1. Home
  2. ਖਬਰਾਂ

ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ 5 ਦਿਨਾਂ ਦਾ Training Course

ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪਿੰਡ ਧਰਮਕੋਟ ਵਿਖੇ 5 ਦਿਨਾਂ ਦੇ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡਾ. ਪ੍ਰਦੀਪ ਕੁਮਾਰ, ਉਪ ਨਿਰਦੇਸ਼ਕ (ਸਿਖਲਾਈ) ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਦੇ ਵੱਖ ਵੱਖ ਢੰਗਾਂ ਅਤੇ ਸਫ਼ਲ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ।

Gurpreet Kaur Virk
Gurpreet Kaur Virk
ਪਿੰਡ ਧਰਮਕੋਟ ਵਿਖੇ 5 ਦਿਨਾਂ ਦੇ ਸਿਖਲਾਈ ਕੋਰਸ ਦਾ ਆਯੋਜਨ

ਪਿੰਡ ਧਰਮਕੋਟ ਵਿਖੇ 5 ਦਿਨਾਂ ਦੇ ਸਿਖਲਾਈ ਕੋਰਸ ਦਾ ਆਯੋਜਨ

Krishi Vigyan Kendra SBS Nagar: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ-ਅਟਾਰੀ, ਜੋਨ-1, ਲੁਧਿਆਣਾ ਦੇ ਅਧੀਨ ਕਾਰਜਸ਼ੀਲ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ 18.11.2025 ਤੋਂ 22-11-2025 ਤੱਕ ਪਿੰਡ ਧਰਮਕੋਟ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ 5 ਦਿਨਾਂ ਦਾ ਸਿਖਲਾਈ ਕੋਰਸ ਲਗਾਇਆ ਗਿਆ।

ਜਿਸ ਵਿੱਚ ਡਾ. ਪ੍ਰਦੀਪ ਕੁਮਾਰ, ਉਪ ਨਿਰਦੇਸ਼ਕ (ਸਿਖਲਾਈ) ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਦੇ ਵੱਖ ਵੱਖ ਢੰਗਾਂ ਅਤੇ ਸਫ਼ਲ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਦੱਸਦਿਆਂ, ਖੇਤੀ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ‘ਤੇ ਜ਼ੋਰ ਦਿੱਤਾ।

ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਉਨ੍ਹਾਂ ਸਾਰੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਪਰਾਲੀ ਦੀ ਸੰਭਾਲ ਲਈ ਮਸ਼ੀਨਾਂ ਦੀ ਵਰਤੋਂ ਲਈ ਅਪੀਲ ਕੀਤੀ।

ਡਾ. ਬਲਜੀਤ ਸਿੰਘ ਜੀ ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਬਾਰੇ ਦੱਸਿਆ, ਉਨ੍ਹਾਂ ਕਣਕ ਦੀ ਫ਼ਸਲ ਉੱਤੇ ਪਰਾਲੀ ਵਾਲੇ ਖੇਤਾਂ ਵਿੱਚ ਗੁਲਾਬੀ ਸੁੰਡੀ ਅਤੇ ਚੂਹਿਆਂ ਦੀ ਰੋਕਥਾਮ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਡਾ. ਆਰਤੀ ਵਰਮਾ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਘਰੇਲੂ ਪੌਸ਼ਟਿਕ ਬਗੀਚੀ ਜਿਸ ਵਿੱਚ ਫ਼ਲ ਅਤੇ ਸਬਜ਼ੀਆਂ ਬਾਰੇ ਚਰਚਾ ਕੀਤੀ।

ਇਹ ਵੀ ਪੜੋ: Flood-Affected Areas: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਹੜ੍ਹ ਪ੍ਰਭਾਵਿਤ Dairy Farmers ਦੀ ਮਦਦ, ਮੁੜ ਵਸੇਬੇ ਲਈ ਪਾਇਆ ਯੋਗਦਾਨ

ਉਨ੍ਹਾਂ ਨੇ ਰਸਾਇਣ-ਮੁਕਤ ਸਰਦੀਆਂ ਦੀਆਂ ਸਬਜ਼ੀਆਂ ਦੀ ਕਾਸ਼ਤ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਡਾ. ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਰਸਾਨੀ ਪ੍ਰਤੀ ਹੋ ਰਹੀਆ ਗਤੀਵਿਧੀਆਂ ਅਤੇ ਸਵੈ-ਰੁਜ਼ਗਾਰ ਬਾਰੇ ਚਾਨਣਾ ਪਾਉਂਦੇ ਹੋਏ ਬੇਲੋੜੀਆਂ ਕੈਮੀਕਲ ਖਾਦਾਂ ਅਤੇ ਕੀੜੇ੍ਹਮਾਰ ਦਵਾਈਆਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਇਸ ਸਿਖਲਾਈ ਕੋਰਸ ਦੌਰਾਨ ਪੀ.ਏ.ਯੂ. ਲੁਧਿਆਣਾ ਵੱਲੋ ਪ੍ਰਕਾਸ਼ਿਤ ਖੇਤੀ ਸਾਹਿਤ ਕਿਸਾਨਾਂ ਨੂੰ ਵੰਡਿਆ ਗਿਆ।

ਸਰੋਤ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University)

Summary in English: Krishi Vigyan Kendra Langroa conducts 5-day training course on paddy straw management

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters