1. Home
  2. ਖਬਰਾਂ

ਪਰਾਲੀ ਪ੍ਰਬੰਧਨ ਲਈ ਅਗੇਤੀ ਵਿਉਂਤਬੰਦੀ, ਪਿੰਡਾਂ 'ਚ ਹੋਣਗੇ 10 ਲੱਖ ਦੇ ਵਾਧੂ ਵਿਕਾਸ ਕਾਰਜ

ਪਰਾਲੀ ਸਾੜਨ ਦੀ ਪ੍ਰਥਾ ਬੰਦ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਬੈਠਕ, ਇਸ ਦੌਰਾਨ ਅਗੇਤੀ ਵਿਉਂਤਬੰਦੀ 'ਤੇ ਹੋਇਆ ਵਿਚਾਰ-ਵਟਾਂਦਰਾ।

Gurpreet Kaur Virk
Gurpreet Kaur Virk
ਜਿਸ ਪਿੰਡ 'ਚ ਨਹੀਂ ਸੜੇਗੀ ਪਰਾਲੀ, ਉਸ ਪਿੰਡ 'ਚ ਆਵੇਗੀ ਖੁਸ਼ਹਾਲੀ

ਜਿਸ ਪਿੰਡ 'ਚ ਨਹੀਂ ਸੜੇਗੀ ਪਰਾਲੀ, ਉਸ ਪਿੰਡ 'ਚ ਆਵੇਗੀ ਖੁਸ਼ਹਾਲੀ

Stubble Management: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਦੀ ਦੁਰਵਰਤੋਂ ਨੂੰ ਰੋਕਣ ਲਈ ਅਗਾਊਂ ਯੋਜਨਾ ਉਲੀਕਣ ਲਈ ਮੀਟਿੰਗ ਕੀਤੀ ਗਈ।

ਜਿਸ ਪਿੰਡ 'ਚ ਨਹੀਂ ਸੜੇਗੀ ਪਰਾਲੀ, ਉਸ ਪਿੰਡ 'ਚ ਆਵੇਗੀ ਖੁਸ਼ਹਾਲੀ

ਜਿਸ ਪਿੰਡ 'ਚ ਨਹੀਂ ਸੜੇਗੀ ਪਰਾਲੀ, ਉਸ ਪਿੰਡ 'ਚ ਆਵੇਗੀ ਖੁਸ਼ਹਾਲੀ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਝੋਨੇ ਦੇ ਖੇਤ ਹਨ, ਜਿੱਥੇ ਕੋਈ ਵੀ ਕਿਸਾਨ ਪਰਾਲੀ ਨਹੀਂ ਸਾੜੇਗਾ, ਉੱਥੇ ਮਗਨਰੇਗਾ ਸਕੀਮ ਤਹਿਤ 10 ਲੱਖ ਰੁਪਏ ਦੇ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਰੋਕਥਾਮ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲੋੜ ਪੈਣ 'ਤੇ ਪਰਾਲੀ ਸਾੜਨ ਵਾਲਿਆਂ ਖਿਲਾਫ ਸਖ਼ਤ ਕਦਮ ਵੀ ਚੁੱਕੇ ਜਾਣਗੇ।

ਇਹ ਵੀ ਪੜ੍ਹੋ : ਕਿਸਾਨਾਂ ਲਈ ਵਧੀਆ Scheme, ਲਾਭ ਲੈਣ ਲਈ 25 ਜੂਨ ਤੱਕ Registration ਜ਼ਰੂਰੀ

ਜਿਸ ਪਿੰਡ 'ਚ ਨਹੀਂ ਸੜੇਗੀ ਪਰਾਲੀ, ਉਸ ਪਿੰਡ 'ਚ ਆਵੇਗੀ ਖੁਸ਼ਹਾਲੀ

ਜਿਸ ਪਿੰਡ 'ਚ ਨਹੀਂ ਸੜੇਗੀ ਪਰਾਲੀ, ਉਸ ਪਿੰਡ 'ਚ ਆਵੇਗੀ ਖੁਸ਼ਹਾਲੀ

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਸਬਸਿਡੀ ਅਤੇ ਮਸ਼ੀਨਾਂ ਲਈ ਪੰਜਾਬ ਸਰਕਾਰ ਤੋਂ ਪਹਿਲਾਂ ਹੀ ਅਰਜ਼ੀਆਂ ਮੰਗੀਆਂ ਜਾ ਚੁੱਕੀਆਂ ਹਨ ਅਤੇ ਟੀ ​​ਕਮਿਸ਼ਨਰ, ਖੇਤੀਬਾੜੀ ਵਿਭਾਗ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੁਣ ਤੋਂ ਹੀ ਅਜਿਹੇ ਪ੍ਰਬੰਧ ਕਰਨ ਕਿ ਪੋਰਟਲ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਟਾਂ ਦੇ ਭੱਠਿਆਂ ਅਤੇ ਬਾਲਣ ਵਿੱਚ 20 ਫੀਸਦੀ ਹਿੱਸਾ ਝੋਨੇ ਦੀ ਪਰਾਲੀ ਦੀਆਂ ਪੈਲਟਸ ਦਾ ਵਰਤਨਾ ਲਾਜਮੀ ਕੀਤਾ ਗਿਆ ਹੈ। ਇਸੇ ਲਈ ਫਾਜ਼ਿਲਕਾ ਜ਼ਿਲ੍ਹੇ ਵਿੱਚ ਜਲਦੀ ਹੀ ਇੱਕ ਪਲਾਂਟ ਸ਼ੁਰੂ ਹੋਣ ਜਾ ਰਿਹਾ ਹੈ, ਜਿਥੋਂ ਭੱਠੇ ਵਾਲੇ ਇੰਨ੍ਹਾਂ ਪੈਲਟਸ ਲੈ ਸਕਨਣਗੇ।

ਇਹ ਵੀ ਪੜ੍ਹੋ : ਪੰਜਾਬ ਦਾ Keshopur Chhamb ਬਣੇਗਾ ਪ੍ਰਮੁੱਖ Tourist spot

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਵਰਤੋਂ ਕਿਨੂੰ ਦੇ ਬਾਗਾਂ ਵਿੱਚ ਮਲਚਿੰਗ ਲਈ ਵੀ ਵਰਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਲਚਿੰਗ ਲਈ ਪਰਾਲੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ।

ਇਸੇ ਤਰ੍ਹਾਂ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੋਰ ਵੀ ਚੌਕਸ ਰਹਿਣ ਅਤੇ ਜਿਨ੍ਹਾਂ ਪਿੰਡਾਂ ਵਿੱਚ ਪਿਛਲੇ ਸਾਲ ਅੱਗ ਲਗਾਉਣ ਦੀਆਂ ਘਟਨਾਵਾਂ ਵਾਪਰੀਆਂ ਸਨ, ਉੱਥੇ ਕਿਸਾਨਾਂ ਨੂੰ ਅੱਗ ਲਗਾਉਣ ਦੇ ਨੁਕਸਾਨ ਸਬੰਧੀ ਜਾਗਰੂਕ ਕੀਤਾ ਜਾਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਿਤ ਪੰਚਾਲ, ਐਸ.ਡੀ.ਐਮ ਅਬੋਹਰ ਸ਼੍ਰੀ ਆਕਾਸ਼ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਾਜ਼ਿਲਕਾ (District Public Relations Office Fazilka)

Summary in English: Advance planning for stubble management, Development work worth 10 lakh in villages

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters