1. Home
  2. ਖਬਰਾਂ

ਟਿਕਾਉ ਆਮਦਨ ਲਈ ਸੰਯੁਕਤ ਖੇਤੀਬਾੜੀ ਪ੍ਰਣਾਲੀ ਮਾਡਲ ਅਪਣਾਉਣ ਦੀ ਲੋੜ: Dr. Tarsem Singh Dhillon

ਇਸ ਮੌਕੇ ਡਾ. ਤਰਸੇਮ ਸਿੰਘ ਢਿੱਲੋਂ ਨੇ ਕਿਸਾਨ ਵੀਰਾਂ, ਨੌਜਵਾਨਾਂ ਅਤੇ ਬੀਬੀਆਂ ਨੂੰ ਖਾਸਤੌਰ ਤੇ ਜਿਹਨਾਂ ਕੋਲ ਜ਼ਮੀਨ ਘੱਟ ਹੈ, ਸੰਯੁਕਤ ਖੇਤੀਬਾੜੀ ਪ੍ਰਣਾਲੀ ਮਾਡਲ ਅਪਣਾਉਣ ਦੇ ਸੁਝਾਅ ਦਿੱਤਾ। ਇਸ ਦੇ ਨਾਲ ਹੀ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਸਾਉਣੀ ਰੁੱਤ ਦੋਰਾਨ ਝੋਨੇ ਦੀ ਮਸ਼ੀਨੀ ਲਵਾਈ ਲਈ ਮੈਟ ਟਾਈਪ ਨਰਸਰੀ, ਝੋਨੇ ਦੀ ਸਿੱਧੀ ਬਿਜਾਈ, ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ ਅਤੇ ਬਰਸਾਤ ਰੁੱਤ ਦੀ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਵਾਈਆਂ ਜਾ ਰਹੀਆਂ ਹਨ।

Gurpreet Kaur Virk
Gurpreet Kaur Virk
ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਿਖੇ ਬੱਕਰੀ ਪਾਲਣ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ

ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਿਖੇ ਬੱਕਰੀ ਪਾਲਣ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ

KVK Sangrur: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਿਖੇ ਬੱਕਰੀ ਪਾਲਣ ਦੇ ਕਿੱਤਾਮੁਖੀ ਸਿਖਲਾਈ ਕੋਰਸ ਦੇ ਸਮਾਪਤੀ ਸਮਾਰੋਹ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ, ਇਸ ਦੌਰਾਨ ਉਹਨਾਂ ਕਿਸਾਨ ਵੀਰਾਂ ਨਾਲ ਖੇਤੀਬਾੜੀ ਵਿੱਚ ਸਹਾਇਕ ਧੰਦਿਆਂ ਦੀ ਮਹਤੱਤਾ ਬਾਰੇ ਵਿਚਾਰ ਸਾਂਝੇ ਕੀਤੇ।

ਉਹਨਾਂ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਿਲ ਕਿਸਾਨ ਵੀਰਾਂ, ਨੌਜਵਾਨਾਂ ਅਤੇ ਬੀਬੀਆਂ ਨੂੰ ਖਾਸਤੌਰ ਤੇ ਜਿਹਨਾਂ ਕੋਲ ਜ਼ਮੀਨ ਘੱਟ ਹੈ, ਸੰਯੁਕਤ ਖੇਤੀਬਾੜੀ ਪ੍ਰਣਾਲੀ ਮਾਡਲ ਅਪਣਾਉਣ ਦੇ ਸੁਝਾਅ ਦਿੱਤਾ। ਇਸ ਮਾਡਲ ਵਿੱਚ ਖੇਤੀ ਫ਼ਸਲਾਂ, ਬਾਗਬਾਨੀ ਅਤੇ ਪਸ਼ੂ ਪਾਲਣ ਦੇ ਸੁਮੇਲ ਨਾਲ ਥੋੜ੍ਹੇ ਰਕਬੇ 'ਚੋਂ ਟਿਕਾਉ ਅਤੇ ਨਿਯਮਤ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਹਨਾਂ ਸਿਖਿਆਰਥੀਆਂ ਨੂੰ ਘਰ ਦੀ ਲੋੜ ਅਨੁਸਾਰ ਦਾਲਾਂ, ਤੇਲਬੀਜ, ਫਲ ਅਤੇ ਸਬਜ਼ੀਆਂ ਵੀ ਆਪਣੇ ਖੇਤਾਂ ਵਿੱਚ ਹੀ ਪੈਦਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਫ਼ਸਲੀ ਵਿਭਿੰਨਤਾ ਲਈ ਝੋਨੇ ਦੇ ਬਦਲ ਵਜੋਂ ਨਰਮਾ, ਮੱਕੀ ਅਤੇ ਮੂੰਗਫ਼ਲੀ ਹੇਠ ਰਕਬਾ ਵਧਾਉਣ ਦੀ ਗੱਲ ਵੀ ਕੀਤੀ। ਡਾ. ਢਿੱਲੋਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਾਰਮ ਉੱਤੇ ਝੋਨੇ ਦੀ ਮੈਟ ਟਾਈਪ ਪਨੀਰੀ ਦੀ ਤਿਆਰੀ, ਕਪਾਹ, ਨਰਮਾ, ਸਣ ਅਤੇ ਸਬਜ਼ੀਆਂ ਦੇ ਖੋਜ ਤਜ਼ਰਬਿਆਂ ਦਾ ਵੀ ਨਿਰੀਖਣ ਕੀਤਾ ਗਿਆ।

ਉਹਨਾਂ ਵੱਲੋਂ ਮੱਕੀ ਅਤੇ ਹਲਦੀ ਦੇ ਬੀਜ ਉਤਪਾਦਨ ਦਾ ਵੀ ਮੁਆਇਆ ਕੀਤਾ ਗਿਆ। ਇਸ ਤੋਂ ਇਲਾਵਾ ਉਹਨਾਂ ਪਿੰਡ ਦੇਹਕਲਾਂ ਵਿਖੇ ਅਗਾਂਹਵਧੂ ਕਿਸਾਨ ਸ. ਬਚਿੱਤਰ ਸਿੰਘ ਗਰਚਾ ਦੇ ਸੋਇਆਬੀਨ ਪ੍ਰੋਸੈਸਿੰਗ ਯੂਨਿਟ ਅਤੇ ਪਿੰਡ ਬਡਲਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਲਗਵਾਈ ਬਹਾਰ ਰੁੱਤ ਦੀ ਮੂੰਗਫ਼ਲੀ ਦੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨਾਲ ਖੇਤੀ ਸੱਮਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ: ਕਿਸਾਨ ਵੀਰੋਂ, ਸਿੰਚਾਈ ਪਾਣੀ ਦੀ ਵੱਧ ਵਰਤੋਂ ਵਾਲੀ ਬਹਾਰ ਰੁੱਤ ਦੀ ਮੱਕੀ ਦੀ ਥਾਂ ਬਹਾਰ ਰੁੱਤ ਦੀ ਮੂੰਗਫਲੀ ਅਪਣਾਓ: Dr. Maninder Singh Bons

ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨ ਵੀਰਾਂ ਅਤੇ ਬੀਬੀਆਂ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਿਖਲਾਈ ਪ੍ਰੋਗਰਾਮਾਂ ਅਤੇ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਸਾਉਣੀ ਰੁੱਤ ਦੋਰਾਨ ਝੋਨੇ ਦੀ ਮਸ਼ੀਨੀ ਲਵਾਈ ਲਈ ਮੈਟ ਟਾਈਪ ਨਰਸਰੀ, ਝੋਨੇ ਦੀ ਸਿੱਧੀ ਬਿਜਾਈ, ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ ਅਤੇ ਬਰਸਾਤ ਰੁੱਤ ਦੀ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਵਾਈਆਂ ਜਾ ਰਹੀਆਂ ਹਨ। ਇਸ ਮੌਕੇ ਡਾ. ਅਜੈ ਸਿੰਘ, ਡਾ. ਸੁਨੀਲ ਕੁਮਾਰ, ਡਾ. ਵਿਤਸਤਾ, ਡਾ. ਰੁਕਿੰਦਰ ਪ੍ਰੀਤ ਸਿੰਘ ਅਤੇ ਮੈਡਮ ਅਮਰਪ੍ਰੀਤ ਕੌਰ ਵੀ ਹਾਜ਼ਰ ਰਹੇ।

Summary in English: Need to adopt integrated farming system model for sustainable income: Dr. Tarsem Singh Dhillon

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters