1. Home
  2. ਖਬਰਾਂ

DC Office Gurdaspur ਵਿੱਚ ਲੱਗਾ ਪੱਕਾ ਮੋਰਚਾ ਤੀਜੇ ਦਿਨ ਵਿੱਚ ਦਾਖ਼ਲ, ਕਿਸਾਨਾਂ ਨੇ Railway Track Jam ਕਰਨ ਦੀ ਦਿੱਤੀ ਚੇਤਾਵਨੀ

ਪਿੰਡ ਭਰਥ, ਨਗਲ ਝੌਰ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਦੇ ਵਿਰੋਧ ਵਿੱਚ ਡੀਸੀ ਦਫਤਰ ਗੁਰਦਾਸਪੁਰ ਵਿੱਚ ਲੱਗਾ ਪੱਕਾ ਮੋਰਚਾ ਤੀਜੇ ਦਿਨ ਵਿੱਚ ਦਾਖ਼ਲ, ਕਿਸਾਨਾਂ ਵੱਲੋਂ ਰੇਲ ਟ੍ਰੈਕ ਜਾਮ ਕਰਨ ਦੀ ਚੇਤਾਵਨੀ

Gurpreet Kaur Virk
Gurpreet Kaur Virk
ਡੀਸੀ ਦਫਤਰ ਗੁਰਦਾਸਪੁਰ ਵਿੱਚ ਲੱਗਾ ਪੱਕਾ ਮੋਰਚਾ ਤੀਜੇ ਦਿਨ ਵਿੱਚ ਦਾਖ਼ਲ

ਡੀਸੀ ਦਫਤਰ ਗੁਰਦਾਸਪੁਰ ਵਿੱਚ ਲੱਗਾ ਪੱਕਾ ਮੋਰਚਾ ਤੀਜੇ ਦਿਨ ਵਿੱਚ ਦਾਖ਼ਲ

Kisan Protest: ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਡੀਸੀ ਦਫ਼ਤਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਅੱਜ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਮੌਕੇ ਕਿਸਾਨ ਆਗੂ ਸਵਿੰਦਰ ਸਿੰਘ ਚੁਤਾਲਾ, ਹਰਵਿੰਦਰ ਸਿੰਘ ਮਸਾਣੀਆ, ਜ਼ਿਲ੍ਹਾ ਪ੍ਰੈਸ ਸਕਤਰ ਗੁਰਪ੍ਰੀਤ ਨਾਨੋਵਾਲ ਨੇ ਲਿਖਤੀ ਪ੍ਰੈਸ ਬਿਆਨ ਰਾਹੀ ਦੱਸਿਆ ਕਿ ਪਿਛਲੇ ਦਿਨੀਂ ਭਗਵੰਤ ਮਾਨ ਸਰਕਾਰ ਵੱਲੋਂ ਭੂਮੀ ਗ੍ਰਹਿਣ ਐਕਟ 2013 ਦੀ ਉਲੰਘਣਾ ਕਰ ਧੱਕੇ ਨਾਲ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਲਈ ਕਿਸਾਨਾਂ 'ਤੇ ਜਬਰ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋਏ ਸਨ, ਜਿਹਨਾ ਵਿੱਚ ਅਜੇ ਵੀ 2 ਕਿਸਾਨ ਹਸਪਤਾਲ ਵਿੱਚ ਹਨ, ਪਰ ਪ੍ਰਸ਼ਾਸਨ ਵੱਲੋਂ ਦੋਸ਼ੀ ਅਫਸਰਾਂ ਖ਼ਿਲਾਫ਼ ਕੋਈ ਵੀ ਕਰਾਵਾਈ ਨਹੀਂ ਕੀਤੀ ਜਾ ਰਹੀ।

ਕਿਸਾਨ ਆਗੂਆ ਨੇ ਕਿਹਾ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਰਵਈਆ ਮੰਗਾਂ ਦਾ ਹੱਲ ਕਰਨ ਵਾਲਾ ਨਹੀਂ ਜਾਪ ਰਿਹਾ, ਜਿਸ ਕਰਕੇ ਅੰਦਲੋਨ ਨੂੰ ਤੇਜ਼ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਟ੍ਰੈਕ ਜਾਮ ਕਰ ਦਿੱਤੇ ਜਾਣਗੇ, ਜਿਸਦਾ ਜ਼ਿੰਮੇਵਾਰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਸ਼ਾਸਨ ਹੋਵੇਗਾ। ਕਿਸਾਨ ਆਗੂਆ ਨੇ ਮੰਗ ਕਰਦਿਆਂ ਕਿਹਾ ਕੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਭਾਰਤ ਮਾਲਾ ਪ੍ਰੋਜੈਕਟ ਅਧੀਨ ਗੈਰ ਕਾਨੂੰਨੀ ਢੰਗ ਨਾਲ ਐਕਵਾਇਰ ਕੀਤੀ ਜ਼ਮੀਨ ਦਾ ਨੋਟੀਫਿਕੇਸ਼ਨ ਰੱਦ ਕਰਕੇ ਭੂੰਮੀ ਗ੍ਰਹਿਣ ਐਕਟ 2013 ਅਨੁਸਾਰ 70% ਪਿੰਡਾਂ ਦੇ ਲੋਕਾਂ ਦੀ ਸਹਿਮਤੀ ਲੈਣ ਅਤੇ ਮਜ਼ਦੂਰਾਂ, ਦੁਕਾਨਦਾਰਾਂ, ਵਾਤਾਵਰਨ ਤੇ ਹੋਰ ਪੈਣ ਵਾਲੇ ਪ੍ਰਭਾਵਾਂ ਦਾ ਹੱਲ ਕੱਢਕੇ ਬਜ਼ਾਰੀ ਰੇਟ ਨਾਲੋ 4 ਗੁਣਾਂ ਤੇ ਇਸ ਉਤੇ 30% ਉਜਾੜਾ ਭੱਤਾ ਦੇਕੇ ਜ਼ਮੀਨ ਲਈ ਜਾਵੇ ਤੇ ਇਹਨਾਂ ਮੱਦਾਂ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ 11 ਮਾਰਚ ਨੂੰ ਤਹਿਸੀਲ ਬਟਾਲਾ ਦੇ ਪਿੰਡ ਭਰਥ ਤੇ ਨੰਗਲ ਦੇ ਕਿਸਾਨਾਂ ਦੀ ਬਿਨਾਂ ਮੁਆਵਜ਼ਾ ਦਿੱਤੇ ਕਣਕ ਦੀ ਫ਼ਸਲ ਵਾਹੁਣ ਤੇ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਉਤੇ ਲਾਠੀਚਾਰਜ ਕਰਕੇ 7 ਕਿਸਾਨਾਂ ਨੂੰ ਜ਼ਖ਼ਮੀ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ, ਨਸ਼ਟ ਕੀਤੀ ਫ਼ਸਲ ਤੇ ਜ਼ਖ਼ਮੀ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਤੇ ਥਾਣਾ ਹਰਗੋਬਿੰਦਪੁਰ ਵਿੱਚ ਕਿਸਾਨਾਂ ਉਤੇ ਕੀਤੇ ਪਰਚੇ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਦੌਰਾਨ ਸ਼ੰਭੂ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨ ਸੁਖਵਿੰਦਰ ਸਿੰਘ ਪਿੰਡ ਰੰਘੜ ਨੰਗਲ ਤਹਿਸ਼ੀਲ ਬਟਾਲਾ ਤੇ ਸ਼ਹੀਦ ਹਰਜਿੰਦਰ ਸਿੰਘ ਪਿੰਡ ਵਰਸੋਲਾ ਤਹਿਸ਼ੀਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਵਾਰ ਨੂੰ ਮੰਨੀ ਹੋਈ ਮੰਗ ਮੁਤਾਬਕ 5 ਲੱਖ ਦਾ ਮੁਆਵਜ਼ਾ ਤੇ ਪਰਿਵਾਰ ਦੇ 1 ਮੈਂਬਰ ਨੂੰ ਸਰਕਾਰੀ ਨੌਕਰੀ ਤੇ ਉਹਨਾਂ ਦਾ ਸਮੁੱਚਾ ਕਰਜ਼ਾ ਪੰਜਾਬ ਸਰਕਾਰ ਦੇਵੇ।

ਇਹ ਵੀ ਪੜ੍ਹੋ: ਧੋਖੇ ਤੋਂ ਬਚਣ ਲਈ ਸਿਰਫ਼ ਪੀ.ਏ.ਯੂ. ਵੱਲੋਂ ਸਿਫ਼ਾਰਿਸ਼ ਕੀਤੀਆਂ ਕਿਸਮਾਂ ਦੇ ਪ੍ਰਮਾਣਿਤ ਬੀਜਾਂ ਦੀ ਕਾਸ਼ਤ ਕਰੋ: ਗੁਰਮੀਤ ਸਿੰਘ ਖੁੱਡੀਆਂ

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜੀਤ ਕੌਰ,ਬਲਵਿੰਦਰ ਕੌਰ,ਮਹਿੰਦਰ ਕੌਰ,ਰਣਬੀਰ ਸਿੰਘ ਦੁੱਗਰੀ,ਨਿਸ਼ਾਨ ਸਿੰਘ,ਸੁਖਵਿੰਦਰ ਸਿੰਘ,ਕੈਪਟਨ ਸਮਿੰਦਰ ਸਿੰਘ,ਕਰਨੈਲ ਸਿੰਘ,ਬਲਬੀਰ ਸਿੰਘ ਭੈਣੀਆ,ਸਲਵਿੰਦਰ ਸਿੰਘ,ਸੁਖਦੇਵ ਸਿੰਘ ਅੱਲਰਪਿੰਡੀ,ਅਤੇ ਹੋਰ ਵੱਖ ਵੱਖ ਕਿਸਾਨ ਮਜ਼ਦੂਰ ਬੀਬੀਆ ਮੋਰਚੇ ਵਿੱਚ ਸ਼ਾਮਲ ਹੋਏ।

Summary in English: Farmer Protest: Pakka Morcha in DC Office Gurdaspur, farmers warned of Railway Track Jam

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters