1. Home
  2. ਬਾਗਵਾਨੀ

August Month 'ਚ ਇਨ੍ਹਾਂ ਸਦਾਬਹਾਰ ਫ਼ਲਦਾਰ ਬੂਟਿਆਂ ਵੱਲ ਦਿਓ ਧਿਆਨ

ਬਰਸਾਤਾਂ ਦੇ ਮੌਸਮ ਵਿੱਚ ਬਾਗਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ, ਕਿਉਂਕਿ ਜ਼ਿਆਦਾ ਪਾਣੀ ਖੜਨ ਕਾਰਨ ਬੂਟਿਆਂ ਦੀਆਂ ਜੜਾਂ ਗਲਣ ਦੀ ਸਿਕਾਇਤ ਹੋ ਸਕਦੀ ਹੈ।

Gurpreet Kaur Virk
Gurpreet Kaur Virk
ਸਦਾਬਹਾਰ ਫ਼ਲਦਾਰ ਬੂਟਿਆਂ ਵੱਲ ਦਿਓ ਧਿਆਨ

ਸਦਾਬਹਾਰ ਫ਼ਲਦਾਰ ਬੂਟਿਆਂ ਵੱਲ ਦਿਓ ਧਿਆਨ

Fruit Orchard: ਨਿੰਬੂ, ਅੰਬ, ਲੀਚੀ, ਅਮਰੂਦ, ਲੁਕਾਠ, ਪਪੀਤਾ, ਚੀਕੂ ਆਦਿ ਸਦਾਬਹਾਰ ਫਲਾਂ ਵਾਲੇ ਰੁੱਖ ਲਗਾਉਣ ਲਈ ਅਗਸਤ ਦਾ ਮਹੀਨਾ ਬਹੁਤ ਢੁਕਵਾਂ ਹੁੰਦਾ ਹੈ, ਇਸ ਲਈ ਕਿਸਾਨਾਂ ਨੂੰ ਅਗਸਤ ਮਹੀਨੇ ਵਿੱਚ ਆਪਣੇ ਖੇਤੀ ਰਕਬੇ ਦਾ ਕੁਝ ਹਿੱਸਾ ਬਾਗਾਂ ਹੇਠ ਲਿਆਉਣਾ ਚਾਹੀਦਾ ਹੈ। ਕਿਸਾਨਾਂ ਨੂੰ ਇਹ ਅਪੀਲ ਕਰਦਿਆਂ ਬਾਗਬਾਨੀ ਵਿਭਾਗ ਬਟਾਲਾ ਦੇ ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਬਾਗਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਬਾਗਾਂ ਵਿੱਚ ਲੰਬੇ ਸਮੇਂ ਤੱਕ ਪਾਣੀ ਜਮ੍ਹਾਂ ਹੋਣ ਨਾਲ ਨੁਕਸਾਨ ਹੋ ਸਕਦਾ ਹੈ, ਇਸ ਲਈ ਵਾਧੂ ਪਾਣੀ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਆਦਾ ਪਾਣੀ ਭਰਨ ਕਾਰਨ ਪੌਦਿਆਂ ਦੀਆਂ ਜੜ੍ਹਾਂ ਖਾਸ ਕਰਕੇ ਪਪੀਤਾ, ਨਾਸ਼ਪਾਤੀ ਅਤੇ ਆੜੂ ਸੜ ਸਕਦੇ ਹਨ, ਇਸ ਲਈ ਇਨ੍ਹਾਂ ਬੂਟਿਆਂ ਦੇ ਆਲੇ-ਦੁਆਲੇ ਪਾਣੀ ਦੀ ਜਲਦੀ ਤੋਂ ਜਲਦੀ ਨਿਕਾਸੀ ਕਰੋ ਅਤੇ ਪਾਣੀ ਦੇਣ ਸਮੇਂ ਹਲਕਾ ਪਾਣੀ ਦਿਓ।

ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਨਿੰਬੂ ਜਾਤੀ ਦੇ ਪੌਦਿਆਂ ਵਿੱਚ ਜ਼ਿੰਕ ਅਤੇ ਮੈਂਗਨੀਜ਼ ਦੀ ਘਾਟ ਨੂੰ ਪੂਰਾ ਕਰਨ ਲਈ ਜ਼ਿੰਕ ਸਲਫੇਟ (4.70 ਗ੍ਰਾਮ ਪ੍ਰਤੀ ਲੀਟਰ ਪਾਣੀ) ਅਤੇ ਮੈਂਗਨੀਜ਼ ਸਲਫੇਟ (3.30 ਗ੍ਰਾਮ ਪ੍ਰਤੀ ਲੀਟਰ ਪਾਣੀ) ਦਾ ਛਿੜਕਾਅ ਕੀਤਾ ਜਾਣਾ ਚਾਹੀਦਾ ਹੈ। ਨਿੰਬੂ ਜਾਤੀ ਦੇ ਝੁਲਸ ਨੂੰ ਕੰਟਰੋਲ ਕਰਨ ਲਈ 2.4-ਡੀ ਸੋਡੀਅਮ ਲੂਣ (ਬਾਗਬਾਨੀ ਗ੍ਰੇਡ) ਨੂੰ 5 ਗ੍ਰਾਮ 500 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।

ਸੰਤਰੇ, ਮਾਲਟਾ ਦੀਆਂ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਬਾਰਡੋ ਮਿਸ਼ਰਣ (2:2:250) ਦਾ ਛਿੜਕਾਅ ਕਰੋ। ਨਿੰਬੂ ਜਾਤੀ ਦੇ ਫਲਾਂ ਵਿੱਚ ਪੈਰਾਂ ਦੀ ਗਲਣ ਬਿਮਾਰੀ ਨੂੰ ਰੋਕਣ ਲਈ, ਸੋਡੀਅਮ ਹਾਈਪੋਕਲੋਰਾਈਟ (5%) ਪ੍ਰਤੀ ਬੂਟਾ 10 ਲੀਟਰ ਪਾਣੀ ਵਿੱਚ ਘੋਲ ਕੇ ਛਾਉਣੀ ਦੇ ਹੇਠਾਂ ਮਿੱਟੀ ਅਤੇ ਮੁੱਖ ਤਣੇ ਉੱਤੇ ਪਾਓ।

ਇਹ ਵੀ ਪੜ੍ਹੋ: ਆਲੂ, ਪਿਆਜ਼, ਹਲਦੀ ਅਤੇ ਮਟਰ ਦੀ ਫ਼ਸਲ ਲਈ Organic Fertilizers

ਇਸ ਤੋਂ ਇਲਾਵਾ 100 ਗ੍ਰਾਮ ਟ੍ਰਾਈਕੋਡਰਮਾ ਐਸਪਰੈਲਮ ਫਾਰਮੂਲੇਸ਼ਨ ਨੂੰ 2.5 ਕਿਲੋ ਰੂੜੀ ਪ੍ਰਤੀ ਬੂਟਾ ਮਿਲਾ ਕੇ ਸੋਡੀਅਮ ਹਾਈਡ੍ਰੋਕਲੋਰਾਈਡ ਦੇ ਛਿੜਕਾਅ ਤੋਂ ਇੱਕ ਹਫ਼ਤੇ ਬਾਅਦ ਪੌਦੇ ਦੀ ਛਤਰ ਛਾਇਆ ਹੇਠ ਪਾਉਣ ਨਾਲ ਵੀ ਇਸ ਬਿਮਾਰੀ ਤੋਂ ਬਚਾਅ ਹੋ ਸਕਦਾ ਹੈ।

ਸ. ਬਾਜਵਾ ਨੇ ਅੱਗੇ ਦੱਸਿਆ ਕਿ ਨਿੰਬੂ ਜਾਤੀ ਦੇ ਫਲਾਂ ਵਿੱਚ ਫਲਾਈ ਦੀ ਰੋਕਥਾਮ ਲਈ ਅਗਸਤ ਦੇ ਦੂਜੇ ਹਫਤੇ 16 ਪੀ.ਏ.ਯੂ. ਫਰੂਟ ਫਲਾਈ ਜਾਲ ਪ੍ਰਤੀ ਏਕੜ ਪਾਓ ਅਤੇ ਲੋੜ ਅਨੁਸਾਰ ਦੁਬਾਰਾ ਲਗਾਓ। ਅੰਗੂਰਾਂ ਦੇ ਕੋਹੜ ਅਤੇ ਪੀਲੇ ਧੱਬੇ ਨੂੰ ਕੰਟਰੋਲ ਕਰਨ ਲਈ 500 ਲੀਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਬਾਰਡੋ ਮਿਸ਼ਰਣ ਅਗਸਤ ਦੇ ਅੰਤ ਵਿੱਚ ਛਿੜਕਾਅ ਕਰਨਾ ਚਾਹੀਦਾ ਹੈ।

ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ (District Public Relations Office, Gurdaspur)

Summary in English: Pay attention to these evergreen fruit plants in August month

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

Top Stories

More Stories

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters