1. Home
  2. ਖਬਰਾਂ

Expert Advice: ਪਰਾਲੀ ਦੀ ਸੰਭਾਲ ਕਰਕੇ ਬੀਜੀ ਕਣਕ ਵਿੱਚ ਖਾਦ ਪ੍ਰਬੰਧਨ ਅਤੇ ਜੀਵਾਣੂੰ ਖਾਦ ਦੇ ਟੀਕੇ ਬਾਰੇ ਮਾਹਿਰਾਂ ਵੱਲੋਂ ਵਧੀਆ ਜਾਣਕਾਰੀ ਸਾਂਝੀ

ਪੀ.ਏ.ਯੂ.- ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਲੋਂ ਫਸਲਾਂ ਦੀ ਰਹਿੰਦ-ਖੁੰਹਦ ਦੀ ਸੰਭਾਲ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕ੍ਰਿਸੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਵੱਖ-ਵੱਖ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ। ਆਓ ਜਾਣਦੇ ਹਾਂ ਕੀ ਕੁਝ ਖਾਸ ਰਿਹਾ...

Gurpreet Kaur Virk
Gurpreet Kaur Virk
ਫਸਲਾਂ ਦੀ ਰਹਿੰਦ-ਖੁੰਹਦ ਦੀ ਸੰਭਾਲ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ

ਫਸਲਾਂ ਦੀ ਰਹਿੰਦ-ਖੁੰਹਦ ਦੀ ਸੰਭਾਲ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ

KVK Patiala: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਡਾਇਰੈਕਟਰ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1 ਦੇ ਦਿਸ਼ਾ ਨਿਰਦੇਸ਼ਾਂ ਹੇਠ ਪਰਾਲੀ ਪ੍ਰਬੰਧਨ ਪ੍ਰੋਜੈਕਟ 2024-25 ਅਧੀਨ ਬਲਾਕ ਭੁੰਨਰਹੇੜੀ ਦੇ ਪਿੰਡ ਸਵਾਈਸਿੰਘਵਾਲਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ 60 ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ ਦਾ ਹਿੱਸਾ ਬਣੇ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਕੈਂਪ ਦੌਰਾਨ ਕ੍ਰਿਸੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਵੱਖ-ਵੱਖ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ। ਆਓ ਜਾਣਦੇ ਹਾਂ ਕੀ ਕੁਝ ਖਾਸ ਰਿਹਾ...

ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਬੇਲਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਵੱਖ-ਵੱਖ ਤਰੀਕਿਆਂ ਨਾਲ ਪਰਾਲੀ ਦੀ ਸੰਭਾਲ ਕਰਕੇ ਬੀਜੀ ਕਣਕ ਵਿੱਚ ਖਾਦ ਪ੍ਰਬੰਧਨ ਅਤੇ ਕਣਕ ਦੇ ਬੀਜ ਨੂੰ ਲਗਾਏ ਜਾਣ ਵਾਲੇ ਜੀਵਾਣੂੰ ਖਾਦ ਦੇ ਟੀਕੇ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾ ਕਣਕ ਵਿਚ ਨਦੀਨ ਪ੍ਰਬੰਧਨ ਵੇਲੇ ਪਾਣੀ ਦੀ ਮਾਤਰਾ ਅਤੇ ਨੋਜ਼ਲ ਦੀ ਸਹੀ ਚੋਣ ਦੇ ਮਹੱਤਵ ਬਾਰੇ ਦੱਸਿਆ।

ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਘਰੇਲੂ ਪੱਧਰ ਦੇ ਬਣੇ ਉਤਪਾਦਾਂ ਦੀ ਵਰਤੋਂ ਦੇ ਮਹੱਤਵ ਬਾਰੇ ਦੱਸਦਿਆਂ ਕਣਕ ਦੇ ਨਾਲ-ਨਾਲ ਤੇਲ ਬੀਜ ਫਸਲਾਂ, ਦਾਲਾਂ ਅਤੇ ਫਲਾਂ ਦੀ ਕਾਸ਼ਤ ਨੂੰ ਅਪਣਾਉਣ ਉੱਪਰ ਜ਼ੋਰ ਦਿੱਤਾ। ਉਹਨਾਂ ਤੇਲ ਬੀਜ ਫਸਲਾਂ, ਦਾਲਾਂ, ਹਲਦੀ, ਗੰਨੇ ਅਤੇ ਫਲਾਂ ਦੀ ਪ੍ਰੋਸੈਸਿੰਗ ਅਤੇ ਪੈਕਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਉਹਨਾਂ ਨੇ ਭੋਜਨ ਪਦਾਰਥਾਂ ਵਿਚ ਹਾਨੀਕਾਰਕ ਰਸਾਇਣਾਂ ਦੀ ਰਹਿੰਦ-ਖੁਹੰਦ ਦੇ ਮਨੁੱਖੀ ਸਿਹਤ ਉੱਪਰ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੇ ਰਸਾਇਣਾਂ ਦੀ ਸਹੀ ਮਿੱਕਦਾਰ ਸਹੀ ਸਮੇਂ ਤੇ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ: Happy Seeder: ਪਰਾਲੀ ਦਾ ਕੁਤਰਾ ਕਰਕੇ ਖੇਤ ਵਿੱਚ ਇਕਸਾਰ ਖਿਲਾਰਨ ਤੋਂ ਬਾਅਦ ਹੈਪੀ ਸੀਡਰ ਨਾਲ ਕਰੋ ਕਣਕ ਦੀ ਸਫਲਤਾਪੂਰਵਕ ਬਿਜਾਈ: Dr. Mandeep Singh

ਇੱਕ ਦਹਾਕੇ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਅਗਾਂਹਵਧੂ ਕਿਸਾਨ ਸ. ਜਗੀਰ ਸਿੰਘ ਨੇ ਪਰਾਲੀ ਪ੍ਰਬੰਧਨ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਸ. ਅਜੀਤ ਸਿੰਘ, ਸਾਬਕਾ ਚੇਅਰਮੈਨ, ਮਾਰਕਿਟ ਕਮੇਟੀ, ਮਲਕੀਤ ਸਿੰਘ, ਭਜਨ ਸਿੰਘ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਜਤਿੰਦਰ ਸਿੰਘ ਵੀ ਹਾਜ਼ਿਰ ਰਹੇ। ਅੰਤ ਵਿਚ ਡਾ. ਰਜਨੀ ਗੋਇਲ ਨੇ ਕੈਂਪ ਵਿੱਚ ਆਏ ਹੋਏ ਸਾਰੇ ਕਿਸਾਨਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।

Summary in English: Expert Advice: Best information shared by experts on fertilizer management and organic fertilizer injection in wheat sown by stubble management.

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters