1. Home
  2. ਖਬਰਾਂ

Kisan Andolan 2.0: ਸ਼ੰਭੂ ਮੋਰਚੇ ਤੋਂ 21 ਜਨਵਰੀ ਨੂੰ ਦਿੱਲੀ ਕੂਚ ਕਰਨਗੇ 101 ਅੰਦੋਲਨਕਾਰੀ, ਕਿਸਾਨਾਂ ਦੀ ਅਗਲੀ ਰਣਨੀਤੀ ਇਸ ਵੀਡੀਓ ਵਿੱਚ ਸੁਣੋ

ਸ਼ੰਭੂ ਬਾਰਡਰ ਤੇ ਅੰਦੋਲਨਕਾਰੀ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਜਿਵੇਂ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ 6, 8 ਅਤੇ 14 ਦਸੰਬਰ ਨੂੰ ਤਿੰਨ ਜਥੇ ਪੈਦਲ ਅਤੇ ਸ਼ਾਂਤਮਈ ਤਰੀਕੇ ਦੇ ਨਾਲ ਅੱਗੇ ਵਧੇ ਸਨ ਇਸੇ ਹੀ ਤਰੀਕੇ ਦੇ ਨਾਲ ਦੋਨਾਂ ਫੋਰਮਾਂ ਦੇ ਫੈਸਲੇ ਅਨੁਸਾਰ 21 ਜਨਵਰੀ ਨੂੰ 101 ਕਿਸਾਨਾਂ ਜਥਾ ਦਿੱਲੀ ਵੱਲ ਨੂੰ ਕੂਚ ਕਰੇਗਾ।

Gurpreet Kaur Virk
Gurpreet Kaur Virk
ਦਿੱਲੀ ਵੱਲ ਪੈਦਲ ਕੂਚ ਕਰਨਗੇ ਕਿਸਾਨ

ਦਿੱਲੀ ਵੱਲ ਪੈਦਲ ਕੂਚ ਕਰਨਗੇ ਕਿਸਾਨ

Farmer Protest: 101 ਕਿਸਾਨਾਂ ਦਾ ਇੱਕ ਸਮੂਹ 21 ਜਨਵਰੀ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਆਪਣਾ ਮਾਰਚ ਦੁਬਾਰਾ ਸ਼ੁਰੂ ਕਰੇਗਾ। ਕਿਸਾਨ ਸਰਕਾਰ 'ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ ਆਪਣੀਆਂ ਮੰਗਾਂ ਮੰਨਣ ਲਈ ਦਬਾਅ ਪਾਉਣਗੇ। ਇਹ ਐਲਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀਰਵਾਰ ਨੂੰ ਕੀਤਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ, 101 ਕਿਸਾਨਾਂ ਦੇ ਇੱਕ ਸਮੂਹ ਨੇ ਪਿਛਲੇ ਸਾਲ 6 ਦਸੰਬਰ, 8 ਦਸੰਬਰ ਅਤੇ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਮਾਰਚ ਕਰਨ ਦੀਆਂ ਤਿੰਨ ਕੋਸ਼ਿਸ਼ਾਂ ਕੀਤੀਆਂ ਸਨ। ਪਰ ਹਰਿਆਣਾ ਵਿੱਚ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਿਸਥਾਨ) ਬਾਡਰਾਂ 'ਤੇ ਪਿਛਲੇ 11 ਮਹੀਨੇ ਤੋਂ ਵੱਧ ਸਮੇਂ ਤੋਂ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਗਰੰਟੀ ਕਨੂੰਨ, ਕਿਸਾਨਾਂ ਮਜਦੂਰਾਂ ਦੇ ਕਰਜ਼ੇ ਸਮੇਤ 12 ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਜਾਰੀ ਹੈ ਅਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 53 ਦਿਨ ਵਿੱਚ ਜਾਰੀ ਹੈ, ਜਦਕਿ ਕੇਂਦਰ ਸਰਕਾਰ ਵੱਲੋਂ ਮੰਗਾਂ ਪ੍ਰਤੀ ਉਦਾਸੀਨ ਨਜ਼ਰੀਆ ਰੱਖਿਆ ਅਤੇ ਅੰਦੋਲਨਕਾਰੀ ਜਥੇਬੰਦੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਠੱਪ ਕੀਤੀ ਹੋਈ ਹੈ। ਅਜਿਹੇ ਵਿੱਚ ਸ਼ੰਭੂ ਬਾਰਡਰ ਤੇ ਅੰਦੋਲਨਕਾਰੀ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਜਿਵੇਂ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ 6, 8 ਅਤੇ 14 ਦਸੰਬਰ ਨੂੰ ਤਿੰਨ ਜਥੇ ਪੈਦਲ ਅਤੇ ਸ਼ਾਂਤਮਈ ਤਰੀਕੇ ਦੇ ਨਾਲ ਅੱਗੇ ਵਧੇ ਸਨ ਇਸੇ ਹੀ ਤਰੀਕੇ ਦੇ ਨਾਲ ਦੋਨਾਂ ਫੋਰਮਾਂ ਦੇ ਫੈਸਲੇ ਅਨੁਸਾਰ 21 ਜਨਵਰੀ ਨੂੰ 101 ਕਿਸਾਨਾਂ ਜਥਾ ਦਿੱਲੀ ਵੱਲ ਨੂੰ ਕੂਚ ਕਰੇਗਾ ਜਿਸਦੀ ਅਗਵਾਈ ਮਨਜੀਤ ਸਿੰਘ ਰਾਏ ਸੂਬਾ ਪ੍ਰਧਾਨ ਬੀਕੇਯੂ ਦੁਆਬਾ ਅਤੇ ਬਲਵੰਤ ਸਿੰਘ ਬਹਿਰਾਮਕੇ ਸੂਬਾ ਪ੍ਰਧਾਨ ਬੀਕੇਯੂ ਕਰਨਗੇ।

ਉਹਨਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਤਿੰਨ ਜਥਿਆਂ ਦੇ ਤਿੰਨ ਦਰਜਨ ਤੋਂ ਵੱਧ ਕਿਸਾਨਾਂ ਮਜਦੂਰਾਂ ਨੂੰ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਫਟੜ ਕੀਤਾ ਗਿਆ ਉਹ ਅਤਿ ਨਿੰਦਯੋਗ ਹੈ। ਉਹਨਾਂ ਕਿਹਾ ਕਿ ਇਸ ਵਾਰ ਵੀ ਸ਼ਾਂਤਮਈ ਤਰੀਕੇ ਨਾਲ ਅੱਗੇ ਨੂੰ ਵਧਣਗੇ। ਉਹਨਾਂ ਕਿਹਾ ਕਿ ਸਰਕਾਰ ਨੂੰ ਅਪੀਲ ਹੈ ਕਿ ਜਾਂ ਅੰਦੋਲਨ ਦੀਆਂ ਮੰਗਾਂ ਮੰਨ ਕੇ ਕਿਸਾਨਾਂ ਮਜਦੂਰਾਂ ਦੇ ਇਥੋਂ ਹੀ ਵਾਪਿਸ ਘਰਾਂ ਨੂੰ ਚਲੇ ਜਾਣ ਦਾ ਪ੍ਰਬੰਧ ਕਰ ਦਿੱਤਾ ਜਾਵੇ ਜਾਂ ਬੇਰਿਕੇਡ ਖੋਲ੍ਹੇ ਜਾਣ ਅਤੇ ਉਹਨਾਂ ਨੂੰ ਦੇਸ਼ ਦੀ ਰਾਜਧਾਨੀ ਜਾ ਕੇ ਆਪਣੀ ਆਵਾਜ਼ ਚੱਕਣ ਦਾ ਰਾਹ ਪੱਧਰਾ ਕੀਤਾ ਜਾਵੇ। ਉਹਨਾਂ ਕਿਹਾ ਕਿ ਅਗਰ ਅਜਿਹਾ ਨਹੀਂ ਕੀਤਾ ਜਾਂਦਾ ਅਤੇ ਪਹਿਲਾਂ ਵਾਂਗ ਜ਼ਬਰ ਜੁਲਮ ਕੀਤਾ ਜਾਂਦਾ ਹੈ ਤਾਂ ਵੀ ਸੀਨੀਅਰ ਕਿਸਾਨ ਆਗੂਆਂ ਦੀ ਅਗਵਾਈ ਵਿੱਚ ਕਿਸਾਨ ਮਜ਼ਦੂਰ ਸ਼ਾਂਤਮਈ ਰੂਪ ਵਿੱਚ ਸਾਰਾ ਜੁਲਮ ਆਪਣੇ ਪਿੰਡੇ 'ਤੇ ਝੱਲ ਕੇ ਸਰਕਾਰ ਦਾ ਅਸਲ ਚਿਹਰਾ ਦਿਖਾਉਣਗੇ।

ਇਹ ਵੀ ਪੜ੍ਹੋ: Punjab Heritage: ਪੰਜਾਬ ਦੇ ਇਤਿਹਾਸਕ ਵਿਰਸੇ ਵਜੋਂ ਵਿਰਾਸਤੀ ਸਮਾਰਕਾਂ ਬਾਰੇ ਇੱਕ ਵਿਸ਼ੇਸ਼ ਕੈਲੰਡਰ ਜਾਰੀ

ਉਹਨਾਂ ਕਿਹਾ ਕਿ ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਲਗਾਤਾਰ 53 ਦਿਨ ਤੋਂ ਮਰਨ ਵਰਤ ਤੇ ਬੈਠੇ ਹੋਏ ਹਨ ਅਤੇ ਕੱਲ੍ਹ ਤੋਂ 111 ਕਿਸਾਨ ਮਰਨ ਵਰਤ ਤੇ ਬੈਠ ਚੁੱਕੇ ਹਨ। ਇੱਕ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਸਾਡੇ ਦਰਵਾਜ਼ੇ ਹਮੇਸ਼ਾ ਖੁੱਲੇ ਨੇ, ਸਾਡੀਆਂ ਉਹੀ 12 ਮੰਗਾਂ ਨੇ ਜਿਹੜੀਆਂ ਮੰਗਾਂ 2020 ਦੇ ਵਿੱਚ ਸਰਕਾਰਾਂ ਨੇ ਲਿਖਤੀ ਰੂਪ ਵਿੱਚ ਮੰਨੀਆ ਸਨ। ਇਸ ਮੌਕੇ ਜਾਣਕਾਰੀ ਦਿੰਦੇ ਉਹਨਾਂ ਦੱਸਿਆ ਕਿ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਵਿੱਚ ਫਿਰੋਜ਼ਪੁਰ ਰੈਲੀ ਦੇ ਪ੍ਰੋਗਰਾਮ ਕੈਂਸਲ ਹੋਣ 'ਤੇ ਧਰਨਾਕਾਰੀ ਕਿਸਾਨਾਂ 'ਤੇ ਕੀਤੇ ਗਏ ਜ਼ੀਰੋ ਐੱਫ ਆਈ ਆਰ ਤੇ ਹੁਣ ਪੰਜਾਬ ਦੀ ਭਗਵੰਤ ਸਰਕਾਰ ਵੱਲੋਂ ਜਾਨ ਲੈਣ ਦੀ ਕੋਸ਼ਿਸ਼ ਤਹਿਤ 307 ਦੇ ਪਰਚੇ ਦਰਜ ਕੀਤੇ ਹਨ ਜ਼ੋ ਕਿ ਬਿਲਕੁਲ ਬੇਹੂਦਾ ਅਤੇ ਤੁਗਲਕੀ ਫੈਸਲਾ ਹੈ, ਉਹਨਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਅਗਰ ਅਜਿਹੀ ਕੋਈ ਕਾਰਵਾਈ ਕਿਸੇ ਵੀ ਕਿਸਾਨ ਖਿਲਾਫ ਕੀਤੀ ਗਈ ਤਾਂ ਜਥੇਬੰਦੀਆਂ ਵੱਲੋਂ ਤਿੱਖਾ ਪ੍ਰਤੀਕਰਮ ਕੀਤਾ ਜਾਵੇਗਾ। ਇਸ ਮੌਕੇ ਸੁਰਜੀਤ ਸਿੰਘ ਫੂਲ, ਬਲਵੰਤ ਸਿੰਘ ਬਹਿਰਾਮਕੇ, ਤੇਜਬੀਰ ਸਿੰਘ ਪੰਜੋਖਰਾ, ਜੰਗ ਸਿੰਘ ਭਟੇੜੀ, ਮਨਜੀਤ ਸਿੰਘ ਫੌਜੀ, ਸੁਖਚੈਨ ਸਿੰਘ, ਬਲਕਾਰ ਸਿੰਘ ਬੈਂਸ ਹਾਜ਼ਿਰ ਰਹੇ।

Summary in English: Kisan Andolan 2.0: 101 agitators from Shambhu Morcha will march to Delhi on January 21, listen to the farmers' next strategy in this video

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters