1. Home
  2. ਖਬਰਾਂ

Sangrur ਦੇ ਪਿੰਡ ਹਰਿਆਊ ਵਿਖੇ Awareness Camp ਦਾ ਆਯੋਜਨ, ਕਿਸਾਨਾਂ ਨਾਲ ਕਣਕ ਦੀਆਂ ਵਿਸ਼ੇਸ਼ ਗੁਣਵੱਤਾ ਵਾਲੀਆਂ ਕਿਸਮਾਂ ਬਾਰੇ ਜਾਣਕਾਰੀ ਸਾਂਝੀ

ਇਸ ਕੈਂਪ ਮੌਕੇ ਡਾ. ਮਨਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤ ਵਿੱਚ ਸਾਂਭਣ ਵਾਲੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ ਅਤੇ ਸ਼ੰਕਿਆਂ ਬਾਬਤ ਵਿਗਿਆਨਕ ਹੱਲ ਵੀ ਸਾਂਝੇ ਕੀਤੇ।

Gurpreet Kaur Virk
Gurpreet Kaur Virk
ਪਰਾਲੀ ਪ੍ਰਬੰਧਨ ਪ੍ਰੋਜੈਕਟ ਅਧੀਨ ਜਾਗਰੂਕਤਾ ਕੈਂਪ ਦਾ ਆਯੋਜਨ

ਪਰਾਲੀ ਪ੍ਰਬੰਧਨ ਪ੍ਰੋਜੈਕਟ ਅਧੀਨ ਜਾਗਰੂਕਤਾ ਕੈਂਪ ਦਾ ਆਯੋਜਨ

Krishi Vigyan Kendra Sangrur: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾਂਭਣ ਦੀਆਂ ਵੱਖ-ਵੱਖ ਤਕਨੀਕਾਂ ਅਤੇ ਕਣਕ ਦੀ ਫ਼ਸਲ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਪਿੰਡ ਹਰਿਆਊ, ਬਲਾਕ ਲਹਿਰਾਗਾਗਾ ਵਿਖੇ ਲਗਾਇਆ ਗਿਆ, ਜਿਸ ਵਿੱਚ 54 ਕਿਸਾਨਾਂ ਦੇ ਭਾਗ ਲਿਆ।

ਇਸ ਕੈਂਪ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤ ਵਿੱਚ ਸਾਂਭਣ ਵਾਲੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ ਅਤੇ ਸ਼ੰਕਿਆਂ ਬਾਬਤ ਵਿਗਿਆਨਕ ਹੱਲ ਵੀ ਸਾਂਝੇ ਕੀਤੇ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਕਣਕ ਦੀਆਂ ਵਿਸ਼ੇਸ਼ ਗੁਣਵੱਤਾ ਵਾਲੀਆਂ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਪਰਾਲੀ ਪ੍ਰਬੰਧਨ ਵਾਲੀ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਕਿਸਾਨ ਵੀਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਤਕਨੀਕਾਂ ‘ਚੋਂ ਕੋਈ ਵੀ ਤਕਨੀਕ ਅਪਣਾ ਕੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਸਕਦੇ ਹਨ।

ਡਾ. ਰੁਕਿੰਦਰ ਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨਾਲ ਕਣਕ ਵਿੱਚ ਨਦੀਨ ਪ੍ਰਬੰਧਨ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਮੌਕੇ, ਪਹਿਲੀ ਸਿੰਚਾਈ ਤੋਂ ਪਹਿਲਾਂ ਅਤੇ ਪਹਿਲੀ ਸਿੰਚਾਈ ਤੋਂ ਬਾਅਦ ਵਿੱਚ ਵਰਤੇ ਜਾਣ ਵਾਲੇ ਨਦੀਨਨਾਸ਼ਕਾਂ ਬਾਰੇ ਬਹੁਤ ਵਿਸਥਾਰ ਵਿੱਚ ਦੱਸਿਆ। ਇਸ ਤੋਂ ਇਲਾਵਾ ਉਹਨਾਂ ਨੇ ਕਣਕ ਦੀ ਫਸਲ ਵਿੱਚ ਆਉਣ ਵਾਲੇ ਲਘੂ ਤੱਤਾਂ ਦੀ ਘਾਟ ਅਤੇ ਇਹਨਾਂ ਦੀ ਪੂਰਤੀ ਸੰਬੰਧੀ ਵੀ ਜਾਣਕਾਰੀ ਦਿੱਤੀ।

ਇਹ ਵੀ ਪੜੋ: PAU ਵਿਖੇ ਪੌਦਾ ਰੋਗ ਮਾਹਿਰਾਂ ਦਾ ਤਿੰਨ ਰੋਜ਼ਾ ਸਿੰਪੋਜ਼ੀਅਮ ਆਰੰਭ, PAU ਦੇ ਸਾਬਕਾ VC ਡਾ. ਕਿਰਪਾਲ ਸਿੰਘ ਔਲਖ ਸ਼ਾਮਿਲ

ਇਸ ਮੌਕੇ ਕਿਸਾਨਾਂ ਨੂੰ ਪੀ.ਏ.ਯੂ. ਦਾ ਖੇਤੀ ਸਾਹਿਤ ਅਤੇ ਕਣਕ ਦੀ ਵਿਸ਼ੇਸ਼ ਗੁਣਵੱਤਾ ਵਾਲੀ ਕਿਸਮ ਪੀ ਬੀ ਡਬਲਯੂ ਜ਼ਿੰਕ 2 ਦੀਆਂ ਪ੍ਰਦਰਸ਼ਨੀਆਂ ਵੀ ਵੰਡੀਆਂ ਗਈਆਂ। ਕਿਸਾਨਾਂ ਵੱਲੋਂ ਪੁੱਛੇ ਸੁਆਲਾਂ ਜਿਵੇਂ ਕਿ ਕਣਕ ਨੂੰ ਪਹਿਲਾ ਪਾਣੀ ਲਗਾਉਣ, ਨਾਈਟ੍ਰੋਜਨ ਖਾਦ ਪਾਉਣ, ਕਣਕ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ, ਨੈਨੋ ਯੂਰੀਆ ਅਤੇ ਨੈਨੋ ਡੀ.ਏ.ਪੀ. ਦੀ ਵਰਤੋਂ, ਝੋਨੇ ਵਿੱਚ ਮਧਰੇਪਣ ਦੀ ਸੱਮਸਿਆ ਦੇ ਕਾਰਣ, ਆਦਿ ਦੇ ਜਵਾਬ ਤਸੱਲੀਬਖ਼ਸ਼ ਢੰਗ ਨਾਲ ਦਿੱਤੇ ਗਏ। ਇਸ ਕੈਂਪ ਦੀ ਸਫਲਤਾ ਵਿੱਚ ਸ਼੍ਰੀ ਵਕੀਲ ਸਿੰਘ, ਸ੍ਰੀ ਸੁਖਦੇਵ ਸ਼ਰਮਾ ਅਤੇ ਸ਼੍ਰੀ ਵਾਸਦੇਵ ਸ਼ਰਮਾ ਨੇ ਉੱਘਾ ਯੋਗਦਾਨ ਪਾਇਆ।

Summary in English: Awareness Camp organized under stubble management project at village Hariau, Sangrur, more than 50 farmers participated

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters