1. Home
  2. ਖਬਰਾਂ

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਪਲਬਧ ਮਸ਼ੀਨਰੀ ਅਤੇ ਤਕਨੀਕ ਦਾ ਪ੍ਰਬੰਧ ਕਰਕੇ ਵਾਤਾਵਰਨ ਨੂੰ ਬਚਾਉਣ: Dr. Maninder Singh Bons

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਰਾਣੀ ਪਿੰਡ ਵਿਖੇ ਪਰਾਲੀ ਪ੍ਰਬੰਧਨ ਬਾਬਤ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸ਼ੂਰੁਆਤ ਵਿੱਚ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਇਸ ਗੱਲ ਤੇ ਜੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਅਤੇ ਉਪਲਬਧ ਮਸ਼ੀਨਰੀ ਤੇ ਤਕਨੀਕਾਂ ਰਾਂਹੀ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।

Gurpreet Kaur Virk
Gurpreet Kaur Virk
ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਪਿੰਡ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਪਿੰਡ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

KVK Hoshiarpur: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਟਾਂਡਾ ਦੇ ਸਹਿਯੋਗ ਨਾਲ ਮਿਤੀ 25-9-2024 ਨੂੰ ਰਾਣੀਪਿੰਡ, ਬਲਾਕ ਟਾਂਡਾ ਵਿਖੇ ਪਰਾਲੀ ਪ੍ਰਬੰਧਨ ਬਾਬਤ ਪਿੰਡ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਕੈਂਪ ਦੀ ਸ਼ੂਰੁਆਤ ਵਿੱਚ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਇਸ ਗੱਲ ਤੇ ਜੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਅਤੇ ਉਪਲਬਧ ਮਸ਼ੀਨਰੀ ਤੇ ਤਕਨੀਕਾਂ ਰਾਂਹੀ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।

ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਬਲਾਕ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬੈਕਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਿਸਾਨ ਪਰਾਲੀ ਪ੍ਰਬੰਧਨ ਸਬੰਧਿਤ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ਤੇ ਕਰਣ ਤਾਂ ਜੋ ਇਸ ਦਾ ਪੂਰਾ ਫਾਇਦਾ ਲਿਆ ਜਾ ਸਕੇ। ਡਾ. ਬੌਂਸ ਨੇ ਹਾੜ੍ਹੀ ਦੀਆਂ ਫਸਲਾਂ-ਕਣਕ ਤੇ ਗੋਭੀ ਸਰੋ੍ਹਂ ਦੀਆਂ ਨਵੀਨਤਮ ਫਸਲ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਕਿਸਾਨਾਂ ਨੁੰ ਸੰਬੋਧਿਤ ਕਰਦਿਆਂ, ਡਾ. ਅਜੈਬ ਸਿੰਘ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਦੱਸਿਆ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਹਨਾਂ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ - ਸੁਪਰ ਐਸ.ਐਮ.ਐਸ., ਹੈੇਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਉਲਟਾਵਾਂ ਹੱਲ, ਮਲਚਰ, ਜੀਰੋ ਡਰਿੱਲ, ਕੱਟਰ, ਬੇਲਰ ਦੀ ਵਰਤੋਂ ਸੰਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ।

ਕੇਂਦਰ ਦੇ ਪਸ਼ੂ ਵਿਗਿਆਨ ਦੇ ਮਾਹਿਰ, ਡਾ. ਪਰਮਿੰਦਰ ਸਿੰਘ ਨੇੇ ਝੋਨੇ ਦੀ ਪਰਾਲੀ ਦੀ ਪਸ਼ੂ ਖੁਰਾਕ, ਊਰਜਾ, ਮਲਚ, ਖਾਦ ਵਜੋਂ ਤੇ ਖੁੰਬ ਉਤਪਾਦਨ ਤੇ ਗੋਬਰ ਗੈਸ ਪਲਾਂਟ ਵਿੱਚ ਵਰਤੋਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਦੁਧਾਰੂ ਪਸ਼ੂਆਂ ਦੀ ਮੌਸਮੀ ਸੰਭਾਲ ਬਾਰੇ ਵੀ ਦੱਸਿਆ।

ਇਹ ਵੀ ਪੜੋ: Mushroom Farming: ਢੀਂਗਰੀ ਖੁੰਬ, ਬਟਨ ਖੁੰਬ, ਪਰਾਲੀ ਖੁੰਬ, ਸਿਟਾਕੀ ਖੁੰਬ, ਮਿਲਕੀ ਖੁੰਬ ਦੀ ਕਾਸ਼ਤ ਨਾਲ ਕਿਸਾਨਾਂ ਨੂੰ ਚੌਖਾ ਮੁਨਾਫ਼ਾ, ਇੱਕ ਕਮਰੇ ਤੋਂ ਸ਼ੁਰੂ ਕਰੋ ਇਹ Business

ਡਾ. ਯਸ਼ਪਾਲ, ਖੇਤੀਬਾੜੀ ਅਫਸਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਟਾਂਡਾ ਨੇ ਵਿਭਾਗੀ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਖੇਤੀ ਸਿਫਾਰਿਸ਼ਾਂ ਅਪਨਾਉਣ ਲਈ ਜੋਰ ਦਿੱਤਾ।ਉਹਨਾਂ ਬਲਾਕ ਟਾਂਡਾ ਵਿੱਚ ਪਰਾਲੀ ਪ੍ਰਬੰਧਨ ਲਈ ਜਿਲਾ ਪ੍ਰਸ਼ਾਸ਼ਣ ਤੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਾਨਣਾ ਪਾਇਆ।

ਡਾ. ਲਵਜੀਤ ਸਿੰਘ, ਖੇਤੀ ਵਿਕਾਸ ਅਫਸਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਟਾਂਡਾ ਨੇ ਦੱਸਿਆ ਕਿ ਟਾਂਡਾ ਬਲਾਕ ਵਿੱਚ ਪਿਛਲੇ ਸਾਲਾਂ ਦੌਰਾਨ ਪਰਾਲੀ ਦੀਆਂ ਗੰਢਾਂ ਬਣਾਕੇ ਸਫਲਤਾਪੂਰਵਕ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਇਸ ਸੰਦਰਭ ਵਿੱਚ ਉਹਨਾਂ ਨੇ ਬੇਲਰ ਮਾਲਕਾਂ ਨਾਲ ਕਿਸਾਨਾਂ ਨੂੰ ਰੂਬਰੂ ਵੀ ਕਰਵਾਇਆ ਅਤੇ ਕਿਸਾਨਾਂ ਨੂੰ ਇਸ ਸਬੰਧੀ ਪੂਰਣ ਵਿਉਂਤਬੰਦੀ ਕਰਕੇ ਪਰਾਲੀ ਦਾ ਪ੍ਰਬੰਧ ਕਰਨ ਲਈ ਪ੍ਰੇਰਿਆ। ਰਾਣੀ ਪਿੰਡ ਤੋਂ ਨੰਬਰਦਾਰ ਗੁਰਮੰਤਰ ਸਿੰਘ ਨੇ ਪਰਾਲੀ ਨੁੰ ਅੱਗ ਲਗਾਉਣ ਦੇ ਨੁਕਸਾਨਾਂ ਪ੍ਰਤੀ ਜਾਗਰੁਕ ਕਰਨ ਬਾਬਤ ਕਵਿਤਾ ਸਾਂਝੀ ਕੀਤੀ।

ਹਾਜਿਰ ਕਿਸਾਨਾਂ ਦੀ ਸਹੂਲਤ ਲਈ ਸਰਦੀ ਦੀਆਂ ਸਬਜੀਆ ਦੀਆਂ ਕਿੱਟਾਂ, ਬਰਸੀਮ, ਗੋਭੀ ਸਰ੍ਹੋਂ, ਪਿਆਜ ਦੇ ਬੀਜ, ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ, ਬਾਈਪਾਸ ਫੈਟ ਅਤੇ ਖੇਤੀ ਸਾਹਿੱਤ ਵੀ ਉਪਲਬਧ ਕਰਵਾਇਆ ਗਿਆ।

ਇਸ ਮੌਕੇ ਪਿੰਡ ਰਾਣੀਪਿੰਡ, ਡੁਮਾਣਾ, ਪੁਲਪੁਖਤਾ, ਆਵਾਂ ਗੋੜੇ ਸ਼ਾਹ, ਬਰਿਆਰ, ਫਿਰੋਜ ਰੋਲੀਆਂ ਤੋਂ ਅਗਾਂਹਵਧੂ ਕਿਸਾਨ- ਨੰਬਰਦਾਰ ਗੁਰਮੰਤਰ ਸਿੰਘ ਬਸਰਾ, ਨੰਬਰਦਾਰ ਸ. ਜਸਬੀਰ ਸਿੰਘ, ਸ. ਦਲਬੀਰ ਸਿੰਘ, ਸ. ਪ੍ਰੀਤਮ ਸਿੰਘ, ਸ. ਸੁਰਜੀਤ ਸਿੰਘ, ਸ. ਤੇਜਬੀਰ ਸਿੰਘ, ਸ. ਬਲਵਿੰਦਰ ਸਿੰਘ, ਸ. ਚਰਨਜੀਤ ਸਿੰਘ, ਸ. ਕਰਨੈਲ ਸਿੰਘ, ਸ. ਹਰਮਿੰਦਰ ਸਿੰਘ, ਸ. ਮਨਿੰਦਰ ਸਿੰਘ, ਆਦਿ, ਮੌਜੂਦ ਸਨ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)

Summary in English: Farmers do not burn paddy straw and save the environment by arranging the available machinery and technology: Dr. Maninder Singh Bons

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters