MFOI VVIF KISAN BHARAT YATRA: ਕ੍ਰਿਸ਼ੀ ਜਾਗਰਣ ਨੇ ਆਪਣੀਆਂ ਨਵੀਨਤਾਕਾਰੀ ਪਹਿਲਕਦਮੀਆਂ ਰਾਹੀਂ ਭਾਰਤੀ ਖੇਤੀ ਵਿੱਚ ਕ੍ਰਾਂਤੀ ਲਿਆਉਣਾ ਜਾਰੀ ਰੱਖਿਆ ਹੋਇਆ ਹੈ। ਇਹੀ ਕਾਰਨ ਹੈ ਕਿ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ 'ਮਿਲੀਅਨੇਅਰ ਫਾਰਮਰ ਆਫ ਇੰਡੀਆ (Millionair Farmer of India) ਅਵਾਰਡਸ' 2023 ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਹੁਣ ਸੰਸਥਾ ਨੇ ਪੂਰੇ ਦੇਸ਼ ਦੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਲਈ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਦੀ ਸ਼ੁਰੂਆਤ ਕੀਤੀ ਹੈ।
ਦੱਸ ਦੇਈਏ ਕਿ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਮੱਧ ਅਤੇ ਪੱਛਮੀ ਭਾਰਤ ਦੇ ਦਿਲਾਂ ਵਿੱਚ ਆਪਣੀ ਛਾਪ ਛੱਡ ਰਹੀ ਹੈ, ਅਤੇ ਅਗਾਂਹਵਧੂ ਕਿਸਾਨਾਂ ਵਿੱਚ ਗਿਆਨ ਅਤੇ ਸਸ਼ਕਤੀਕਰਨ ਦਾ ਇੱਕ ਮਾਰਗ ਬਣਾ ਰਹੀ ਹੈ।
ਦੱਸ ਦੇਈਏ ਕਿ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਨੇ ਵੀਰਵਾਰ 11 ਅਪ੍ਰੈਲ 2024 ਤੋਂ ਗੁਜਰਾਤ ਵਿੱਚ ਆਪਣੀ ਯਾਤਰਾ ਸ਼ੁਰੂ ਕੀਤੀ ਹੈ। ਹਾਲਾਂਕਿ, ਅਗਲੇ 15 ਦਿਨਾਂ ਤੱਕ ਉਹ ਸੂਬੇ ਦੇ ਖੇਤੀਬਾੜੀ ਵਿਗਿਆਨੀਆਂ ਨਾਲ ਗੱਲਬਾਤ ਕਰਨ ਲਈ ਪੂਰੇ ਗੁਜਰਾਤ ਦੀ ਯਾਤਰਾ ਕਰ ਰਹੇ ਹਨ ਅਤੇ ਚਰਚਾ ਕਰ ਰਹੇ ਹਨ ਕਿ ਅਸੀਂ ਖੇਤੀਬਾੜੀ ਨੂੰ ਕਿਵੇਂ ਬਦਲ ਸਕਦੇ ਹਾਂ ਅਤੇ ਇਸ ਨੂੰ ਰੁਜ਼ਗਾਰ ਦਾ ਵਧੀਆ ਮੌਕਾ ਕਿਵੇਂ ਬਣਾ ਸਕਦੇ ਹਾਂ। ਇਸ ਦੇ ਨਾਲ ਹੀ ਉਹ ਸੂਬੇ ਦੇ ਕਿਸਾਨਾਂ ਨਾਲ ਵੀ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਇਸ ਯਾਤਰਾ ਦੌਰਾਨ ਗੁਜਰਾਤ ਦੇ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਜਾ ਰਿਹਾ ਹੈ।
ਸੁਰੇਂਦਰਨਗਰ ਦਾ ਥਾਨਗੜ੍ਹ ਤਾਲੁਕਾ ਯਾਤਰਾ ਦਾ ਅਗਲਾ ਸਟਾਪ
ਗੁਜਰਾਤ ਵਿੱਚ ਕਿਸਾਨ ਭਾਰਤ ਯਾਤਰਾ ਜਾਰੀ ਹੈ। ਅੱਜ ਯਾਨੀ ਕਿ ਬੁੱਧਵਾਰ, 17 ਅਪ੍ਰੈਲ, ਕ੍ਰਿਸ਼ੀ ਜਾਗਰਣ ਦੁਆਰਾ ਆਯੋਜਿਤ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਸੁਰੇਂਦਰਨਗਰ ਜ਼ਿਲ੍ਹੇ ਦੇ ਥਾਨਗੜ੍ਹ ਤਾਲੁਕਾ ਦੇ ਅਧੀਨ ਪੈਂਦੇ ਪਿੰਡ ਖਖਰਥਲ ਪਹੁੰਚੀ। ਜਿੱਥੇ ਉਨ੍ਹਾਂ ਦਾ ਵਾਸੂਕੀ ਦਾਦਾ ਫਾਰਮਰ ਪ੍ਰੋਡਿਊਸਰ ਸੁਰੇਸ਼ ਭਾਈ ਦੇ ਐਫ.ਪੀ.ਓ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਪਿੰਡ ਖਖਰਥਲ ਵਿਖੇ ਕੇਂਦਰ ਸਰਕਾਰ ਦੀ ਸਰਪ੍ਰਸਤੀ ਸਕੀਮ ਤਹਿਤ 10,000 ਕਿਸਾਨ ਉਤਪਾਦਕ ਸੰਗਠਨਾਂ ਦਾ ਗਠਨ ਅਤੇ ਪ੍ਰਚਾਰ ਕਰਨ ਲਈ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਨਾਲ ਹੀ ਸਾਰੇ ਕਿਸਾਨਾਂ ਨੂੰ #MFOI, #RFOI, #VVIF ਮਿਲੀਅਨੇਅਰ ਫਾਰਮਰ ਆਫ ਇੰਡੀਆ (Millionaire Farmer of India) ਬਾਰੇ ਪੂਰੀ ਜਾਣਕਾਰੀ ਦਿੱਤੀ ਗਈ।
ਥਾਨਗੜ੍ਹ ਤੋਂ ਬਾਅਦ ਚੋਟੀਲਾ ਪਹੁੰਚੀ ਯਾਤਰਾ
ਸੁਰਿੰਦਰਗੜ੍ਹ ਦੇ ਥਾਨਗੜ੍ਹ ਤਾਲੁਕਾ ਵਿੱਚ ਕਿਸਾਨਾਂ ਨੂੰ #MFOI, #RFOI, #VVIF, ਮਿਲੀਅਨੇਅਰ ਫਾਰਮਰ ਆਫ ਇੰਡੀਆ (Millionaire Farmer of India) ਬਾਰੇ ਪੂਰੀ ਜਾਣਕਾਰੀ ਦੇਣ ਤੋਂ ਬਾਅਦ, ਕ੍ਰਿਸ਼ੀ ਜਾਗਰਣ ਦੁਆਰਾ ਆਯੋਜਿਤ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਆਪਣੀ ਯਾਤਰਾ ਜਾਰੀ ਰੱਖਦੀ ਹੋਈ ਅਤੇ ਜ਼ਿਲ੍ਹੇ ਦੇ ਦੂਜੇ ਸਟਾਪ ਚੋਟੀਲਾ ਪਹੁੰਚੀ, ਟੀਮਰੂ ਕਿਸਾਨ ਉਤਪਾਦਕ , Dabhi Natwar Bhai #FPO ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਚੌਂਟੀਲਾ ਵਿਖੇ ਕੇਂਦਰ ਸਰਕਾਰ ਦੀ ਸਰਪ੍ਰਸਤੀ ਸਕੀਮ ਤਹਿਤ 700 ਕਿਸਾਨ ਉਤਪਾਦਕ ਜਥੇਬੰਦੀਆਂ ਦੇ ਗਠਨ ਅਤੇ ਪ੍ਰਚਾਰ ਲਈ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਹੋਏ। ਉੱਥੇ ਹੀ ਕਿਸਾਨਾਂ ਨੂੰ ਦਸੰਬਰ 2024 ਵਿੱਚ ਹੋਣ ਵਾਲੇ #MFOI, #VVIF ਮਿਲੀਅਨੇਅਰ ਫਾਰਮਰ ਆਫ ਇੰਡੀਆ (Millionaire Farmer of India) ਬਾਰੇ ਵੀ ਪੂਰੀ ਜਾਣਕਾਰੀ ਦਿੱਤੀ ਗਈ।
ਇਹ ਵੀ ਪੜੋ: 'MFOI VVIF KISAN BHARAT YATRA' ਪਹੁੰਚੀ Gujarat ਦੇ Vyara, ਕਿਸਾਨਾਂ ਨੂੰ ਕੀਤਾ ਸਨਮਾਨਿਤ
25 ਅਪ੍ਰੈਲ ਤੱਕ ਗੁਜਰਾਤ ਵਿੱਚ ਚੱਲੇਗੀ ਯਾਤਰਾ
ਤੁਹਾਨੂੰ ਦੱਸ ਦੇਈਏ ਕਿ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') 25 ਅਪ੍ਰੈਲ ਤੱਕ ਗੁਜਰਾਤ ਦੇ ਹਰ ਜ਼ਿਲ੍ਹੇ ਵਿੱਚ ਜਾਵੇਗੀ ਅਤੇ ਉੱਥੋਂ ਦੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕਰੇਗੀ ਅਤੇ ਉਨ੍ਹਾਂ ਨੂੰ ਅਤੇ ਹੋਰ ਕਿਸਾਨਾਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਚਰਚਾ ਕਰੇਗੀ ਅਤੇ ਉਨ੍ਹਾਂ ਦਾ ਹੱਲ ਲੱਭਣ ਦੀ ਵੀ ਕੋਸ਼ਿਸ਼ ਕਰੇਗੀ। ਜੇਕਰ ਤੁਸੀਂ ਵੀ ਆਪਣੇ ਪਿੰਡ ਦੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਨਾ ਚਾਹੁੰਦੇ ਹੋ ਅਤੇ ਕਿਸਾਨ ਹੋਣ ਦੇ ਨਾਤੇ ਕਿਸੇ ਵੀ ਸਮੱਸਿਆ ਦਾ ਹੱਲ ਕੱਢਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਨੰਬਰ (+91 93542 - 19049) 'ਤੇ ਕਾਲ ਕਰ ਸਕਦੇ ਹੋ।
MFOI Awards ਨਾਲ ਜੁੜਨ ਲਈ ਇਹ ਕੰਮ ਕਰੋ
ਕਿਸਾਨਾਂ ਤੋਂ ਇਲਾਵਾ ਖੇਤੀ ਖੇਤਰ ਨਾਲ ਜੁੜੀਆਂ ਕੰਪਨੀਆਂ ਅਤੇ ਹੋਰ ਲੋਕ ਵੀ MFOI ਅਵਾਰਡ ਅਤੇ MFOI ਸਮ੍ਰਿਧ ਕਿਸਾਨ ਉਤਸਵ 2024 ਦਾ ਹਿੱਸਾ ਬਣ ਸਕਦੇ ਹਨ। ਇਸ ਦੇ ਲਈ ਕ੍ਰਿਸ਼ੀ ਜਾਗਰਣ ਆਪ ਸਭ ਨੂੰ ਸੱਦਾ ਦਿੰਦਾ ਹੈ। MFOI Awards ਨਾਲ ਜੁੜਨ ਲਈ, MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਲਈ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ, ਤੁਸੀਂ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ, ਇਸ ਗੂਗਲ ਫਾਰਮ ਨੂੰ ਭਰੋ- https://forms.gle/sJdL4yWVaCpg838y6। ਵਧੇਰੇ ਜਾਣਕਾਰੀ ਲਈ MFOI ਦੀ ਅਧਿਕਾਰਤ ਵੈੱਬਸਾਈਟ https://millionairefarmer.in/ 'ਤੇ ਜਾਓ। ਇਸ ਤੋਂ ਇਲਾਵਾ, ਤੁਸੀਂ ਦਿੱਤੇ ਗਏ ਨੰਬਰਾਂ - ਕ੍ਰਿਸ਼ੀ ਜਾਗਰਣ: 971 114 1270 'ਤੇ ਵੀ ਕਾਲ ਕਰ ਸਕਦੇ ਹੋ। ਪਰੀਕਸ਼ਤ ਤਿਆਗੀ: 989 133 4425 | ਹਰਸ਼ ਕਪੂਰ: 989 172 4466
MFOI ਕੀ ਹੈ? (What is Millionaire farmer of India Award)
ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹ MFOI ਕੀ ਹੈ? ਸਰਲ ਭਾਸ਼ਾ ਵਿੱਚ ਕਹੀਏ ਤਾਂ ਦੇਸ਼ ਦੇ ਲਗਭਗ ਹਰ ਖੇਤਰ ਵਿੱਚ ਕੋਈ ਨਾ ਕੋਈ ਵੱਡੀ ਸ਼ਖਸੀਅਤ ਮੌਜੂਦ ਹੈ, ਜਿਨ੍ਹਾਂ ਦੀ ਇੱਕ ਖਾਸ ਪਹਿਚਾਣ ਹੈ। ਪਰ ਜਦੋਂ ਕਿਸਾਨ ਦੀ ਗੱਲ ਆਉਂਦੀ ਹੈ ਤਾਂ ਕੁਝ ਲੋਕਾਂ ਨੂੰ ਸਿਰਫ਼ ਇੱਕ ਹੀ ਚਿਹਰਾ ਨਜ਼ਰ ਆਉਂਦਾ ਹੈ, ਉਹ ਹੈ ਖੇਤ ਵਿੱਚ ਬੈਠੇ ਇੱਕ ਗਰੀਬ ਅਤੇ ਬੇਸਹਾਰਾ ਕਿਸਾਨ ਦਾ। ਪਰ ਅਸਲ ਸਥਿਤੀ ਅਜਿਹੀ ਨਹੀਂ ਹੈ। ਇਸ ਭੰਬਲਭੂਸੇ ਨੂੰ ਖਤਮ ਕਰਨ ਲਈ ਕ੍ਰਿਸ਼ੀ ਜਾਗਰਣ ਨੇ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਐਵਾਰਡ ਸ਼ੋਅ ਦੀ ਪਹਿਲ ਸ਼ੁਰੂ ਕੀਤੀ ਹੈ, ਜਿਸ ਰਾਹੀਂ ਕਿਸਾਨਾਂ ਨੂੰ ਇਕ-ਦੋ ਜ਼ਿਲਾ ਜਾਂ ਸੂਬਾ ਪੱਧਰ 'ਤੇ ਹੀ ਨਹੀਂ, ਸਗੋਂ ਰਾਸ਼ਟਰੀ ਪੱਧਰ 'ਤੇ ਵੱਖਰੀ ਪਛਾਣ ਮਿਲੇਗੀ।
ਕ੍ਰਿਸ਼ੀ ਜਾਗਰਣ ਦਾ ਇਹ ਉਪਰਾਲਾ ਦੇਸ਼ ਭਰ ਵਿੱਚੋਂ ਕੁਝ ਮੋਹਰੀ ਕਿਸਾਨਾਂ ਦੀ ਚੋਣ ਕਰਕੇ ਨਾ ਸਿਰਫ਼ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਵੱਖਰੀ ਪਛਾਣ ਦੇਣ ਦਾ ਕੰਮ ਕਰੇਗਾ। ਇਸ ਐਵਾਰਡ ਸ਼ੋਅ ਵਿੱਚ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜੋ ਸਲਾਨਾ 10 ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ ਅਤੇ ਖੇਤੀ ਵਿੱਚ ਨਵੀਨਤਾ ਲਿਆ ਕੇ ਆਪਣੇ ਆਲੇ-ਦੁਆਲੇ ਦੇ ਕਿਸਾਨਾਂ ਲਈ ਇੱਕ ਮਿਸਾਲ ਕਾਇਮ ਕਰ ਰਹੇ ਹਨ।
ਕਿੱਥੇ ਹੋਵੇਗਾ ਸਮਾਗਮ?
'ਮਿਲੀਅਨੇਅਰ ਫਾਰਮਰ ਆਫ ਇੰਡੀਆ ਐਵਾਰਡ-2023' ਦੀ ਸਫਲਤਾ ਤੋਂ ਬਾਅਦ ਹੁਣ ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ। ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 5 ਦਸੰਬਰ) ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ ਕਿਸਾਨ ਭਾਰਤ ਯਾਤਰਾ (MFOI ਕਿਸਾਨ ਭਾਰਤ ਯਾਤਰਾ) ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾ ਕੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ। ਇਸ ਸਮੇਂ ਕਿਸਾਨ ਭਾਰਤ ਯਾਤਰਾ ਚੱਲ ਰਹੀ ਹੈ ਅਤੇ ਇਹ ਯਾਤਰਾ ਤੁਹਾਡੇ ਸ਼ਹਿਰ, ਪਿੰਡ ਅਤੇ ਕਸਬੇ ਵਿੱਚ ਵੀ ਆ ਸਕਦੀ ਹੈ। ਇਸ ਲਈ ਇਸ ਸਬੰਧੀ ਹਰ ਜਾਣਕਾਰੀ ਲਈ ਕ੍ਰਿਸ਼ੀ ਜਾਗਰਣ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਨਾਲ ਜੁੜੋ, ਜਿੱਥੇ, ਤੁਹਾਨੂੰ ਪਲ-ਪਲ ਅਪਡੇਟਸ ਮਿਲਣਗੇ।
Summary in English: Krishi Jagran's 'MFOI VVIF KISAN BHARAT YATRA' received a warm welcome from the farmers of Surendranagar