1. Home
  2. ਖਬਰਾਂ

Famous Actor-Director Satish Kaushik ਦਾ ਦਿਹਾਂਤ, 66 ਸਾਲ ਦੀ ਉਮਰ 'ਚ ਲਏ ਆਖਰੀ ਸਾਹ

Famous Actor and Filmmaker Satish Kaushik ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ 66 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ।

Gurpreet Kaur Virk
Gurpreet Kaur Virk
ਸਤੀਸ਼ ਕੌਸ਼ਿਕ ਦਾ ਦਿਹਾਂਤ

ਸਤੀਸ਼ ਕੌਸ਼ਿਕ ਦਾ ਦਿਹਾਂਤ

Satish Kaushik Passes Away: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ, ਨਿਰਦੇਸ਼ਕ, ਲੇਖਕ ਅਤੇ ਕਾਮੇਡੀਅਨ ਸਤੀਸ਼ ਕੌਸ਼ਿਕ ਦਾ 66 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੇ ਅਚਾਨਕ ਦਿਹਾਂਤ ਦੀ ਖਬਰ ਨੇ ਫਿਲਮ ਇੰਡਸਟਰੀ ਦੇ ਨਾਲ-ਨਾਲ ਉਨ੍ਹਾਂ ਦੇ ਕਈ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਖਬਰ ਨੇ ਪੂਰੀ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਜਾਣਕਾਰੀ ਮੁਤਾਬਕ ਸਤੀਸ਼ ਕੌਸ਼ਿਕ ਦੋਸਤਾਂ ਨਾਲ ਹੋਲੀ ਮਨਾਉਣ ਲਈ ਦਿੱਲੀ ਆਏ ਸਨ। ਦੇਰ ਰਾਤ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਸਤੀਸ਼ ਕੌਸ਼ਿਕ ਨੂੰ ਕਰੀਬ 2.30 ਵਜੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਅਨੁਪਮ ਖੇਰ ਨੇ ਦਿੱਤੀ ਸਤੀਸ਼ ਕੌਸ਼ਿਕ ਦੀ ਮੌਤ ਦੀ ਖਬਰ

ਸਤੀਸ਼ ਕੌਸ਼ਿਕ ਦੇ ਦਿਹਾਂਤ ਦੀ ਖਬਰ ਉਨ੍ਹਾਂ ਦੇ ਕਰੀਬੀ ਸਹਿਯੋਗੀ ਅਤੇ ਉਨ੍ਹਾਂ ਦੇ ਚੰਗੇ ਦੋਸਤ ਅਦਾਕਾਰ ਅਨੁਪਮ ਖੇਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਤੀਸ਼ ਕੌਸ਼ਿਕ ਦੀ ਹਸਪਤਾਲ ਲਿਜਾਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ : ਸਮਾਜਵਾਦੀ ਨੇਤਾ ਮੁਲਾਇਮ ਸਿੰਘ ਯਾਦਵ ਦਾ ਦਿਹਾਂਤ, 82 ਸਾਲ ਦੀ ਉਮਰ 'ਚ ਲਏ ਆਖਰੀ ਸਾਹ

ਸਤੀਸ਼ ਕੌਸ਼ਿਕ ਦੀ ਮੌਤ ਦੀ ਖਬਰ ਦਿੰਦੇ ਹੋਏ ਅਨੁਪਮ ਖੇਰ ਨੇ ਟਵੀਟ ਕੀਤਾ ਕਿ ਮੈਂ ਜਾਣਦਾ ਹਾਂ ਕਿ ਮੌਤ ਇਸ ਦੁਨੀਆ ਦੀ ਆਖਰੀ ਸੱਚਾਈ ਹੈ। ਪਰ ਮੈਂ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਮੈਂ ਆਪਣੇ ਜਿਗਰੀ ਦੋਸਤ ਸਤੀਸ਼ ਕੌਸ਼ਿਕ ਬਾਰੇ ਇਹ ਲਿਖਾਂਗਾ। 45 ਸਾਲਾਂ ਦੀ ਦੋਸਤੀ 'ਤੇ ਅਜਿਹਾ ਅਚਾਨਕ ਪੂਰਾ ਵਿਰਾਮ। ਇਸ ਤੋਂ ਇਲਾਵਾ ਆਪਣੇ ਦੋਸਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਨੁਪਮ ਖੇਰ ਨੇ ਲਿਖਿਆ ਕਿ ਸਤੀਸ਼, ਤੇਰੇ ਬਿਨਾਂ ਜ਼ਿੰਦਗੀ ਪਹਿਲਾਂ ਵਰਗੀ ਨਹੀਂ ਹੋਵੇਗੀ।

ਅਮਿਤ ਸ਼ਾਹ ਵੱਲੋਂ ਦੁੱਖ ਦਾ ਪ੍ਰਗਟਾਵਾ

ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸਤੀਸ਼ ਕੌਸ਼ਿਕ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ, 'ਅਦਾਕਾਰ, ਨਿਰਦੇਸ਼ਕ ਅਤੇ ਲੇਖਕ ਸਤੀਸ਼ ਕੌਸ਼ਿਕ ਜੀ ਦੇ ਅਚਾਨਕ ਦਿਹਾਂਤ ਤੋਂ ਬਹੁਤ ਦੁਖੀ ਹਾਂ। ਭਾਰਤੀ ਸਿਨੇਮਾ, ਕਲਾਤਮਕ ਰਚਨਾਵਾਂ ਅਤੇ ਪ੍ਰਦਰਸ਼ਨਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਦੁਖੀ ਪਰਿਵਾਰ ਅਤੇ ਨਜ਼ਦੀਕੀਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਓਮ ਸ਼ਾਂਤੀ ਸ਼ਾਂਤੀ'।

ਸਤੀਸ਼ ਕੌਸ਼ਿਕ ਦੇ ਦਿਹਾਂਤ ਦੀ ਖਬਰ ਨੇ ਪੂਰੀ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਜਨੇਤਾ, ਅਦਾਕਾਰ ਅਤੇ ਪੂਰੀ ਫਿਲਮ ਇੰਡਸਟਰੀ ਸਮੇਤ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਇਹ ਵੀ ਪੜ੍ਹੋ : ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦੇਹਾਂਤ, 58 ਸਾਲ ਦੀ ਉਮਰ `ਚ ਫ਼ਾਨੀ ਸੰਸਾਰ ਨੂੰ ਕਿਹਾ ਅਲਵਿਦਾ

ਕੈਲੰਡਰ ਵੱਜੋਂ ਮਿਲੀ ਸੀ ਪਛਾਣ

ਬਤੌਰ ਫਿਲਮ ਅਦਾਕਾਰ ਸਤੀਸ਼ ਕੌਸ਼ਿਕ ਨੂੰ 1987 ਦੀ ਫਿਲਮ ਮਿਸਟਰ ਇੰਡੀਆ ਦੇ ਕੈਲੰਡਰ ਤੋਂ ਪਛਾਣ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ 1997 'ਚ 'ਦੀਵਾਨਾ ਮਸਤਾਨਾ' 'ਚ ਪੱਪੂ ਪੇਜਰ ਦੀ ਭੂਮਿਕਾ ਨਿਭਾਈ। ਸਤੀਸ਼ ਕੌਸ਼ਿਕ ਨੂੰ 1990 ਵਿੱਚ ਰਾਮ ਲਖਨ ਲਈ ਅਤੇ 1997 ਵਿੱਚ ਸਾਜਨ ਚਲੇ ਸਸੁਰਾਲ ਲਈ ਸਰਬੋਤਮ ਕਾਮੇਡੀਅਨ ਦਾ ਫਿਲਮਫੇਅਰ ਅਵਾਰਡ ਮਿਲਿਆ।

ਤੁਹਾਨੂੰ ਦੱਸ ਦੇਈਏ ਕਿ ਸਤੀਸ਼ ਕੌਸ਼ਿਕ ਇੱਕ ਮਸ਼ਹੂਰ ਬਾਲੀਵੁੱਡ ਅਭਿਨੇਤਾ, ਕਾਮੇਡੀਅਨ, ਸਕ੍ਰਿਪਟ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਸਨ। ਉਨ੍ਹਾਂ ਦਾ ਜਨਮ 13 ਅਪ੍ਰੈਲ 1965 ਨੂੰ ਹਰਿਆਣਾ 'ਚ ਹੋਇਆ ਸੀ। ਉਨ੍ਹਾਂ ਨੇ ਬਾਲੀਵੁੱਡ ਵਿੱਚ ਆਪਣਾ ਬ੍ਰੇਕ ਲੈਣ ਤੋਂ ਪਹਿਲਾਂ ਥੀਏਟਰ ਵਿੱਚ ਕੰਮ ਕੀਤਾ। ਸਤੀਸ਼ ਕੌਸ਼ਿਕ ਨੇ ਆਪਣੀ ਸਕੂਲੀ ਪੜ੍ਹਾਈ ਦਿੱਲੀ ਵਿੱਚ ਕੀਤੀ। ਇਸ ਤੋਂ ਬਾਅਦ ਕਿਰੋਰੀ ਮੱਲ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਨੈਸ਼ਨਲ ਸਕੂਲ ਆਫ਼ ਡਰਾਮਾ (NSD) ਵਿੱਚ ਦਾਖਲਾ ਲਿਆ।

ਜ਼ਿਕਰਯੋਗ ਹੀ ਕਿ ਸਤੀਸ਼ ਕੌਸ਼ਿਕ ਨੇ 1983 ਵਿੱਚ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। 1985 ਵਿੱਚ, ਉਨ੍ਹਾਂ ਨੇ ਸ਼ਸ਼ੀ ਕੌਸ਼ਿਕ ਨਾਲ ਵਿਆਹ ਕੀਤਾ। ਪਰ ਵਿਆਹ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਉਨ੍ਹਾਂ ਦੇ ਪੁੱਤਰ ਦੀ 2 ਸਾਲ ਦੀ ਉਮਰ ਵਿੱਚ ਮੌਤ ਹੋ ਗਈ।

Summary in English: Famous Actor-Director Satish Kaushik passed away, breathed his last at the age of 66.

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters