1. Home
  2. ਖਬਰਾਂ

PAU ਅਤੇ GADVASU Teachers Union ਵੱਲੋਂ ਤਿੱਖਾ ਸੰਘਰਸ਼, ਪਸ਼ੂ ਪਾਲਕ ਪਰੇਸ਼ਾਨ

PAU ਅਤੇ GADVASU ਦੇ ਅਧਿਆਪਕਾਂ ਨੇ 7th UGC Pay Scale ਲਾਗੂ ਕਰਨ ਦੀ ਮੰਗ ਨੂੰ ਲੈ ਕੇ ਆਪਣਾ ਸੰਘਰਸ਼ ਤੇਜ਼ ਕਰ ਦਿੱਤਾ ਹੈ, ਮੰਗਾਂ ਪੂਰੀਆਂ ਨਾ ਹੋਣ 'ਤੇ ਧਰਨਾ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ ਗਈ ਹੈ।

Gurpreet Kaur Virk
Gurpreet Kaur Virk
ਅਧਿਆਪਕਾਂ ਦੇ ਧਰਨੇ ਕਾਰਨ ਪਸ਼ੂ ਪਾਲਕ ਖੱਜਲ-ਖੁਆਰ

ਅਧਿਆਪਕਾਂ ਦੇ ਧਰਨੇ ਕਾਰਨ ਪਸ਼ੂ ਪਾਲਕ ਖੱਜਲ-ਖੁਆਰ

ਪੰਜਾਬ ਸਰਕਾਰ ਵੱਲੋਂ ਸੋਧੇ ਗਏ ਯੂਜੀਸੀ ਤਨਖਾਹ ਸਕੇਲਾਂ (UGC Pay Scales) ਦਾ ਨੋਟੀਫਿਕੇਸ਼ਨ ਹੁਣ ਤਕ ਨਾ ਲਾਗੂ ਕਰਨ ਦੇ ਵਿਰੋਧ ਵਿੱਚ ਪੀਏਯੂ ਤੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (PAU and Guru Angad Dev Veterinary and Animal Sciences University), ਲੁਧਿਆਣਾ ਦੇ ਅਧਿਆਪਕਾਂ ਨੇ ਸੰਘਰਸ਼ ਤਿੱਖਾ ਕਰ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਧਰਨੇ ਨੇ ਬੈਠੇ ਅਧਿਆਪਕਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ ਧਰਨਾ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਦੂਜੇ ਪਾਸੇ ਇਸ ਧਰਨੇ ਕਾਰਨ ਦੂਰ ਦੁਰਾਡੇ ਤੋਂ ਆਪਣੇ ਪਸ਼ੂਆਂ ਦੇ ਇਲਾਜ ਲਈ ਹਸਪਤਾਲ ਪਹੁੰਚੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ।

ਪੀਏਯੂ ਦੇ ਥਾਪਰ ਹਾਲ ਅੱਗੇ ਲਾਏ ਇਸ ਧਰਨੇ ਮੌਕੇ ਅਧਿਆਪਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਸੂਬੇ ਦੀਆਂ ਹੋਰਨਾਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਨੂੰ ਸੋਧੇ ਹੋਏ 7ਵੇਂ ਯੂਜੀਸੀ ਪੇਅ-ਸਕੇਲ (7th UGC Pay Scale) ਦੀਆਂ ਸਹੂਲਤਾਂ ਮਿਲ ਰਹੀਆਂ ਹਨ, ਪਰ ਸਰਕਾਰ ਗਡਵਾਸੂ (GADVASU) ਅਤੇ ਪੀਏਯੂ (PAU) ਦੇ ਅਧਿਆਪਕਾਂ ਨਾਲ ਵਿਤਕਰਾ ਕਰ ਰਹੀ ਹੈ।

ਇਹ ਵੀ ਪੜ੍ਹੋ : KVK ਵੱਲੋਂ Punjab ਦੇ ਕਿਸਾਨਾਂ ਨੂੰ ਸਲਾਹ, 15 ਫਰਵਰੀ ਤੱਕ ਨੀਵੀਂ ਸੁਰੰਗ ਨੂੰ ਪੱਕੇ ਤੌਰ 'ਤੇ ਨਾ ਹਟਾਉਣ ਕਿਸਾਨ

ਪਸ਼ੂ ਪਾਲਕ ਪਰੇਸ਼ਾਨ

ਇਸ ਧਰਨੇ ਕਰਕੇ ਪਸ਼ੂ ਪਾਲਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਜਾਨਵਰਾਂ ਦਾ ਇਲਾਜ ਕਰਵਾਉਣ ਆਏ ਲੋਕਾਂ ਨੇ ਵੀ ਸਰਕਾਰ ਨੂੰ ਅਧਿਆਪਕਾਂ ਦੀ ਮੰਗ ਤੁਰੰਤ ਮੰਗਣ ਦੀ ਅਪੀਲ ਕੀਤੀ ਹੈ, ਤਾਂ ਜੋ ਹੋਰਨਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਰੰਧਾਵਾ ਲਾਇਬ੍ਰਰੀ ਦੇ ਸਾਹਮਣੇ ਦੋਵਾਂ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੇ ਪੀਏਯੂ ਦੇ ਮੇਲਾ ਗਰਾਊਂਡ ਵੱਲ ਕੂਚ ਕੀਤਾ, ਜਿਥੇ 12 ਫਰਵਰੀ ਨੂੰ ਸਰਕਾਰ ਕਿਸਾਨ ਮਿਲਣੀ (Sarkar Kisan Milni) ਕੀਤੀ ਜਾ ਰਹੀ ਸੀ। ਰੋਹ ਭਰੇ ਨਾਅਰੇ ਲਾਉਂਦਿਆਂ ਇਸ ਸਥਾਨ ਤੋਂ ਇਹ ਮਾਰਚ ਗੇਟ ਨੰ 2 ਤੋਂ ਹੋ ਕੇ ਗੇਟ ਨੰ 1 ਵੱਲ ਵਧਿਆ। ਗੇਟ ਨੰ 1 ਦੇ ਸਾਹਮਣੇ ਫਿਰੋਜ਼ਪੁਰ ਰੋਡ ਨੂੰ ਕੁਝ ਸਮੇਂ ਲਈ ਰੋਕ ਕੇ ਟ੍ਰੈਫਿਕ ਜਾਮ ਕੀਤਾ ਗਿਆ।

ਇਹ ਵੀ ਪੜ੍ਹੋ : Nutri-Smart ਪਿੰਡ ਮੈਰੀਪੁਰ 'ਚ ਬਣਾਇਆ ਗਿਆ Nutrition Garden

ਧਰਨੇ ਨੂੰ ਸੰਬੋਧਨ ਕਰਦਿਆਂ ਪੀਏਯੂ ਅਧਿਆਪਕ ਜਥੇਬੰਦੀ ਦੇ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਨੇ ਕਿਹਾ ਕਿ ਜੇ ਸਰਕਾਰ ਨੇ ਸਾਡੀ ਇਸ ਹੱਕੀ ਮੰਗ ਨੂੰ ਨਾ ਮੰਨਿਆ ਤਾਂ ਆਉਂਦੇ ਦਿਨਾਂ ਵਿੱਚ ਦੋਵਾਂ ਯੂਨੀਵਰਸਿਟੀਆਂ ਨੂੰ ਪੂਰਨ ਤੌਰ ’ਤੇ ਬੰਦ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ।

ਡਾ. ਮਨਦੀਪ ਸਿੰਘ ਗਿੱਲ, ਜਨਰਲ ਸਕੱਤਰ ਨੇ ਕਿਹਾ ਕਿ ਦੋਵਾਂ ਯੂਨੀਵਰਸਿਟੀਆਂ ਦੇ ਵਿਗਿਆਨੀਆ ਦਾ ਪੰਜਾਬ ਦੀ ਆਰਥਿਕਤਾ ਅਤੇ ਕਿਸਾਨ ਭਾਈਚਾਰੇ ਨੂੰ ਉਪਰ ਚੁੱਕਣ ਵਿੱਚ ਬਹੁਤ ਵੱਡਾ ਯੋਗਦਾਨ ਹੈ। ਇਸ ਲਈ ਪੰਜਾਬ ਦੀ ਖੇਤੀ ਦੀ ਰੀੜ੍ਹ ਦੀ ਹੱਡੀ ਇਨ੍ਹਾਂ ਵਿਗਿਆਨੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ।

ਵੈਟਨਰੀ ਯੂਨੀਵਰਸਿਟੀ ਅਧਿਆਪਕ ਜਥੇਬੰਦੀ ਦੇ ਪ੍ਰਧਾਨ ਡਾ. ਕੁਲਦੀਪ ਗੁਪਤਾ ਨੇ ਕਿਹਾ ਕਿ ਬੇਜ਼ੁਬਾਨ ਪਸ਼ੂਆਂ ਦੀ ਦਿਨ ਰਾਤ ਸੇਵਾ ਕਰਨ ਵਾਲੇ ਵਿਗਿਆਨੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇ ਕੇ ਉਤਸਾਹਿਤ ਕਰਨਾ ਚਾਹੀਦਾ ਹੈ।

ਡਾ. ਅਪਮਿੰਦਰਪਾਲ ਸਿੰਘ ਬਰਾੜ, ਜਨਰਲ ਸਕੱਤਰ ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਜਦੋਂ ਪੰਜਾਬ ਦੀਆਂ ਬਾਕੀ ਯੂਨੀਵਰਸਿਟੀਆਂ ਨੂੰ ਯੂਜੀਸੀ ਦੇ ਤਨਖਾਹ ਸਕੇਲ ਦਿੱਤੇ ਜਾ ਚੁੱਕੇ ਹਨ, ਤਾਂ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਨਾਲ ਇਹ ਮਤਰੇਆ ਵਿਹਾਰ ਕਿਉਂ ਕੀਤਾ ਜਾ ਰਿਹਾ ਹੈ।

Summary in English: Fierce struggle by PAU and GADVASU Teachers Union, animal husbandry upset

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters