ਪੰਜਾਬ ਸਰਕਾਰ ਦਾ ਇੱਕ ਹੋਰ ਮਾਅਰਕਾ, ਪਸ਼ੂ ਪਾਲਣ ਵਿਭਾਗ 'ਚ ਨੌਜਵਾਨਾਂ ਲਈ ਰੁਜ਼ਗਾਰ ਦਾ ਵਧੀਆ ਮੌਕਾ...
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਮਾਨਯੋਗ ਸਰਕਾਰ ਦਾ ਉਦੇਸ਼ ਸੂਬੇ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨਾ ਹੈ, ਇਸ ਮਕਸਦ ਨੂੰ ਪੂਰਾ ਕਾਰਨ ਲਈ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ 'ਚ ਹੁਣ ਪਸ਼ੂ ਪਾਲਣ ਵਿਭਾਗ ਨੂੰ ਹੁਲਾਰਾ ਮਿਲਿਆ ਹੈ। ਦੱਸ ਦੇਈਏ ਕਿ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਜਿਸਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਪਿਛਲੀ ਕਾਂਗਰਸ ਸਰਕਾਰ ਨੇ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 353 ਆਸਾਮੀਆਂ ਨੂੰ ਘਟਾ ਕੇ 200 ਕਰ ਦਿੱਤਾ ਸੀ, ਪਰ ਪੰਜਾਬ ਦੀ ਮਾਨ ਸਰਕਾਰ ਨੇ ਇਨ੍ਹਾਂ ਆਸਾਮੀਆਂ ਸਬੰਧੀ ਮਾਮਲੇ ਨੂੰ ਨਾ ਸਿਰਫ ਵਿਚਾਰਿਆ ਸਗੋਂ ਇਨ੍ਹਾਂ ਆਸਾਮੀਆਂ ਨੂੰ 200 ਤੋਂ ਵਧਾ ਕੇ 418 ਕਰ ਦਿੱਤਾ।
ਇਸ ਮਾਮਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 353 ਆਸਾਮੀਆਂ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਘਟਾ ਕੇ 200 ਕਰ ਦਿੱਤਾ ਸੀ, ਜਿਸ ਕਾਰਨ ਵਿਭਾਗ ਦਾ ਕੰਮ ਪ੍ਰਭਾਵਤ ਹੋਣਾ ਲਾਜ਼ਮੀ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਸੱਤਾ ਸਾਂਭਦਿਆਂ ਹੀ ਇਨ੍ਹਾਂ ਆਸਾਮੀਆਂ ਸਬੰਧੀ ਕੇਸ ਨੂੰ ਵਿਚਾਰਿਆ ਅਤੇ ਇਨ੍ਹਾਂ ਆਸਾਮੀਆਂ ਨੂੰ 200 ਤੋਂ ਵਧਾ ਕੇ 418 ਕੀਤਾ ਗਿਆ।
ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵੈਟਰਨਰੀ ਅਫ਼ਸਰਾਂ ਦੀਆਂ ਇਨ੍ਹਾਂ ਆਸਾਮੀਆਂ 'ਤੇ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਰਾਹੀਂ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਾਲ ਹੀ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ 152 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਹੈ, ਜੋ ਵੱਖੋ-ਵੱਖ ਜ਼ਿਲ੍ਹਿਆਂ ਵਿੱਚ ਤੈਨਾਤ ਹੋ ਕੇ ਆਪਣਾ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : ਮੱਛੀ ਪਾਲਕਾਂ ਲਈ ਸੁਨਹਿਰੀ ਮੌਕਾ, ਪੰਜਾਬ ਸਰਕਾਰ ਮੱਛੀ ਪਾਲਣ ਲਈ ਦੇ ਰਹੀ ਹੈ 40% ਸਬਸਿਡੀ
ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਭਰਤੀਆਂ ਦੀ ਤਰ੍ਹਾਂ ਵਿਭਾਗ ਵੱਲੋਂ 60 ਹੋਰ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।
ਜਿਕਰਯੋਗ ਹੈ ਕਿ ਪੰਜਾਬ ਦੀ ਮਾਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 21,000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।
Summary in English: Good news! A boost to the profession of animal husbandry, a good opportunity for the youth of Punjab