1. Home
  2. ਖਬਰਾਂ

Krishi Jagran ਅਤੇ Mahindra Tractors ਦਾ ਸਾਂਝਾ ਉਪਰਾਲਾ, MFOI 2024 ਲਈ ਹਜ਼ਾਰਾਂ ਕਿਸਾਨਾਂ ਨੇ ਕਰਵਾਈ ਰਜਿਸਟ੍ਰੇਸ਼ਨ

ਕ੍ਰਿਸ਼ੀ ਜਾਗਰਣ ਦੁਆਰਾ ਆਯੋਜਿਤ ਅਤੇ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ 2024 ਲਈ ਹਜ਼ਾਰਾਂ ਕਿਸਾਨਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ। ਹੁਣ ਦੇਖਣਾ ਇਹ ਹੈ ਕਿ 1 ਤੋਂ 3 ਦਸੰਬਰ 2024 ਤੱਕ ਨਵੀਂ ਦਿੱਲੀ ਦੇ ਆਈ.ਏ.ਆਰ.ਆਈ ਮੇਲਾ ਗਰਾਊਂਡ ਵਿਖੇ ਹੋਣ ਜਾ ਰਹੇ MFOI Award 2024 ਦਾ ਤਾਜ ਕਿਹਦੇ ਸਿਰ ਸਜੇਗਾ।

Gurpreet Kaur Virk
Gurpreet Kaur Virk
MFOI 2024

MFOI 2024

MFOI 2024: ਖੇਤੀਬਾੜੀ ਇੱਕ ਅਜਿਹਾ ਖੇਤਰ ਹੈ, ਜਿਸ ਬਾਰੇ ਦੇਸ਼ ਦੀ ਆਬਾਦੀ ਦਾ ਵੱਡਾ ਹਿੱਸਾ ਇਸ ਪ੍ਰਤੀ ਜਾਗਰੂਕ ਨਹੀਂ ਹੈ। ਉਂਜ ਤਾਂ ਹੋਰ ਖੇਤਰ ਵਾਂਗ, ਖੇਤੀਬਾੜੀ ਦਾ ਖੇਤਰ ਵੀ ਪੱਤਰਕਾਰੀ ਦਾ ਵੱਡਾ ਹਿੱਸਾ ਹੈ, ਪਰ ਬਹੁਤੇ ਪੱਤਰਕਾਰ ਇਸ ਖੇਤਰ ਪ੍ਰਤੀ ਜ਼ਿਆਦਾ ਰੁਚੀ ਨਹੀਂ ਦਿਖਾਉਂਦੇ। ਉਨ੍ਹਾਂ ਦਾ ਵੱਧ ਰੁਝਾਨ ਰਾਜਨੀਤੀ, ਫਿਲਮ ਜਗਤ ਜਾਂ ਖੇਡਾਂ ਵੱਲ ਰਹਿੰਦਾ ਹੈ। ਪਰ ਅੱਜ-ਕੱਲ੍ਹ ਦਾ ਟ੍ਰੇਂਡ ਤਾਂ ਹੋਰ ਵੀ ਬਦਲ ਗਿਆ ਹੈ, ਕਿਉਂਕਿ, ਅੱਜ ਜ਼ਿਆਦਾਤਰ ਲੋਕ ਇੰਸਟਾਗ੍ਰਾਮ 'ਤੇ ਰੀਲਾਂ ਦੇਖਣਾ ਅਤੇ ਬਣਾਉਣਾ ਪਸੰਦ ਕਰਦੇ ਹਨ। ਇਹੀ ਮੁੱਖ ਕਾਰਨ ਹਨ ਕਿ ਖੇਤੀਬਾੜੀ ਸਾਡੀ ਜ਼ਿੰਦਗੀ ਦਾ ਮੁੱਖ ਹਿੱਸਾ ਹੁੰਦੇ ਹੋਏ ਵੀ ਕਿਸੇ ਲਈ ਉਨ੍ਹਾਂ ਮਹੱਤਵਪੂਰਨ ਨਹੀਂ ਹੈ।

ਪਰ ਭਾਰਤ ਦੇ ਪ੍ਰਮੁੱਖ ਐਗਰੀ ਮੀਡੀਆ ਹਾਊਸ 'ਕ੍ਰਿਸ਼ੀ ਜਾਗਰਣ' ਵੱਲੋਂ ਖੇਤੀਬਾੜੀ ਸੈਕਟਰ ਵੱਲ ਵੱਡੇ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ ਅਤੇ ਇਹ ਸਿਲਸਿਲਾ ਅੱਜ ਤੋਂ ਨਹੀਂ, ਸਗੋਂ ਸਾਲ 1996 ਤੋਂ ਨਿਰੰਤਰ ਜਾਰੀ ਹੈ। ਕਿਸਾਨਾਂ ਦਾ ਬਣਦਾ ਮਾਨ-ਸਨਮਾਨ ਕ੍ਰਿਸ਼ੀ ਜਾਗਰਣ ਦਾ ਮੁੱਖ ਟੀਚਾ ਹੈ ਅਤੇ ਇਸੇ ਕਰਕੇ ਹੀ ਕ੍ਰਿਸ਼ੀ ਜਾਗਰਣ ਨੇ ਕਿਸਾਨਾਂ ਲਈ ਐਮਐਫਓਆਈ ਰਾਹੀਂ ਇੱਕ ਵਧੀਆ ਮੰਚ ਤਿਆਰ ਕੀਤਾ ਹੈ, ਜਿਥੇ ਕਿਸਾਨਾਂ ਨੂੰ ਇੱਕ ਨੇਤਾ, ਇੱਕ ਅਭਿਨੇਤਾ ਅਤੇ ਇੱਕ ਖਿਡਾਰੀ ਵਾਂਗ ਵੱਖਰੀ ਪਛਾਣ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ।

ਹਾਲਾਂਕਿ, ਕਿਸਾਨਾਂ ਅਤੇ ਖੇਤੀਬਾੜੀ ਨੂੰ ਜੋ ਤਰਜੀਹ ਮਿਲਣੀ ਚਾਹੀਦੀ ਸੀ, ਉਹ ਕਦੇ ਨਹੀਂ ਮਿਲੀ। ਪਰ ਹੁਣ ਸਮਾਂ ਬਦਲ ਗਿਆ ਹੈ, ਕਿਸਾਨ ਹੁਣ ‘ਗਰੀਬ’ ਨਹੀਂ ਰਿਹਾ। ਇਸ ਸਮੇਂ ਦੇਸ਼ ਵਿੱਚ ਬਹੁਤ ਸਾਰੇ ਕਿਸਾਨ ਅਜਿਹੇ ਹਨ ਜਿਨ੍ਹਾਂ ਨੇ ਨਾ ਸਿਰਫ਼ ਖੇਤੀ ਤੋਂ ਆਪਣੀ ਆਮਦਨ ਦੁੱਗਣੀ ਕੀਤੀ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਮ ਖੇਤੀ ਵਿਧੀਆਂ ਨਾਲ ਕਰੋੜਪਤੀ ਵੀ ਬਣ ਗਏ ਹਨ। ਇਹ ਸਾਰੇ ਕਿਸਾਨ ਖੇਤੀ ਖੇਤਰ ਦੀ ਖੁਸ਼ਹਾਲੀ ਅਤੇ ਵਿਕਾਸ ਦਾ ਸਬੂਤ ਹਨ। ਹਾਲਾਂਕਿ, ਸਾਡੇ ਸਮਾਜ ਦਾ ਇੱਕ ਵਰਗ ਅਜੇ ਵੀ ਇਹ ਮੰਨਦਾ ਹੈ ਕਿ ਖੇਤੀ ਬਹੁਤੀ ਲਾਹੇਵੰਦ ਨਹੀਂ ਹੈ। ਇਸ ਮਿੱਥ ਨੂੰ ਤੋੜਨ ਅਤੇ ਭਾਰਤੀ ਖੇਤੀ ਅਤੇ ਸਹਾਇਕ ਖੇਤਰਾਂ ਦੀ ਕਹਾਣੀ ਨੂੰ ਨਵਾਂ ਰੂਪ ਦੇਣ ਲਈ, ਭਾਰਤ ਦੇ ਪ੍ਰਮੁੱਖ ਐਗਰੀ ਮੀਡੀਆ ਹਾਊਸ 'ਕ੍ਰਿਸ਼ੀ ਜਾਗਰਣ' ਨੇ 'ਮਿਲੀਅਨੇਅਰ ਫਾਰਮਰ ਆਫ਼ ਇੰਡੀਆ' ਐਵਾਰਡ ਦੀ ਪਹਿਲਕਦਮੀ ਸ਼ੁਰੂ ਕੀਤੀ ਹੈ, ਤਾਂ ਜੋ ਕਿਸਾਨਾਂ ਨੂੰ ਵੱਖਰੀ ਪਛਾਣ ਦਿੱਤੀ ਜਾ ਸਕੇ।

ਇਸੇ ਸੋਚ ਨਾਲ ਕ੍ਰਿਸ਼ੀ ਜਾਗਰਣ ਨੇ ਐਮਐਫਓਆਈ 2023 ਤੋਂ ਵੱਡਾ ਕਦਮ ਪੁੱਟਿਆ ਅਤੇ ਕਿਸਾਨਾਂ ਨੂੰ ਰਾਸ਼ਟਰੀ ਪੱਧਰ, ਰਾਜ ਪੱਧਰ ਅਤੇ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਕੀਤਾ। ਪ੍ਰੋਗਰਾਮ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਹੁਣ ਕ੍ਰਿਸ਼ੀ ਜਾਗਰਣ ਐਮਐਫਓਆਈ 2024 (MFOI 2024) ਦੀਆਂ ਤਿਆਰੀਆਂ ਵਿੱਚ ਰੁਝਿਆ ਹੋਇਆ ਹੈ। ਨਾ ਸਿਰਫ ਭਾਰਤ ਵਿੱਚ ਸਗੋਂ ਵਿਦੇਸ਼ਾਂ ਵਿੱਚ ਵੀ ਕ੍ਰਿਸ਼ੀ ਜਾਗਰਣ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਵਾਰ 'ਮਿਲੀਅਨੇਅਰ ਫਾਰਮਰ ਆਫ਼ ਇੰਡੀਆ' ਵਿੱਚ ਵਿਦੇਸ਼ੀ ਕਿਸਾਨਾਂ ਦਾ ਵੀ ਵੱਡਾ ਇਕੱਠ ਦੇਖਣ ਨੂੰ ਮਿਲੇਗਾ।

ਇਹ ਅਵਾਰਡ ਸ਼ੋਅ ਖੇਤੀ ਅਤੇ ਟਿਕਾਊ ਖੇਤੀਬਾੜੀ ਵਿੱਚ ਚੋਟੀ ਦੀਆਂ ਪ੍ਰਾਪਤੀਆਂ ਹਾਸਿਲ ਕਰਨ ਵਾਲਿਆਂ ਨੂੰ ਇੱਕ ਮੰਚ 'ਤੇ ਲਿਆਉਂਦਾ ਦਾ ਕੰਮ ਕਰ ਰਿਹਾ ਹੈ। ਇਸ ਸ਼ਲਾਘਾਯੋਗ ਉਪਰਾਲੇ ਵਿੱਚ ਮਹਿੰਦਰਾ ਟਰੈਕਟਰਜ਼ ਵੱਲੋਂ ਕ੍ਰਿਸ਼ੀ ਜਾਗਰਣ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। Mahindra Tractors ਦੇ ਨਾਲ-ਨਾਲ ਇਸ ਵਾਰ STHIL, Advanta, Biome Technologies, Noveltech, Prasad Seeds, Goel Vet Pharma, ICAR, Indo-America Hybrid Seeds, Zydex, Somani Seeds, India Vetiver Foundation, Dhanuka Agritec, SBI ਸਮੇਤ ਕਈ ਹੋਰ ਕੰਪਨੀਆਂ ਦੇ ਸਹਿਯੋਗ ਨਾਲ ਮਿਲੀਅਨੇਅਰ ਫਾਰਮਰ ਆਫ ਇੰਡੀਆ 2024 ਦਾ ਆਯੋਜਨ ਕੀਤਾ ਗਿਆ ਹੈ, ਜੋ 1 ਤੋਂ 3 ਦਸੰਬਰ 2024 ਤੱਕ ਨਵੀਂ ਦਿੱਲੀ ਦੇ ਆਈ.ਏ.ਆਰ.ਆਈ ਮੇਲਾ ਗਰਾਊਂਡ ਵਿਖੇ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ: Breaking Boundaries in Agriculture: ਵਿਦੇਸ਼ੀ ਕਿਸਾਨਾਂ ਨਾਲ ਸਜੇਗਾ MFOI 2024 ਦਾ ਮੰਚ, Dubai-Philippines ਸਮੇਤ ਇਨ੍ਹਾਂ ਦੇਸ਼ਾਂ ਤੋਂ ਕਿਸਾਨ ਪਹੁੰਚਣਗੇ ਦਿੱਲੀ

25 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਕਰਵਾਈ ਰਜਿਸਟ੍ਰੇਸ਼ਨ

'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ 2024 ਕ੍ਰਿਸ਼ੀ ਜਾਗਰਣ ਅਤੇ ਮਹਿੰਦਰਾ ਟਰੈਕਟਰਾਂ ਦੁਆਰਾ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਨਵੇਕਲੀ ਪਹਿਲ ਹੈ, ਜਿਸ ਵਿੱਚ ਦੇਸ਼ ਦੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਖੇਤੀ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਐਮਐਫਓਆਈ 2024 ਲਈ ਹੁਣ ਤੱਕ 25 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਨਾਮਜ਼ਦਗੀਆਂ ਭਰੀਆਂ ਹਨ, ਜਿਨ੍ਹਾਂ ਨੂੰ ਵੱਖ-ਵਖ ਸ਼੍ਰੇਣੀਆਂ ਦੇ ਤਹਿਤ ਵੰਡਿਆ ਜਾਵੇਗਾ ਅਤੇ ਆਪਣੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨੂੰ ਰਾਸ਼ਟਰੀ ਪੱਧਰ, ਰਾਜ ਪੱਧਰ ਅਤੇ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਕੀਤਾ ਜਾਵੇਗਾ।

ਐਮਐਫਓਆਈ ਕੀ ਹੈ?

ਸਰਲ ਭਾਸ਼ਾ ਵਿੱਚ ਕਹੀਏ ਤਾਂ ਦੇਸ਼ ਦੇ ਲਗਭਗ ਹਰ ਖੇਤਰ ਵਿੱਚ ਕੋਈ ਨਾ ਕੋਈ ਵੱਡੀ ਸ਼ਖਸੀਅਤ ਮੌਜੂਦ ਹੈ। ਜਿਨ੍ਹਾਂ ਦੀ ਇੱਕ ਖਾਸ ਪਹਿਚਾਣ ਹੈ। ਪਰ ਜਦੋਂ ਕਿਸਾਨ ਦੀ ਗੱਲ ਆਉਂਦੀ ਹੈ ਤਾਂ ਕੁਝ ਲੋਕਾਂ ਨੂੰ ਸਿਰਫ਼ ਇੱਕ ਹੀ ਚਿਹਰਾ ਨਜ਼ਰ ਆਉਂਦਾ ਹੈ, ਉਹ ਹੈ ਖੇਤ ਵਿੱਚ ਬੈਠੇ ਇੱਕ ਗਰੀਬ ਅਤੇ ਬੇਸਹਾਰਾ ਕਿਸਾਨ ਦਾ। ਪਰ ਅਸਲ ਸਥਿਤੀ ਅਜਿਹੀ ਨਹੀਂ ਹੈ। ਇਸ ਭੰਬਲਭੂਸੇ ਨੂੰ ਖਤਮ ਕਰਨ ਲਈ ਕ੍ਰਿਸ਼ੀ ਜਾਗਰਣ ਨੇ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਐਵਾਰਡ ਸ਼ੋਅ ਦੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਰਾਹੀਂ ਕਿਸਾਨਾਂ ਨੂੰ ਜ਼ਿਲਾ, ਸੂਬਾ ਅਤੇ ਰਾਸ਼ਟਰੀ ਪੱਧਰ 'ਤੇ ਸਨਮਾਨਿਤ ਕਰਨ ਦੀ ਵਿਲੱਖਣ ਪਹਿਲ ਕੀਤੀ ਗਈ ਹੈ। ਹਾਲਾਂਕਿ, 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਦਾ ਇਹ ਦੂਜਾ ਸੰਸਕਰਨ ਹੈ, ਜਿਸ ਵਿੱਚ ਨਾ ਸਿਰਫ ਦੇਸ਼ ਦੇ ਸਗੋਂ ਵਿਦੇਸ਼ਾਂ ਦੇ ਕਿਸਾਨ ਵੀ ਸ਼ਿਰਕਤ ਕਰ ਰਹੇ ਹਨ।

ਕ੍ਰਿਸ਼ੀ ਜਾਗਰਣ ਦਾ ਇਹ ਉਪਰਾਲਾ ਕੁਝ ਮੋਹਰੀ ਕਿਸਾਨਾਂ ਦੀ ਚੋਣ ਕਰਕੇ ਨਾ ਸਿਰਫ਼ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਵੱਖਰੀ ਪਛਾਣ ਦੇਣ ਦਾ ਕੰਮ ਕਰੇਗਾ। ਇਸ ਐਵਾਰਡ ਸ਼ੋਅ ਵਿੱਚ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜੋ ਸਲਾਨਾ 10 ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ ਅਤੇ ਖੇਤੀ ਵਿੱਚ ਨਵੀਨਤਾ ਲਿਆ ਕੇ ਆਪਣੇ ਆਲੇ-ਦੁਆਲੇ ਦੇ ਕਿਸਾਨਾਂ ਲਈ ਇੱਕ ਮਿਸਾਲ ਕਾਇਮ ਕਰ ਰਹੇ ਹਨ।

ਇਹ ਵੀ ਪੜ੍ਹੋ: Profitable Business: ਪੇਂਡੂ ਨੌਜਵਾਨਾਂ ਲਈ 'Pig Farming' ਲਾਹੇਵੰਦ ਧੰਦਾ, ਸਫਲ ਵਿਗਿਆਨਕ ਢੰਗ ਨਾਲ ਸੂਰ ਫਾਰਮ ਚਲਾਉਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਕਿੱਥੇ ਹੋਵੇਗਾ ਐਮਐਫਓਆਈ 2024?

ਕ੍ਰਿਸ਼ੀ ਜਾਗਰਣ ਆਪਣੀਆਂ ਨਵੀਨਤਾਕਾਰੀ ਪਹਿਲਕਦਮੀਆਂ ਰਾਹੀਂ ਭਾਰਤੀ ਖੇਤੀ ਵਿੱਚ ਕ੍ਰਾਂਤੀ ਲਿਆਉਣ ਦਾ ਕੰਮ ਕਰ ਰਿਹਾ ਹੈ। ਇਸ ਮੁਹਿੰਮ ਵਿੱਚ ਕ੍ਰਿਸ਼ੀ ਜਾਗਰਣ ਨੂੰ ਮਹਿੰਦਰਾ ਟਰੈਕਟਰਜ਼ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਮਹਿੰਦਰਾ ਟਰੈਕਟਰਜ਼ ਵੱਲੋਂ ਇੱਕ ਵਾਰ ਫਿਰ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਨੂੰ ਸਪਾਂਸਰ ਕੀਤਾ ਗਿਆ ਹੈ। ਇਹ ਅਵਾਰਡ ਸ਼ੋਅ ਖੇਤੀ ਅਤੇ ਟਿਕਾਊ ਖੇਤੀਬਾੜੀ ਵਿੱਚ ਚੋਟੀ ਦੀਆਂ ਪ੍ਰਾਪਤੀਆਂ ਹਾਸਿਲ ਕਰਨ ਵਾਲਿਆਂ ਨੂੰ ਇੱਕ ਮੰਚ 'ਤੇ ਲਿਆਉਂਦਾ ਦਾ ਕੰਮ ਕਰ ਰਿਹਾ ਹੈ। ਦੱਸ ਦੇਈਏ ਕਿ ਇਹ ਸਮਾਗਮ 1 ਤੋਂ 3 ਦਸੰਬਰ 2024 ਤੱਕ ਨਵੀਂ ਦਿੱਲੀ ਦੇ ਆਈ.ਏ.ਆਰ.ਆਈ ਮੇਲਾ ਗਰਾਊਂਡ ਵਿਖੇ ਹੋਣ ਜਾ ਰਿਹਾ ਹੈ।

ਇਸ ਸਮਾਗਮ ਵਿੱਚ ਨਾ ਸਿਰਫ਼ ਪੁਰਸਕਾਰ ਪ੍ਰਾਪਤ ਕਿਸਾਨ ਬਲਕਿ ਕੋਈ ਵੀ ਕਿਸਾਨ ਵਿਜ਼ਟਰ ਵਜੋਂ ਆ ਸਕਦਾ ਹੈ। ਜੇਕਰ ਤੁਸੀਂ ਵੀ ਮਿਲੀਅਨੇਅਰ ਫਾਰਮਰ ਆਫ ਇੰਡੀਆ 2024 ਵਿੱਚ ਆਉਣਾ ਚਾਹੁੰਦੇ ਹੋ ਤਾਂ ਤੁਸੀਂ https://millionairefarmer.in/get-visitor-pass/ ਇਸ ਲਿੰਕ 'ਤੇ ਜਾ ਕੇ ਆਪਣਾ ਵਿਜ਼ਟਰ ਪਾਸ ਲੈ ਸਕਦੇ ਹੋ। ਜ਼ਿਕਰਯੋਗ ਹੈ ਕਿ ਇਹ ਐਮਐਫਓਆਈ ਅਵਾਰਡਸ (MFOI Awards) ਦਾ ਦੂਜਾ ਸਾਲ ਹੈ, ਇਸ ਤੋਂ ਪਹਿਲਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' 2023 ਦਾ ਆਯੋਜਨ ਦਿੱਲੀ ਵਿੱਚ 6 ਤੋਂ 8 ਦਸੰਬਰ ਦੇ ਵਿਚਕਾਰ ਆਯੋਜਿਤ ਕੀਤਾ ਗਿਆ ਸੀ। ਪਿਛਲੇ ਸਾਲ ਕੇਂਦਰੀ ਮੰਤਰੀਆਂ ਵੱਲੋਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਸੀ ਅਤੇ ਇਸ ਸਾਲ ਵੀ ਪਿਛਲੇ ਸਾਲ ਨਾਲੋਂ ਵੱਡੀ ਯੋਜਨਾ ਉਲੀਕੀ ਗਈ ਹੈ। ਵਧੇਰੇ ਜਾਣਕਾਰੀ ਲਈ ਤੁਸੀਂ ਨਿਸ਼ਾਂਤ ਕੁਮਾਰ-99537 56433, ਮੇਘਾ ਸ਼ਰਮਾ: 98916 68292 ਅਤੇ ਸੰਜੇ ਕੁਮਾਰ: 93133 01029 ਨਾਲ ਸੰਪਰਕ ਕਰ ਸਕਦੇ ਹੋ।

Summary in English: A joint initiative of Krishi Jagran and Mahindra Tractors, Thousands of farmers have done registration for MFOI 2024

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters