'MFOI, VVIF KISAN BHARAT YATRA': ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ। ਦੇਸ਼ ਦੇ ਵਿਕਾਸ ਵਿੱਚ ਕਿਸਾਨਾਂ ਦੀ ਹਮੇਸ਼ਾ ਅਹਿਮ ਭੂਮਿਕਾ ਰਹੀ ਹੈ। ਪਰ ਉਨ੍ਹਾਂ ਨੂੰ ਉਹ ਮਾਨਤਾ ਕਦੇ ਨਹੀਂ ਮਿਲੀ ਜੋ ਉਨ੍ਹਾਂ ਨੂੰ ਮਿਲਣੀ ਚਾਹੀਦੀ ਸੀ। ਕਿਸਾਨਾਂ ਨੂੰ ਇਹ ਮਾਨਤਾ ਦਿਵਾਉਣ ਲਈ ਦੇਸ਼ ਦੇ ਪ੍ਰਮੁੱਖ ਐਗਰੀ ਮੀਡੀਆ ਹਾਊਸ ਕ੍ਰਿਸ਼ੀ ਜਾਗਰਣ ਨੇ 'ਮਿਲੀਅਨੇਅਰ ਫਾਰਮਰ ਆਫ਼ ਇੰਡੀਆ' ਐਵਾਰਡ (MFOI) ਦੀ ਪਹਿਲਕਦਮੀ ਸ਼ੁਰੂ ਕੀਤੀ ਹੈ। ਜਿਸ ਤਹਿਤ ਅਜਿਹੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਖੇਤੀਬਾੜੀ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਜੋ ਲਗਾਤਾਰ ਤਰੱਕੀ ਕਰ ਰਹੇ ਹਨ।
ਐੱਮਐੱਫਓਆਈ ਦੇ ਇਸ ਉਪਰਾਲੇ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕ੍ਰਿਸ਼ੀ ਜਾਗਰਣ ਵੱਲੋਂ 'ਕਿਸਾਨ ਭਾਰਤ ਯਾਤਰਾ' (Kisan Bharat Yatra) ਵੀ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਦੇ ਹਰ ਕੋਨੇ 'ਚ ਜਾ ਕੇ ਕਿਸਾਨਾਂ ਨੂੰ 'ਮਿਲੀਅਨੇਅਰ ਫਾਰਮਰ ਆਫ਼ ਇੰਡੀਆ' ਐਵਾਰਡ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਐਵਾਰਡ ਸ਼ੋਅ ਵਿੱਚ ਆਉਣ ਲਈ ਪ੍ਰੇਰਿਤ ਕਰ ਰਹੀ ਹੈ।
ਹਰਿਆਣਾ ਦੇ ਰੋਡ ਸ਼ੋਅ ਵਿੱਚ 30 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ
ਦੱਸ ਦਈਏ ਕਿ ਹਰਿਆਣਾ ਦੇ ਇਸ ਰੋਡ ਸ਼ੋਅ 'ਚ ਕਰੀਬ 25-30 ਕਿਸਾਨਾਂ ਨੇ ਹਿੱਸਾ ਲਿਆ ਅਤੇ ਇਸ ਪ੍ਰੋਗਰਾਮ ਦੀ ਖੂਬਸੂਰਤੀ ਨੂੰ ਵਧਾਇਆ। ਇਸ ਰੋਡ ਸ਼ੋਅ ਵਿੱਚ ਭਾਗ ਲੈਣ ਵਾਲੇ ਜ਼ਿਆਦਾਤਰ ਕਿਸਾਨ ਆਪਣੇ ਖੇਤਾਂ ਵਿੱਚ ਮੁੱਖ ਤੌਰ 'ਤੇ ਝੋਨਾ ਅਤੇ ਕਣਕ ਸਮੇਤ ਸਬਜ਼ੀਆਂ ਦੀ ਕਾਸ਼ਤ ਕਰਕੇ ਚੰਗੀ ਕਮਾਈ ਕਰ ਰਹੇ ਹਨ। ਇਸ ਦੇ ਨਾਲ ਹੀ ਹਰਪ੍ਰੀਤ ਸਿੰਘ ਡੈਮੋ ਸਪੈਸ਼ਲਿਸਟ, ਸਟੀਲ ਇੰਡੀਆ ਕੰਪਨੀ (STIHL INDIA COMPANY) ਅਤੇ ਰਾਹੁਲ ਸੈਣੀ ਮਹਿੰਦਰਾ ਟਰੈਕਟਰਜ਼ (Mahindra Tractors) ਹਰਿਆਣਾ ਦੇ ਇਸ ਰੋਡ ਸ਼ੋਅ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਦਰਅਸਲ, ਹਰਿਆਣਾ ਦੇ ਇਸ ਰੋਡ ਸ਼ੋਅ ਦੌਰਾਨ ਕਿਸਾਨਾਂ ਨੂੰ ਸਟੀਲ ਇੰਡੀਆ ਕੰਪਨੀ ਵੱਲੋਂ ਤਿਆਰ ਕੀਤੇ ਗਏ ਖੇਤੀ ਸੰਦਾਂ ਬਾਰੇ ਦੱਸਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਆਧੁਨਿਕ ਤਕਨੀਕ ਵਾਲੇ ਖੇਤੀ ਸੰਦਾਂ ਦੇ ਡੈਮੋ ਵੀ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮਹਿੰਦਰਾ ਟਰੈਕਟਰਜ਼ ਵੱਲੋਂ ਵੀ ਯਾਤਰਾ ਦੌਰਾਨ ਕਿਸਾਨਾਂ ਵਿੱਚ ਆਪਣੇ ਟਰੈਕਟਰਾਂ ਦੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।
'MFOI Awards' ਬਾਰੇ ਜਾਣਕਾਰੀ
ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।
ਕਦੋਂ ਅਤੇ ਕਿੱਥੇ ਹੋਵੇਗਾ 'MFOI Awards 2024'?
ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ, ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 3 ਦਸੰਬਰ) ਨੂੰ ਨਵੀਂ ਦਿੱਲੀ ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾਵੇਗੀ ਅਤੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ।
Summary in English: 'MFOI, VVIF KISAN BHARAT YATRA' reached Kaithal District of Haryana, more than 25 Progressive Farmers took part, appreciated the Krishi Jagran campaign