ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਨੂੰ ਮਾਰਚ 2022 ਤਕ ਵਧਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰ ਕੋਰੋਨਾ ਮਹਾਮਾਰੀ ਦੌਰਾਨ 80 ਕਰੋੜ ਤੋਂ ਵੱਧ ਲੋਕਾਂ ਨੂੰ ਮੁਫਤ ਰਾਸ਼ਨ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਚਲਾ ਰਹੀ ਹੈ।
ਪ੍ਰਧਾਨ ਮੰਤਰੀ ਨੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਦੇਸ਼ ਦੇ 80 ਕਰੋੜ ਤੋਂ ਵੱਧ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਚਲਾ ਰਹੇ ਹਾਂ ਤਾਂ ਜੋ ਉਨ੍ਹਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਸਕੀਮ ਨੂੰ ਹੁਣ ਮਾਰਚ 2022 ਤਕ ਵਧਾ ਦਿੱਤਾ ਗਿਆ ਹੈ। ਇਸ ਸਾਲ ਦੇ ਸ਼ੁਰੂ ‘ਚ ਕੇਂਦਰ ਨੇ ਨਵੰਬਰ ਤਕ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ (ਫੇਜ਼ IV) ਤਹਿਤ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (NFSA) ਦੇ ਲਾਭਪਾਤਰੀਆਂ ਨੂੰ ਵਾਧੂ ਅਨਾਜ ਦੀ ਵੰਡ ਨੂੰ ਮਨਜ਼ੂਰੀ ਦਿੱਤੀ ਸੀ।
ਇਸ ਯੋਜਨਾ ਤਹਿਤ ਸਰਕਾਰ NFSA (ਅੰਤਯੋਦਿਆ ਅੰਨਾ ਯੋਜਨਾ ਅਤੇ ਤਰਜੀਹੀ ਪਰਿਵਾਰ) ਤਹਿਤ ਕਵਰ ਕੀਤੇ ਗਏ ਵੱਧ ਤੋਂ ਵੱਧ 81.35 ਕਰੋੜ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 5 ਕਿਲੋਗ੍ਰਾਮ ਅਨਾਜ ਦਾ ਮੁਫਤ ਰਾਸ਼ਨ ਪ੍ਰਦਾਨ ਕਰੇਗੀ, ਜਿਸ ਵਿੱਚ ਸਿੱਧਾ ਲਾਭ ਟ੍ਰਾਂਸਫਰ (DBT) ਸ਼ਾਮਲ ਹੈ।
ਇਹ ਵੀ ਪੜ੍ਹੋ : PM ਜਨ ਧਨ ਖਾਤਾ ਖੁਲਵਾਓ ਅਤੇ ਪਾਓ 1 ਲੱਖ 30 ਹਜ਼ਾਰ ਰੁਪਏ ਦਾ ਲਾਭ, ਜਾਣੋ- ਕੀ ਹੈ ਤਰੀਕਾ?
Summary in English: Big update on the Pradhan Mantri Garib Kalyan Package (PMGKP)