'MFOI, VVIF KISAN BHARAT YATRA': ਕ੍ਰਿਸ਼ੀ ਜਾਗਰਣ ਨੇ ਆਪਣੀਆਂ ਨਵੀਨਤਾਕਾਰੀ ਪਹਿਲਕਦਮੀਆਂ ਰਾਹੀਂ ਭਾਰਤੀ ਖੇਤੀ ਵਿੱਚ ਕ੍ਰਾਂਤੀ ਲਿਆਉਣਾ ਜਾਰੀ ਰੱਖਿਆ ਹੋਇਆ ਹੈ। ਇਹੀ ਕਾਰਨ ਹੈ ਕਿ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ 'ਮਿਲੀਅਨੇਅਰ ਫਾਰਮਰ ਆਫ ਇੰਡੀਆ (Millionair Farmer of India) ਅਵਾਰਡਸ' 2023 ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਹੁਣ ਸੰਸਥਾ ਨੇ ਪੂਰੇ ਦੇਸ਼ ਦੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਲਈ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਦੀ ਸ਼ੁਰੂਆਤ ਕੀਤੀ ਹੈ।
ਦੱਸ ਦੇਈਏ ਕਿ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਮੱਧ ਅਤੇ ਪੱਛਮੀ ਭਾਰਤ ਦੇ ਦਿਲਾਂ ਵਿੱਚ ਆਪਣੀ ਛਾਪ ਛੱਡ ਰਹੀ ਹੈ, ਅਤੇ ਅਗਾਂਹਵਧੂ ਕਿਸਾਨਾਂ ਵਿੱਚ ਗਿਆਨ ਅਤੇ ਸਸ਼ਕਤੀਕਰਨ ਦਾ ਇੱਕ ਮਾਰਗ ਬਣਾ ਰਹੀ ਹੈ।
ਜ਼ਿਕਰਯੋਗ ਹੈ ਕਿ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਨੇ ਵੀਰਵਾਰ 11 ਅਪ੍ਰੈਲ 2024 ਤੋਂ ਗੁਜਰਾਤ ਵਿੱਚ ਆਪਣੀ ਯਾਤਰਾ ਸ਼ੁਰੂ ਕੀਤੀ ਹੈ। ਹਾਲਾਂਕਿ, 29 ਮਈ 2024 ਤੱਕ, ਇਹ ਸੂਬੇ ਦੇ ਖੇਤੀਬਾੜੀ ਵਿਗਿਆਨੀਆਂ ਨਾਲ ਗੱਲਬਾਤ ਕਰਨ ਲਈ ਪੂਰੇ ਗੁਜਰਾਤ ਦਾ ਦੌਰਾ ਕਰ ਰਹੇ ਹਨ ਅਤੇ ਚਰਚਾ ਕਰ ਰਹੇ ਹਨ ਕਿ ਅਸੀਂ ਖੇਤੀਬਾੜੀ ਨੂੰ ਕਿਵੇਂ ਬਦਲ ਸਕਦੇ ਹਾਂ ਅਤੇ ਇਸ ਨੂੰ ਰੁਜ਼ਗਾਰ ਦਾ ਵਧੀਆ ਮੌਕਾ ਕਿਵੇਂ ਬਣਾ ਸਕਦੇ ਹਾਂ। ਇਸ ਦੇ ਨਾਲ ਹੀ ਉਹ ਸੂਬੇ ਦੇ ਕਿਸਾਨਾਂ ਨਾਲ ਵੀ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਇਸ ਯਾਤਰਾ ਦੌਰਾਨ ਗੁਜਰਾਤ ਦੇ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਜਾ ਰਿਹਾ ਹੈ।
ਗੇਲਾ ਪਿੰਡ ਦੇ ਕਿਸਾਨਾਂ ਦਾ ਸਨਮਾਨ
ਕ੍ਰਿਸ਼ੀ ਜਾਗਰਣ ਦੁਆਰਾ ਆਯੋਜਿਤ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਗੁਜਰਾਤ ਦੇ ਹਰ ਕਿਸਾਨ ਤੱਕ ਆਪਣੀ ਪਹੁੰਚ ਬਣਾ ਰਹੀ ਹੈ। ਇਨ੍ਹਾਂ ਹੀ ਨਹੀਂ, ਇਹ ਯਾਤਰਾ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਅਗਾਂਹਵਧੂ ਕਿਸਾਨਾਂ ਦੀ ਸਲਾਹ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਰਹੀ ਹੈ। ਇਸੇ ਸੰਦਰਭ ਵਿੱਚ ਕਿਸਾਨ ਭਾਰਤ ਯਾਤਰਾ ਸੋਮਵਾਰ 29 ਅਪ੍ਰੈਲ ਨੂੰ ਬਨਾਸਕਾਂਠਾ ਜ਼ਿਲ੍ਹੇ ਦੇ ਲਖਾਨੀ ਤਾਲੁਕਾ ਦੇ ਗੇਲਾ ਪਿੰਡ ਪਹੁੰਚੀ। ਜਿੱਥੇ ਯਾਤਰਾ ਦਾ ਅਗਾਂਹਵਧੂ ਕਿਸਾਨ ਅਤੇ ਡੀਐਲਪੀ ਫਾਰਮਰ ਪ੍ਰੋਡਿਊਸਰ ਕੰਪਨੀ (ਐਫਪੀਓ) ਦੇ ਡਾਇਰੈਕਟਰ ਚੌਧਰੀ ਲਕਸ਼ਮਣਭਾਈ ਅਤੇ ਹੋਰ ਕਿਸਾਨਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਲਕਸ਼ਮਣਭਾਈ ਨੇ ਸਾਡੇ ਸਹਿਯੋਗੀ ਹਰਸ਼ਭਾਈ ਜਿਤੇਂਦਰਭਾਈ ਰਾਠੌਰ ਨੂੰ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਜੈਵਿਕ ਖੇਤੀ ਕਰਕੇ ਆਪਣੇ ਆਪ ਨੂੰ ਇੱਕ ਪ੍ਰਗਤੀਸ਼ੀਲ ਕਿਸਾਨ ਬਣਾਇਆ। ਉਨ੍ਹਾਂ ਸਾਨੂੰ SPNF ਵਿਧੀ ਦੀ ਵਰਤੋਂ ਕਰਕੇ ਖਾਦ ਬਣਾਉਣ ਦਾ ਤਰੀਕਾ ਵੀ ਦੱਸਿਆ। ਇਸ ਦੌਰਾਨ ਉੱਥੇ ਇਕੱਠੇ ਹੋਏ ਹਰੇਕ ਕਿਸਾਨ ਨੂੰ #MFOI, #VVIF ਮਿਲੀਅਨੇਅਰ ਫਾਰਮਰ ਆਫ ਇੰਡੀਆ ਬਾਰੇ ਵੀ ਪੂਰੀ ਜਾਣਕਾਰੀ ਦਿੱਤੀ ਗਈ।
ਯਾਤਰਾ ਦਾ ਸਮਾਂ ਵਧਾਇਆ ਗਿਆ
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਦੀ ਮੰਗ ਦੇ ਮੱਦੇਨਜ਼ਰ ਗੁਜਰਾਤ ਵਿੱਚ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਦਾ ਸਮਾਂ ਵਧਾ ਦਿੱਤਾ ਗਿਆ ਹੈ। ਹੁਣ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') 25 ਅਪ੍ਰੈਲ ਤੱਕ ਨਹੀਂ ਸਗੋਂ 29 ਮਈ ਤੱਕ ਗੁਜਰਾਤ 'ਚ ਹੋਵੇਗੀ ਅਤੇ ਗੁਜਰਾਤ ਦੇ ਹਰ ਜ਼ਿਲ੍ਹੇ 'ਚ ਜਾ ਕੇ ਉੱਥੋਂ ਦੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕਰੇਗੀ ਅਤੇ ਉਨ੍ਹਾਂ ਨੂੰ ਅਤੇ ਹੋਰ ਕਿਸਾਨਾਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ 'ਤੇ ਚਰਚਾ ਕਰਕੇ ਉਨ੍ਹਾਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰੇਗੀ। ਜੇਕਰ ਤੁਸੀਂ ਵੀ ਆਪਣੇ ਪਿੰਡ ਦੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਾਉਣਾ ਚਾਹੁੰਦੇ ਹੋ ਅਤੇ ਕਿਸਾਨ ਹੋਣ ਦੇ ਨਾਤੇ ਕਿਸੇ ਵੀ ਸਮੱਸਿਆ ਦਾ ਹੱਲ ਕੱਢਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਨੰਬਰ (+91 93542 19049) 'ਤੇ ਕਾਲ ਕਰ ਸਕਦੇ ਹੋ।
MFOI ਕੀ ਹੈ? (What is Millionaire farmer of India Award)
ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹ MFOI ਕੀ ਹੈ? ਸਰਲ ਭਾਸ਼ਾ ਵਿੱਚ ਕਹੀਏ ਤਾਂ ਦੇਸ਼ ਦੇ ਲਗਭਗ ਹਰ ਖੇਤਰ ਵਿੱਚ ਕੋਈ ਨਾ ਕੋਈ ਵੱਡੀ ਸ਼ਖਸੀਅਤ ਮੌਜੂਦ ਹੈ, ਜਿਨ੍ਹਾਂ ਦੀ ਇੱਕ ਖਾਸ ਪਹਿਚਾਣ ਹੈ। ਪਰ ਜਦੋਂ ਕਿਸਾਨ ਦੀ ਗੱਲ ਆਉਂਦੀ ਹੈ ਤਾਂ ਕੁਝ ਲੋਕਾਂ ਨੂੰ ਸਿਰਫ਼ ਇੱਕ ਹੀ ਚਿਹਰਾ ਨਜ਼ਰ ਆਉਂਦਾ ਹੈ, ਉਹ ਹੈ ਖੇਤ ਵਿੱਚ ਬੈਠੇ ਇੱਕ ਗਰੀਬ ਅਤੇ ਬੇਸਹਾਰਾ ਕਿਸਾਨ ਦਾ, ਪਰ ਅਸਲ ਸਥਿਤੀ ਅਜਿਹੀ ਨਹੀਂ ਹੈ। ਇਸ ਭੰਬਲਭੂਸੇ ਨੂੰ ਖਤਮ ਕਰਨ ਲਈ ਕ੍ਰਿਸ਼ੀ ਜਾਗਰਣ ਨੇ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਐਵਾਰਡ ਸ਼ੋਅ ('Millionaire Farmer of India' Award Show) ਦੀ ਪਹਿਲ ਸ਼ੁਰੂ ਕੀਤੀ ਹੈ, ਜਿਸ ਰਾਹੀਂ ਕਿਸਾਨਾਂ ਨੂੰ ਇਕ-ਦੋ ਜ਼ਿਲਾ ਜਾਂ ਸੂਬਾ ਪੱਧਰ 'ਤੇ ਹੀ ਨਹੀਂ, ਸਗੋਂ ਰਾਸ਼ਟਰੀ ਪੱਧਰ 'ਤੇ ਵੱਖਰੀ ਪਛਾਣ ਮਿਲੇਗੀ। ਕ੍ਰਿਸ਼ੀ ਜਾਗਰਣ ਦਾ ਇਹ ਉਪਰਾਲਾ ਦੇਸ਼ ਭਰ ਵਿੱਚੋਂ ਕੁਝ ਮੋਹਰੀ ਕਿਸਾਨਾਂ ਦੀ ਚੋਣ ਕਰਕੇ ਨਾ ਸਿਰਫ਼ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਵੱਖਰੀ ਪਛਾਣ ਦੇਣ ਦਾ ਕੰਮ ਕਰੇਗਾ। ਇਸ ਐਵਾਰਡ ਸ਼ੋਅ ਵਿੱਚ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜੋ ਸਲਾਨਾ 10 ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ ਅਤੇ ਖੇਤੀ ਵਿੱਚ ਨਵੀਨਤਾ ਲਿਆ ਕੇ ਆਪਣੇ ਆਲੇ-ਦੁਆਲੇ ਦੇ ਕਿਸਾਨਾਂ ਲਈ ਇੱਕ ਮਿਸਾਲ ਕਾਇਮ ਕਰ ਰਹੇ ਹਨ।
Summary in English: During 'MFOI, VVIF KISAN BHARAT YATRA' progressive farmer Laxmanbhai shares method of making organic fertilizers