1. Home
  2. ਖਬਰਾਂ

ਮਾਨ ਸਰਕਾਰ ਦੇ 5 ਮਹੀਨੇ ਪੂਰੇ, 5 ਮੰਤਰੀਆਂ ਨੇ ਜਾਰੀ ਕੀਤਾ ਰਿਪੋਰਟ ਕਾਰਡ

ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਪੰਜ ਮਹੀਨੇ ਪੂਰੇ ਹੋਣ 'ਤੇ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਇਸ ਮੌਕੇ ਪੰਜ ਮੰਤਰੀਆਂ ਨੇ ਆਪਣੇ ਵਿਭਾਗਾਂ ਦੇ ਕੰਮਕਾਜ ਦੀ ਰਿਪੋਰਟ ਜਾਰੀ ਕੀਤੀ ਹੈ।

Gurpreet Kaur Virk
Gurpreet Kaur Virk
ਮਾਨ ਸਰਕਾਰ ਦੇ 5 ਮਹੀਨੇ ਪੂਰੇ

ਮਾਨ ਸਰਕਾਰ ਦੇ 5 ਮਹੀਨੇ ਪੂਰੇ

Report Card: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜ ਮੰਤਰੀਆਂ ਨੇ ਮੰਗਲਵਾਰ ਨੂੰ ਆਪਣੇ ਰਿਪੋਰਟ ਕਾਰਡ ਜਾਰੀ ਕੀਤੇ। ਮਾਨ ਸਰਕਾਰ ਦੇ ਗਠਨ ਦੇ ਪੰਜ ਮਹੀਨੇ ਪੂਰੇ ਹੋਣ ਦੇ ਮੌਕੇ 'ਤੇ ਇਹ ਪਹਿਲਾ ਮੌਕਾ ਸੀ ਜਦੋਂ ਇਨ੍ਹਾਂ 5 ਮੰਤਰੀਆਂ ਵੱਲੋਂ ਆਪਣੇ ਵਿਭਾਗਾਂ ਦੇ ਕੰਮਕਾਜ ਦੀ ਰਿਪੋਰਟ ਜਾਰੀ ਕੀਤੀ ਗਈ।

ਮਾਨ ਸਰਕਾਰ ਦੇ 5 ਮਹੀਨੇ ਪੂਰੇ

ਮਾਨ ਸਰਕਾਰ ਦੇ 5 ਮਹੀਨੇ ਪੂਰੇ

Bhagwant Mann Government: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜ ਮਹੀਨੇ ਪੂਰੇ ਹੋ ਗਏ ਹਨ। ਇਸ ਮੌਕੇ ਸੂਬੇ ਦੇ ਪੰਜ ਮੰਤਰੀਆਂ ਨੇ ਆਪਣੇ ਵਿਭਾਗਾਂ ਦੇ ਕੰਮਕਾਜ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਪੇਸ਼ ਕੀਤਾ। ਦੱਸ ਦੇਈਏ ਕਿ ਰਿਪੋਰਟ ਕਾਰਡ ਵਿੱਚ ਮੰਤਰੀਆਂ ਵੱਲੋਂ ਕਈ ਦਾਅਵੇ ਕੀਤੇ ਗਏ, ਨਾਲ ਹੀ ਸਰਕਾਰ ਦੇ ਇਨ੍ਹਾਂ ਪੰਜ ਮੰਤਰੀਆਂ ਨੇ ਲੋਕਾਂ ਨੂੰ ਸਰਕਾਰ ਦੇ ਕੰਮਾਂ ਦਾ ਵੇਰਵਾ ਵੀ ਦਿੱਤਾ ਹੈ।

5 ਮੰਤਰੀਆਂ ਨੇ ਜਾਰੀ ਕੀਤਾ ਰਿਪੋਰਟ ਕਾਰਡ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਰਕਾਰ ਨੂੰ ਬਿਜਲੀ ਸਬਸਿਡੀ 'ਤੇ 18,317 ਕਰੋੜ ਰੁਪਏ ਖਰਚਣੇ ਪੈਂਦੇ ਹਨ। ਪਹਿਲੀ ਜੁਲਾਈ ਤੋਂ ਸ਼ੁਰੂ ਕੀਤੀ ਗਈ 600 ਯੂਨਿਟ ਮੁਫ਼ਤ ਬਿਜਲੀ ਕਾਰਨ ਸਰਕਾਰ 'ਤੇ 5,629 ਕਰੋੜ ਰੁਪਏ ਦਾ ਬੋਝ ਪੈ ਰਿਹਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਉਦਯੋਗਿਕ ਖਪਤਕਾਰਾਂ ਦੀ ਸਬਸਿਡੀ ਵਿੱਚ ਕੋਈ ਕਟੌਤੀ ਨਹੀਂ ਕੀਤੀ ਗਈ, ਜਿਸ ਕਾਰਨ 2996 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ 19,123 ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚੋਂ 12,822 ਪ੍ਰਾਇਮਰੀ, 2648 ਮਿਡਲ ਸਕੂਲ ਅਤੇ 1648 ਹਾਈ ਸਕੂਲ ਅਤੇ 1934 ਸੀਨੀਅਰ ਸੈਕੰਡਰੀ ਸਕੂਲ ਹਨ। ਅਸੀਂ ਇਨ੍ਹਾਂ ਸਾਰੇ ਸਕੂਲਾਂ ਦਾ ਸਰਵੇਖਣ ਕਰ ਰਹੇ ਹਾਂ। ਜਿਸ ਵਿਚ ਉਥੋਂ ਦੀ ਸਥਿਤੀ ਦਾ ਪਤਾ ਲਗਾਇਆ ਜਾ ਸਕੇ। ਇਨ੍ਹਾਂ ਨੂੰ 4 ਸ਼੍ਰੇਣੀਆਂ ਵਿੱਚ ਵੰਡਿਆ ਜਾਵੇਗਾ। ਜਿਸ ਵਿੱਚ ਸਕੂਲਾਂ ਨੂੰ ਬੁਨਿਆਦੀ ਢਾਂਚੇ ਦੇ ਪੱਖੋਂ ਰੱਖਿਆ ਜਾਵੇਗਾ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਬਣਨ ਦੇ 5 ਮਹੀਨਿਆਂ ਵਿੱਚ 12,339 ਕਰੋੜ ਦੇ ਕਰਜ਼ੇ ਵਾਪਸ ਕੀਤੇ ਗਏ ਹਨ। ਇਸ ਦੌਰਾਨ 10,729 ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ ਸੀ। ਆਬਕਾਰੀ ਵਿਭਾਗ ਵਿੱਚ 56 ਫੀਸਦੀ ਵਾਧੇ ਦਾ ਟੀਚਾ ਮਿੱਥਿਆ ਗਿਆ ਸੀ। ਇਸ 'ਚ 43.47 ਫੀਸਦੀ ਦਾ ਵਾਧਾ ਹੋਇਆ ਹੈ।

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ 15 ਅਗਸਤ ਨੂੰ 75 ਨਹੀਂ ਸਗੋਂ 100 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ। ਆਉਣ ਵਾਲੇ 5 ਸਾਲਾਂ ਵਿੱਚ ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਦੋ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਇਸ ਨੂੰ ਕੇਂਦਰ ਸਰਕਾਰ ਦੀ ਮਨਜ਼ੂਰੀ ਮਿਲ ਗਈ ਹੈ।

ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਲਈ 100 ਕਰੋੜ ਰੁਪਏ ਕੀਤੇ ਜਾਰੀ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ 9053 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਛੁਡਵਾਇਆ ਗਿਆ ਹੈ। ਪੰਜਾਬ ਵਿੱਚ 13,000 ਪਿੰਡ ਹਨ, ਜਿਨ੍ਹਾਂ ਵਿੱਚੋਂ 12,000 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਹੋ ਚੁੱਕੀਆਂ ਹਨ। ਪੂਰੇ ਪੰਜਾਬ ਵਿੱਚ ਪਹਿਲੀ ਵਾਰ ਵੀਡੀਓਗ੍ਰਾਫੀ ਕਰਕੇ ਨਿਲਾਮੀ ਕੀਤੀ ਗਈ। ਇਸ ਤੋਂ ਇਲਾਵਾ 7 ਹਜ਼ਾਰ ਏਕੜ ਸ਼ਾਮਲਾਟ ਜ਼ਮੀਨ ਦੀ ਸ਼ਨਾਖਤ ਕੀਤੀ ਗਈ ਹੈ।

ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਸੁਰਜੀਤ ਸਿੰਘ ਠਾਕੁਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਬੁੱਧਵਾਰ ਸ਼ਿਮਲਾ ਆ ਰਹੇ ਹਨ। ‘ਆਪ’ ਦੇ ਸੂਬਾ ਪ੍ਰਧਾਨ ਨੇ ਦੱਸਿਆ ਕਿ ਦੋਵੇਂ ਆਗੂ ਹਿਮਾਚਲ ਦੀ ਜਨਤਾ ਨੂੰ ਵੱਡਾ ਤੋਹਫਾ ਦੇਣਗੇ।

Summary in English: Completed 5 months of the government, 5 ministers released report card

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters