1. Home
  2. ਖਬਰਾਂ

Wheat Crop: ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ, ਤੁਰੰਤ ਸੂਚਨਾ ਦਿਓ

ਦੇਸ਼ ਵਿੱਚ ਵੱਧ ਰਹੇ ਤਾਪਮਾਨ ਦਾ ਅਸਰ ਸਭ ਤੋਂ ਵੱਧ ਖੇਤੀਬਾੜੀ ਸੈਕਟਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਵਧਣ ਦੇ ਨਾਲ-ਨਾਲ ਅੱਗਜ਼ਨੀ ਦੀਆਂ ਘਟਨਾਵਾਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ।

Gurpreet Kaur Virk
Gurpreet Kaur Virk
ਕੰਟਰੋਲ ਰੂਮ ਦੀ ਸਥਾਪਨਾ

ਕੰਟਰੋਲ ਰੂਮ ਦੀ ਸਥਾਪਨਾ

Control Room: ਅਪ੍ਰੈਲ ਦਾ ਮਹੀਨਾ ਆਉਂਦੇ ਹੀ ਖੇਤਾਂ ਵਿੱਚ ਕਣਕ ਦੀ ਫ਼ਸਲ ਪੱਕ ਜਾਂਦੀ ਹੈ ਅਤੇ ਇਸ ਦੀ ਵਾਢੀ ਦਾ ਕੰਮ ਸ਼ੁਰੂ ਹੋ ਜਾਂਦਾ ਹੈ। ਅਜਿਹੇ ਵਿੱਚ ਫਸਲ ਨੂੰ ਅੱਗ ਲੱਗ ਜਾਵੇ ਤਾਂ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈਂਦਾ ਹੈ।

ਦੱਸ ਦਈਏ ਕਿ ਹਰ ਸਾਲ ਲੱਖਾਂ ਰੁਪਏ ਦੀ ਕਣਕ ਦੀ ਫਸਲ ਅੱਗ ਦਾ ਸ਼ਿਕਾਰ ਹੋ ਜਾਂਦੀ ਹੈ। ਵਜ੍ਹਾ ਬਣਦੀ ਹੈ ਕਿਸਾਨਾਂ ਨੂੰ ਸਮੇ ਸਿਰ ਕੋਈ ਢੁਕਵੀਂ ਮਦਦ ਨਾ ਮਿਲਣਾ, ਜਿਸ ਚਲਦਿਆਂ ਹੁਣ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸ਼ਲਾਘਯੋਗ ਕਦਮ ਚੁਕਿਆ ਗਿਆ ਹੈ।

ਦੇਸ਼ ਵਿੱਚ ਵੱਧ ਰਹੇ ਤਾਪਮਾਨ ਦਾ ਅਸਰ ਸਭ ਤੋਂ ਵੱਧ ਖੇਤੀਬਾੜੀ ਸੈਕਟਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਵਧਣ ਦੇ ਨਾਲ-ਨਾਲ ਅੱਗਜਨੀ ਦੀਆਂ ਘਟਨਾਵਾਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਨ੍ਹਾਂ ਘਟਨਾਵਾਂ ਦਾ ਸਭ ਤੋਂ ਵੱਧ ਸ਼ਿਕਾਰ ਕਣਕ ਦੀਆਂ ਫ਼ਸਲਾਂ ਹੋ ਰਹੀਆਂ ਹਨ। ਕਿਉਂਕਿ ਕਿਸੇ ਵੀ ਥਾਂ ਤੋਂ ਆਈ ਚੰਗਿਆੜੀ ਕਣਕ ਦੀ ਫ਼ਸਲ ਨੂੰ ਅੱਗ ਲਾ ਸਕਦੀ ਹੈ ਅਤੇ ਕਿਸਾਨ ਦਾ ਸਭ ਕੁਝ ਤਬਾਹ ਕਰ ਸਕਦੀ ਹੈ। ਇਸ ਦੇ ਮੱਦੇਨਜ਼ਰ ਹੁਣ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ।

ਵਿਸ਼ੇਸ਼ ਸਾਵਧਾਨੀਆਂ

● ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀ. ਓ.ਸਵਿੱਚ ਦੇ ਨਜ਼ਦੀਕ ਨਾ ਰੱਖੀ ਜਾਵੇ। ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕੱਟ ਲਈ ਜਾਵੇ।

● ਖੇਤਾਂ ਵਿਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਡਿੱਗ ਵੀ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ।

● ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ।

● ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ ਛੇੜਿਆ ਜਾਵੇ। ਕਿਸੇ ਅਣ-ਅਧਿਕਾਰਤ ਆਦਮੀ ਨੂੰ ਜੀ.ਓ. ਸਵਿੱਚ ਨਾ ਕੱਟਣ ਦਿੱਤਾ ਜਾਵੇ।

● ਕੱਟੀ ਹੋਈ ਕਣਕ ਦੇ ਨਾੜ/ਰਹਿੰਦ-ਖੂੰਦ ਨੂੰ ਅੱਗ ਨਾ ਲਾਈ ਜਾਵੇ।

● ਹਾਰਵੈਸਟਰ ਕੰਬਾਈਨ ਸਿਰਫ਼ ਦਿਨ ਵੇਲੇ ਹੀ ਚਲਾਈ ਜਾਵੇ। ਹਾਰਵੈਸਟਰ ਕੰਬਾਈਨ ਦੇ ਪੁਰਜ਼ਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਤੇ ਧਿਆਨ ਰੱਖਿਆ ਜਾਵੇ। ਹਾਰਵੈਸਟਰ ਕੰਬਾਈਨ ਖੰਭਿਆਂ, ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣੀ ਨਹੀਂ ਚਾਹੀਦੀ।

● ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ਤੇ ਨਿਗਰਾਨੀ ਰੱਖੀ ਜਾਵੇ।

ਇਹ ਵੀ ਪੜ੍ਹੋ: Migration from Punjab: ਪੰਜਾਬ ਵਿੱਚੋਂ ਪਰਵਾਸ – ਕਿਉਂ ਅਤੇ ਕਿਵੇਂ?

ਸੰਪਰਕ ਕਰੋ

ਬਿਜਲੀ ਦੀਆਂ ਢਿੱਲੀਆਂ ਨੀਵੀਆਂ ਤਾਰਾਂ ਅਤੇ ਜੀ.ਓ. ਸਵਿੱਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸੂਚਨਾ ਤੁਰੰਤ ਨੇੜੇ ਦੇ ਉੱਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ: 96461-06835/96461-06836/1912 ਤੇ ਦਿੱਤੀ ਜਾਵੇ ਤਾਂ ਜੋ ਇਹਨਾਂ ਬਿਜਲੀ ਦੀਆਂ ਲਾਈਨਾਂ/ਤਾਰਾਂ ਦੀ ਸਮੇਂ ਸਿਰ ਦਰੁੱਸਤੀ ਕੀਤੀ ਜਾ ਸਕੇ। ਬਿਜਲੀ ਦੀਆਂ ਢਿੱਲੀਆਂ/ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵੱਟਸਐਪ ਨੰ: 96461-06835 'ਤੇ ਭੇਜੀਆਂ ਜਾਣ।

ਤੁਰੰਤ ਸੂਚਨਾ ਦਿਓ

ਜੇਕਰ ਕਿਸੇ ਬਿਜਲੀ ਦੀ ਲਾਈਨ ਤੋਂ ਸਪਾਰਕ ਹੋ ਰਿਹਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਸੰਬੰਧਿਤ ਪੀ. ਐਸ. ਪੀ. ਸੀ. ਐਲ. ਦੇ ਸਟਾਫ਼/ਜੇ. ਈ./ਉੱਪ ਮੰਡਲ ਅਫ਼ਸਰ ਜਾਂ ਕੰਟਰੋਲ ਰੂਮ ਨੂੰ ਟੈਲੀਫੋਨ ਤੇ ਦਿੱਤੀ ਜਾਵੇ।

Summary in English: Control room set up to protect wheat crop from fire, provide immediate information

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters