1. Home

Good News! ਕਣਕ, ਛੋਲੇ, ਦਾਲਾਂ, ਮਟਰ, ਰਾਈ, ਸਰ੍ਹੋਂ, ਜੌਂ ਦੇ ਬੀਜਾਂ 'ਤੇ 90 ਤੋਂ 100% ਸਬਸਿਡੀ

ਸੂਬੇ ਦੇ ਕਿਸਾਨਾਂ ਨੂੰ ਬੀਜਾਂ ਦੀ ਖਰੀਦ 'ਤੇ 90 ਤੋਂ 100 ਫੀਸਦੀ ਤੱਕ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਹੈ। ਜਾਣੋ ਕਿਸ ਨੂੰ ਮਿਲੇਗਾ ਇਸ ਦਾ ਫਾਇਦਾ...

Gurpreet Kaur Virk
Gurpreet Kaur Virk
ਕਿਸਾਨਾਂ ਲਈ ਖੁਸ਼ਖ਼ਬਰੀ

ਕਿਸਾਨਾਂ ਲਈ ਖੁਸ਼ਖ਼ਬਰੀ

Subsidy Scheme: ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਵੱਧ ਤੋਂ ਵੱਧ ਮੁੱਲ ਮਿਲ ਸਕੇ। ਇਸ ਲੜੀ 'ਚ ਹੁਣ ਸਰਕਾਰ ਨੇ ਕਿਸਾਨਾਂ ਨੂੰ ਬੀਜਾਂ ਦੀ ਖਰੀਦ 'ਤੇ 90 ਤੋਂ 100 ਫੀਸਦੀ ਤੱਕ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਹੈ। ਜਾਣੋ ਕਿਸ ਨੂੰ ਮਿਲੇਗਾ ਇਸ ਸਕੀਮ ਦਾ ਫਾਇਦਾ...

Subsidy for Rabi Crops: ਸਰਕਾਰ ਕਿਸਾਨਾਂ ਦੀ ਭਲਾਈ ਲਈ ਕਈ ਕਦਮ ਚੁੱਕ ਰਹੀ ਹੈ। ਜਿਸ ਲਈ ਸਮੇਂ-ਸਮੇਂ 'ਤੇ ਕਈ ਅਜਿਹੀਆਂ ਲਾਹੇਵੰਦ ਸਕੀਮਾਂ ਆਉਂਦੀਆਂ ਰਹਿੰਦੀਆਂ ਹਨ, ਜਿਸ ਦਾ ਕਿਸਾਨਾਂ ਨੂੰ ਸਿੱਧਾ ਲਾਭ ਮਿਲ ਸਕਦਾ ਹੈ। ਦੇਸ਼ ਜਿੱਥੇ ਆਧੁਨਿਕੀਕਰਨ ਵੱਲ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਖੇਤੀਬਾੜੀ ਵਰਗ ਵੱਲ ਵੀ ਬਹੁਤ ਧਿਆਨ ਦਿੱਤਾ ਜਾ ਰਿਹਾ ਹੈ। ਇਸ ਵਾਰ ਸਰਕਾਰ ਨੇ ਹਾੜੀ ਦੇ ਸੀਜ਼ਨ ਲਈ ਬੀਜਾਂ ਦੀ ਖਰੀਦ 'ਤੇ ਕਿਸਾਨਾਂ ਨੂੰ 90 ਫੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਜਿਸ ਲਈ ਬੀਜ ਗਰਾਂਟ ਸਕੀਮ ਤਹਿਤ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ।

ਆਉਣ ਵਾਲੇ ਹਾੜੀ ਸੀਜ਼ਨ ਦੇ ਮੱਦੇਨਜ਼ਰ ਬਿਹਾਰ ਸਰਕਾਰ ਤੇਲ ਬੀਜਾਂ ਦੀ ਖਰੀਦ 'ਤੇ 90 ਫੀਸਦੀ ਸਬਸਿਡੀ ਦੇ ਰਹੀ ਹੈ। ਬੀਜ ਗਰਾਂਟ ਸਕੀਮ ਤਹਿਤ ਕਿਸਾਨਾਂ ਨੂੰ ਕਣਕ, ਛੋਲੇ, ਦਾਲਾਂ, ਮਟਰ, ਰਾਈ, ਸਰ੍ਹੋਂ, ਜੌਂ ਦੇ ਬੀਜਾਂ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਬੀਜਾਂ ਦੀ ਵੰਡ ਬਿਹਾਰ ਸਰਕਾਰ ਦੇ ਰਾਜ ਬੀਜ ਨਿਗਮ ਰਾਹੀਂ ਕੀਤੀ ਜਾਵੇਗੀ।

ਬੀਜਾਂ ਦੀ ਹੋਵੇਗੀ ਹੋਮ ਡਿਲੀਵਰੀ

ਕਿਸਾਨਾਂ ਦੀ ਆਸਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਹਾਰ ਸਰਕਾਰ ਨੇ ਤੇਲ ਬੀਜਾਂ ਦੀ ਹੋਮ ਡਿਲਿਵਰੀ ਕਰਨ ਦਾ ਫੈਸਲਾ ਕੀਤਾ ਹੈ। ਜਿਸ ਲਈ ਕਿਸਾਨਾਂ ਨੂੰ ਬੀਜ ਆਨਲਾਈਨ ਮਾਧਿਅਮ ਰਾਹੀਂ ਹੀ ਬੁੱਕ ਕਰਨਾ ਹੋਵੇਗਾ। ਹਾਲਾਂਕਿ, ਕਣਕ ਦੇ ਬੀਜ 'ਤੇ 2 ਰੁਪਏ ਅਤੇ ਹੋਰ ਬੀਜਾਂ 'ਤੇ 5 ਰੁਪਏ ਪ੍ਰਤੀ ਕਿਲੋ ਦੇਣੇ ਹੋਣਗੇ।

ਸਬਸਿਡੀ ਲਈ ਅਰਜ਼ੀ ਕਿਵੇਂ ਦੇਣੀ ਹੈ?

ਬਿਹਾਰ ਦੇ ਕਿਸਾਨਾਂ ਨੂੰ ਹਾੜੀ ਸੀਜ਼ਨ ਦੀਆਂ ਫਸਲਾਂ ਦੇ ਬੀਜਾਂ 'ਤੇ ਸਬਸਿਡੀ ਲੈਣ ਲਈ ਆਨਲਾਈਨ ਅਪਲਾਈ ਕਰਨਾ ਹੋਵੇਗਾ। ਇਸ ਦੇ ਲਈ ਕਿਸਾਨਾਂ ਨੂੰ ਬਿਹਾਰ ਰਾਜ ਬੀਜ ਨਿਗਮ ਦੀ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰਨਾ ਹੋਵੇਗਾ। ਇਸ ਤੋਂ ਇਲਾਵਾ ਆਨਲਾਈਨ ਅਪਲਾਈ ਕਰਨ ਤੋਂ ਅਸਮਰੱਥ ਕਿਸਾਨ ਵੀ ਸੀਐਸਸੀ ਸੈਂਟਰ ਤੋਂ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪਸ਼ੂ ਪਾਲਕਾਂ ਨੂੰ ਤੋਹਫ਼ਾ, ਪਸ਼ੂ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਬਣਾਈਆਂ ਸਕੀਮਾਂ

ਲੋੜੀਂਦੇ ਦਸਤਾਵੇਜ਼

● ਬੀਜ 'ਤੇ ਸਬਸਿਡੀ ਲੈਣ ਲਈ ਕਿਸਾਨਾਂ ਕੋਲ ਆਧਾਰ ਕਾਰਡ ਹੋਣਾ ਜ਼ਰੂਰੀ ਹੈ।
● ਕਿਸਾਨ ਦੀ ਪਾਸਪੋਰਟ ਸਾਈਜ਼ ਫੋਟੋ।
● ਕਿਸਾਨ ਦੇ ਬੈਂਕ ਖਾਤੇ ਦੇ ਵੇਰਵੇ ਅਤੇ ਬੈਂਕ ਪਾਸ ਬੁੱਕ ਦੇ ਪਹਿਲੇ ਪੰਨੇ ਦੀ ਇੱਕ ਕਾਪੀ।
● ਅਪਲਾਈ ਕਰਨ ਵਾਲੇ ਕਿਸਾਨ ਦਾ ਮੋਬਾਈਲ ਨੰਬਰ।

ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ ਮੁਫ਼ਤ ਬੀਜ

ਇਸ ਵਾਰ ਝਾਰਖੰਡ 'ਚ ਬਹੁਤ ਘੱਟ ਬਾਰਿਸ਼ ਹੋਈ ਹੈ, ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਛੋਲੇ ਅਤੇ ਸਰੋਂ ਦੇ ਬੀਜ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਜੇਕਰ ਦੇਖਿਆ ਜਾਵੇ ਤਾਂ ਬੀਜ ਦੀ ਖਰੀਦ 'ਤੇ 100 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਣਕ ਅਤੇ ਦਾਲ ਦੇ ਬੀਜ ਦੀ ਖਰੀਦ 'ਤੇ 90 ਫੀਸਦੀ ਤੱਕ ਸਬਸਿਡੀ ਦਿੱਤੀ ਜਾਵੇਗੀ।

Summary in English: Good News! 90 to 100% subsidy on seeds of wheat, gram, pulses, peas, rye, mustard, barley

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters