1. Home
  2. ਖਬਰਾਂ

Food Processing Course: ਸੋਇਆਬੀਨ ਅਤੇ ਦੁੱਧ ਦੀ ਪ੍ਰੋਸੈਸਿੰਗ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਦਾ ਆਯੋਜਨ

ਸਿਖਲਾਈ ਕੋਰਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਬਤੌਰ ਸਹਾਇਕ ਧੰਦੇ ਵਜੋਂ ਸੋਇਆਬੀਨ ਅਤੇ ਦੁੱਧ ਦੀ ਪ੍ਰੋਸੈਸਿੰਗ ਕਰਕੇ ਚੰਗਾ ਮੁਨਾਫ਼ਾ ਕਮਾ ਸਕਦੇ ਹਨ।

Gurpreet Kaur Virk
Gurpreet Kaur Virk
ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਲਈ ਸਹਾਇਕ ਧੰਦੇ ਵਰਦਾਨ

ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਲਈ ਸਹਾਇਕ ਧੰਦੇ ਵਰਦਾਨ

Training Course: ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਭੋਜਨ ਅਤੇ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ "ਸੋਇਆਬੀਨ ਅਤੇ ਦੁੱਧ ਦੀ ਪ੍ਰੋਸੈਸਿੰਗ ਸਬੰਧੀ" ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ 9 ਸਿਖਿਆਰਥੀਆਂ ਨੇ ਭਾਗ ਲਿਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ 16-20 ਦਸੰਬਰ, 2024 ਨੂੰ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਬਤੌਰ ਸਹਾਇਕ ਧੰਦੇ ਵਜੋਂ ਸੋਇਆਬੀਨ ਅਤੇ ਦੁੱਧ ਦੀ ਪ੍ਰੋਸੈਸਿੰਗ ਕਰਕੇ ਚੰਗਾ ਮੁਨਾਫ਼ਾ ਕਮਾ ਸਕਦੇ ਹਨ।

ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਕੋਰਸ ਦੀ ਮਹਤੱਤਾ ਬਾਰੇ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕਰਵਾਏ ਜਾ ਰਹੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਕੋਰਸ ਵਿੱਚ ਭੋਜਨ ਅਤੇ ਤਕਨਾਲੋਜੀ ਵਿਭਾਗ ਦੇ ਵਿਸ਼ਾ ਮਾਹਿਰ ਡਾ. ਅਰਸ਼ਦੀਪ ਸਿੰਘ ਨੇ ਸੋਇਆ ਮਿਲਕ, ਸੋਇਆ ਪਨੀਰ, ਦਹੀ ਆਦਿ ਬਾਰੇ, ਡਾ. ਜਸਪ੍ਰੀਤ ਕੌਰ ਨੇ ਸੋਇਆ ਨਟਸ, ਕੁਲਫੀ ਅਤੇ ਸਪੰਜੀ ਰਸਗੁੱਲਾ, ਡਾ. ਅੰਤਿਮਾ ਗੁਪਤਾ ਨੇ ਸੋਇਆ ਪਾਸਤਾ, ਡਾ. ਕਮਲਜੀਤ ਕੌਰ ਨੇ ਸੋਇਆਬੀਨ ਵਾਲੇ ਬੇਕਡ ਪ੍ਰੋਡਕਟਸ ਅਤੇ ਡਾ. ਹਨੁਮਾਨ ਬੋਬਾਡੇ ਨੇ ਫਲੇਵਰਡ ਮਿਲਕ ਅਤੇ ਦਹੀ ਬਾਰੇ ਪ੍ਰੈਕਟੀਕਲ ਤਰੀਕੇ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ।

ਇਸ ਕੋਰਸ ਦੌਰਾਨ ਸਿਖਿਆਰਥੀਆਂ ਦਾ ਸ਼੍ਰੀ ਗੁਰਪ੍ਰੀਤ ਸਿੰਘ ਦੇ ਸੋਇਆਬੀਨ ਪ੍ਰੋਸੈਸਿੰਗ ਯੂਨਿਟ ਪਿੰਡ ਜਾਂਗਪੁਰ, ਜ਼ਿਲ੍ਹਾ ਲੁਧਿਆਣਾ ਵਿਖੇ ਗਿਆਨਵਰਧਕ ਦੌਰਾ ਵੀ ਕਰਵਾਇਆ। ਅੰਤ ਵਿੱਚ ਮੈਡਮ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ: Punjab Youth: ਪੰਜਾਬ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਿਖਲਾਈ ਕੋਰਸ ਹੋਣ ਜਾ ਰਿਹੈ ਸ਼ੁਰੂ

ਇਸ ਤੋਂ ਇਲਾਵਾ ਹੋਰ ਰਾਜਾਂ (ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼) ਤੋਂ 4 ਸਿਖਲਾਈ ਕੋਰਸ ਲਗਾਏ ਗਏ, ਜਿਹਨਾਂ ਵਿੱਚ 112 ਸਿਖਿਆਰਥੀਆਂ ਨੂੰ ਖੁੰਬਾਂ ਉਗਾਉਣ, ਸ਼ਹਿਦ ਦੀਆਂ ਮੱਖੀਆਂ ਪਾਲਣ, ਬਾਗਬਾਨੀ, ਫੁੱਲਾਂ, ਸੰਯੁਕਤ ਖੇਤੀ ਆਦਿ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ।

Summary in English: Food Processing Course: Five-day training course organized on soybean and milk processing

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters