1. Home
  2. ਖਬਰਾਂ

Expert Advice: ਕਿਸਾਨ ਵੀਰੋਂ, ਝੋਨੇ ਦੀ ਪਰਾਲੀ ਨੂੰ ਪਸ਼ੂ ਖੁਰਾਕ, ਊਰਜਾ, ਮਲਚ, ਖਾਦ, ਖੁੰਬ ਉਤਪਾਦਨ ਤੇ ਗੋਬਰ ਗੈਸ ਪਲਾਂਟ ਵਿੱਚ ਵਰਤੋਂ: Dr. Maninder Singh Bons

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਸਕੂਲ ਆਫ ਐਮੀਨੈਂਸ, ਦਸੂਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਮਨਿੰਦਰ ਸਿੰਘ ਬੌੰਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਬਾਬਤ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

Gurpreet Kaur Virk
Gurpreet Kaur Virk
ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਮੁਹਿੰਮ ਦਾ ਆਯੋਜਨ

ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਮੁਹਿੰਮ ਦਾ ਆਯੋਜਨ

KVK Hoshiarpur: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਫਾਰਮ ਸਲਾਹਕਾਰ ਸੇਵਾ ਕੇਂਦਰ, ਗੰਗੀਆਂ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸਕੂਲ ਆਫ ਐਮੀਨੈਂਸ, ਦਸੂਹਾ ਵਿਖੇ ਮਿਤੀ 10 ਅਕਤੂਬਰ, 2024 ਨੂੰ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਸ. ਗੁਰਦਿਆਲ ਸਿੰਘ ਨੇ ਆਏ ਮਾਹਿਰਾਂ ਦਾ ਸੁਆਗਤ ਕੀਤਾ ਅਤੇ ਝੋਨੇ ਦੀ ਪਰਾਲੀ ਸੰਭਾਲਣ ਲਈ ਜਾਗਰੁਕਤਾ ਮੁਹਿੰਮ ਚਲਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਹਨਾਂ ਇਸ ਮੁਹਿੰਮ ਪ੍ਰਤੀ ਸਕੂਲ਼ ਵਿਦਿਆਰਥੀਆਂ ਦੇ ਪੂਰਣ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਮਨਿੰਦਰ ਸਿੰਘ ਬੌੰਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਬਾਬਤ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਹਨਾਂ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੋਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਡਾ. ਬੌਂਸ ਨੇ ਝੋਨੇ ਦੀ ਪਰਾਲੀ ਦੀ ਪਸ਼ੂ ਖੁਰਾਕ, ਊਰਜਾ, ਮਲਚ, ਖਾਦ ਵਜੋਂ ਤੇ ਖੁੰਬ ਉਤਪਾਦਨ ਤੇ ਗੋਬਰ ਗੈਸ ਪਲਾਂਟ ਵਿੱਚ ਵਰਤੋਂ ਬਾਰੇ ਵੀ ਚਾਨਣਾ ਪਾਇਆ। ਉਹਨਾਂ ਸਕੂਲ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ।

ਡਾ. ਚਰਨਜੀਤ ਕੌਰ, ਸੀਨੀਅਰ ਪਸਾਰ ਵਿਗਿਆਨੀ (ਫਸਲ ਵਿਗਿਆਨ), ਫਾਰਮ ਸਲਾਹਕਾਰ ਸੇਵਾ ਕੇਂਦਰ, ਹੁਸ਼ਿਆਰਪੁਰ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬਾਰੇ ਵਿਦਿਆਰਥੀਆਂ ਨੂੰ ਜਾਣੰੂ ਕਰਵਾਇਆ। ਉਹਨਾਂ ਸਕੂਲ ਵਿਦਿਆਰਥੀਆਂ ਨੂੰ ਇਸ ਜਾਗਰੁਕਤਾ ਮੁਹਿੰਮ ਵਿੱਚ ਅਹਿਮ ਜਿੰਮੇਵਾਰੀ ਨਿਭਾਉਣ ਲਈ ਵੀ ਪ੍ਰੇਰਿਆ।

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣਾ ਅਤੇ ਪੇਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ।ਸਕੂਲ ਦੇ ਵਿਦਿਆਰਥੀਆਂ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਅਤੇ ਅੱਗ ਲਗਾਉਣ ਨਾਲ ਵਾਤਾਵਰਣ, ਜ਼ਮੀਨ ਦੀ ਸਿਹਤ ਅਤੇ ਮਨੁੱਖਤਾ ਤੇ ਬੁਰੇ ਪ੍ਰਭਾਵ ਸਬੰਧੀ ਜਾਗਰੁਕਤਾ ਰੈਲੀ ਵੀ ਕੱਢੀ ਗਈ।ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਣ ਲਈ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ: Appeal to Farmers: ਪੀਏਯੂ ਵੱਲੋਂ ਕਿਸਾਨਾਂ ਨੂੰ ਅਪੀਲ, ਡਾ. ਭੁੱਲਰ ਨੇ ਖੇਤ ਪ੍ਰਬੰਧਨ ਲਈ ਸਿਫ਼ਾਰਿਸ਼ ਤਕਨੀਕਾਂ ਨੂੰ ਅਪਣਾਉਣ ਦਾ ਦਿੱਤਾ ਸੁਨੇਹਾ

ਵੱਖ-ਵੱਖ ਮੁਕਾਬਲੇ, ਫਾਰਮ ਸਲਾਹਕਾਰ ਸੇਵਾ ਕੇਂਦਰ ਤੋਂ ਜਿਲਾ ਪਸਾਰ ਵਿਗਿਆਨੀ (ਫਲ ਵਿਗਿਆਨ), ਡਾ. ਇੰਦਿਰਾ ਦੇਵੀ, ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸ਼੍ਰੀਮਤੀ ਸੁਨੀਤਾ, ਪ੍ਰੋਗਰਾਮ ਸਹਾਇਕ (ਲੈਬ ਟੈਕਨੀਸ਼ਿਅਨ) ਅਤੇ ਸਕੂਲ ਦੇ ਅਧਿਆਪਕਾਂ, ਸ਼੍ਰੀਮਤੀ ਸ਼ਮਿੰਦਰ ਕੌਰ, ਲੈਕਚਰਾਰ (ਪੰਜਾਬੀ), ਸ਼ੀ੍ਰਮਤੀ ਚਰਨਪ੍ਰੀਤ ਕੌਰ, ਲੈਕਚਰਾਰ (ਗਣਿਤ), ਸ਼ੀ੍ਰਮਤੀ ਸੁਮਨ ਰਤਨ, ਸੋਸ਼ਲ ਸਾਇੰਸ ਮਿਸਟ੍ਰੈਸ, ਸ਼ੀ੍ਰਮਤੀ ਗੀਤਾ ਰਾਣੀ, ਸਾਇੰਸ ਮਿਸਟ੍ਰੈਸ ਤੇ ਸ਼੍ਰੀ ਦੀਪਕ ਸ਼ਰਮਾ, ਸੋਸ਼ਲ ਸਾਇੰਸ ਮਾਸਟਰ ਦੀ ਦੇਖ-ਰੇਖ ਅਧੀਨ ਹੋਏ।

ਪ੍ਰੋਗਰਾਮ ਦਾ ਸੰਚਾਲਨ ਫਾਰਮ ਸਲਾਹਕਾਰ ਸੇਵਾ ਕੇਂਦਰ ਦੇ ਜਿਲਾ ਪਸਾਰ ਵਿਗਿਆਨੀ (ਕੀਟ ਵਿਗਿਆਨ), ਡਾ. ਰਾਕੇਸ਼ ਕੁਮਾਰ ਸ਼ਰਮਾ, ਦੁਆਰਾ ਕੀਤਾ ਗਿਆ ਅਤੇ ਉਹਨਾਂ ਵੱਲੋਂ ਅੰਤ ਵਿੱਚ ਸਕੂਲ਼ ਆਫ ਐਮੀਨੈਂਸ ਦੇ ਪ੍ਰਿੰਸੀਪਲ ਸ਼੍ਰੀ ਗੁਰਦਿਆਲ ਸਿੰਘ, ਸਮੂਹ ਸਟਾਫ ਤੇ ਸਿਖਿਆਰਥੀਆਂ ਦਾ ਪੋ੍ਰਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਧੰਨਵਾਦ ਵੀ ਕੀਤਾ ਗਿਆ।

Summary in English: Expert Advice: Use of paddy straw in animal feed, energy, mulch, fertilizer, mushroom production and dung gas plant: Dr. Maninder Singh Bons

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters