Kisan Andolan 2.0: ਚੰਡੀਗੜ੍ਹ ਵਿੱਚ ਸੋਮਵਾਰ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈ ਮੀਟਿੰਗ ਬੇਸਿੱਟਾ ਰਹੀ ਹੈ, ਜਿਸ ਤੋਂ ਬਾਅਦ ਅੰਦੋਲਨ ਦੀ ਰਾਹ 'ਤੇ ਤੁਰੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਅੰਦੋਲਨ 'ਤੇ ਅੜੇ ਕਿਸਾਨਾਂ ਵੱਲੋਂ 'ਦਿੱਲੀ ਚਲੋ' ਮਾਰਚ ਦੇ ਐਲਾਨ ਦੇ ਮੱਦੇਨਜ਼ਰ ਦਿੱਲੀ ਅਤੇ ਹਰਿਆਣਾ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋਂ ਦਿੱਲੀ ਦੀਆਂ ਤਿੰਨ ਵੱਡੀਆਂ ਸਰਹੱਦਾਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ 'ਤੇ ਲੋਹੇ ਅਤੇ ਕੰਕਰੀਟ ਦੇ ਬੈਰੀਕੇਡ ਲਗਾਏ ਗਏ ਹਨ। ਨਾ ਸਿਰਫ ਸੜਕਾਂ, ਸਗੋਂ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ ਕਈ Metro Stations ਦੇ ਗੇਟ ਵੀ ਬੰਦ ਕਰ ਦਿੱਤੇ ਗਏ ਹਨ।
ਦਿੱਲੀ-ਹਰਿਆਣਾ 'ਚ ਅਲਰਟ
ਪੰਜਾਬ ਤੋਂ ਕਿਸਾਨ ਟਰੈਕਟਰ-ਟਰਾਲੀਆਂ ਦੇ ਕਾਫਲੇ ਨਾਲ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਜਿਸਦੇ ਚਲਦਿਆਂ ਦਿੱਲੀ ਤੋਂ ਲੈ ਕੇ ਹਰਿਆਣਾ ਤੱਕ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ। ਹਰਿਆਣਾ ਦੇ ਅਧਿਕਾਰੀਆਂ ਨੇ ਕਿਸਾਨਾਂ ਦੇ 'ਦਿੱਲੀ ਚਲੋ' ਮਾਰਚ ਨੂੰ ਰੋਕਣ ਲਈ ਅੰਬਾਲਾ, ਜੀਂਦ, ਫਤਿਹਾਬਾਦ, ਕੁਰੂਕਸ਼ੇਤਰ ਵਿੱਚ ਕਈ ਥਾਵਾਂ 'ਤੇ ਕੰਕਰੀਟ ਦੇ ਬੈਰੀਕੇਡ, ਲੋਹੇ ਦੇ ਕਿੱਲੇ ਅਤੇ ਕੰਡਿਆਲੀ ਤਾਰ ਲਗਾ ਕੇ ਪੰਜਾਬ ਨਾਲ ਲੱਗਦੀ ਸਰਹੱਦ ਨੂੰ ਮਜ਼ਬੂਤ ਕਰ ਦਿੱਤਾ ਹੈ। ਹਰਿਆਣਾ ਸਰਕਾਰ ਨੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ 114 ਕੰਪਨੀਆਂ ਤਾਇਨਾਤ ਕੀਤੀਆਂ ਹਨ, ਇਸਦੇ ਨਾਲ ਹੀ 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ ਅਤੇ ਮੋਬਾਈਲ ਇੰਟਰਨੈਟ ਸੇਵਾ 'ਤੇ ਪਾਬੰਦੀ ਲੱਗਾ ਦਿੱਤੀ ਗਈ ਹੈ।
ਕਿਸਾਨ ਅੰਦੋਲਨ ਦਾ ਅਸਰ:
● ਕਿਸਾਨ ਅੰਦੋਲਨ ਕਾਰਨ ਦਿੱਲੀ ਮੈਟਰੋ ਵਿੱਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।
● ਦਿੱਲੀ ਦੀਆਂ ਤਿੰਨ ਵੱਡੀਆਂ ਸਰਹੱਦਾਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ 'ਤੇ ਲੋਹੇ ਅਤੇ ਕੰਕਰੀਟ ਦੇ ਬੈਰੀਕੇਡ ਲਗਾਏ ਗਏ ਹਨ।
● ਕਿਸਾਨਾਂ ਦੇ ਅੰਦੋਲਨ ਕਾਰਨ ਨੋਇਡਾ ਦੇ ਕਈ ਸਕੂਲਾਂ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ, ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ।
● ਬੈਰੀਕੇਡਿੰਗ ਕਾਰਨ ਦਿੱਲੀ-ਨੋਇਡਾ ਨੂੰ ਜੋੜਨ ਵਾਲੇ ਚਿੱਲਾ ਬਾਰਡਰ ਅਤੇ ਗਾਜ਼ੀਪੁਰ ਬਾਰਡਰ 'ਤੇ ਭਾਰੀ ਜਾਮ ਦੇਖਣ ਨੂੰ ਮਿਲ ਰਿਹਾ ਹੈ।
● ਦਿੱਲੀ ਵੱਲ ਕਿਸਾਨ ਕੂਚ ਦੇ ਐਲਾਨ ਤੋਂ ਬਾਅਦ ਦਿੱਲੀ ਦੀਆਂ ਸਰਹੱਦਾਂ 'ਤੇ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਕਾਰਨ ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਵੀ ਲੰਬਾ ਜਾਮ ਦੇਖਣ ਨੂੰ ਮਿਲ ਰਿਹਾ ਹੈ।
● ਕਿਸਾਨ ਜਥੇਬੰਦੀਆਂ ਵੱਲੋਂ ਸੱਦੇ ਗਏ ‘ਦਿੱਲੀ ਚਲੋ’ ਰੋਸ ਮਾਰਚ ਦੇ ਮੱਦੇਨਜ਼ਰ ਅੰਬਾਲਾ ਦੇ ਸ਼ੰਭੂ ਸਰਹੱਦ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ:KISAN ANDOLAN-2: ਕਿਸਾਨ ਅੰਦੋਲਨ 2.0 ਲਈ ਪ੍ਰਸ਼ਾਸਨ ਦੇ ਸਖ਼ਤ ਪ੍ਰਬੰਧ, ਦਿੱਲੀ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਸੀਲ, Punjab-Haryana-Delhi Border 'ਤੇ ਅਜਿਹੇ ਹਾਲਾਤ
● ਖੁਫੀਆ ਯੂਨਿਟ ਤੋਂ ਸੂਚਨਾ ਮਿਲੀ ਹੈ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਕਰਨਾਟਕ ਆਦਿ ਦੇ ਕਿਸਾਨ ਰੇਲ ਗੱਡੀਆਂ ਰਾਹੀਂ ਦਿੱਲੀ ਆ ਸਕਦੇ ਹਨ, ਇਸ ਲਈ ਰੇਲਵੇ ਸਟੇਸ਼ਨਾਂ 'ਤੇ ਯਾਤਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
● ਟਿੱਕਰੀ ਸਰਹੱਦ 'ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਨਾਲ-ਨਾਲ ਡਰੋਨ ਰਾਹੀਂ ਆਸਪਾਸ ਦੇ ਇਲਾਕਿਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ।
● ਸਿੰਘੂ ਸਰਹੱਦ 'ਤੇ ਲੋਹੇ-ਕੰਕਰੀਟ ਦੇ ਬੈਰੀਕੇਡ, ਲੋਹੇ ਦੇ ਵੱਡੇ ਕੰਟੇਨਰ ਅਤੇ ਡੰਪਰ ਖੜ੍ਹੇ ਕੀਤੇ ਗਏ ਹਨ।
● ਗਾਜ਼ੀਪੁਰ ਸਰਹੱਦ 'ਤੇ ਸਰਵਿਸ ਲੇਨ ਸੋਮਵਾਰ ਰਾਤ ਨੂੰ ਹੀ ਬੰਦ ਕਰ ਦਿੱਤੀ ਗਈ ਸੀ।
● ਚਿੱਲਾ ਬਾਰਡਰ 'ਤੇ ਵੀ ਪੁਲਿਸ ਤਾਇਨਾਤ ਹੈ।
Summary in English: KISAN ANDOLAN 2.0: Stopped pace of Delhi due to noise of Kisan Andolan, Delhi-Haryana on High Alert, meeting between farmers and government was inconclusive