1. Home
  2. ਖਬਰਾਂ

ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਨਵੀਆਂ ਖੇਤੀ ਤਕਨੀਕਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 12 ਜੂਨ ਤੱਕ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਕ੍ਰਿਸ਼ੀ ਸੰਕਲਪ ਅਭਿਆਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਸਹਾਇਕ ਧੰਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈI ਨਾਲ ਹੀ ਖੇਤੀਬਾੜੀ ਨਾਲ ਸਬੰਧਤ ਵਿਭਾਗਾਂ ਵੱਲੋਂ ਸ਼ਮੂਲੀਅਤ ਕਰਕੇ ਕਿਸਾਨ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈI

Gurpreet Kaur Virk
Gurpreet Kaur Virk
ਕਿਸਾਨ ਸਿਖਲਾਈ ਕੈਂਪ

ਕਿਸਾਨ ਸਿਖਲਾਈ ਕੈਂਪ

KVK Sangrur: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ, ਨਵੀਂ ਦਿੱਲੀ ਦੀ ਪਹਿਲਕਦਮੀ ਅਧੀਨ 29 ਮਈ ਤੋਂ 12 ਜੂਨ ਤੱਕ ਚਲਾਏ ਜਾ ਰਹੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ, ਸੰਗਰੂਰ ਦੇ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਮਨਦੀਪ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਪੰਜ ਵੱਖ-ਵੱਖ ਬਲਾਕਾਂ ਦੇ 20 ਪਿੰਡਾਂ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਨਵੀਆਂ ਖੇਤੀ ਤਕਨੀਕਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਲਗਾਏ ਗਏI

ਇਸ ਅਭਿਆਨ ਦੌਰਾਨ ਵੱਖ-ਵੱਖ ਬਲਾਕਾਂ ਭਵਾਨੀਗੜ੍ਹ, ਸੰਗਰੂਰ, ਸ਼ੇਰਪੁਰ, ਲਹਿਰਾਗਾਗਾ, ਅਨਦਾਨਾ ਦੇ ਪਿੰਡਾਂ ਸਜੂਮਾ, ਘਨੌਰ ਜੱਟਾਂ, ਅਕਬਰਪੁਰ, ਬਿਜਲਪੁਰ, ਕਨੋਈ, ਭਰੂਰ, ਹਰਿਆਉ, ਰੱਤਾਖੇੜਾ, ਸੰਗਤਪੁਰਾ, ਗਾਗਾ, ਫਤਹਿਗੜ੍ਹ, ਗੰਢੂਆਂ, ਭੁਲਣ, ਠਸਕਾ, ਕੁੰਬੜਵਾਲ, ਸੁਲਤਾਨਪੁਰ, ਬਾਲੀਆਂ, ਰਣੀਕੇ, ਗੰਢੂਆਂ, ਦੁੱਲਟ ਵਾਲਾ ਅਤੇ ਕਿਲਾ ਭਰੀਆਂ ਵਿੱਚ ਪਹੁੰਚ ਕੇ ਕੇਵੀਕੇ ਦੀਆਂ ਟੀਮਾਂ ਨੇ ਕਿਸਾਨਾਂ ਨਾਲ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਗਠਿਤ ਤਿੰਨ ਟੀਮਾਂ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸੰਗਰੂਰ ਨਾਲ ਮਿਲ ਕੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਬਾਗਬਾਨੀ ਵਿੱਚ ਨਵੀਆਂ ਅਤੇ ਸੁਧਰੀਆਂ ਤਕਨੀਕਾਂ ਬਾਰੇ ਜਾਣਕਾਰੀ ਤੋਂ ਇਲਾਵਾ ਫਸਲਾਂ ਦੀਆਂ ਉੱਨਤ ਕਿਸਮਾਂ, ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ, ਬੀਜ ਸੋਧ, ਮਿੱਟੀ-ਪਾਣੀ ਪਰਖ, ਖਾਦਾਂ ਦੀ ਸੁਚੱਜੀ ਵਰਤੋਂ, ਸਰਵਪੱਖੀ ਨਦੀਨ ਅਤੇ ਕੀਟ ਪ੍ਰਬੰਧ, ਖੇਤੀ ਮਸ਼ੀਨਰੀ, ਪੌਸ਼ਟਿਕ ਬਗੀਚੀ, ਪਸ਼ੂਧਨ ਦੀ ਸਾਂਭ-ਸੰਭਾਲ ਅਤੇ ਗ੍ਰਹਿ ਵਿਗਿਆਨ ਬਾਰੇ ਵਿਸਤ੍ਰਿਤ ਜਾਣਕਾਰੀ ਮੁਹਈਆ ਕਰਵਾਈ ਗਈ। ਇਸ ਦੇ ਇਲਾਵਾ ਫ਼ਸਲੀ ਵਿਭਿੰਨਤਾ, ਕੁਦਰਤੀ ਸਾਧਨਾਂ ਦੀ ਸੁਚੱਜੀ ਵਰਤੋਂ, ਸਹਾਇਕ ਧੰਦਿਆਂ, ਸਮਾਰਟ ਫਾਰਮਿੰਗ ਅਤੇ ਖੇਤੀ ਰਿਕਾਰਡ ਰੱਖਣ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਅਭਿਆਨ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾ. ਗੁਰਬੀਰ ਕੌਰ, ਡਾ. ਰਵਿੰਦਰ ਕੌਰ, ਡਾ. ਸੁਨੀਲ ਕੁਮਾਰ, ਡਾ. ਵਿਤਸਤਾ, ਡਾ. ਰੁਕਿੰਦਰ ਪ੍ਰੀਤ ਸਿੰਘ, ਮੈਡਮ ਅਮਰਪ੍ਰੀਤ ਨੇ ਤਕਨੀਕੀ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਵਲੋਂ ਪੁੱਛੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਵੀ ਦਿੱਤੇ ਅਤੇ ਫ਼ਸਲਾਂ ਦਾ ਮੁਆਇਨਾ ਵੀ ਕੀਤਾ। ਕਿਸਾਨਾਂ ਨੂੰ ਖੇਤੀਬਾੜੀ ਸਹਿਤ ਵੀ ਵੰਡਿਆ ਗਿਆ।

ਇਹ ਵੀ ਪੜ੍ਹੋ: ਖਰਬੂਜ਼ਾ ਕਾਸ਼ਤਕਾਰਾਂ ਨੂੰ ਨਵੀਂ ਕਿਸਮ ਪੰਜਾਬ ਅੰਮ੍ਰਿਤ ਦੇ ਗੁਣਾਂ ਤੋਂ ਜਾਣੂੰ ਕਰਾਉਣ ਲਈ ਖੇਤ ਦਿਵਸ ਦਾ ਆਯੋਜਨ

ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ, ਡੇਅਰੀ, ਮੱਛੀ ਪਾਲਣ, ਸਹਿਕਾਰਤਾ, ਭੂਮੀ ਰੱਖਿਆ ਅਤੇ ਲੀਡ ਬੈਂਕ ਤੋਂ ਪਹੁੰਚੇ ਅਧਿਕਾਰੀਆਂ ਨੇ ਆਪੋ-ਆਪਣੇ ਮਹਿਕਮਿਆਂ ਦੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਕਿਸਾਨਾਂ ਵੱਲੋਂ ਸਰਕਾਰ ਵੱਲੋਂ ਚਲਾਏ ਇਸ ਅਭਿਆਨ ਦੀ ਸ਼ਲਾਘਾ ਕੀਤੀ ਗਈ।

Summary in English: KVK Sangrur, Farmers training camp organized to provide technical information to farmers regarding cultivation of Kharif crops and farming techniques

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters