Millionaire Farmer of India: ਹੁਣ ਤੱਕ ਤੁਸੀਂ ਫਿਲਮ ਅਤੇ ਮਿਊਜ਼ਿਕ ਅਵਾਰਡਾਂ ਬਾਰੇ ਸੁਣਿਆ ਹੋਵੇਗਾ, ਪਰ ਕੀ ਤੁਸੀਂ ਕਦੇ ਦੇਸ਼ ਦੇ ਕਰੋੜਾਂ ਲੋਕਾਂ ਦਾ ਢਿੱਡ ਭਰਨ ਵਾਲੇ ਅੰਨਦਾਤਾ ਨੂੰ ਮਿਲੀਅਨੇਅਰ ਅਵਾਰਡ ਪ੍ਰਾਪਤ ਕਰਦੇ ਸੁਣਿਆ ਹੈ, ਜੇਕਰ ਨਹੀਂ ਤਾਂ ਅਸੀਂ ਤੁਹਾਨੂੰ ਦੱਸ ਦੇਈਏ ਕਿ ਕ੍ਰਿਸ਼ੀ ਜਾਗਰਣ ਵੱਲੋਂ ਪਹਿਲੀ ਵਾਰ ਅਜਿਹਾ ਉਪਰਾਲਾ ਕੀਤਾ ਗਿਆ ਹੈ। ਜੀ ਹਾਂ, ਮਿਲੀਅਨੇਅਰ ਫਾਰਮਰ ਆਫ ਇੰਡੀਆ ਅਵਾਰਡ 2023 (Millionaire Farmer of India Awards 2023) ਰਾਹੀਂ ਦੇਸ਼ ਭਰ ਦੇ ਕਿਸਾਨਾਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।
ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ। ਦੇਸ਼ ਦੀ 50 ਫੀਸਦੀ ਤੋਂ ਵੱਧ ਆਬਾਦੀ ਖੇਤੀ 'ਤੇ ਨਿਰਭਰ ਹੈ। ਪਿਛਲੇ ਕੁਝ ਸਾਲਾਂ ਵਿੱਚ ਦੇਖਿਆ ਗਿਆ ਹੈ ਕਿ ਖੇਤੀ ਵਿੱਚ ਲਗਾਤਾਰ ਹੋ ਰਹੇ ਨੁਕਸਾਨ ਕਾਰਨ ਕਿਸਾਨ ਇਸ ਤੋਂ ਦੂਰ ਹੁੰਦੇ ਜਾ ਰਹੇ ਹਨ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਮੁੜ ਖੇਤੀ ਵੱਲ ਮੁੜਨ ਦੀ ਲੋੜ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਕਿਸੇ ਵਿਸ਼ੇਸ਼ ਉਪਰਾਲੇ ਦਾ ਹੋਣਾ ਲਾਜ਼ਮੀ ਹੈ। ਇੱਥੇ ਕ੍ਰਿਸ਼ੀ ਜਾਗਰਣ ਦੀ ਗੱਲ ਕਰੀਏ ਤਾਂ ਇਹ ਸੰਸਥਾ ਪਿਛਲੇ 27 ਸਾਲਾਂ ਤੋਂ ਕਿਸਾਨਾਂ ਦੀ ਭਲਾਈ, ਉਨ੍ਹਾਂ ਦੀ ਆਰਥਿਕ ਹਾਲਤ ਅਤੇ ਖੇਤੀ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ।
ਬੇਸ਼ਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਵੱਲ ਮੁੜਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਪਰ ਇਸ ਮੁਹਿੰਮ ਵਿੱਚ ਕ੍ਰਿਸ਼ੀ ਜਾਗਰਣ ਵੀ ਪਿੱਛੇ ਨਹੀਂ ਹੈ। ਜੀ ਹਾਂ, ਕ੍ਰਿਸ਼ੀ ਜਾਗਰਣ ਵੱਲੋਂ ਵੀ ਖੇਤੀ ਦਾ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ 'ਚ ਕ੍ਰਿਸ਼ੀ ਜਾਗਰਣ ਵੱਲੋਂ ਮਿਲੀਅਨੇਅਰ ਫਾਰਮਰ ਆਫ ਇੰਡੀਆ ਅਵਾਰਡ 2023 (Millionaire Farmer of India Awards 2023) ਦਾ ਆਯੋਜਨ ਕੀਤਾ ਗਿਆ ਹੈ। ਖੇਤੀ ਦੀ ਬਿਹਤਰੀ ਲਈ ਕੰਮ ਕਰ ਰਹੇ ਕ੍ਰਿਸ਼ੀ ਜਾਗਰਣ ਅਦਾਰੇ ਵੱਲੋਂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ 6-7-8 ਦਸੰਬਰ ਨੂੰ ਆਈ.ਏ.ਆਰ.ਆਈ, ਪੂਸਾ ਮੈਦਾਨ, ਨਵੀਂ ਦਿੱਲੀ ਵਿਖੇ ਅਵਾਰਡ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ।
ਕ੍ਰਿਸ਼ੀ ਜਾਗਰਣ ਸਮੂਹ ਦੁਆਰਾ ਆਯੋਜਿਤ, ਐਮਐਫਓਆਈ ਇਕੱਲੇ ਪੁਰਸਕਾਰ ਸਮਾਰੋਹ ਨਹੀਂ, ਸਗੋਂ ਇਹ ਇੱਕ ਮੈਗਾ ਈਵੈਂਟ ਵੀ ਹੈ, ਜਿੱਥੇ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਉਦਯੋਗਾਂ ਦੇ ਖੁਸ਼ਹਾਲ ਭਵਿੱਖ ਦੇ ਉਦੇਸ਼ ਨਾਲ ਸਪਾਂਸਰਜ਼, ਕਾਰਪੋਰੇਟਸ, ਪ੍ਰਦਰਸ਼ਕ ਅਤੇ ਕਿਸਾਨ ਇੱਕੋ ਛੱਤ ਹੇਠ ਇਕੱਠੇ ਹੋਏ ਹਨ।
ਦਸਣਯੋਗ ਹੈ ਕਿ ਇਹ ਪ੍ਰੋਗਰਾਮ ਦੇਸ਼ ਦੇ ਉਨ੍ਹਾਂ ਕਿਸਾਨਾਂ ਲਈ ਹੈ ਜੋ ਸਾਲਾਨਾ 10 ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰਦੇ ਹਨ ਅਤੇ ਖੇਤੀ ਵਿੱਚ ਨਵੀਆਂ ਤਕਨੀਕਾਂ ਅਪਣਾ ਕੇ ਹੋਰ ਛੋਟੇ ਕਿਸਾਨਾਂ ਦੀ ਮਦਦ ਲਈ ਵੀ ਅੱਗੇ ਵਧ ਰਹੇ ਹਨ। ਇਸ ਪ੍ਰੋਗਰਾਮ ਵਿੱਚ ਖੇਤੀਬਾੜੀ ਕੰਪਨੀਆਂ ਆਪਣੇ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ, ਵਪਾਰਕ ਮੌਕਿਆਂ ਅਤੇ ਸੈਮੀਨਾਰ ਵੀ ਆਯੋਜਿਤ ਕਰ ਰਹੀਆਂ ਹਨ। ਅਧਿਕਾਰੀਆਂ ਦੇ ਨਾਲ-ਨਾਲ ਕਈ ਵੱਡੀਆਂ ਸੰਸਥਾਵਾਂ ਵੱਲੋਂ ਵੀ ਇਸ ਪ੍ਰੋਗਰਾਮ ਵਿੱਚ ਆਪਣੀ ਸ਼ਮੂਲੀਅਤ ਦਰਜ ਕਾਰਵਾਈ ਗਈ ਹੈ।
Summary in English: Honoring farmers through 'Millionaire Farmer of India Awards 2023'