1. Home
  2. ਖਬਰਾਂ

Dr. Maninder Singh Bons ਵੱਲੋਂ ਝੋਨੇ ਦੀ ਪਰਾਲੀ ਦੀ ਵਰਤੋਂ ਅਤੇ ਇਸਦੀ ਪ੍ਰਬੰਧਨ ਮਸ਼ੀਨਰੀ ਸਬੰਧੀ ਵਧੀਆ ਜਾਣਕਾਰੀ ਸਾਂਝੀ

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੱਦੀ ਸੂਰਾ ਸਿੰਘ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਮਨਿੰਦਰ ਸਿੰਘ ਬੌੰਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਲੋੜ ਅਤੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

Gurpreet Kaur Virk
Gurpreet Kaur Virk
ਪਰਾਲੀ ਪ੍ਰਬੰਧਨ ਮੁਹਿੰਮ

ਪਰਾਲੀ ਪ੍ਰਬੰਧਨ ਮੁਹਿੰਮ

KVK Hoshiarpur: ਪੰਜਾਬ ਵਿੱਚ ਕਈ ਦਿਨਾਂ ਤੋਂ ਚੱਲ ਰਹੀ ਪਰਾਲੀ ਪ੍ਰਬੰਧਨ ਮੁਹਿੰਮ ਅਧੀਨ, ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਮਿਤੀ 7-11-2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੱਦੀ ਸੂਰਾ ਸਿੰਘ, ਬਲਾਕ ਗੜ੍ਹਸ਼ੰਕਰ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਵਿਦਿਆਰਥੀਆਂ ਨਾਲ ਰੂਬਰੂੂ ਹੁੰਦਿਆਂ ਡਾ. ਮਨਿੰਦਰ ਸਿੰਘ ਬੌੰਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਲੋੜ ਅਤੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਡਾ. ਮਨਿੰਦਰ ਸਿੰਘ ਬੌੰਸ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਡਾ. ਬੌਂਸ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਝੋਨੇ ਦੀ ਪਰਾਲੀ ਦੀ ਬਾਇਓ ਗੈਸ ਪਲਾਂਟ, ਗੱਤਾ ਉਦਯੋਗ ਤੇ ਖੁੰਬ ਉਤਪਾਦਨ ਵਿੱਚ ਅਤੇ ਊੂਰਜਾ, ਖਾਦ ਅਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਵਿਦਿਆਰਥੀਆਂ ਨੂੰ ਇਸ ਸਕੂਲ ਮੁਹਿੰੰਮ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਸੰਭਾਲਣ ਦੇ ਇਸ ਨੇਕ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਲਈ ਵੀ ਲਾਮਬੰਦ ਕੀਤਾ।

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣਾ ਅਤੇ ਪੇਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਵੱਲੋਂ ਸਾਰੇ ਮੁਕਾਬਲਿਆਂ ਵਿੱਚ ਵੱਧ-ਚੱੜਕੇ ਸ਼ਮੂਲੀਅਤ ਕੀਤੀ ਗਈ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਣ ਲਈ ਮਹਿਮਾਨਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਸਕੂਲ ਦੇ ਵਿਦਿਆਰਥੀਆਂ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਅਤੇ ਅੱਗ ਲਗਾਉਣ ਨਾਲ ਵਾਤਾਵਰਣ, ਜ਼ਮੀਨ ਦੀ ਸਿਹਤ ਅਤੇ ਮਨੁੱਖਤਾ ਤੇ ਬੁਰੇ ਪ੍ਰਭਾਵ ਸਬੰਧੀ ਜਾਗਰੁਕਤਾ ਰੈਲੀ ਵੀ ਕੱਢੀ ਗਈ। ਵੱਖ-ਵੱਖ ਮੁਕਾਬਲੇ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਟਾਫ, ਡਾ. ਅਜੈਬ ਸਿੰਘ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ) ਤੇ ਸ਼੍ਰੀਮਤੀ ਸੁਨੀਤਾ, ਪ੍ਰੋਗਰਾਮ ਸਹਾਇਕ (ਲੈਬ ਟੈਕਨੀਸ਼ਿਅਨ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲਾਂਬੜਾ ਦੇ ਸਟਾਫ, ਸ਼੍ਰੀਮਤੀ ਅਵਿਨਾਸ਼ ਕੌਰ, ਲੈਕਚਰਾਰ, ਹਿਸਟਰੀ, ਸ਼੍ਰੀਮਤੀ ਰਜਨੀ, ਲੈਕਚਰਾਰ, ਕਮਰਸ, ਸ਼੍ਰੀਮਤੀ ਪਰਮਜੀਤ ਕੌਰ, ਲੈਕਚਰਾਰ, ਪੰਜਾਬੀ, ਸ਼੍ਰੀਮਤੀ ਰਿਤੂਮੋਹਿੰਦਰ ਕੌਰ, ਪੰਜਾਬੀ ਮਿਸਟ੍ਰੈਸ ਅਤੇ ਸ਼੍ਰੀਮਤੀ ਰਾਜਦੀਪ ਕੌਰ, ਸਾਇੰਸ ਮਿਸਟ੍ਰੈਸ ਦੀ ਦੇਖ-ਰੇਖ ਅਧੀਨ ਹੋਏ।

ਇਹ ਵੀ ਪੜ੍ਹੋ: ਪਰਾਲੀ ਨੂੰ ਅੱਗ ਨਾ ਲਾਉਣ ਨਾਲ ਖੁਰਾਕੀ ਤੱਤ ਅਤੇ ਸੂਖਮ ਜੀਵਾਂ ਦਾ ਬਚਾਅ: Dr. Mandeep Singh

ਪ੍ਰੋਗਰਾਮ ਦਾ ਸੰਚਾਲਨ ਬਾਖੂਬੀ ਨਾਲ ਸ਼੍ਰੀ ਗੁਰਿੰਦਰ ਸਿੰਘ, ਸਾਇੰਸ ਮਾਸਟਰ ਦੁਆਰਾ ਕੀਤਾ ਗਿਆ ਅਤੇ ਉਹਨਾਂ ਨੇ ਵਿਦਿਆਰਥੀਆਂ ਦੀ ਇਸ ਸਮੁੱਚੇ ਪ੍ਰੋੋਗਰਾਮ ਵਿੱਚ ਭਰਵੀਂ ਸ਼ਮੂਲੀਅਤ ਲਈ ਸ਼ਲਾਘਾ ਵੀ ਕੀਤੀ। ਅੰਤ ਵਿੱਚ ਪ੍ਰਿੰਸੀਪਲ, ਸ਼੍ਰੀ ਕ੍ਰਿਪਾਲ ਸਿੰਘ ਨੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਝੋਨੇ ਦੀ ਪਰਾਲੀ ਸੰਭਾਲਣ ਲਈ ਜਾਗਰੁਕਤਾ ਮੁਹਿੰਮ ਚਲਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਯਤਨਾਂ ਦੀ ਸ਼ਲਾਘਾ ਕੀਤੀ।ਉਹਨਾਂ ਇਸ ਨੇਕ ਮਨੋਰਥ ਵਿੱਚ ਵਿਦਿਆਰਥੀਆਂ ਦੇ ਪੂਰਣ ਸਹਿਯੋਗ ਦਾ ਭਰੋਸਾ ਵੀ ਦਿੱਤਾ।

Summary in English: Krishi Vigyan Kendra, Hoshiarpur organized an awareness program on paddy straw management at Government School, Paddi Sura Singh

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters