
ਸੰਗਰੂਰ ਦੇ ਪਿੰਡ ਗੱਗੜਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
KVK Sangrur: ਦੇਸ਼ ਭਰ ਵਿੱਚ ਚਲਾਏ ਜਾ ਰਹੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ 2025 ਦੇ ਤਹਿਤ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀਆਂ ਨਵੀਆਂ ਅਤੇ ਉੱਨਤ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇੜੀ, ਸੰਗਰੂਰ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਗੱਗੜਪੁਰ ਵਿੱਚ ਇੱਕ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ 60 ਤੋਂ ਵੱਧ ਮਰਦ ਅਤੇ ਔਰਤ ਕਿਸਾਨਾਂ ਨੇ ਹਿੱਸਾ ਲਿਆ।
ਕੈਂਪ ਦੌਰਾਨ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਕਿਸਾਨਾਂ ਨੂੰ ਕੇਵੀਕੇ ਦੀਆਂ ਗਤੀਵਿਧੀਆਂ ਅਤੇ ਸਿਖਲਾਈ ਕੋਰਸਾਂ ਬਾਰੇ ਜਾਗਰੂਕ ਕੀਤਾ ਅਤੇ ਉਨ੍ਹਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।

ਸੰਗਰੂਰ ਦੇ ਪਿੰਡ ਗੱਗੜਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਡਾ. ਮਨਦੀਪ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ, ਝੋਨੇ ਅਤੇ ਬਾਸਮਤੀ ਦੀਆਂ ਉੱਨਤ ਕਿਸਮਾਂ, ਝੋਨੇ ਦੀ ਲੁਆਈ ਦੇ ਸਹੀ ਸਮੇਂ, ਪਾਣੀ ਦੀ ਬੱਚਤ ਅਤੇ ਲੋੜ ਅਨੁਸਾਰ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਸਬੰਧੀ ਮਹੱਤਵਪੂਰਣ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਝੋਨੇ ਦੀ ਪੀ ਆਰ 126 ਕਿਸਮ ਦੇ ਸਹੀ ਮੰਡੀਕਰਨ ਲਈ ਇਸ ਦੀ ਲਵਾਈ 15 ਜੁਲਾਈ ਤੋਂ ਬਾਅਦ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਨਵੀਂ ਕਿਸਮ ਪੀ ਆਰ 132 ਵਿੱਚ ਇੱਕ-ਚੌਥਾਈ ਯੂਰੀਆ ਖਾਦ ਘੱਟ ਪਾਈ ਜਾਵੇ।

ਸੰਗਰੂਰ ਦੇ ਪਿੰਡ ਗੱਗੜਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਡਾ. ਰੁਕਿੰਦਰਪ੍ਰੀਤ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਝੋਨੇ ਦੀ ਪਨੀਰੀ ਦੀ ਸੁਚੱਜੀ ਦੇਖਭਾਲ, ਖੁਰਾਕੀ ਤੱਤਾਂ ਦੇ ਪ੍ਰਬੰਧਨ, ਨਦੀਨ ਪ੍ਰਬੰਧਨ ਅਤੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਗਰਮੀ ਰੁੱਤ ਦੀਆਂ ਸਬਜ਼ੀਆਂ ਅਤੇ ਸਦਾਬਹਾਰ ਫਲਦਾਰ ਬੂਟਿਆਂ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ:ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਨਵੀਆਂ ਖੇਤੀ ਤਕਨੀਕਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 12 ਜੂਨ ਤੱਕ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸੰਗਰੂਰ ਦੇ ਪਿੰਡ ਗੱਗੜਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਡਾ. ਵਿਤਾਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਮੈਡਮ ਜਯੋਤੀ ਨੇ ਕਿਸਾਨ ਬੀਬੀਆਂ ਲਈ ਗ੍ਰਹਿ ਵਿਗਿਆਨ ਵਿਸ਼ੇ ਦੀਆਂ ਲਗਾਈਆਂ ਜਾਣ ਵਾਲੀਆਂ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਬੀਬੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜ ਕੇ ਆਪਣੀ ਪਰਿਵਾਰਿਕ ਆਮਦਨ ਵਧਾਉਣ ਵਾਲੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਬਾਰੇ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਕਿਸਾਨਾਂ ਨੂੰ ਖੇਤੀ ਸਾਹਿਤ ਵੀ ਵੰਡਿਆ ਗਿਆ। ਅਖੀਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤ ਦਾ ਮੁਆਇਨਾ ਕਰਕੇ ਨਦੀਨ ਪ੍ਰਬੰਧ ਬਾਰੇ ਉਪਾਅ ਸੁਝਾਏ ਗਏ। ਜਥੇਦਾਰ ਚਰਨਜੀਤ ਸਿੰਘ ਗੱਗੜਪੁਰ ਨੇ ਮਾਹਿਰਾਂ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਕੈਂਪ ਨੂੰ ਕਾਮਯਾਬ ਕਰਨ ਲਈ ਸਮੁੱਚੇ ਪ੍ਰਬੰਧ ਕੀਤੇ।

ਸੰਗਰੂਰ ਦੇ ਪਿੰਡ ਗੱਗੜਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸੰਗਰੂਰ ਦੇ ਪਿੰਡ ਗੱਗੜਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸੰਗਰੂਰ ਦੇ ਪਿੰਡ ਗੱਗੜਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸੰਗਰੂਰ ਦੇ ਪਿੰਡ ਗੱਗੜਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
Summary in English: KVK Sangrur, PR 126 paddy variety, Viksit Krishi Sankalp Abhiyan, Dr. Mandeep Singh, Training Camp