
ਪੰਛੀਆਂ ਦੀ ਸੰਭਾਲ ਅਤੇ ਸੁਰੱਖਿਆ ਲਈ ਵਧੀਆ ਕਦਮ: ਡਾ. ਨਿਰਮਲ ਜੌੜਾ
Great Initiative: ਪੰਜਾਬ ਵਿੱਚ ਵੱਧ ਰਹੀ ਗਰਮੀ ਅਤੇ ਤਾਪਮਾਨ ਲੋਕਾਂ ਲਈ ਚਿੰਤਾ ਦਾ ਕਾਰਨ ਬਣਦੀ ਜਾ ਰਹੀ ਹੈ। ਇਸੇ ਦੇ ਮੱਦੇਨਜ਼ਰ ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀ ਇੰਜਨੀਅਰਿੰਗ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਨੇ ਯੂਨੀਵਰਸਿਟੀ ਵਿਚ ਪੰਛੀਆਂ ਲਈ ਪਾਣੀ ਮੁਹੱਈਆ ਕਰਾਉਣ ਦਾ ਪ੍ਰਬੰਧ ਕੀਤਾ ਹੈ।
ਇਸਦਾ ਕਦਮ ਦਾ ਉਦੇਸ਼ ਸਥਾਨਕ ਪੱਧਰ 'ਤੇ ਪਿਆਸ ਨਾਲ ਜੂਝਦੇ ਪੰਛੀਆਂ ਨੂੰ ਪਾਣੀ ਉਪਲੱਬਧ ਕਰਾਉਣਾ ਹੈ। ਇਸ ਮੁਹਿੰਮ ਦੌਰਾਨ ਐੱਨ ਐੱਸ ਐੱਸ ਦੇ ਵਲੰਟੀਅਰਾਂ ਨੇ ਜ਼ਿੰੰਮੇਵਾਰੀ ਲੈ ਕੇ ਪਾਣੀ ਦੇ ਇਕ ਇਕ ਬਰਤਨ ਨੂੰ ਲਗਾਤਾਰ ਪਾਣੀ ਨਾਲ ਭਰਨ ਦਾ ਅਹਿਦ ਕੀਤਾ।
ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਇਸ ਕੰਮ ਲਈ ਐਨ.ਐਸ.ਐਸ. ਅਧਿਕਾਰੀਆਂ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ, ਨਾਲ ਹੀ ਉਨ੍ਹਾਂ ਕਿਹਾ ਕਿ ਇਹ ਕਦਮ ਭਿਆਨਕ ਗਰਮੀ ਵਿੱਚ ਪੰਛੀਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਇੱਕ ਨਵੀਂ ਮਿਸਾਲ ਕਾਇਮ ਕਰੇਗਾ।
ਡਾ. ਨਿਰਮਲ ਜੌੜਾ ਨੇ ਕਿਹਾ ਕਿ ਧਰਤੀ 'ਤੇ ਸਭ ਤੋਂ ਉੱਤਮ ਜੀਵ ਹੋਣ ਦੇ ਨਾਤੇ, ਮਨੁੱਖ ਦਾ ਫਰਜ਼ ਹੈ ਕਿ ਉਹ ਦੂਜੇ ਜੀਵਾਂ ਦੇ ਜੀਵਨ ਦੀ ਸੁਰੱਖਿਆ ਨੂੰ ਯਕੀਨੀ ਬਣਾਏ। ਇਸ ਦਿਸ਼ਾ ਵਿੱਚ ਬੇਜ਼ੁਬਾਨ ਪੰਛੀਆਂ ਲਈ ਕੀਤਾ ਗਿਆ ਇਹ ਕੰਮ ਦਇਆ ਅਤੇ ਕਰੁਣਾ ਦੇ ਮਨੁੱਖੀ ਭਾਵਾਂ ਨੂੰ ਪੇਸ਼ ਕਰਦਾ ਹੈ।
ਇਹ ਵੀ ਪੜ੍ਹੋ: Punjab ਵਿੱਚ ਪਾਣੀ ਤੇ ਪਰਾਲੀ ਦੀ ਸਾਂਭ-ਸੰਭਾਲ ਮੌਜੂਦਾ ਖੇਤੀ ਦੇ ਅਹਿਮ ਮੁੱਦੇ: VC Dr. Satbir Singh Gosal
ਜ਼ਿਕਰਯੋਗ ਹੈ ਕਿ ਇਸ ਮੁਹਿੰਮ ਵਿੱਚ 55 ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਭਾਗ ਲਿਆ। ਪ੍ਰੋਗਰਾਮ ਅਫਸਰ ਡਾ. ਰੁਪਿੰਦਰਪਾਲ ਸਿੰਘ ਅਤੇ ਡਾ. ਗਗਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਕੁਆਰਡੀਨੇਟਰ ਡਾ. ਹਰਮੀਤ ਸਰਲਾਚ ਅਤੇ ਸੰਯੁਕਤ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਵੀ ਇਸ ਮੁਹਿੰਮ ਨਾਲ ਜੁੜੇ ਵਿਦਿਆਰਥੀਆਂ ਨੂੰ ਸ਼ਾਬਾਸ਼ ਕਿਹਾ।
Summary in English: NSS Unit of the College of Agricultural Engineering and Technology, PAU launches “Wings of Care: Birds Hydration Initiative”