KVK Hoshiarpur: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜਿਲਾ ਪੱਧਰੀ ਪਸਾਰ ਅਦਾਰੇ, ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਦੁਆਰਾ ਮਿਤੀ 16-1-2025 ਨੂੰ ਗੋਭੀ ਸਰ੍ਹੋਂ ਦੀ ਕਾਸ਼ਤ ਬਾਬਤ ਕੇ.ਵੀ.ਕੇ. ਕੈਂਪਸ ਵਿਖੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।
ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਤੇਲਬੀਜਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਪ੍ਰਦਰਸ਼ਨੀਆਂ ਲਗਾਈਆਂ ਜਾਂਦੀਆਂ ਹਨ। ਇਸੇ ਕੜੀ ਵਿੱਚ ਇਸ ਸਾਲ ਵੀ ਵੱਖ-ਵੱਖ ਬਲਾਕਾਂ ਤੇ ਪਿੰਡਾਂ ਵਿੱਚ 125 ਏਕੜ ਰਕਬੇ ਤੇ ਗੋਭੀ ਸਰ੍ਹੋਂ ਦੀ ਪ੍ਰਦਰਸ਼ਨੀਆਂ ਆਯੋਜਿਤ ਕੀਤੀਆਂ ਗਈਆਂ ਹਨ।
ਇਹਨਾਂ ਪ੍ਰਦਰਸ਼ਨੀਆਂ ਦੀ ਸਫਲਤਾ ਬਾਬਤ ਜਰੂਰੀ ਨੁਕਤੇ ਸਾਂਝੇ ਕਰਨ ਤੇ ਤਕਨੀਕੀ ਪਹਿਲੂਆਂ ਦੀ ਵਧੇਰੇ ਜਾਣਕਾਰੀ ਲਈ ਆਯੋਜਿਤ ਇਸ ਸਿਖਲਾਈ ਵਿੱਚ ਕਿਸਾਨਾਂ ਨਾਲ ਰੂਬਰੂ ਹੁੰਦਿਆਂ ਡਾ. ਬੌਂਸ ਨੇ ਇਹਨਾਂ ਤੇਲਬੀਜ ਪ੍ਰਦਰਸ਼ਨੀਆਂ ਦੇ ਮਨੋਰਥ, ਕਨੋਲਾ ਗੋਭੀ ਸਰ੍ਹੋਂ ਦੀ ਉੱਨਤ ਕਿਸਮ, ਜੀ.ਐਸ.ਸੀ.7, ਉਸਦੀ ਸਫਲ ਕਾਸ਼ਤ ਦੇ ਢੰਗ, ਕੀਟ ਪ੍ਰਬੰਧ, ਤੇਲ ਦੀ ਪ੍ਰਾਪਤੀ ਅਤੇ ਸਿਹਤ ਪਹਿਲੂਆਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਾਇੰਸਦਾਨਾਂ ਵੱਲੋਂ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ।ਡਾ. ਪ੍ਰਭਜੋਤ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਕਣਕ ਦੀ ਪੀਲੀ ਕੁੰਗੀ ਬਿਮਾਰੀ ਦੇ ਹਮਲੇ ਦੀ ਆਮਦ ਦੀਆਂ ਨਿਸ਼ਾਨੀਆਂ ਬਾਰੇ ਦੱਸਿਆ ਤੇ ਇਸ ਬਾਰੇ ਸੁਚੇਤ ਰਹਿਣ ਲਈ ਕਿਹਾ। ਉਹਨਾਂ ਨੇ ਕਣਕ ਅਤੇ ਗੋਭੀ ਸਰ੍ਹੋਂ ਦੇੇ ਚੇਪੇ ਬਾਬਤ ਤੇ ਇਸਦੇ ਸਰਵਪੱਖੀ ਪ੍ਰਬੰਧਨ ਬਾਬਤ ਵੀ ਜਾਣਕਾਰੀ ਮੁਹੱਈਆ ਕਰਵਾਈ।
ਇਹ ਵੀ ਪੜ੍ਹੋ: Tomato Crop: ਟਮਾਟਰ ਦੀ ਫਸਲ ਨੂੰ ਪੈਣ ਵਾਲੀ ਗੰਭੀਰ ਬਿਮਾਰੀ ਪਿਛੇਤੇ ਝੁਲਸ ਰੋਗ ਤੋਂ ਬਚਣ ਲਈ ਮਾਹਿਰਾਂ ਨੇ ਦਿੱਤੇ ਸੁਝਾਅ
ਡਾ. ਕਰਮਵੀਰ ਸਿੰਘ ਗਰਚਾ, ਸਹਾਇਕ ਪ੍ਰਫੈਸਰ (ਸਬਜੀ ਵਿਗਿਆਨ) ਨੇ ਪੌਸ਼ਟਿਕ ਘਰੇਲੂ ਬਗੀਚੀ ਅਤੇ ਖੁੰਬਾਂ ਦੀ ਕਾਸ਼ਤ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ।ਉਹਨਾਂ ਨੇ ਇਹ ਵੀ ਦੱਸਿਆ ਕਿ ਇਸ ਕੇਂਦਰ ਵਿਖੇੇ ਪਿਆਜ, ਪੀ.ਆਰ.ੳ.7 ਕਿਸਮ ਦੀ ਪਨੀਰੀ ਅਤੇ ਬਟਨ ਖੁੰਬ ਦੇ ਲਫਾਫੇ ਵਿੱਕਰੀ ਲਈ ਉਪਲਬਧ ਹਨ।
Summary in English: Boost to oilseed cultivation, Training Camp of gobhi sarson set up on 125 acres of land in various blocks and villages