'MFOI, VVIF KISAN BHARAT YATRA: ਕ੍ਰਿਸ਼ੀ ਜਾਗਰਣ ਨੇ ਭਾਰਤੀ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਇੱਕ ਵੱਖਰੀ ਪਛਾਣ ਦੇਣ ਲਈ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਸ਼ੁਰੂ ਕੀਤੀ ਹੈ। ਹੁਣ ਆਪਣੇ ਦੂਜੇ ਸਾਲ 'ਚ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ 'ਮਿਲੀਅਨੇਅਰ ਫਾਰਮਰ ਆਫ ਇੰਡੀਆ ਐਵਾਰਡ' ਦੇਸ਼ ਦੇ ਅਜਿਹੇ ਕਿਸਾਨਾਂ ਨੂੰ ਸਨਮਾਨਿਤ ਕਰੇਗਾ ਜੋ ਖੇਤੀ 'ਚ ਨਵੀਆਂ ਉਚਾਈਆਂ 'ਤੇ ਪਹੁੰਚ ਰਹੇ ਹਨ। 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ਵਰਤਮਾਨ ਵਿੱਚ ਦੇਸ਼ ਭਰ ਵਿੱਚ ਇੱਕ ਤਬਦੀਲੀ ਵਾਲਾ ਰੋਡ ਸ਼ੋਅ ਹੈ।
ਦੱਸ ਦੇਈਏ ਕਿ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਮੱਧ ਅਤੇ ਪੱਛਮੀ ਭਾਰਤ ਦੇ ਦਿਲਾਂ ਵਿੱਚ ਆਪਣੀ ਛਾਪ ਛੱਡ ਰਹੀ ਹੈ, ਅਤੇ ਅਗਾਂਹਵਧੂ ਕਿਸਾਨਾਂ ਵਿੱਚ ਗਿਆਨ ਅਤੇ ਸਸ਼ਕਤੀਕਰਨ ਦਾ ਇੱਕ ਮਾਰਗ ਬਣਾ ਰਹੀ ਹੈ।
ਜ਼ਿਕਰਯੋਗ ਹੈ ਕਿ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਨੇ ਵੀਰਵਾਰ 11 ਅਪ੍ਰੈਲ 2024 ਤੋਂ ਗੁਜਰਾਤ ਵਿੱਚ ਆਪਣੀ ਯਾਤਰਾ ਸ਼ੁਰੂ ਕੀਤੀ ਹੈ। ਹਾਲਾਂਕਿ, 29 ਮਈ 2024 ਤੱਕ, ਇਹ ਸੂਬੇ ਦੇ ਖੇਤੀਬਾੜੀ ਵਿਗਿਆਨੀਆਂ ਨਾਲ ਗੱਲਬਾਤ ਕਰਨ ਲਈ ਪੂਰੇ ਗੁਜਰਾਤ ਦਾ ਦੌਰਾ ਕਰ ਰਹੇ ਹਨ ਅਤੇ ਚਰਚਾ ਕਰ ਰਹੇ ਹਨ ਕਿ ਅਸੀਂ ਖੇਤੀਬਾੜੀ ਨੂੰ ਕਿਵੇਂ ਬਦਲ ਸਕਦੇ ਹਾਂ ਅਤੇ ਇਸ ਨੂੰ ਰੁਜ਼ਗਾਰ ਦਾ ਵਧੀਆ ਮੌਕਾ ਕਿਵੇਂ ਬਣਾ ਸਕਦੇ ਹਾਂ। ਇਸ ਦੇ ਨਾਲ ਹੀ ਉਹ ਸੂਬੇ ਦੇ ਕਿਸਾਨਾਂ ਨਾਲ ਵੀ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਇਸ ਯਾਤਰਾ ਦੌਰਾਨ ਗੁਜਰਾਤ ਦੇ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਜਾ ਰਿਹਾ ਹੈ।
ਵਿਸਨਗਰ ਦੇ ਜ਼ੀਕਰਅਲੀਭਾਈ ਖਾਨ ਦੁਆਰਾ ਤਿਆਰ ਕੀਤਾ ਗਿਆ ਐੱਫ.ਪੀ.ਓ
ਕ੍ਰਿਸ਼ੀ ਜਾਗਰਣ ਦੁਆਰਾ ਆਯੋਜਿਤ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਗੁਜਰਾਤ ਦੇ ਹਰ ਕਿਸਾਨ ਤੱਕ ਆਪਣੀ ਪਹੁੰਚ ਬਣਾ ਰਹੀ ਹੈ। ਇਨ੍ਹਾਂ ਹੀ ਨਹੀਂ, ਇਹ ਯਾਤਰਾ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਅਗਾਂਹਵਧੂ ਕਿਸਾਨਾਂ ਦੀ ਸਲਾਹ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਰਹੀ ਹੈ। ਹੁਣ ਇਹ ਯਾਤਰਾ ਆਪਣੇ ਅਗਲੇ ਪੜਾਅ ਵੱਲ ਵਧਦਿਆਂ ਮਹਿਸਾਣਾ ਜ਼ਿਲ੍ਹੇ ਦੇ ਵਿਸਨਗਰ ਪਹੁੰਚੀ। ਜਿੱਥੇ ਜ਼ੀਕਰਅਲੀਭਾਈ ਖਾਨ ਵੱਲੋਂ ਗਠਿਤ ਪੰਚ ਐਗਰੋ ਫਾਰਮਰ ਪ੍ਰੋਡਿਊਸਰ (ਐਫ.ਪੀ.ਓ.) ਦੇ ਵਰਕਰਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਉਥੇ ਮੌਜੂਦ ਕਿਸਾਨਾਂ ਨੂੰ ਜ਼ੀਕਰਅਲੀਭਾਈ ਖਾਨ ਦੇ ਹੱਥੋਂ ਖੇਤੀਬਾੜੀ ਵਿਭਾਗ ਵੱਲੋਂ ਸਨਮਾਨਿਤ ਵੀ ਕੀਤਾ ਗਿਆ, ਇਸ ਤੋਂ ਇਲਾਵਾ ਉਥੇ ਇਕੱਠੇ ਹੋਏ ਹਰੇਕ ਕਿਸਾਨ ਨੂੰ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਕੀ ਹੈ ਇਸ ਬਾਰੇ ਵੀ ਪੂਰੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਗਾਂਹਵਧੂ ਕਿਸਾਨਾਂ ਨੂੰ ਦਿੱਲੀ ਵਿੱਚ 1 ਤੋਂ 3 ਦਸੰਬਰ 2024 ਤੱਕ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ MFOI, VVIF Awards ਲਈ ਵੀ ਸੱਦਾ ਦਿੱਤਾ ਗਿਆ ਸੀ।
ਕਿਸਾਨ ਭਾਰਤ ਯਾਤਰਾ ਮਹਿਸਾਣਾ ਦੇ ਪਿੰਡ ਜਗਾਪੁਰ ਪਹੁੰਚੀ
ਮਹਿਸਾਣਾ ਜ਼ਿਲ੍ਹੇ ਦੇ ਵਿਸਨਗਰ ਤੋਂ ਬਾਅਦ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਵਡਨਗਰ ਤਾਲੁਕਾ ਦੇ ਜੱਗਾਪੁਰ ਪਿੰਡ ਪਹੁੰਚੀ। ਜਿੱਥੇ ਅਗਾਂਹਵਧੂ ਕਿਸਾਨ ਪਰੇਸ਼ਭਾਈ ਪਟੇਲ ਵੱਲੋਂ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਪਰੇਸ਼ਭਾਈ ਪਟੇਲ ਵੱਲੋਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਇੱਥੇ ਇਕੱਠੇ ਹੋਏ ਹਰੇਕ ਕਿਸਾਨ ਨੂੰ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਕੀ ਹੈ, ਇਸ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਅਤੇ ਅਗਾਂਹਵਧੂ ਕਿਸਾਨਾਂ ਨੂੰ ਦਿੱਲੀ ਵਿੱਚ 1 ਤੋਂ 3 ਦਸੰਬਰ 2024 ਤੱਕ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ MFOI, VVIF Awards ਲਈ ਵੀ ਸੱਦਾ ਦਿੱਤਾ ਗਿਆ।
ਯਾਤਰਾ ਦਾ ਸਮਾਂ ਵਧਾਇਆ ਗਿਆ
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਦੀ ਮੰਗ ਦੇ ਮੱਦੇਨਜ਼ਰ ਗੁਜਰਾਤ ਵਿੱਚ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਦਾ ਸਮਾਂ ਵਧਾ ਦਿੱਤਾ ਗਿਆ ਹੈ। ਹੁਣ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') 25 ਅਪ੍ਰੈਲ ਤੱਕ ਨਹੀਂ ਸਗੋਂ 29 ਮਈ ਤੱਕ ਗੁਜਰਾਤ 'ਚ ਹੋਵੇਗੀ ਅਤੇ ਗੁਜਰਾਤ ਦੇ ਹਰ ਜ਼ਿਲ੍ਹੇ 'ਚ ਜਾ ਕੇ ਉੱਥੋਂ ਦੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕਰੇਗੀ ਅਤੇ ਉਨ੍ਹਾਂ ਨੂੰ ਅਤੇ ਹੋਰ ਕਿਸਾਨਾਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ 'ਤੇ ਚਰਚਾ ਕਰਕੇ ਉਨ੍ਹਾਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰੇਗੀ। ਜੇਕਰ ਤੁਸੀਂ ਵੀ ਆਪਣੇ ਪਿੰਡ ਦੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਾਉਣਾ ਚਾਹੁੰਦੇ ਹੋ ਅਤੇ ਕਿਸਾਨ ਹੋਣ ਦੇ ਨਾਤੇ ਕਿਸੇ ਵੀ ਸਮੱਸਿਆ ਦਾ ਹੱਲ ਕੱਢਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਨੰਬਰ (+91 93542 19049) 'ਤੇ ਕਾਲ ਕਰ ਸਕਦੇ ਹੋ।
'MFOI Awards' ਬਾਰੇ ਜਾਣਕਾਰੀ
ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।
ਕਦੋਂ ਅਤੇ ਕਿੱਥੇ ਹੋਵੇਗਾ 'MFOI Awards 2024'?
ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ, ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 3 ਦਸੰਬਰ) ਨੂੰ ਨਵੀਂ ਦਿੱਲੀ ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾਵੇਗੀ ਅਤੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ।
Summary in English: 'MFOI, VVIF KISAN BHARAT YATRA' continued in Gujarat, After Visnagar in Mehsana district, the convoy reached Vadnagar, the response from the farmers was overwhelming