1. Home
  2. ਖਬਰਾਂ

Uttar Pradesh ਦੇ Etawah ਤੋਂ Kanpur ਪਹੁੰਚੀ 'MFOI VVIF KISAN BHARAT YATRA'

ਕਾਨਪੁਰ ਦੇਹਾਤ ਵਰਗੇ ਜ਼ਿਲ੍ਹਿਆਂ ਨੂੰ ਕਵਰ ਕਰਨ ਤੋਂ ਬਾਅਦ, 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਨੇ ਵੈਨਾ, ਕੇਵੀਕੇ ਕਾਨਪੁਰ, ਰਾਮਨਗਰ, ਨੰਦਪੁਰ, ਕਚਨਾਰ ਬਾਗੀਆ ਅਤੇ ਕਿਸ਼ੌਰਾ ਸਮੇਤ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੁਲਾਕਾਤ ਕੀਤੀ।

Gurpreet Kaur Virk
Gurpreet Kaur Virk
'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ'

'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ'

'MFOI VVIF KISAN BHARAT YATRA': ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੀ ਗਈ ਕ੍ਰਿਸ਼ੀ ਜਾਗਰਣ ਦੀ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA'), ਪੂਰੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਸਸ਼ਕਤ ਕਰਨ ਦੇ ਆਪਣੇ ਮਿਸ਼ਨ ਵਿੱਚ ਮਹੱਤਵਪੂਰਨ ਪ੍ਰਭਾਵ ਪਾ ਰਹੀ ਹੈ।

ਇਟਾਵਾ ਜ਼ਿਲੇ ਵਿਚ ਛਾਪ ਛੱਡਣ ਤੋਂ ਬਾਅਦ, ਰੋਡ ਸ਼ੋਅ ਯਾਨੀ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਹੁਣ ਕਾਨਪੁਰ ਪਹੁੰਚ ਗਈ ਹੈ, ਜਿੱਥੇ ਦੇ ਕਿਸਾਨਾਂ ਵੱਲੋਂ ਰੋਡ ਸ਼ੋਅ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਸ ਅਭਿਲਾਸ਼ੀ ਪਹਿਲ ਦਾ ਮੁੱਖ ਉਦੇਸ਼ ਦੇਸ਼ ਦੇ ਉੱਤਰੀ ਖੇਤਰਾਂ ਵਿੱਚ ਯਾਤਰਾ ਕਰਨਾ, ਜਾਗਰੂਕਤਾ ਫੈਲਾਉਣਾ ਅਤੇ ਕਿਸਾਨਾਂ ਨੂੰ ਕੀਮਤੀ ਗਿਆਨ ਨਾਲ ਸਸ਼ਕਤ ਕਰਨਾ ਹੈ। ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ 'ਮਿਲੀਅਨੇਅਰ ਫਾਰਮਰ ਆਫ਼ ਇੰਡੀਆ ਅਵਾਰਡ' ('Millionaire Farmer of India Awards') ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਇਸ ਮੁਹਿੰਮ ਦੀ ਸਭ ਤੋਂ ਉਦੇਸ਼ ਹੈ। ਦੱਸ ਦੇਈਏ ਕਿ ਇਸ ਰੋਡ ਸ਼ੋਅ ਦਾ ਉਦੇਸ਼ ਅਗਾਂਹਵਧੂ ਮਿਲੀਅਨੇਅਰ ਫਾਰਮਰਸ (Progressive Millionaire Farmers) ਦੇ ਸਮਰਪਿਤ ਯਤਨਾਂ ਨੂੰ ਪਛਾਣਨਾ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਹੈ ਜਿਨ੍ਹਾਂ ਨੇ ਖੇਤੀਬਾੜੀ ਖੇਤਰ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ।

ਕਾਨਪੁਰ ਦੇਹਾਤ ਵਰਗੇ ਜ਼ਿਲ੍ਹਿਆਂ ਨੂੰ ਕਵਰ ਕਰਨ ਤੋਂ ਬਾਅਦ, 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਨੇ ਵੈਨਾ, ਕੇਵੀਕੇ ਕਾਨਪੁਰ, ਰਾਮਨਗਰ, ਨੰਦਪੁਰ, ਕਚਨਾਰ ਬਾਗੀਆ ਅਤੇ ਕਿਸ਼ੌਰਾ ਸਮੇਤ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇੰਟਰਐਕਟਿਵ ਸੈਸ਼ਨਾਂ ਅਤੇ ਵਿਚਾਰ-ਵਟਾਂਦਰੇ ਰਾਹੀਂ ਕ੍ਰਿਸ਼ੀ ਜਾਗਰਣ ਟੀਮ ਨੇ ਪ੍ਰਭਾਵਸ਼ਾਲੀ ਢੰਗ ਨਾਲ ਕਿਸਾਨਾਂ ਤੱਕ ਆਪਣਾ ਸੰਦੇਸ਼ ਪਹੁੰਚਾਇਆ ਹੈ।

ਦੱਸ ਦੇਈਏ ਕਿ, ਇਆ ਮੌਕੇ ਕ੍ਰਿਸ਼ੀ ਜਾਗਰਣ ਨੇ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਦੀ ਸਫ਼ਲਤਾ ਵਿੱਚ ਯੋਗਦਾਨ ਪਾਉਣ ਵਾਲੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਕੇਵੀਕੇ ਕਾਨਪੁਰ ਦੇ ਵਿਗਿਆਨੀ (ਖੇਤੀ ਵਿਸਤਾਰ) ਡਾ. ਰਾਜੇਸ਼ ਰਾਏ ਅਤੇ ਕਿਸ਼ੌਰਾ ਕ੍ਰਿਸ਼ਕ ਪ੍ਰੋਡਿਊਸਰ ਕੰਪਨੀ ਲਿਮਟਿਡ ਨੇ ਇਸ ਪਹਿਲਕਦਮੀ ਦਾ ਸਮਰਥਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ, ਬਲਜੀਤ ਸਿੰਘ, ਬਾਬੂ ਸਿੰਘ, ਰਾਹੁਲ ਬਿਸ਼ਵਾਕਰ ਅਤੇ ਰਾਜਦੀਪ ਸਿੰਘ ਵਰਗੇ ਕਿਸਾਨਾਂ ਦੀ ਭਾਗੀਦਾਰੀ ਅਤੇ ਸਮਰਥਨ ਕਿਸਾਨ ਭਾਈਚਾਰੇ ਵਿੱਚ ਜਾਗਰੂਕਤਾ ਫੈਲਾਉਣ ਅਤੇ ਸਕਾਰਾਤਮਕ ਤਬਦੀਲੀ ਲਿਆਉਣ ਵਿੱਚ ਅਨਮੋਲ ਰਿਹਾ ਹੈ।

ਇਹ ਵੀ ਪੜੋ: Gujarat ਦੇ Vadodara ਪਹੁੰਚੀ 'MFOI VVIF KISAN BHARAT YATRA', ਆਰ. ਸੀ ਅਮੀਨ ਨੇ ਦਿੱਤਾ Organic Farming 'ਤੇ ਜ਼ੋਰ

MFOI Awards ਨਾਲ ਜੁੜਨ ਲਈ ਇਹ ਕੰਮ ਕਰੋ

ਕਿਸਾਨਾਂ ਤੋਂ ਇਲਾਵਾ ਖੇਤੀ ਖੇਤਰ ਨਾਲ ਜੁੜੀਆਂ ਕੰਪਨੀਆਂ ਅਤੇ ਹੋਰ ਲੋਕ ਵੀ MFOI ਅਵਾਰਡ ਅਤੇ MFOI ਸਮ੍ਰਿਧ ਕਿਸਾਨ ਉਤਸਵ 2024 ਦਾ ਹਿੱਸਾ ਬਣ ਸਕਦੇ ਹਨ। ਇਸ ਦੇ ਲਈ ਕ੍ਰਿਸ਼ੀ ਜਾਗਰਣ ਆਪ ਸਭ ਨੂੰ ਸੱਦਾ ਦਿੰਦਾ ਹੈ। MFOI Awards ਨਾਲ ਜੁੜਨ ਲਈ, MFOI 2024 ਜਾਂ ਸਮ੍ਰਿਧ ਕਿਸਾਨ ਉਤਸਵ ਦੌਰਾਨ ਸਟਾਲ ਬੁੱਕ ਕਰਨ ਲਈ ਜਾਂ ਕਿਸੇ ਵੀ ਕਿਸਮ ਦੀ ਸਪਾਂਸਰਸ਼ਿਪ ਲਈ, ਤੁਸੀਂ ਕ੍ਰਿਸ਼ੀ ਜਾਗਰਣ ਨਾਲ ਸੰਪਰਕ ਕਰ ਸਕਦੇ ਹੋ। ਅਵਾਰਡ ਸ਼ੋਅ ਜਾਂ ਕਿਸੇ ਹੋਰ ਪ੍ਰੋਗਰਾਮ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ, ਇਸ ਗੂਗਲ ਫਾਰਮ ਨੂੰ ਭਰੋ- https://forms.gle/sJdL4yWVaCpg838y6। ਵਧੇਰੇ ਜਾਣਕਾਰੀ ਲਈ MFOI ਦੀ ਅਧਿਕਾਰਤ ਵੈੱਬਸਾਈਟ https://millionairefarmer.in/ 'ਤੇ ਜਾਓ। ਇਸ ਤੋਂ ਇਲਾਵਾ, ਤੁਸੀਂ ਦਿੱਤੇ ਗਏ ਨੰਬਰਾਂ - ਕ੍ਰਿਸ਼ੀ ਜਾਗਰਣ: 971 114 1270 'ਤੇ ਵੀ ਕਾਲ ਕਰ ਸਕਦੇ ਹੋ। ਪਰੀਕਸ਼ਤ ਤਿਆਗੀ: 989 133 4425 | ਹਰਸ਼ ਕਪੂਰ: 989 172 4466

ਇਹ ਵੀ ਪੜੋ: 'MFOI VVIF KISAN BHARAT YATRA' ਪਹੁੰਚੀ Gujarat ਦੇ Vyara, ਕਿਸਾਨਾਂ ਨੂੰ ਕੀਤਾ ਸਨਮਾਨਿਤ

MFOI ਕੀ ਹੈ? (What is Millionaire farmer of India Award)

ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹ MFOI ਕੀ ਹੈ? ਸਰਲ ਭਾਸ਼ਾ ਵਿੱਚ ਕਹੀਏ ਤਾਂ ਦੇਸ਼ ਦੇ ਲਗਭਗ ਹਰ ਖੇਤਰ ਵਿੱਚ ਕੋਈ ਨਾ ਕੋਈ ਵੱਡੀ ਸ਼ਖਸੀਅਤ ਮੌਜੂਦ ਹੈ, ਜਿਨ੍ਹਾਂ ਦੀ ਇੱਕ ਖਾਸ ਪਹਿਚਾਣ ਹੈ। ਪਰ ਜਦੋਂ ਕਿਸਾਨ ਦੀ ਗੱਲ ਆਉਂਦੀ ਹੈ ਤਾਂ ਕੁਝ ਲੋਕਾਂ ਨੂੰ ਸਿਰਫ਼ ਇੱਕ ਹੀ ਚਿਹਰਾ ਨਜ਼ਰ ਆਉਂਦਾ ਹੈ, ਉਹ ਹੈ ਖੇਤ ਵਿੱਚ ਬੈਠੇ ਇੱਕ ਗਰੀਬ ਅਤੇ ਬੇਸਹਾਰਾ ਕਿਸਾਨ ਦਾ। ਪਰ ਅਸਲ ਸਥਿਤੀ ਅਜਿਹੀ ਨਹੀਂ ਹੈ। ਇਸ ਭੰਬਲਭੂਸੇ ਨੂੰ ਖਤਮ ਕਰਨ ਲਈ ਕ੍ਰਿਸ਼ੀ ਜਾਗਰਣ ਨੇ 'ਮਿਲੀਅਨੇਅਰ ਫਾਰਮਰ ਆਫ ਇੰਡੀਆ' ਐਵਾਰਡ ਸ਼ੋਅ ਦੀ ਪਹਿਲ ਸ਼ੁਰੂ ਕੀਤੀ ਹੈ, ਜਿਸ ਰਾਹੀਂ ਕਿਸਾਨਾਂ ਨੂੰ ਇਕ-ਦੋ ਜ਼ਿਲਾ ਜਾਂ ਸੂਬਾ ਪੱਧਰ 'ਤੇ ਹੀ ਨਹੀਂ, ਸਗੋਂ ਰਾਸ਼ਟਰੀ ਪੱਧਰ 'ਤੇ ਵੱਖਰੀ ਪਛਾਣ ਮਿਲੇਗੀ।

ਕ੍ਰਿਸ਼ੀ ਜਾਗਰਣ ਦਾ ਇਹ ਉਪਰਾਲਾ ਦੇਸ਼ ਭਰ ਵਿੱਚੋਂ ਕੁਝ ਮੋਹਰੀ ਕਿਸਾਨਾਂ ਦੀ ਚੋਣ ਕਰਕੇ ਨਾ ਸਿਰਫ਼ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਵੱਖਰੀ ਪਛਾਣ ਦੇਣ ਦਾ ਕੰਮ ਕਰੇਗਾ। ਇਸ ਐਵਾਰਡ ਸ਼ੋਅ ਵਿੱਚ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜੋ ਸਲਾਨਾ 10 ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ ਅਤੇ ਖੇਤੀ ਵਿੱਚ ਨਵੀਨਤਾ ਲਿਆ ਕੇ ਆਪਣੇ ਆਲੇ-ਦੁਆਲੇ ਦੇ ਕਿਸਾਨਾਂ ਲਈ ਇੱਕ ਮਿਸਾਲ ਕਾਇਮ ਕਰ ਰਹੇ ਹਨ।

ਕਿੱਥੇ ਹੋਵੇਗਾ ਸਮਾਗਮ?

'ਮਿਲੀਅਨੇਅਰ ਫਾਰਮਰ ਆਫ ਇੰਡੀਆ ਐਵਾਰਡ-2023' ਦੀ ਸਫਲਤਾ ਤੋਂ ਬਾਅਦ ਹੁਣ ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ। ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 5 ਦਸੰਬਰ) ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ ਕਿਸਾਨ ਭਾਰਤ ਯਾਤਰਾ (MFOI ਕਿਸਾਨ ਭਾਰਤ ਯਾਤਰਾ) ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾ ਕੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ। ਇਸ ਸਮੇਂ ਕਿਸਾਨ ਭਾਰਤ ਯਾਤਰਾ ਚੱਲ ਰਹੀ ਹੈ ਅਤੇ ਇਹ ਯਾਤਰਾ ਤੁਹਾਡੇ ਸ਼ਹਿਰ, ਪਿੰਡ ਅਤੇ ਕਸਬੇ ਵਿੱਚ ਵੀ ਆ ਸਕਦੀ ਹੈ। ਇਸ ਲਈ ਇਸ ਸਬੰਧੀ ਹਰ ਜਾਣਕਾਰੀ ਲਈ ਕ੍ਰਿਸ਼ੀ ਜਾਗਰਣ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਨਾਲ ਜੁੜੋ, ਜਿੱਥੇ, ਤੁਹਾਨੂੰ ਪਲ-ਪਲ ਅਪਡੇਟਸ ਮਿਲਣਗੇ।

Summary in English: 'MFOI VVIF KISAN BHARAT YATRA' reached Kanpur from Etawah of Uttar Pradesh

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters