1. Home
  2. ਖਬਰਾਂ

ਵੈਟਨਰੀ ਯੂਨੀਵਰਸਿਟੀ ਦਾ ਸ਼ਿਲਾਘਯੋਗ ਉਪਰਾਲਾ, ਪੌਦੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ

ਹਰ ਮਨੁੱਖ ਨੂੰ ਰੁੱਖਾਂ ਨਾਲ ਪਿਆਰ ਕਰਨਾ ਚਹੀਦਾ ਹੈ ਅਤੇ ਉਨ੍ਹਾਂ ਦੀ ਸ਼ਾਂਭ ਸੰਭਾਲ ਲਈ ਵੱਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ। ਅਜਿਹੀ ਮੁਹਿੰਮ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਵਿਚ ਬੂਟਾ ਲਗਾ ਕੇ ਕੀਤੀ ਗਈ।

Gurpreet Kaur Virk
Gurpreet Kaur Virk
ਵੈਟਨਰੀ ਯੂਨੀਵਰਸਿਟੀ ਦਾ ਸ਼ਿਲਾਘਯੋਗ ਉਪਰਾਲਾ

ਵੈਟਨਰੀ ਯੂਨੀਵਰਸਿਟੀ ਦਾ ਸ਼ਿਲਾਘਯੋਗ ਉਪਰਾਲਾ

Tree Plantation: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਮਿਲਖ਼ ਸੰਗਠਨ ਦੇ ਲੈਂਡਸਕੇਪਿੰਗ ਵਿੰਗ ਨੇ ਯੂਨੀਵਰਸਿਟੀ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਹ ਮੁਹਿੰਮ ਵਿਸ਼ਵ ਬੈਂਕ ਦੀ ਵਿਤੀ ਸਹਾਇਤਾ ਨਾਲ ਚਲਾਏ ਜਾ ਰਹੇ ਸੰਸਥਾ ਵਿਕਾਸ ਯੋਜਨਾ ਪ੍ਰਾਜੈਕਟ ਅਧੀਨ ਆਯੋਜਿਤ ਕੀਤੀ ਗਈ।

ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ

ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ

Remarkable Initiative: ਕੁਦਰਤ ਦਾ ਤੋਹਫ਼ਾ ਰੁੱਖ, ਜਿਸ ਤੋਂ ਬਿਨਾਂ ਜ਼ਿੰਦਗੀ ਦਾ ਕੋਈ ਅਰਥ ਨਹੀਂ ਹੈ। ਅਜਿਹੇ 'ਚ ਹਰ ਇੱਕ ਮਨੁੱਖ ਨੂੰ ਰੁੱਖਾਂ ਨਾਲ ਪਿਆਰ ਕਰਨਾ ਚਹੀਦਾ ਹੈ ਅਤੇ ਉਨ੍ਹਾਂ ਦੀ ਸ਼ਾਂਭ ਸੰਭਾਲ ਲਈ ਵੱਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਰੁੱਖਾਂ ਦੀ ਘੱਟ ਰਹੀ ਗਿਣਤੀ ਅਤੇ ਸਮਾਜ ‘ਤੇ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਿਆਂ ਜਾ ਸਕੇ। ਅਜਿਹੀ ਮੁਹਿੰਮ ਦਾ ਆਗਾਜ਼ ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਵਿਚ ਬਿਸਮਾਰਕੀਆ ਪਾਮ ਦਾ ਬੂਟਾ ਲਗਾ ਕੇ ਕੀਤਾ।

ਡਾ. ਬਲਜੀਤ ਸਿੰਘ ਸਿੰਘ, ਵਾਈਸ ਪ੍ਰੈਜ਼ੀਡੈਂਟ (ਖੋਜ), ਯੂਨੀਵਰਸਿਟੀ ਆਫ ਸਸਕੈਵਚਨ, ਕੈਨੇਡਾ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਬੜੇ ਉਤਸਾਹ ਨਾਲ ਪੌਦੇ ਲਗਾ ਕੇ ਇਸ ਵਿਚ ਯੋਗਦਾਨ ਦਿੱਤਾ। ਪੌਦੇ ਲਗਾਉਣ ਦੀ ਇਹ ਮੁਹਿੰਮ ਭਾਰਤ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ’ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੇ ਜਸ਼ਨਾਂ ਦੇ ਹਿੱਸੇ ਵਜੋਂ ਆਯੋਜਿਤ ਕੀਤੀ ਗਈ।

ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ

ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ

750 ਤੋਂ ਵੱਧ ਪੌਦੇ ਲਗਾਉਣ ਦਾ ਟੀਚਾ

ਦੱਸ ਦੇਈਏ ਕਿ ਇਸ ਮੁਹਿੰਮ ਅਧੀਨ ਅਗਲੇ ਪੜਾਵਾਂ ਵਿਚ 750 ਤੋਂ ਵਧੇਰੇ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ’ਹਰਿਆ ਭਰਿਆ ਯੂਨੀਵਰਸਿਟੀ ਕੈਂਪਸ’ ਬਨਾਉਣ ਦਾ ਟੀਚਾ ਪੂਰਨ ਕੀਤਾ ਜਾਵੇਗਾ। ਇਨ੍ਹਾਂ ਪੜਾਵਾਂ ਅਧੀਨ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਬਲਾਕ, ਵਿਭਿੰਨ ਕਾਲਜਾਂ, ਵੈਟਨਰੀ ਹਸਪਤਾਲ ਅਤੇ ਯੂਨੀਵਰਸਿਟੀ ਦੇ ਹੋਸਟਲਾਂ ਦੇ ਬਾਹਰ ਵੀ ਪੌਦੇ ਲਗਾਏ ਜਾਣਗੇ।

ਡਾ. ਇੰਦਰਜੀਤ ਸਿੰਘ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੁੱਖ ਲਗਾਉਣ ਦਾ ਕਾਰਜ ਸਾਨੂੰ ਆਪਣੇ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਜ਼ਰੂਰ ਕਰਨਾ ਚਾਹੀਦਾ ਹੈ। ਇਹ ਇਕ ਅਜਿਹੀ ਵਾਤਾਵਰਣ ਸਨੇਹੀ ਗਤੀਵਿਧੀ ਹੈ ਜਿਸ ਦੀ ਸਾਡੀ ਧਰਤੀ ਨੂੰ ਬਹੁਤ ਲੋੜ ਹੈ।ਉਨ੍ਹਾਂ ਇਹ ਵੀ ਕਿਹਾ ਕਿ ਰੁੱਖ ਲਗਾਉਣ ਤੋਂ ਬਾਅਦ ਉਨ੍ਹਾਂ ਨੂੰ ਪਾਲਣਾ ਵੀ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਨਾਲ ਸਾਡੇ ਲੰਮੇ ਸਮੇਂ ਦੇ ਫਾਇਦੇ ਜੁੜੇ ਹੋਏ ਹਨ।

ਇਹ ਵੀ ਪੜ੍ਹੋ: ਪਸ਼ੂਧਨ ਖੇਤਰ ਵਿੱਚ ਵਿਭਿੰਨਤਾ ਲਿਆਉਣ ਲਈ ਤੇਜ਼ੀ ਨਾਲ ਯਤਨ: ਡਾ. ਪਰਕਾਸ਼ ਸਿੰਘ ਬਰਾੜ

ਵੈਟਨਰੀ ਯੂਨੀਵਰਸਿਟੀ ਦਾ ਸ਼ਿਲਾਘਯੋਗ ਉਪਰਾਲਾ

ਵੈਟਨਰੀ ਯੂਨੀਵਰਸਿਟੀ ਦਾ ਸ਼ਿਲਾਘਯੋਗ ਉਪਰਾਲਾ

ਡਾ. ਸਤਿਆਵਾਨ ਰਾਮਪਾਲ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਲੈਂਡਸਕੇਪਿੰਗ ਵਿੰਗ ਦੀ ਸਮੁੱਚੀ ਟੀਮ ਨੂੰ ਇਸ ਮੁਹਿੰਮ ਨੂੰ ਸਿਰੇ ਚੜ੍ਹਾਉਣ ਲਈ ਕੀਤੇ ਸੁਹਿਰਦ ਯਤਨਾਂ ਵਾਸਤੇ ਵਧਾਈ ਦਿੱਤੀ।ਉਨ੍ਹਾਂ ਨੇ ਯੂਨੀਵਰਸਿਟੀ ਦੇ ਸਾਰੇ ਅਧਿਕਾਰੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਦਾ ਇਸ ਸਮਾਗਮ ਵਿਚ ਹਿੱਸਾ ਲੈਣ ਲਈ ਧੰਨਵਾਦ ਕੀਤਾ।

Summary in English: A remarkable initiative of the Veterinary University, Plantation campaign started

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters