1. Home
  2. ਖਬਰਾਂ

ਮੋਟੇ ਅਨਾਜ ਦੀ ਕਾਸ਼ਤ ਸਬੰਧੀ ਜਾਗਰੂਕਤਾ ਕੈਂਪ, ਵੱਡੀ ਗਿਣਤੀ 'ਚ ਕਿਸਾਨਾਂ ਵੱਲੋਂ ਸ਼ਮੂਲੀਅਤ

ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵੱਲੋਂ ਖਡੂਰ ਸਾਹਿਬ, ਤਰਨ ਤਾਰਨ ਵਿਖੇ ਮੋਟੇ ਅਨਾਜਾਂ ਦੀ ਕਾਸ਼ਤ ਸਬੰਧੀ ਜਾਗਰੂਕਤਾ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ।

Gurpreet Kaur Virk
Gurpreet Kaur Virk

ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵੱਲੋਂ ਖਡੂਰ ਸਾਹਿਬ, ਤਰਨ ਤਾਰਨ ਵਿਖੇ ਮੋਟੇ ਅਨਾਜਾਂ ਦੀ ਕਾਸ਼ਤ ਸਬੰਧੀ ਜਾਗਰੂਕਤਾ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ।

ਮੋਟੇ ਅਨਾਜ ਦੀ ਮਹੱਤਤਾ 'ਤੇ ਚਾਨਣਾ

ਮੋਟੇ ਅਨਾਜ ਦੀ ਮਹੱਤਤਾ 'ਤੇ ਚਾਨਣਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵੱਲੋਂ ਖਡੂਰ ਸਾਹਿਬ, ਤਰਨ ਤਾਰਨ ਵਿਖੇ ਮੋਟੇ ਅਨਾਜਾਂ ਦੀ ਕਾਸ਼ਤ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਹ ਪ੍ਰੋਗਰਾਮ ਨਾਬਾਰਡ ਵੱਲੋਂ ਮਿਲੇ ਪ੍ਰੋਜੇਕਟ ਅਧੀਨ ਆਯੋਜਿਤ ਕੀਤਾ ਗਿਆ ਸੀ।

ਪ੍ਰੋਗਰਾਮ ਵਿੱਚ ਲਗਭਗ 80 ਕਿਸਾਨ ਅਤੇ ਕਿਸਾਨ ਬੀਬੀਆਂ ਨੇ ਹਿੱਸਾ ਲਿਆ। ਡਾ. ਜਗਦੀਸ਼ ਸਿੰਘ ਵੱਲੋਂ ਆਏ ਹੋਏ ਕਿਸਾਨਾਂ ਦਾ ਸਵਾਗਤ ਕਰਦੇ ਦੱਸਿਆ ਕਿ ਭਾਰਤ ਸਰਕਾਰ ਸਾਲ 2023 ਨੂੰ “ ਮੋਟੇ ਅਨਾਜਾਂ ਦੇ ਅੰਤਰਰਾਸ਼ਟਰੀ ਵਰ੍ਹੇ ” ਵਜੋਂ ਮਨਾ ਰਹੀ ਹੈ। ਇਸ ਮੁਹਿੰਮ ਤਹਿਤ ਮੋਟੇ ਅਨਾਜ਼ ਦੀ ਕਾਸ਼ਤ ਅਤੇ ਉਸ ਤੋਂ ਤਿਆਰ ਪਦਾਰਥਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ।

ਮੋਟੇ ਅਨਾਜਾਂ ਨੂੰ ਸੁਪਰ ਫੂਡ ਜਾ ਨਿਊਟਰੀ ਸੀਰੀਅਲ ਵੀ ਕਿਹਾ ਜਾਂਦਾ ਹੈ। ਮੋਟੇ ਅਨਾਜ ਘੱਟ ਪਾਣੀ ਨਾਲ ਪੈਦਾ ਹੋਣ ਵਾਲੀਆਂ ਫ਼ਸਲਾਂ ਹਨ, ਜੋ ਘੱਟ ਖਰਚੇ ਨਾਲ ਤਿਆਰ ਹੋ ਜਾਂਦੀਆਂ ਹਨ ਅਤੇ ਕੁਦਰਤੀ ਸੋਮਿਆਂ ਨੂੰ ਵੀ ਬਚਾਉਂਦੀਆਂ ਹਨ। ਡਾ. ਹਰਪ੍ਰੀਤ ਸਿੰਘ ਨੇ ਮੂਲ ਅਨਾਜਾਂ ਦੀ ਸਫਲ ਕਾਸ਼ਤ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ।

ਇਹ ਵੀ ਪੜ੍ਹੋ: ਇਸ ਯੋਜਨਾ ਨਾਲ ਵਧੇਗੀ ਕਿਸਾਨਾਂ ਦੀ ਆਮਦਨ, ਸਰਕਾਰ ਨੇ ਤਿਆਰ ਕੀਤੀ ਰਣਨੀਤੀ

ਮੋਟੇ ਅਨਾਜ ਦੀ ਮਹੱਤਤਾ 'ਤੇ ਚਾਨਣਾ

ਮੋਟੇ ਅਨਾਜ ਦੀ ਮਹੱਤਤਾ 'ਤੇ ਚਾਨਣਾ

ਕੇ.ਵੀ.ਕੇ., ਤਰਨ ਤਾਰਨ (KVK, Tarn Tarn) ਤੋਂ ਡਾ. ਨਿਰਮਲ ਸਿੰਘ ਨੇ ਸਬਜੀਆਂ ਦੀ ਕਾਸ਼ਤ ਸਬੰਧੀ ਦਸਦੇ ਹੋਏ ਕਿਹਾ ਕਿ ਹਰ ਕਿਸਾਨ ਵੀਰ ਨੂੰ ਆਪਣੀਆਂ ਲੋੜਾਂ ਸਬੰਧੀ ਘਰ ਦੀ ਸਬਜੀ ਉਗਾਉਣੀ ਚਾਹੀਦੀ ਹੈ ਅਤੇ ਖੇਤੀ ਜਹਿਰਾਂ ਦੀ ਵਰਤੋਂ ਮਾਹਿਰਾਂ ਦੀ ਸਲਾਹ ਨਾਲ ਹੀ ਕਰਨੀ ਚਾਹੀਦੀ ਹੈ।

ਖੇਤੀਬਾੜੀ ਵਿਭਾਗ ਤੋਂ ਯਾਦਵਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਮੋਟੇ ਅਨਾਜਾਂ ਦੀ ਕਾਸ਼ਤ ਵੱਲ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਬਾਗਬਾਨੀ ਵਿਭਾਗ ਤੋਂ ਰਘਬੀਰ ਸਿੰਘ ਨੇ ਵਿਭਾਗ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਡੇ ਇਲਾਕੇ ਵਿੱਚ ਨਾਬਾਰਡ ਦੀ ਵਿੱਤੀ ਸਹਾਇਤਾ ਨਾਲ ਕੰਮ ਕਰ ਰਹੀ ਐੱਫ ਪੀ ਓ (ਪ੍ਰੋਗਰੈਸਿਵ ਫਾਰਮਰ ਪ੍ਰੋਡਿਊਸਰ ਆਰਗਨਾਈਜੇਸ਼ਨ) ਚੱਲ ਰਹੀ ਹੈ, ਜੋ ਮੋਟੇ ਅਨਾਜਾਂ ਦੀ ਕਾਸ਼ਤ ਅਤੇ ਮੁੱਲ ਵਰਧਕਤਾ ਤੇ ਕੰਮ ਕਰ ਰਹੀ ਹੈ ਅਤੇ ਇਸਤੋਂ ਵੱਖ ਵੱਖ ਉਤਪਾਦ ਬਣਾ ਅਤੇ ਵੇਚ ਕੇ ਚੰਗਾ ਮੁਨਾਫ਼ਾ ਲੈ ਰਹੀ ਹੈ।

ਇਹ ਵੀ ਪੜ੍ਹੋ : ਮਡੁਆ ਦੀ ਰੋਟੀ ਸਿਹਤ ਲਈ ਬਹੁਤ ਫਾਇਦੇਮੰਦ, ਇਨ੍ਹਾਂ ਬੀਮਾਰੀਆਂ ਨਾਲ ਲੜਨ ਦੀ ਮਿਲਦੀ ਹੈ ਤਾਕਤ

ਇਸ ਮੌਕੇ ਕਿਸਾਨ ਵੀਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਕੇਵੀਕੇ (Punjab Agricultural University and KVK) ਬੂਹ ਵਲੋਂ ਖੇਤੀਬਾੜੀ ਸਾਹਿਤ ਵੀ ਮੁਫ਼ਤ ਵੰਡਿਆ ਗਿਆ ਅਤੇ ਇਸ ਮੌਕੇ ਕਿਸਾਨਾਂ ਨੂੰ ਨਾਸ਼ਤੇ ਵਜੋਂ ਕੋਧਰੇ ਤੋਂ ਬਣੇ ਉਤਪਾਦ ਜਿਵੇਂ ਕਿ ਚਾਹ, ਲੱਡੂ, ਬਿਸਕੁਟ ਅਤੇ ਖਿਚੜੀ ਖਵਾਈ ਗਈ।

ਪ੍ਰੋਗਰਾਮ ਦੇ ਅੰਤ ਵਿੱਚ ਐੱਫ ਪੀ ਓ (FPO) ਦੇ ਨਿਰਦੇਸ਼ਕ ਸ. ਪ੍ਰਿਤਪਾਲ ਸਿੰਘ ਨੇ ਆਏ ਹੋਏ ਸਾਇੰਸਦਾਨਾਂ ਅਤੇ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ ਅਤੇ ਇਸ ਉਪਰਾਲੇ ਦੀ ਪ੍ਰਸ਼ੰਸ਼ਾ ਕੀਤੀ।

ਬਾਜਰਾ ਖਾਣ ਦੇ ਫਾਇਦੇ

● ਬਾਜਰਾ ਊਰਜਾ ਦਾ ਬਹੁਤ ਵਧੀਆ ਸਰੋਤ ਹੈ। ਇਸ ਤੋਂ ਇਲਾਵਾ ਇਹ ਭਾਰ ਘਟਾਉਣ 'ਚ ਵੀ ਮਦਦ ਕਰਦਾ ਹੈ।
● ਬਾਜਰੇ ਦੇ ਸੇਵਨ ਨਾਲ ਭੁੱਖ ਨਹੀਂ ਲੱਗਦੀ, ਇਸ ਨਾਲ ਭਾਰ ਕੰਟਰੋਲ ਕਰਨ 'ਚ ਵੀ ਮਦਦ ਮਿਲਦੀ ਹੈ।
● ਬਾਜਰਾ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਦਾ ਚੰਗਾ ਸਰੋਤ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ।
● ਇਹ ਸ਼ੂਗਰ ਦੇ ਮਰੀਜ਼ਾਂ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ।
● ਬਾਜਰਾ ਸਰੀਰ ਵਿੱਚ ਮੌਜੂਦ ਕੋਲੈਸਟ੍ਰੋਲ ਦੇ ਪੱਧਰ ਨੂੰ ਵੀ ਘਟਾਉਂਦਾ ਹੈ, ਜਿਸ ਨਾਲ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।
● ਬਾਜਰੇ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਏ ਜਾਂਦੇ ਹਨ, ਜੋ ਸਰੀਰ ਦੀ ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਮਦਦ ਕਰਦੇ ਹਨ।
● ਬਾਜਰੇ ਦੇ ਸੇਵਨ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।

Summary in English: Awareness camp regarding the cultivation of coarse grains, participation by a large number of farmers

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters