਹੈ, ਕਈ ਵਾਰ ਬੱਦਲਵਾਈ ਦਾ ਮੌਸਮ ਹੋਣ ਕਾਰਣ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਇਸ ਲਈ ਜ਼ਰੂਰੀ ਹੈ ਕਿ ਅਜਿਹੇ ਮੌਸਮ ਵਿੱਚ ਤਲਾਬਾਂ ਵਿਚ ਤਾਜ਼ਾ ਪਾਣੀ ਪਾਉਂਦੇ ਰਿਹਾ ਜਾਵੇ।

Gurpreet Kaur Virk
Gurpreet Kaur Virk
ਮੱਛੀ ਪਾਲਕਾਂ ਨੂੰ ਮਾਹਿਰਾਂ ਦੀ ਸਲਾਹ

ਮੱਛੀ ਪਾਲਕਾਂ ਨੂੰ ਮਾਹਿਰਾਂ ਦੀ ਸਲਾਹ

Fish Farming Tips: ਮੱਛੀਆਂ ਠੰਡੇ ਖੂਨ ਵਾਲਾ ਜੀਵ ਹਨ ਇਸ ਲਈ ਸਰਦੀਆਂ ਵਿੱਚ ਇਨ੍ਹਾਂ ਨੂੰ ਵਿਸ਼ੇਸ਼ ਦੇਖਭਾਲ ਦੀ ਲੋੜ ਪੈਂਦੀ ਹੈ। ਇਸ ਮੌਸਮ ਵਿੱਚ ਇਨ੍ਹਾਂ ਦੀ ਰੋਗਾਂ ਤੋਂ ਬਚਣ ਦੀ ਸਮਰੱਥਾ ਵੀ ਘਟ ਜਾਂਦੀ ਹੈ, ਜਿਸ ਕਾਰਣ ਬਿਮਾਰੀਆਂ ਦਾ ਹਮਲਾ ਹੋਣ ਦਾ ਖਤਰਾ ਵਧ ਜਾਂਦਾ ਹੈ।

ਇਹ ਜਾਣਕਾਰੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਫਿਸ਼ਰੀਜ਼ ਕਾਲਜ ਦੇ ਡੀਨ, ਡਾ. ਮੀਰਾ. ਡੀ. ਆਂਸਲ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਮੱਛੀਆਂ ਦੇ ਤਲਾਬਾਂ ਵਿੱਚ ਪਾਣੀ ਦੀ ਉਪਰਲੀ ਸਤਹਿ ਦਾ ਤਾਪਮਾਨ ਹੇਠਲੀ ਸਤਹਿ ਨਾਲੋਂ ਘੱਟ ਹੁੰਦਾ ਹੈ ਇਸ ਲਈ ਮੱਛੀਆਂ ਹੇਠਲੇ ਪਾਣੀ ਵਿੱਚ ਰਹਿਣਾ ਚਾਹੁੰਦੀਆਂ ਹਨ। ਇਸ ਲਈ ਸਰਦੀਆਂ ਦੇ ਮੌਸਮ ਵਿੱਚ ਤਲਾਬਾਂ ਵਿੱਚ ਘੱਟੋ ਘੱਟ 6 ਫੁੱਟ ਪਾਣੀ ਜ਼ਰੂਰ ਰੱਖਣਾ ਚਾਹੀਦਾ ਹੈ ਜਿਸ ਨਾਲ ਕਿ ਮੱਛੀਆਂ ਆਰਾਮ ਨਾਲ ਪਾਣੀ ਦੀ ਹੇਠਲੀ ਨਿੱਘੀ ਸਤਹਿ ਵਿੱਚ ਰਹਿ ਸਕਣ। ਸਰਦੀਆਂ ਵਿੱਚ ਦਿਨ ਛੋਟੇ ਹੋ ਜਾਂਦੇ ਹਨ ਅਤੇ ਰੌਸ਼ਨੀ ਵੀ ਘੱਟ ਮਿਲਦੀ ਹੈ। ਇਸ ਲਈ ਪਾਣੀ ਵਿੱਚ ਆਕਸੀਜਨ ਦੀ ਮਾਤਰਾ ਵੀ ਘੱਟ ਜਾਂਦੀ ਹੈ, ਕਈ ਵਾਰ ਬੱਦਲਵਾਈ ਦਾ ਮੌਸਮ ਹੋਣ ਕਾਰਣ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਇਸ ਲਈ ਜ਼ਰੂਰੀ ਹੈ ਕਿ ਅਜਿਹੇ ਮੌਸਮ ਵਿੱਚ ਤਲਾਬਾਂ ਵਿਚ ਤਾਜ਼ਾ ਪਾਣੀ ਪਾਉਂਦੇ ਰਿਹਾ ਜਾਵੇ।

ਜੇਕਰ ਤਲਾਬਾਂ ਦੇ ਕਿਨਾਰੇ `ਤੇ ਰੁੱਖ ਹਨ ਤਾਂ ਉਨ੍ਹਾਂ ਰੁੱਖਾਂ ਨੂੰ ਛਾਂਗ ਦੇਣਾ ਚਾਹੀਦਾ ਹੈ ਅਤੇ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਦੇ ਡਿਗਦੇ ਪੱਤਿਆਂ ਨੂੰ ਤਾਲਾਬ ਤੋਂ ਬਾਹਰ ਕੱਢ ਦਿੱਤਾ ਜਾਏ।ਇਹ ਵੀ ਵੇਖਿਆ ਗਿਆ ਹੈ ਕਿ ਇਸ ਮੌਸਮ ਵਿੱਚ ਕਈ ਪਰਜੀਵੀ, ਅਤੇ ਉੱਲੀ ਆਦਿ ਵੀ ਮੱਛੀਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਜਿਸ ਵਾਸਤੇ ਲੋੜੀਂਦੀਆਂ ਤੇ ਸਹੀ ਦਵਾਈਆਂ ਡਾਕਟਰ ਦੀ ਸਲਾਹ ਨਾਲ ਵਰਤ ਲੈਣੀਆਂ ਚਾਹੀਦੀਆਂ ਹਨ।ਤਾਲਾਬ ਨੂੰ ਪ੍ਰਤੀ ਏਕੜ 1-2 ਕਿਲੋ ਲਾਲ ਦਵਾਈ ਪਾ ਕੇ ਸਾਫ ਰੱਖਣਾ ਚਾਹੀਦਾ ਹੈ।

ਮੱਛੀਆਂ ਦੀ ਖਾਣ ਦੀ ਸਮਰੱਥਾ ਵੀ ਘੱਟ ਜਾਂਦੀ ਹੈ ਅਤੇ ਉਨ੍ਹਾਂ ਨੂੰ ਪੂਰੀ ਮਿਕਦਾਰ ਦੀ ਪਾਈ ਫੀਡ ਪੂਰਨ ਤੌਰ ’ਤੇ ਖਾਧੀ ਨਹੀਂ ਜਾਂਦੀ ਅਤੇ ਉਹ ਤਾਲਾਬ ਦੇ ਥੱਲੇ ਬੈਠ ਜਾਂਦੀ ਹੈ ਜਿਸ ਨਾਲ ਤਾਲਾਬ ਦੇ ਪਾਣੀ ਦੀ ਕੁਆਲਿਟੀ ਵੀ ਖਰਾਬ ਹੁੰਦੀ ਹੈ ਇਸ ਲਈ ਖੁਰਾਕ ਦੀ ਮਾਤਰਾ ਵੀ ਘਟਾ ਦੇਣੀ ਚਾਹੀਦੀ ਹੈ। ਜੇ ਤਾਪਮਾਨ 10 ਡਿਗਰੀ ਤੋਂ ਥੱਲੇ ਚਲਾ ਜਾਵੇ ਤਾਂ ਖੁਰਾਕ ਪਾਉਣੀ ਬੰਦ ਕਰ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Fish Care: ਸਰਦੀਆਂ ਵਿੱਚ ਮਛੇਰਿਆਂ ਲਈ 10 ਵਧੀਆ ਸੁਝਾਅ, ਇਨ੍ਹਾਂ ਗੱਲਾਂ ਦਾ ਰੱਖ ਲਿਆ ਧਿਆਨ ਤਾਂ ਨਹੀਂ ਪੈਣਗੀਆਂ ਮੱਛੀਆਂ ਬੀਮਾਰ

ਪਾਣੀ ਵਿੱਚ ਪੈਦਾ ਹੋਣ ਵਾਲੀ ਕਾਈ ਜਾਂ ਬਨਸਪਤੀ ਨੂੰ ਸਾਫ ਕਰਦੇ ਰਹਿਣਾ ਚਾਹੀਦਾ ਹੈ। ਤਾਲਾਬ ਵਿੱਚ ਆਕਸੀਜਨ ਦੀ ਮਾਤਰਾ ਵਧਾਉਣ ਲਈ ਏਰੀਏਟਰ ਵੀ ਚਲਾਉਣਾ ਚਾਹੀਦਾ ਹੈ।ਪਾਣੀ ਦੇ ਖਾਰੇ ਅਤੇ ਤੇਜ਼ਾਬੀਪਣ ਦੀ ਜਾਂਚ ਵੀ ਬਹੁਤ ਜ਼ਰੂਰੀ ਹੈ। ਇਸ ਜਾਂਚ ਦੇ ਨਾਲ ਅਸੀਂ ਪਾਣੀ ਵਿੱਚ ਇਨ੍ਹਾਂ ਮਾਦਿਆਂ ਨੂੰ ਸੰਤੁਲਿਤ ਕਰ ਸਕਦੇ ਹਾਂ। ਡਾ. ਮੀਰਾ ਨੇ ਕਿਹਾ ਕਿ ਮੱਛੀ ਪਾਲਕ ਇਨ੍ਹਾਂ ਨੁਕਤਿਆਂ ਦੀ ਵਰਤੋਂ ਕਰਕੇ ਜਿੱਥੇ ਮੱਛੀਆਂ ਦੀ ਸਿਹਤ ਅਤੇ ਉਤਪਾਦਨ ਨੂੰ ਠੀਕ ਰੱਖ ਸਕਦੇ ਹਨ ਉਥੇ ਆਪਣੇ ਆਰਥਿਕ ਲਾਭ ਨੂੰ ਕਾਇਮ ਰੱਖ ਸਕਦੇ ਹਨ।

Summary in English: Winter Care: Experts warn fish farmers, be careful if the temperature drops below 10 degrees, stop this diet immediately

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters