1. Home
  2. ਖਬਰਾਂ

KVK Sangrur ਦੀਆਂ 3 ਟੀਮਾਂ ਵੱਲੋਂ 100 ਤੋਂ ਵੱਧ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ, Farming Techniques ਅਤੇ Government Schemes ਬਾਰੇ ਜਾਣਕਾਰੀ ਸਾਂਝੀ

ਪੀਏਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ ਕੀਤਾ। ਇਸ ਮੌਕੇ ਕੇਵੀਕੇ ਦੇ ਮਾਹਿਰਾਂ ਦੀਆਂ ਤਿੰਨ ਟੀਮਾਂ ਨੇ 100 ਤੋਂ ਵੱਧ ਪਿੰਡਾਂ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਨਵੀਆਂ ਖੇਤੀ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ।

Gurpreet Kaur Virk
Gurpreet Kaur Virk
ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

KVK Sangrur: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਹਿਲਕਦਮੀ ਅਧੀਨ ਦੇਸ਼ ਵਿਆਪੀ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਵਿੱਚ ਹਿੱਸਾ ਲੈਂਦਿਆਂ 29 ਮਈ ਤੋਂ 12 ਜੂਨ 2025 ਤੱਕ ਸੰਗਰੂਰ ਜ਼ਿਲ੍ਹੇ ਦੇ 7 ਬਲਾਕਾਂ ਦੇ 100 ਤੋਂ ਵੱਧ ਪਿੰਡਾਂ ਵਿੱਚ ਸਾਉਣੀ ਦੀਆਂ ਫਸਲਾਂ ਦੀਆਂ ਨਵੀਆਂ ਤਕਨੀਕਾਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਜਾਗਰੂਕ ਕੀਤਾ ਗਿਆ।

ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਡਾਇਰੈਕਟਰ, ਆਈਸੀਏਆਰ - ਅਟਾਰੀ, ਲੁਧਿਆਣਾ ਦੀ ਰਹਿਨੁਮਾਈ ਹੇਠ ਅਤੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੀ ਯੋਗ ਅਗਵਾਈ ਹੇਠ ਕਿਸਾਨਾਂ ਤੱਕ ਵੱਧ ਤੋਂ ਵੱਧ ਪੁਹੰਚ ਦੇ ਮੰਤਵ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਮਾਹਿਰਾਂ ਦੀਆਂ ਤਿੰਨ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜਿਸ ਵਿੱਚ ਡਾ. ਗੁਰਬੀਰ ਕੌਰ, ਡਾ. ਰਵਿੰਦਰ ਕੌਰ , ਡਾ. ਸੁਨੀਲ ਕੁਮਾਰ, ਡਾ. ਵਿਤਾਸਤਾ, ਡਾ. ਰੁਕਿੰਦਰ ਪ੍ਰੀਤ ਸਿੰਘ ਧਾਲੀਵਾਲ ਅਤੇ ਮੈਡਮ ਅਮਰਪ੍ਰੀਤ ਕੌਰ ਸ਼ਾਮਲ ਸਨ।

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

ਇਹਨਾਂ ਟੀਮਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀਆਂ ਪ੍ਰਮਾਨਿਤ ਕਿਸਮਾਂ, ਬਿਜਾਈ ਦੇ ਢੁਕਵੇਂ ਸਮੇਂ, ਸੁਧਰੇ ਕਾਸ਼ਤਕਾਰੀ ਢੰਗ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ, ਮਿੱਟੀ- ਪਾਣੀ ਪਰਖ, ਸਿੰਚਾਈ ਵਾਲੇ ਪਾਣੀ ਦੀ ਬੱਚਤ, ਫ਼ਸਲੀ-ਵਿਭਿੰਨਤਾ, ਖੇਤੀ ਮਸ਼ੀਨਰੀ, ਬਾਗਬਾਨੀ, ਝੋਨੇ ਦੀ ਪਰਾਲੀ ਦਾ ਪ੍ਰਬੰਧਨ, ਗ੍ਰਹਿ ਪ੍ਰਬੰਧ, ਜੈਵਿਕ ਖੇਤੀ, ਐਗਰੋ-ਪ੍ਰੋਸੈਸਿੰਗ ਅਤੇ ਖੇਤੀ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ ਗਈ।

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

ਡਾ. ਮਨਦੀਪ ਸਿੰਘ ਨੇ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨਾਲ ਜੁੜਣ ਦਾ ਸੱਦਾ ਦਿੱਤਾ ਤਾਂ ਜੋ ਉਹ ਵਿਗਿਆਨਕ ਖੇਤੀ ਦੇ ਲੜ ਲੱਗ ਕੇ ਆਪਣੀ ਖੇਤੀ ਆਮਦਨ ਵਧਾ ਸਕਣ ਅਤੇ ਸੁਚੱਜੀ ਵਿਉਂਤਬੰਦੀ ਕਰਕੇ ਖੇਤੀ ਖਰਚੇ ਘਟਾ ਸਕਣ।

ਇਹ ਵੀ ਪੜ੍ਹੋ: ਝੋਨੇ ਦੀ PR 126 ਕਿਸਮ ਦੇ ਸਹੀ ਮੰਡੀਕਰਨ ਲਈ ਇਸ ਦੀ ਲਵਾਈ 15 ਜੁਲਾਈ ਤੋਂ ਬਾਅਦ ਨਾ ਕੀਤੀ ਜਾਵੇ: Dr. Mandeep Singh

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

ਇਸ ਅਭਿਆਨ ਦੌਰਾਨ ਕਿਸਾਨਾਂ ਨੂੰ ਪੀਏਯੂ ਵਲੋਂ ਪ੍ਰਕਾਸ਼ਿਤ ਖੇਤੀ ਸਾਹਿਤ ਵੰਡਿਆ ਗਿਆ ਅਤੇ ਖੇਤੀ ਸਮੱਸਿਆਵਾਂ ਸਬੰਧੀ ਖੁੱਲ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਹਨਾਂ ਪ੍ਰੋਗਰਾਮਾਂ ਵਿੱਚ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ।

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਸਫਲ ਆਯੋਜਨ

Summary in English: KVK Sangrur teams conduct awareness campaign in over 100 villages, Sharing information about Farming Techniques and Government Schemes

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters