1. Home
  2. ਖਬਰਾਂ

MFOI, VVIF KISAN BHARAT YATRA: ਗੋਧਰਾ ਪ੍ਰੋਡਿਊਸਰ ਕੰਪਨੀ ਵੱਲੋਂ Krishi Jagran ਮੁਹਿੰਮ ਦੀ ਸ਼ਲਾਘਾ, ਯਾਤਰਾ ਨੂੰ ਮਿਲਿਆ FPO ਵੱਲੋਂ ਭਰਵਾਂ ਹੁੰਗਾਰਾ

ਕ੍ਰਿਸ਼ੀ ਜਾਗਰਣ ਦੀ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਅੱਜ-ਕੱਲ੍ਹ ਆਪਣੇ ਗੁਜਰਾਤ ਦੌਰੇ 'ਤੇ ਹੈ। ਇੱਥੇ ਦੇ ਕਿਸਾਨਾਂ ਵੱਲੋਂ Roadshow ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੱਸ ਦੇਈਏ ਕਿ ਯਾਤਰਾ ਦੌਰਾਨ Krishi Jagran Team ਵੱਲੋਂ ਨਾ ਸਿਰਫ ਕਿਸਾਨਾਂ ਨੂੰ MFOI Awards ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ, ਸਗੋਂ ਕਿਸਾਨਾਂ ਦਾ ਸਨਮਾਨ ਵੀ ਕੀਤਾ ਜਾ ਰਿਹਾ ਹੈ।

Gurpreet Kaur Virk
Gurpreet Kaur Virk
'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ'

'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ'

'MFOI, VVIF KISAN BHARAT YATRA': ਕ੍ਰਿਸ਼ੀ ਜਾਗਰਣ ਨੇ ਆਪਣੀਆਂ ਨਵੀਨਤਾਕਾਰੀ ਪਹਿਲਕਦਮੀਆਂ ਰਾਹੀਂ ਭਾਰਤੀ ਖੇਤੀ ਵਿੱਚ ਕ੍ਰਾਂਤੀ ਲਿਆਉਣਾ ਜਾਰੀ ਰੱਖਿਆ ਹੋਇਆ ਹੈ। ਇਹੀ ਕਾਰਨ ਹੈ ਕਿ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ 'ਮਿਲੀਅਨੇਅਰ ਫਾਰਮਰ ਆਫ ਇੰਡੀਆ (Millionair Farmer of India) ਅਵਾਰਡਸ' 2023 ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਹੁਣ ਸੰਸਥਾ ਨੇ ਪੂਰੇ ਦੇਸ਼ ਦੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਲਈ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਦੀ ਸ਼ੁਰੂਆਤ ਕੀਤੀ ਹੈ।

ਦੱਸ ਦੇਈਏ ਕਿ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਮੱਧ ਅਤੇ ਪੱਛਮੀ ਭਾਰਤ ਦੇ ਦਿਲਾਂ ਵਿੱਚ ਆਪਣੀ ਛਾਪ ਛੱਡ ਰਹੀ ਹੈ, ਅਤੇ ਅਗਾਂਹਵਧੂ ਕਿਸਾਨਾਂ ਵਿੱਚ ਗਿਆਨ ਅਤੇ ਸਸ਼ਕਤੀਕਰਨ ਦਾ ਇੱਕ ਮਾਰਗ ਬਣਾ ਰਹੀ ਹੈ।

ਜ਼ਿਕਰਯੋਗ ਹੈ ਕਿ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਨੇ ਵੀਰਵਾਰ 11 ਅਪ੍ਰੈਲ 2024 ਤੋਂ ਗੁਜਰਾਤ ਵਿੱਚ ਆਪਣੀ ਯਾਤਰਾ ਸ਼ੁਰੂ ਕੀਤੀ ਹੈ। ਹਾਲਾਂਕਿ, 29 ਮਈ 2024 ਤੱਕ, ਇਹ ਸੂਬੇ ਦੇ ਖੇਤੀਬਾੜੀ ਵਿਗਿਆਨੀਆਂ ਨਾਲ ਗੱਲਬਾਤ ਕਰਨ ਲਈ ਪੂਰੇ ਗੁਜਰਾਤ ਦਾ ਦੌਰਾ ਕਰ ਰਹੇ ਹਨ ਅਤੇ ਚਰਚਾ ਕਰ ਰਹੇ ਹਨ ਕਿ ਅਸੀਂ ਖੇਤੀਬਾੜੀ ਨੂੰ ਕਿਵੇਂ ਬਦਲ ਸਕਦੇ ਹਾਂ ਅਤੇ ਇਸ ਨੂੰ ਰੁਜ਼ਗਾਰ ਦਾ ਵਧੀਆ ਮੌਕਾ ਕਿਵੇਂ ਬਣਾ ਸਕਦੇ ਹਾਂ। ਇਸ ਦੇ ਨਾਲ ਹੀ ਉਹ ਸੂਬੇ ਦੇ ਕਿਸਾਨਾਂ ਨਾਲ ਵੀ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਇਸ ਯਾਤਰਾ ਦੌਰਾਨ ਗੁਜਰਾਤ ਦੇ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਜਾ ਰਿਹਾ ਹੈ।

ਯਾਤਰਾ ਨੂੰ ਮਿਲਿਆ ਐਫਪੀਓ ਵੱਲੋਂ ਭਰਵਾਂ ਹੁੰਗਾਰਾ

ਕ੍ਰਿਸ਼ੀ ਜਾਗਰਣ ਦੁਆਰਾ ਆਯੋਜਿਤ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਗੁਜਰਾਤ ਦੇ ਹਰ ਕਿਸਾਨ ਤੱਕ ਆਪਣੀ ਪਹੁੰਚ ਬਣਾ ਰਹੀ ਹੈ। ਇਨ੍ਹਾਂ ਹੀ ਨਹੀਂ, ਇਹ ਯਾਤਰਾ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਅਗਾਂਹਵਧੂ ਕਿਸਾਨਾਂ ਦੀ ਸਲਾਹ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਰਹੀ ਹੈ। ਇਸੇ ਸੰਦਰਭ ਵਿੱਚ ਕਿਸਾਨ ਭਾਰਤ ਯਾਤਰਾ 4 ਮਈ ਨੂੰ ਪੰਚਮਹਾਲ ਜ਼ਿਲ੍ਹੇ ਦੇ ਗੋਧਰਾ ਕਸਬੇ ਵਿੱਚ ਪਹੁੰਚੀ। ਜਿੱਥੇ ਗੋਧਰਾ ਫਾਰਮਰ ਪ੍ਰੋਡਿਊਸਰ ਕੰਪਨੀ (FPO) ਦੇ ਮੁਖੀ ਘਨਜੀਭਾਈ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਕਿਸਾਨਾਂ ਵੱਲੋਂ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਸਾਡੀ ਟੀਮ ਨੇ ਉਥੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ, ਨਾਲ ਹੀ ਧਨਜੀਭਾਈ ਨਾਲ ਉਨ੍ਹਾਂ ਦਾ ਐਫਪੀਓ ਕਿਵੇਂ ਕੰਮ ਕਰਦਾ ਹੈ ਇਸ ਬਾਰੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਉੱਥੇ ਇਕੱਠੇ ਹੋਏ ਹਰੇਕ ਵਿਅਕਤੀ ਨੂੰ ਮਹਿੰਦਰਾ ਟਰੈਕਟਰਜ਼ ਵੱਲੋਂ 1 ਤੋਂ 3 ਦਸੰਬਰ ਤੱਕ ਦਿੱਲੀ ਵਿੱਚ ਆਯੋਜਿਤ ਕੀਤੇ ਜਾਣ ਵਾਲੇ 'ਐਮਐਫਓਆਈ ਅਵਾਰਡਜ਼' (MFOI Awards) ਬਾਰੇ ਪੂਰੀ ਜਾਣਕਾਰੀ ਦਿੱਤੀ ਗਈ।

ਇਹ ਵੀ ਪੜੋ: MFOI, VVIF KISAN BHARAT YATRA: ਗੋਧਰਾ ਅਧੀਨ Krishi Vigyan Kendra Vejalpur ਵਿਖੇ ਯਾਤਰਾ ਦਾ ਸ਼ਾਨਦਾਰ ਸਵਾਗਤ

ਯਾਤਰਾ ਦਾ ਸਮਾਂ ਵਧਾਇਆ ਗਿਆ

ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਦੀ ਮੰਗ ਦੇ ਮੱਦੇਨਜ਼ਰ ਗੁਜਰਾਤ ਵਿੱਚ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਦਾ ਸਮਾਂ ਵਧਾ ਦਿੱਤਾ ਗਿਆ ਹੈ। ਹੁਣ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') 25 ਅਪ੍ਰੈਲ ਤੱਕ ਨਹੀਂ ਸਗੋਂ 29 ਮਈ ਤੱਕ ਗੁਜਰਾਤ 'ਚ ਹੋਵੇਗੀ ਅਤੇ ਗੁਜਰਾਤ ਦੇ ਹਰ ਜ਼ਿਲ੍ਹੇ 'ਚ ਜਾ ਕੇ ਉੱਥੋਂ ਦੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕਰੇਗੀ ਅਤੇ ਉਨ੍ਹਾਂ ਨੂੰ ਅਤੇ ਹੋਰ ਕਿਸਾਨਾਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ 'ਤੇ ਚਰਚਾ ਕਰਕੇ ਉਨ੍ਹਾਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰੇਗੀ। ਜੇਕਰ ਤੁਸੀਂ ਵੀ ਆਪਣੇ ਪਿੰਡ ਦੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਾਉਣਾ ਚਾਹੁੰਦੇ ਹੋ ਅਤੇ ਕਿਸਾਨ ਹੋਣ ਦੇ ਨਾਤੇ ਕਿਸੇ ਵੀ ਸਮੱਸਿਆ ਦਾ ਹੱਲ ਕੱਢਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਨੰਬਰ (+91 93542 19049) 'ਤੇ ਕਾਲ ਕਰ ਸਕਦੇ ਹੋ।

ਇਹ ਵੀ ਪੜੋ: 'Millionaire Farmer of India' Awards: 1 ਤੋਂ 3 ਦਸੰਬਰ ਤੱਕ ਦਿੱਲੀ 'ਚ ਹੋਵੇਗਾ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਅਵਾਰਡ ਸ਼ੋਅ, ਜਾਣੋ ਕਿਵੇਂ ਕਰੀਏ ਰਜਿਸਟਰੇਸ਼ਨ?

MFOI ਕੀ ਹੈ? (What is Millionaire farmer of India Award)

ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹ MFOI ਕੀ ਹੈ? ਸਰਲ ਭਾਸ਼ਾ ਵਿੱਚ ਕਹੀਏ ਤਾਂ ਦੇਸ਼ ਦੇ ਲਗਭਗ ਹਰ ਖੇਤਰ ਵਿੱਚ ਕੋਈ ਨਾ ਕੋਈ ਵੱਡੀ ਸ਼ਖਸੀਅਤ ਮੌਜੂਦ ਹੈ, ਜਿਨ੍ਹਾਂ ਦੀ ਇੱਕ ਖਾਸ ਪਹਿਚਾਣ ਹੈ। ਪਰ ਜਦੋਂ ਕਿਸਾਨ ਦੀ ਗੱਲ ਆਉਂਦੀ ਹੈ ਤਾਂ ਕੁਝ ਲੋਕਾਂ ਨੂੰ ਸਿਰਫ਼ ਇੱਕ ਹੀ ਚਿਹਰਾ ਨਜ਼ਰ ਆਉਂਦਾ ਹੈ, ਉਹ ਹੈ ਖੇਤ ਵਿੱਚ ਬੈਠੇ ਇੱਕ ਗਰੀਬ ਅਤੇ ਬੇਸਹਾਰਾ ਕਿਸਾਨ ਦਾ, ਪਰ ਅਸਲ ਸਥਿਤੀ ਅਜਿਹੀ ਨਹੀਂ ਹੈ। ਇਸ ਭੰਬਲਭੂਸੇ ਨੂੰ ਖਤਮ ਕਰਨ ਲਈ ਕ੍ਰਿਸ਼ੀ ਜਾਗਰਣ ਨੇ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਐਵਾਰਡ ਸ਼ੋਅ ('Millionaire Farmer of India' Award Show) ਦੀ ਪਹਿਲ ਸ਼ੁਰੂ ਕੀਤੀ ਹੈ, ਜਿਸ ਰਾਹੀਂ ਕਿਸਾਨਾਂ ਨੂੰ ਇਕ-ਦੋ ਜ਼ਿਲਾ ਜਾਂ ਸੂਬਾ ਪੱਧਰ 'ਤੇ ਹੀ ਨਹੀਂ, ਸਗੋਂ ਰਾਸ਼ਟਰੀ ਪੱਧਰ 'ਤੇ ਵੱਖਰੀ ਪਛਾਣ ਮਿਲੇਗੀ। ਕ੍ਰਿਸ਼ੀ ਜਾਗਰਣ ਦਾ ਇਹ ਉਪਰਾਲਾ ਦੇਸ਼ ਭਰ ਵਿੱਚੋਂ ਕੁਝ ਮੋਹਰੀ ਕਿਸਾਨਾਂ ਦੀ ਚੋਣ ਕਰਕੇ ਨਾ ਸਿਰਫ਼ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਵੱਖਰੀ ਪਛਾਣ ਦੇਣ ਦਾ ਕੰਮ ਕਰੇਗਾ। ਇਸ ਐਵਾਰਡ ਸ਼ੋਅ ਵਿੱਚ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜੋ ਸਲਾਨਾ 10 ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ ਅਤੇ ਖੇਤੀ ਵਿੱਚ ਨਵੀਨਤਾ ਲਿਆ ਕੇ ਆਪਣੇ ਆਲੇ-ਦੁਆਲੇ ਦੇ ਕਿਸਾਨਾਂ ਲਈ ਇੱਕ ਮਿਸਾਲ ਕਾਇਮ ਕਰ ਰਹੇ ਹਨ।

Summary in English: MFOI, VVIF KISAN BHARAT YATRA: Krishi Jagran Campaign Appreciated by Godhra Producer Company, Yatra Gets Huge Response From FPO

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters