1. Home

ਸਰਕਾਰ ਛੇਤੀ ਹੀ 10,000 ਖੇਤੀ ਉਤਪਾਦਕ ਸੰਸਥਾਵਾਂ ਨੂੰ ਕਰੇਗੀ ਰਜਿਸਟਰ

ਭਾਰਤ ਦੇ ਕਿਸਾਨਾਂ ਲਈ ਇਕ ਖੁਸ਼ਖਬਰੀ ਦੀ ਖ਼ਬਰ ਹੈ, ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2022 ਤਕ ਕਿਸਾਨਾਂ ਦੀ ਆਮਦਨੀ ਨੂੰ ਦੁਗਣਾ ਕਰਨ ਦਾ ਇਕ ਅਭਿਲਾਸ਼ੀ ਟੀਚਾ ਰੱਖਿਆ ਹੈ। ਕਿਸਾਨਾਂ ਦਾ ਉਤਪਾਦਨ, ਖੇਤੀ ਉਤਪਾਦਕਤਾ ਅਤੇ ਉਨ੍ਹਾਂ ਨੂੰ ਉਤਪਾਦਨ ਦੀ ਉਚਿਤ ਕੀਮਤ ਮਿਲੇ, ਇਨ ਸਬ ਵਿਚ ਆਈ.ਸੀ.ਏ.ਆਰ ਦੀ ਭੂਮਿਕਾ ਮਹੱਤਵਪੂਰਣ ਹੈ | ”ਉਨ੍ਹਾਂ ਨੇ ਕਿਹਾ ਕਿ ਬਜਟ ਵਿਚ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ 3 ਲੱਖ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ | ਇਸ ਦੇ ਤਹਿਤ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਇਹ ਕਿਹਾ ਕਿ ਸਰਕਾਰ ਸਹਿਕਾਰੀ ਖੇਤੀ ਨੂੰ ਉਤਸ਼ਾਹਤ ਕਰਨ ਲਈ 10,000 ਨਵੀਂ ਖੇਤੀ ਉਤਪਾਦਕ ਸੰਸਥਾਵਾਂ ਨੂੰ ਰਜਿਸਟਰ ਕਰੇਗੀ | ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਗਤੀਵਿਧੀਆਂ ਲਈ ਹਰੇਕ ਐੱਫ ਪੀ ਓ ਨੂੰ 15 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਬਜਟ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਗਤੀਵਿਧੀਆਂ ਵਿੱਚ ਖੇਤੀਬਾੜੀ ਦੀ ਬਿਜਾਈ,ਕਟਾਈ ਤੋਂ ਲੈ ਕੇ ਵੰਡ ਅਤੇ ਮਾਰਕੀਟਿੰਗ ਸ਼ਾਮਲ ਹਨ |

KJ Staff
KJ Staff
farmer

ਇਸ ਬਜਟ ਦੀਆਂ ਘੋਸ਼ਣਾਵਾਂ ਉਤਸ਼ਾਹਜਨਕ ਕਰਨ ਵਾਲਿਆਂ ਹਨ | ਜੋ ਟੀਚੇ ਨਿਰਧਾਰਤ ਕੀਤੇ ਗਏ ਹਨ ਉਹਨਾਂ ਨੂੰ ਹਾਸਿਲ ਕਰਨ ਵਿੱਚ ਮੰਤਰਾਲੇ ਅਤੇ ਵਿਗਿਆਨੀ ਮਹੱਤਵਪੂਰਣ ਭੂਮਿਕਾ ਅਦਾ ਕਰਨਗੇ | ਕੇਂਦਰੀ ਰੇਲ ਅਤੇ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਸਰਕਾਰੀ ਖੇਤਰ, ਅਕਾਦਮਿਕਤਾ ਅਤੇ ਉਦਯੋਗ ਦੇ ਸਾਂਝੇ ਯਤਨਾਂ ਨਾਲ ਖੋਜਾਂ ਵਿੱਚ ਤਬਦੀਲੀ ਆ ਸਕਦੀ ਹੈ | ਪੀਐਮਐਫਬੀਵਾਈ ਦੇ ਫਾਇਦਿਆਂ ਉੱਤੇ ਚਾਨਣਾ ਪਾਉਂਦਿਆਂ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਯੋਜਨਾ ਸਮਾਜ ਵਿੱਚ ਕਿਸਾਨਾਂ ਦੀ ਬਿਹਤਰੀ ਅਤੇ ਉੱਨਤੀ ਨੂੰ ਯਕੀਨੀ ਬਣਾਉਂਦੀ ਹੈ | ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਪਰਸ਼ੋਤਮ ਰੁਪਾਲਾ ਨੇ ਵਿਗਿਆਨੀਆਂ ਦੁਆਰਾ ਕੀਤੀ ਜਾ ਰਹੀ ਖੋਜ ਅਤੇ ਕਿਸਾਨਾਂ ਦੀ ਸਖਤ ਮਿਹਨਤ ਦੀ ਸ਼ਲਾਘਾ ਕੀਤੀ। ਰੁਪਾਲਾ ਨੇ ਨੀਤੀ ਨਿਰਮਾਤਾਵਾਂ ਅਤੇ ਕਿਸਾਨਾਂ ਦਰਮਿਆਨ ਦੂਰੀ ਘੱਟ ਕਰਨ ‘ਤੇ ਜ਼ੋਰ ਦਿੱਤਾ, ਤਾਂਕਿ ਕਿਸਾਨਾਂ ਨੂੰ ਅਸਲ ਲਾਭ ਮਿਲ ਸਕਣ |

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਦੇਸ਼ ਨੂੰ ਪੰਜ ਹਜ਼ਾਰ ਅਰਬ ਡਾਲਰ ਦੀ ਆਰਥਿਕਤਾ ਬਣਾਉਣ ਦੇ ਪ੍ਰਧਾਨ ਮੰਤਰੀ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ |ਕੇਂਦਰੀ ਸੂਖਸ਼ਮ, ਛੋਟੇ ਅਤੇ ਦਰਮਿਆਨੇ ਉੱਦਮ ਰਾਜ ਮੰਤਰੀ ਪ੍ਰਤਾਪ ਚੰਦਰ ਸਾਰੰਗੀ ਨੇ ਕਿਹਾ ਕਿ ਕੁਪੋਸ਼ਣ ਨੂੰ ਦੂਰ ਕਰਨਾ ਭਾਰਤ ਲਈ ਅਜੇ ਵੀ ਚੁਣੌਤੀ ਹੈ। ਉਸਨੇ ਜੈਵਿਕ ਖੇਤੀ 'ਤੇ ਜ਼ੋਰ ਦਿੱਤਾ। ਕੇਂਦਰੀ ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਰਾਜ ਮੰਤਰੀ ਰਾਵ  ਇੰਦਰਜੀਤ ਸਿੰਘ ਨੇ ਦੇਸ਼ ਨੂੰ ਅੰਨ ਉਤਪਾਦਨ ਵਿਚ ਸਵੈ-ਨਿਰਭਰ ਬਣਾਉਣ ਵਿਚ ਆਈਸੀਏਆਰ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਆਈਸੀਏਆਰ ਦੇ ਡਾਇਰੈਕਟਰ ਜਨਰਲ ਡਾ:ਤ੍ਰਿਲੋਚਨ ਮਹਾਪਾਤਰ ਨੇ ਸਾਲ 2019-20 ਦੇ ਦੌਰਾਨ ਆਈਸੀਏਆਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ |      

Summary in English: Government will soon register 10,000 agricultural producers

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters