1. Home
  2. ਖਬਰਾਂ

Krishi Jagran ਟੀਮ ਨੇ 'MFOI, VVIF KISAN BHARAT YATRA' ਦੌਰਾਨ ਮੱਧ ਪ੍ਰਦੇਸ਼ ਦੇ ਸਤਨਾ ਵਿੱਚ ਕਿਸਾਨਾਂ ਨੂੰ ਕੀਤਾ ਸਨਮਾਨਿਤ

'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਲਗਾਤਾਰ ਜਾਰੀ ਹੈ। ਇਹ ਯਾਤਰਾ ਮੱਧ ਪ੍ਰਦੇਸ਼ ਦੇ ਸਤਨਾ ਜ਼ਿਲ੍ਹੇ ਤੱਕ ਪਹੁੰਚ ਚੁੱਕੀ ਹੈ। ਇਸ ਦੌਰਾਨ STIHL ਵੀ ਯਾਤਰਾ ਦੇ ਨਾਲ ਸਾਂਝੇਦਾਰੀ ਵਿੱਚ ਹੈ। ਕੰਪਨੀ ਯਾਤਰਾ ਰਾਹੀਂ ਆਪਣੇ ਉਤਪਾਦਾਂ ਦੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾ ਰਹੀ ਹੈ।

Gurpreet Kaur Virk
Gurpreet Kaur Virk
'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ'

'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ'

'MFOI, VVIF KISAN BHARAT YATRA': ਕ੍ਰਿਸ਼ੀ ਜਾਗਰਣ ਦੀ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA'), STIHL INDIA ਨਾਲ ਸਾਂਝੇਦਾਰੀ ਵਿੱਚ, ਭਾਰਤ ਦੇ ਮੱਧ ਅਤੇ ਪੱਛਮੀ ਖੇਤਰਾਂ ਵਿੱਚ ਇੱਕ ਪ੍ਰੇਰਨਾਦਾਇਕ ਖੇਤੀਬਾੜੀ ਯਾਤਰਾ 'ਤੇ ਹੈ। ਹੁਣ ਇਹ ਯਾਤਰਾ ਮੱਧ ਪ੍ਰਦੇਸ਼ ਦੇ ਸਤਨਾ ਪਹੁੰਚ ਗਈ ਹੈ, ਜਿੱਥੇ ਯਾਤਰਾ ਨੇ ਜ਼ਿਲ੍ਹੇ ਦੇ ਨਗੋਦ ਪਿੰਡ ਅਤੇ ਏਕੇਐਸ ਯੂਨੀਵਰਸਿਟੀ 'ਤੇ ਸ਼ਾਨਦਾਰ ਛਾਪ ਛੱਡੀ ਹੈ। ਝਾਂਸੀ ਦੀ ਆਰਐਲਬੀ ਕੇਂਦਰੀ ਖੇਤੀਬਾੜੀ ਯੂਨੀਵਰਸਿਟੀ ਤੋਂ ਸ਼ੁਰੂ ਹੋਈ ਕ੍ਰਿਸ਼ੀ ਜਾਗਰਣ ਦੀ ਇਹ ਯਾਤਰਾ ਹੁਣ ਪੂਰੇ ਖੇਤਰ ਵਿੱਚ ਕਿਸਾਨਾਂ ਦੀ ਖੁਸ਼ਹਾਲੀ ਨੂੰ ਵਧਾਉਣ ਦੇ ਮਿਸ਼ਨ 'ਤੇ ਹੈ।

ਤੁਹਾਨੂੰ ਦੱਸ ਦੇਈਏ ਕਿ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਦੌਰਾਨ ਕ੍ਰਿਸ਼ੀ ਜਾਗਰਣ ਦੀ ਟੀਮ ਨੇ ਮੱਧ ਪ੍ਰਦੇਸ਼ ਦੇ ਸਤਨਾ ਕਿਸਾਨਾਂ ਨੂੰ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਲਈ ਸਨਮਾਨਿਤ ਕੀਤਾ। ਇਸ ਦੇ ਨਾਲ ਹੀ, STIHL ਕੰਪਨੀ ਵੀ ਯਾਤਰਾ ਰਾਹੀਂ ਆਪਣੇ ਉਤਪਾਦਾਂ ਦੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾ ਰਹੀ ਹੈ।

MFOI Awards ਨਾਲ ਜੁੜਨ ਲਈ ਇਹ ਕੰਮ ਕਰੋ

ਕਿਸਾਨਾਂ ਤੋਂ ਇਲਾਵਾ ਖੇਤੀ ਖੇਤਰ ਨਾਲ ਜੁੜੀਆਂ ਕੰਪਨੀਆਂ ਅਤੇ ਹੋਰ ਲੋਕ ਵੀ MFOI ਅਵਾਰਡ ਅਤੇ MFOI ਸਮ੍ਰਿਧ ਕਿਸਾਨ ਉਤਸਵ 2024 ਦਾ ਹਿੱਸਾ ਬਣ ਸਕਦੇ ਹਨ। ਇਸ ਦੇ ਲਈ ਕ੍ਰਿਸ਼ੀ ਜਾਗਰਣ ਆਪ ਸਭ ਨੂੰ ਸੱਦਾ ਦਿੰਦਾ ਹੈ। MFOI Awards ਨਾਲ ਜੁੜਨ ਲਈ, MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਲਈ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ, ਤੁਸੀਂ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ, ਇਸ ਗੂਗਲ ਫਾਰਮ ਨੂੰ ਭਰੋ- https://forms.gle/sJdL4yWVaCpg838y6। ਵਧੇਰੇ ਜਾਣਕਾਰੀ ਲਈ MFOI ਦੀ ਅਧਿਕਾਰਤ ਵੈੱਬਸਾਈਟ https://millionairefarmer.in/ 'ਤੇ ਜਾਓ। ਇਸ ਤੋਂ ਇਲਾਵਾ, ਤੁਸੀਂ ਦਿੱਤੇ ਗਏ ਨੰਬਰਾਂ - ਕ੍ਰਿਸ਼ੀ ਜਾਗਰਣ: 971 114 1270 'ਤੇ ਵੀ ਕਾਲ ਕਰ ਸਕਦੇ ਹੋ। ਪਰੀਕਸ਼ਤ ਤਿਆਗੀ: 989 133 4425 | ਹਰਸ਼ ਕਪੂਰ: 989 172 4466

MFOI ਕੀ ਹੈ? (What is Millionaire farmer of India Award)

ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹ MFOI ਕੀ ਹੈ? ਸਰਲ ਭਾਸ਼ਾ ਵਿੱਚ ਕਹੀਏ ਤਾਂ ਦੇਸ਼ ਦੇ ਲਗਭਗ ਹਰ ਖੇਤਰ ਵਿੱਚ ਕੋਈ ਨਾ ਕੋਈ ਵੱਡੀ ਸ਼ਖਸੀਅਤ ਮੌਜੂਦ ਹੈ, ਜਿਨ੍ਹਾਂ ਦੀ ਇੱਕ ਖਾਸ ਪਹਿਚਾਣ ਹੈ। ਪਰ ਜਦੋਂ ਕਿਸਾਨ ਦੀ ਗੱਲ ਆਉਂਦੀ ਹੈ ਤਾਂ ਕੁਝ ਲੋਕਾਂ ਨੂੰ ਸਿਰਫ਼ ਇੱਕ ਹੀ ਚਿਹਰਾ ਨਜ਼ਰ ਆਉਂਦਾ ਹੈ, ਉਹ ਹੈ ਖੇਤ ਵਿੱਚ ਬੈਠੇ ਇੱਕ ਗਰੀਬ ਅਤੇ ਬੇਸਹਾਰਾ ਕਿਸਾਨ ਦਾ। ਪਰ ਅਸਲ ਸਥਿਤੀ ਅਜਿਹੀ ਨਹੀਂ ਹੈ। ਇਸ ਭੰਬਲਭੂਸੇ ਨੂੰ ਖਤਮ ਕਰਨ ਲਈ ਕ੍ਰਿਸ਼ੀ ਜਾਗਰਣ ਨੇ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਐਵਾਰਡ ਸ਼ੋਅ ਦੀ ਪਹਿਲ ਸ਼ੁਰੂ ਕੀਤੀ ਹੈ, ਜਿਸ ਰਾਹੀਂ ਕਿਸਾਨਾਂ ਨੂੰ ਇਕ-ਦੋ ਜ਼ਿਲਾ ਜਾਂ ਸੂਬਾ ਪੱਧਰ 'ਤੇ ਹੀ ਨਹੀਂ, ਸਗੋਂ ਰਾਸ਼ਟਰੀ ਪੱਧਰ 'ਤੇ ਵੱਖਰੀ ਪਛਾਣ ਮਿਲੇਗੀ।

ਕ੍ਰਿਸ਼ੀ ਜਾਗਰਣ ਦਾ ਇਹ ਉਪਰਾਲਾ ਦੇਸ਼ ਭਰ ਵਿੱਚੋਂ ਕੁਝ ਮੋਹਰੀ ਕਿਸਾਨਾਂ ਦੀ ਚੋਣ ਕਰਕੇ ਨਾ ਸਿਰਫ਼ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਵੱਖਰੀ ਪਛਾਣ ਦੇਣ ਦਾ ਕੰਮ ਕਰੇਗਾ। ਇਸ ਐਵਾਰਡ ਸ਼ੋਅ ਵਿੱਚ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜੋ ਸਲਾਨਾ 10 ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ ਅਤੇ ਖੇਤੀ ਵਿੱਚ ਨਵੀਨਤਾ ਲਿਆ ਕੇ ਆਪਣੇ ਆਲੇ-ਦੁਆਲੇ ਦੇ ਕਿਸਾਨਾਂ ਲਈ ਇੱਕ ਮਿਸਾਲ ਕਾਇਮ ਕਰ ਰਹੇ ਹਨ।

ਇਹ ਵੀ ਪੜੋ: ਦੇਸ਼ ਦੇ ਕਿਸਾਨਾਂ ਨੂੰ ਪਲੇਟਫਾਰਮ ਪ੍ਰਦਾਨ ਕਰਨਾ MFOI Samridh Kisan Utsav 2024 ਦਾ ਮੁੱਖ ਟੀਚਾ, ਹੁਣ MFOI Award ਆ ਰਿਹੈ ਤੁਹਾਡੇ ਸ਼ਹਿਰ, ਵੇਖੋ Upcoming Events ਦੀ ਪੂਰੀ ਸੂਚੀ

ਕਿੱਥੇ ਹੋਵੇਗਾ ਸਮਾਗਮ?

'ਮਿਲੀਅਨੇਅਰ ਫਾਰਮਰ ਆਫ ਇੰਡੀਆ ਐਵਾਰਡ-2023' ਦੀ ਸਫਲਤਾ ਤੋਂ ਬਾਅਦ ਹੁਣ ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ। ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 5 ਦਸੰਬਰ) ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ ਕਿਸਾਨ ਭਾਰਤ ਯਾਤਰਾ (MFOI ਕਿਸਾਨ ਭਾਰਤ ਯਾਤਰਾ) ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾ ਕੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ। ਇਸ ਸਮੇਂ ਕਿਸਾਨ ਭਾਰਤ ਯਾਤਰਾ ਚੱਲ ਰਹੀ ਹੈ ਅਤੇ ਇਹ ਯਾਤਰਾ ਤੁਹਾਡੇ ਸ਼ਹਿਰ, ਪਿੰਡ ਅਤੇ ਕਸਬੇ ਵਿੱਚ ਵੀ ਆ ਸਕਦੀ ਹੈ। ਇਸ ਲਈ ਇਸ ਸਬੰਧੀ ਹਰ ਜਾਣਕਾਰੀ ਲਈ ਕ੍ਰਿਸ਼ੀ ਜਾਗਰਣ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਨਾਲ ਜੁੜੋ, ਜਿੱਥੇ, ਤੁਹਾਨੂੰ ਪਲ-ਪਲ ਅਪਡੇਟਸ ਮਿਲਣਗੇ।

Summary in English: Krishi Jagran team honored farmers in Satna, Madhya Pradesh during 'MFOI, VVIF KISAN BHARAT YATRA'

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters