Dairy Farming Course: ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 15 ਤੋਂ 29 ਮਈ 2023 ਤੱਕ ਡੇਅਰੀ ਫਾਰਮਿੰਗ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਸਿਖਲਾਈ ਦੌਰਾਨ ਭਾਗੀਦਾਰਾਂ ਨੂੰ ਡੇਅਰੀ ਫਾਰਮਿੰਗ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ।
ਸਿਖਲਾਈ ਕੋਰਸ ਦੌਰਾਨ ਸਿਖਿਆਰਥੀਆਂ ਨੇ ਡੇਅਰੀ ਫਾਰਮ ਪ੍ਰਬੰਧਨ, ਖੁਰਾਕ ਪ੍ਰਬੰਧਨ, ਪਸ਼ੂਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਸ਼ੈੱਡ ਡਿਜ਼ਾਈਨ, ਸਾਲ ਭਰ ਹਰਾ ਚਾਰਾ ਪ੍ਰਾਪਤ ਕਰਨਾ, ਚਾਰੇ ਦੀ ਸੰਭਾਲ, ਪ੍ਰਜਨਨ ਪ੍ਰਬੰਧਨ ਦੇ ਨਾਲ-ਨਾਲ ਨਕਲੀ ਗਰਭਦਾਨ ਅਤੇ ਡੇਅਰੀ ਪਸ਼ੂਆਂ ਦੇ ਰੋਗ ਪ੍ਰਬੰਧਨ ਦੇ ਖੇਤਰ ਵਿੱਚ ਸਿਧਾਂਤਕ ਅਤੇ ਵਿਹਾਰਕ ਐਕਸਪੋਜਰ ਪ੍ਰਾਪਤ ਕੀਤਾ।
ਇਸ ਸਿਖਲਾਈ ਕੋਰਸ ਦਾ ਤਾਲਮੇਲ ਡਾ. ਰੋਹਿਤ ਗੁਪਤਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਕੇ.ਵੀ.ਕੇ, ਨੂਰਮਹਿਲ, ਜਲੰਧਰ, ਡਾ. ਹਰਵਿੰਦਰ ਸਿੰਘ, ਡਿਪਟੀ ਡਾਇਰੈਕਟਰ, ਪੀ.ਡੀ.ਡੀ.ਬੀ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਡਾ. ਕਰਨੈਲ ਸਿੰਘ, ਵੈਟਰਨਰੀ ਅਫ਼ਸਰ, ਪਸ਼ੂ ਪਾਲਣ ਵਿਭਾਗ, ਹੁਸ਼ਿਆਰਪੁਰ ਦੁਆਰਾ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਡੇਅਰੀ ਧੰਦਾ ਸ਼ੁਰੂ ਕਰਨ ਲਈ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਡੇਅਰੀ ਫਾਰਮਿੰਗ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ ਜਾਣੂ ਕਰਵਾਇਆ ਗਿਆ।
ਇਹ ਵੀ ਪੜ੍ਹੋ : June-July 'ਚ ਹੋਣ ਜਾ ਰਹੇ ਹਨ ਡੇਅਰੀ ਸਿਖਲਾਈ ਕੋਰਸ, 28 ਜੂਨ ਨੂੰ ਹੋਵੇਗਾ Interview
ਕੇ.ਵੀ.ਕੇ ਹੁਸ਼ਿਆਰਪੁਰ ਦੇ ਮਾਹਿਰਾਂ- ਡਾ. ਗੁਰਪ੍ਰਤਾਪ ਸਿੰਘ, ਐਸੋਸੀਏਟ ਪ੍ਰੋਫੈਸਰ (ਐਗਰੋਨੋਮੀ), ਡਾ. ਅਜਾਇਬ ਸਿੰਘ, ਸਹਾਇਕ ਪ੍ਰੋਫੈਸਰ (ਐਗਰੀ ਇੰਜੀ.), ਡਾ. ਪ੍ਰਭਜੋਤ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਅਤੇ ਡਾ. ਸੁਖਵਿੰਦਰ ਸਿੰਘ ਔਲਖ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਵੀ ਅਗਵਾਈ ਕੀਤੀ।
ਇਸ ਦੌਰਾਨ ਕਿਸਾਨਾਂ ਨੂੰ ਸਾਉਣੀ ਦੇ ਚਾਰੇ ਦੀ ਫ਼ਸਲ ਦੀ ਉਤਪਾਦਨ ਤਕਨੀਕਾਂ, ਡੇਅਰੀ ਫਾਰਮਿੰਗ ਵਿੱਚ ਬਾਇਓਗੈਸ ਪਲਾਂਟਾਂ ਦੀ ਮਹੱਤਤਾ, ਚਾਰੇ ਦੀਆਂ ਫ਼ਸਲਾਂ ਵਿੱਚ ਏਕੀਕ੍ਰਿਤ ਕੀਟ ਪ੍ਰਬੰਧਨ ਅਤੇ ਡੇਅਰੀ ਫਾਰਮਿੰਗ ਦੇ ਨਾਲ-ਨਾਲ ਗਰਮੀਆਂ ਅਤੇ ਬਰਸਾਤ ਦੇ ਮੌਸਮ ਵਿੱਚ ਸਬਜ਼ੀਆਂ ਦੀ ਕਾਸ਼ਤ ਬਾਰੇ ਦੱਸਿਆ ਗਿਆ।
ਇਹ ਵੀ ਪੜ੍ਹੋ : Dairy Animals ਦਾ ਉਤਪਾਦਨ ਵਧਾਉਣ ਸੰਬੰਧੀ ਉੱਚ ਪੱਧਰੀ ਵਿਚਾਰ ਵਟਾਂਦਰਾ
ਸਿਖਲਾਈ ਦੇ ਸਮਾਪਤੀ ਵਾਲੇ ਦਿਨ ਡਾ. ਮਨਿੰਦਰ ਸਿੰਘ ਬੌਂਸ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਜ਼ਿਲ੍ਹਾ ਹੁਸ਼ਿਆਰਪੁਰ ਨੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਵਿੱਚ ਸਫ਼ਲਤਾ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ ਅਤੇ ਡੇਅਰੀ ਫਾਰਮਿੰਗ ਕੋਰਸ ਸਬੰਧੀ ਸਿਖਿਆਰਥੀਆਂ ਤੋਂ ਫੀਡਬੈਕ ਲਏ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)
Summary in English: Arrangement of Dairy Farming training course at KVK Hoshiarpur