'MFOI, VVIF KISAN BHARAT YATRA': ਕ੍ਰਿਸ਼ੀ ਜਾਗਰਣ ਨੇ ਭਾਰਤੀ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਇੱਕ ਵੱਖਰੀ ਪਛਾਣ ਦੇਣ ਲਈ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਸ਼ੁਰੂ ਕੀਤੀ ਹੈ।
ਹੁਣ ਆਪਣੇ ਦੂਜੇ ਸਾਲ 'ਚ ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤਾ ਗਿਆ 'ਮਿਲੀਅਨੇਅਰ ਫਾਰਮਰ ਆਫ ਇੰਡੀਆ ਐਵਾਰਡ' ਦੇਸ਼ ਦੇ ਅਜਿਹੇ ਕਿਸਾਨਾਂ ਨੂੰ ਸਨਮਾਨਿਤ ਕਰੇਗਾ ਜੋ ਖੇਤੀ 'ਚ ਨਵੀਆਂ ਉਚਾਈਆਂ 'ਤੇ ਪਹੁੰਚ ਰਹੇ ਹਨ। 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ਵਰਤਮਾਨ ਵਿੱਚ ਦੇਸ਼ ਭਰ ਵਿੱਚ ਇੱਕ ਤਬਦੀਲੀ ਵਾਲਾ ਰੋਡ ਸ਼ੋਅ ਹੈ।
ਜ਼ਿਕਰਯੋਗ ਹੈ ਕਿ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਨੇ ਵੀਰਵਾਰ 11 ਅਪ੍ਰੈਲ 2024 ਤੋਂ ਗੁਜਰਾਤ ਵਿੱਚ ਆਪਣੀ ਯਾਤਰਾ ਸ਼ੁਰੂ ਕੀਤੀ ਹੈ। ਹਾਲਾਂਕਿ, 29 ਮਈ 2024 ਤੱਕ, ਇਹ ਸੂਬੇ ਦੇ ਖੇਤੀਬਾੜੀ ਵਿਗਿਆਨੀਆਂ ਨਾਲ ਗੱਲਬਾਤ ਕਰਨ ਲਈ ਪੂਰੇ ਗੁਜਰਾਤ ਦਾ ਦੌਰਾ ਕਰ ਰਹੇ ਹਨ ਅਤੇ ਚਰਚਾ ਕਰ ਰਹੇ ਹਨ ਕਿ ਅਸੀਂ ਖੇਤੀਬਾੜੀ ਨੂੰ ਕਿਵੇਂ ਬਦਲ ਸਕਦੇ ਹਾਂ ਅਤੇ ਇਸ ਨੂੰ ਰੁਜ਼ਗਾਰ ਦਾ ਵਧੀਆ ਮੌਕਾ ਕਿਵੇਂ ਬਣਾ ਸਕਦੇ ਹਾਂ। ਇਸ ਦੇ ਨਾਲ ਹੀ ਉਹ ਸੂਬੇ ਦੇ ਕਿਸਾਨਾਂ ਨਾਲ ਵੀ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਇਸ ਯਾਤਰਾ ਦੌਰਾਨ ਗੁਜਰਾਤ ਦੇ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਜਾ ਰਿਹਾ ਹੈ।
ਮੋਡਾਸਾ ਦੇ ਕੇਵੀਕੇ ਵਿੱਚ ਯਾਤਰਾ ਦਾ ਭਰਵਾਂ ਸਵਾਗਤ
ਕ੍ਰਿਸ਼ੀ ਜਾਗਰਣ ਦੁਆਰਾ ਆਯੋਜਿਤ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਗੁਜਰਾਤ ਦੇ ਹਰ ਕਿਸਾਨ ਤੱਕ ਆਪਣੀ ਪਹੁੰਚ ਬਣਾ ਰਹੀ ਹੈ। ਇਨ੍ਹਾਂ ਹੀ ਨਹੀਂ, ਇਹ ਯਾਤਰਾ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਅਗਾਂਹਵਧੂ ਕਿਸਾਨਾਂ ਦੀ ਸਲਾਹ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਰਹੀ ਹੈ। ਇਸੇ ਸੰਦਰਭ ਵਿੱਚ ਕਿਸਾਨ ਭਾਰਤ ਯਾਤਰਾ ਅਰਾਵਲੀ ਜ਼ਿਲ੍ਹੇ ਦੇ ਮੋਡਾਸਾ ਤਾਲੁਕਾ ਵਿੱਚ ਪਿੰਡ ਜੀਤਪੁਰ ਪਹੁੰਚੀ, ਜਿੱਥੇ ਅਗਾਂਹਵਧੂ ਕਿਸਾਨ ਪਾਰਥਭਾਈ ਦੀ ਅਗਵਾਈ ਹੇਠ ਮੋਡਾਸਾ ਕੇਵੀਕੇ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਉਥੇ ਇਕੱਠੇ ਹੋਏ ਹਰੇਕ ਕਿਸਾਨ ਨੂੰ ਐਮਐਫਓਆਈ, ਵੀਵੀਆਈਐਫ ਕੀ ਹੈ, ਇਸ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕੁਝ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਵਿਚਾਰ ਪੇਸ਼ ਕੀਤੇ।
ਪਹਾੜਪੁਰ ਪਿੰਡ ਪਹੁੰਚੀ ਯਾਤਰਾ
ਮੋਡਾਸਾ ਦੇ ਕੇਵੀਕੇ ਵਿਖੇ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਜ਼ਿਲ੍ਹੇ ਵਿੱਚ ਕਿਸਾਨ ਭਾਰਤ ਯਾਤਰਾ ਦਾ ਦੂਜਾ ਪੜਾਅ ਪਿੰਡ ਪਹਾੜਪੁਰ ਸੀ, ਜਿੱਥੇ ਅਰਾਵਲੀ ਜ਼ਿਲ੍ਹਾ ਪਸਾਰ ਅਧਿਕਾਰੀ ਪੂਰਵੀਬੇਨ ਦੀ ਅਗਵਾਈ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਉਥੇ ਇਕੱਠੇ ਹੋਏ ਹਰੇਕ ਕਿਸਾਨ ਨੂੰ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਕੀ ਹੈ, ਇਸ ਬਾਰੇ ਵੀ ਪੂਰੀ ਜਾਣਕਾਰੀ ਦਿੱਤੀ ਗਈ।
ਇਹ ਵੀ ਪੜੋ: 'MFOI, VVIF KISAN BHARAT YATRA' ਦੇ ਕਾਫਲੇ ਨੇ Haryana Farmers ਨਾਲ ਸਾਂਝੀ ਕੀਤੀ ਨਵੀਂ ਤਕਨੀਕ
'MFOI Awards' ਬਾਰੇ ਜਾਣਕਾਰੀ
ਮਹਿੰਦਰਾ ਟਰੈਕਟਰਜ਼ ਦੁਆਰਾ ਸਪਾਂਸਰ ਕੀਤੇ ਗਏ ਮਿਲੀਅਨੇਅਰ ਫਾਰਮਰ ਆਫ਼ ਇੰਡੀਆ (MFOI) ਅਵਾਰਡ ਉਹਨਾਂ ਭਾਰਤੀ ਕਿਸਾਨਾਂ ਲਈ ਹਨ ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਆਮਦਨ ਨੂੰ ਦੁੱਗਣਾ ਕੀਤਾ ਹੈ, ਸਗੋਂ ਆਪਣੇ ਅਣਥੱਕ ਯਤਨਾਂ ਅਤੇ ਨਵੀਨਤਾਕਾਰੀ ਖੇਤੀ ਅਭਿਆਸਾਂ ਦੁਆਰਾ ਸਫਲਤਾ ਵੀ ਪ੍ਰਾਪਤ ਕੀਤੀ ਹੈ। ਇਸ ਦਾ ਉਦੇਸ਼ ਸਭ ਤੋਂ ਅਮੀਰ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ-ਨਾਲ ਕੁਝ ਚੋਟੀ ਦੇ ਕਾਰਪੋਰੇਟਾਂ ਨੂੰ ਇੱਕ ਛੱਤ ਹੇਠ ਇਕੱਠੇ ਕਰਨਾ ਹੈ ਤਾਂ ਜੋ ਭਾਰਤ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਅਸਲ ਨਾਇਕਾਂ ਨੂੰ ਮਾਨਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ। ਨਾਲ ਹੀ ਇਹ ਕਿਸਾਨ ਦੁਨੀਆਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਸਕਦੇ ਹਨ।
ਕਦੋਂ ਅਤੇ ਕਿੱਥੇ ਹੋਵੇਗਾ 'MFOI Awards 2024'?
ਕ੍ਰਿਸ਼ੀ ਜਾਗਰਣ MFOI 2024 ਦਾ ਆਯੋਜਨ ਕਰਨ ਜਾ ਰਿਹਾ ਹੈ, ਜਿਸ ਦਾ ਆਯੋਜਨ ਇਸ ਸਾਲ ਦੇ ਅੰਤ ਵਿੱਚ ਯਾਨੀ ਦਸੰਬਰ 2024 (1 ਤੋਂ 3 ਦਸੰਬਰ) ਨੂੰ ਨਵੀਂ ਦਿੱਲੀ ਵਿੱਚ ਕੀਤਾ ਜਾਵੇਗਾ। MFOI 2024 ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਕ੍ਰਿਸ਼ੀ ਜਾਗਰਣ ਵੀ 'ਐਮਐਫਓਆਈ, ਵੀਵੀਆਈਐਫ ਕਿਸਾਨ ਭਾਰਤ ਯਾਤਰਾ' ('MFOI, VVIF KISAN BHARAT YATRA') ਰਾਹੀਂ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰ ਰਿਹਾ ਹੈ। ਇਹ ਯਾਤਰਾ ਦੇਸ਼ ਦੇ ਹਰ ਕੋਨੇ ਵਿੱਚ ਜਾਵੇਗੀ ਅਤੇ ਕਿਸਾਨਾਂ ਨੂੰ MFOI ਬਾਰੇ ਜਾਗਰੂਕ ਕਰੇਗੀ ਅਤੇ ਕਿਸਾਨਾਂ ਲਈ ਸਭ ਤੋਂ ਵੱਡੇ ਐਵਾਰਡ ਸ਼ੋਅ ਵਿੱਚ ਆਉਣ ਦਾ ਸੱਦਾ ਦੇਵੇਗੀ।
Summary in English: 'MFOI, VVIF KISAN BHARAT YATRA' received by Aravalli Farmers and Extension Officers, Krishi Jagran campaign appreciated