Dairy Training Course: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਿਸਾਨਾਂ ਨੂੰ 4 ਹਫਤਿਆਂ ਦੀ ਡੇਅਰੀ ਉੱਦਮ ਸਿਖਲਾਈ ਪ੍ਰਦਾਨ ਕਰੇਗਾ, ਤਾਂ ਜੋ ਸਾਡੇ ਨੌਜਵਾਨ ਡੇਅਰੀ ਫਾਰਮਿੰਗ ਦਾ ਕਿੱਤਾ ਅਪਣਾ ਕੇ ਦੇਸ਼ ਦੀ ਖੇਤੀ ਆਰਥਿਕਤਾ ਨਾਲ ਜੁੜ ਸਕਣ ਅਤੇ ਸੂਬੇ ਦੇ ਖੇਤੀ ਅਰਥਚਾਰੇ ਨੂੰ ਹੋਰ ਹੁੰਘਾਰਾ ਮਿਲ ਸਕੇ।
ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਦਲਬੀਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ 03 ਜੁਲਾਈ ਤੋਂ ਡੇਅਰੀ ਉਦਮ ਸਿਖਲਾਈ ਕੋਰਸ ਦਾ ਦੂਜਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੀ ਕਾਊਂਸਲਿੰਗ 28 ਜੂਨ ਨੂੰ ਦਫ਼ਤਰ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਚਤਾਮਲੀ ਵਿਖੇ ਹੋਵੇਗੀ।
ਇਹ ਵੀ ਪੜ੍ਹੋ : Dairy Farming:ਡੇਅਰੀ ਫਾਰਮ ਖੋਲ੍ਹ ਕੇ ਕਮਾ ਸਕਦੇ ਹੋ ਹਜ਼ਾਰਾਂ-ਲੱਖਾਂ ਰੁਪਏ! ਜਾਣੋ ਇਸਨੂੰ ਖੋਲਣ ਦਾ ਤਰੀਕਾ
ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਖਿਆਰਥੀਆਂ ਨੂੰ ਇਹ ਸਿਖਲਾਈ ਬੀਜਾ ਤੇ ਚਤਾਮਲੀ ਦੇ ਡੇਅਰੀ ਸਿਖਲਾਈ ਕੇਂਦਰ ਵਿਖੇ ਦਿੱਤੀ ਜਾਵੇਗੀ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਟਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਣਾ ਚਾਹੀਦਾ ਹੈ ਅਤੇ ਉਸ ਨੇ ਘੱਟੋ-ਘੱਟ ਦਸਵੀਂ ਪਾਸ ਕੀਤੀ ਹੋਣੀ ਚਾਹੀਦੀ ਹੈ। ਸਿਖਿਆਰਥੀ ਦੀ ਉਮਰ 18 ਸਾਲ ਤੋਂ 45 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਉਸ ਕੋਲ 05 ਦੁੱਧਾਰੂ ਪਸ਼ੂ ਹੋਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇੱਕ ਪਾਸਪੋਰਟ ਸਾਇਜ਼ ਫੋਟੋ ਲੈ ਕੇ ਪਹੁੰਚ ਸਕਦੇ ਹਨ।
ਇਹ ਵੀ ਪੜ੍ਹੋ : ਡੇਅਰੀ ਫਾਰਮ ਦੇ ਕਾਰੋਬਾਰ ਲਈ ਇਹ ਬੈਂਕ ਦਿੰਦੇ ਹਨ ਲੋਨ!
ਸ਼੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟਰੇਨਿੰਗ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਅਤੇ ਏ.ਆਈ ਦੇ ਪ੍ਰੈਕਟੀਕਲ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਵਿਭਾਗ ਵੱਲੋਂ ਜਨਰਲ ਵਰਗ ਦੇ ਨੌਜਵਾਨਾਂ ਨੂੰ 2-20 ਪਸ਼ੂਆਂ ਦਾ ਡੇਅਰੀ ਯੁਨਿਟ ਸਥਾਪਤ ਕਰਨ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ।
ਉਨ੍ਹਾਂ ਜ਼ਿਲ੍ਹੇ ਦੇ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਿਖਲਾਈ ਕੋਰਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਇਸ ਸਿਖਲਾਈ ਪ੍ਰੋਗਰਾਮ ਵਿੱਚ ਦਾਖਲਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਟੈਲੀਫੋਨ ਨੰ: 01763-233334 ਜਾਂ ਮੋਬਾਇਲ ਨੰ: 81461-00543 ਤੇ ਸੰਪਰਕ ਕੀਤਾ ਜਾ ਸਕਦਾ ਹੈ
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਤਹਿਗੜ੍ਹ ਸਾਹਿਬ (District Public Relations Office Fatehgarh Sahib)
Summary in English: Dairy business training course will start from July 3