1. Home
  2. ਖਬਰਾਂ

Oilseed Cultivation: ਸਰ੍ਹੋਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਗੋਭੀ ਸਰ੍ਹੋਂ ਦੀ ਕਨੋਲਾ ਕਿਸਮ GSC-7 ਦੇ 40 ਪ੍ਰਦਰਸ਼ਨੀ ਪਲਾਟ ਦਾ ਆਯੋਜਨ

ਸਿਖਲਾਈ ਪ੍ਰੋਗਰਾਮ ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ), ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਹਾੜ੍ਹੀ ਰੁੱਤ ਦੌਰਾਨ ਪੀਲੀ ਕ੍ਰਾਂਤੀ ਭਾਵ ਸਰ੍ਹੋਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕੇ ਵੀ ਕੇ, ਫਤਿਹਗੜ੍ਹ ਸਾਹਿਬ ਵੱਲੋਂ ਪਿੰਡ ਨੰਦਪੁਰ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਗੋਭੀ ਸਰ੍ਹੋਂ ਦੀ ਕਨੋਲਾ ਕਿਸਮ ਜੀ ਐਸ ਸੀ -7 ਦੇ 40 ਪ੍ਰਦਰਸ਼ਨੀ ਪਲਾਟ ਲਗਵਾਏ ਗਏ ਹਨ।

Gurpreet Kaur Virk
Gurpreet Kaur Virk
ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

Krishi Vigyan Kendra: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਫਤਿਹਗੜ੍ਹ ਸਾਹਿਬ ਵੱਲੋਂ ਬਲਾਕ ਬਸੀ ਪਠਾਣਾ ਦੇ ਪਿੰਡ ਨੰਦਪੁਰ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਮਿਤੀ 07.02.2025 ਨੂੰ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਲਗਭਗ 50 ਕਿਸਾਨ ਵੀਰਾਂ ਨੇ ਭਾਗ ਲਿਆ।

ਇਸ ਸਿਖਲਾਈ ਪ੍ਰੋਗਰਾਮ ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ), ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਹਾੜ੍ਹੀ ਰੁੱਤ ਦੌਰਾਨ ਪੀਲੀ ਕ੍ਰਾਂਤੀ ਭਾਵ ਸਰ੍ਹੋਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕੇ ਵੀ ਕੇ, ਫਤਿਹਗੜ੍ਹ ਸਾਹਿਬ ਵੱਲੋਂ ਪਿੰਡ ਨੰਦਪੁਰ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਗੋਭੀ ਸਰ੍ਹੋਂ ਦੀ ਕਨੋਲਾ ਕਿਸਮ ਜੀ ਐਸ ਸੀ -7 ਦੇ 40 ਪ੍ਰਦਰਸ਼ਨੀ ਪਲਾਟ ਲਗਵਾਏ ਗਏ ਹਨ।

ਕਨੋਲਾ ਸਰ੍ਹੋਂ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਕਨੋਲਾ ਕਿਸਮਾਂ ਦੇ ਤੇਲ ਵਿੱਚ ਇਰੁਸਿਕ ਏਸਿਡ 2 ਪ੍ਰਤੀਸ਼ਤ ਤੋਂ ਘੱਟ ਅਤੇ ਖਲ਼ ਵਿੱਚ ਗਲੁਕੋਸਿਨੋਲੇਟਸ ਦੀ ਮਾਤਰਾ 30 ਮਾਈਕਰੋਮੋਲ ਤੋਂ ਘੱਟ ਹੁੰਦੀ ਹੈ। ਇਹਨਾਂ ਗੁਣਾਂ ਕਾਰਨ ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ਼ ਪਸ਼ੂਆਂ ਦੀ ਖੁਰਾਕ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਉਹਨਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਗੋਭੀ ਸਰ੍ਹੋਂ ਅਤੇ ਰਾਇਆ ਸਰ੍ਹੋਂ ਦੀਆਂ ਕਨੋਲਾ ਗੁਣਾਂ ਵਾਲੀਆਂ ਕੁੱਲ 6 ਕਿਸਮਾਂ/ ਹਾਈਬ੍ਰਿਡ ਸਿਫਾਰਸ਼ ਕੀਤੀਆਂ ਗਈਆਂ ਹਨ। ਉਹਨਾਂ ਕਿਸਾਨਾਂ ਨੂੰ ਗੋਭੀ ਸਰ੍ਹੋਂ ਦੀ ਜੀ ਐਸ ਸੀ 7 ਕਿਸਮ ਦਾ ਤੇਲ ਕਢਵਾ ਕੇ ਘਰੇਲੂ ਵਰਤੋਂ ਕਰਨ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਉਹਨਾਂ ਫ਼ਲਾਂ ਅਤੇ ਸਬਜ਼ੀਆਂ ਵਿੱਚ ਲੋੜ ਅਨੁਸਾਰ ਖੁਰਾਕੀ ਤੱਤਾਂ ਦੇ ਸਪਰੇਅ ਕਰਨ ਅਤੇ ਕਾਸ਼ਤਕਰੀ ਖਰਚੇ ਘਟਾਉਣ ਬਾਰੇ ਵੀ ਦੱਸਿਆ।

ਇਸ ਸਿਖਲਾਈ ਪ੍ਰੋਗਰਾਮ ਦੌਰਾਨ ਸ੍ਰੀਮਤੀ ਰੀਤ ਵਰਮਾ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ ਨੇ ਸਰ੍ਹੋਂ ਦੀ ਸਫ਼ਲ ਕਾਸ਼ਤ ਸੰਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ। ਉਹਨਾਂ ਨੇ ਸਰੋਂ ਨੂੰ ਬਿਮਾਰੀਆਂ ਅਤੇ ਤੇਲੇ ਦੇ ਹਮਲੇ ਤੋਂ ਬਚਾਅ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਕਣਕ ਦੀ ਫ਼ਸਲ ਵਿੱਚ ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਬਚਾਉਣ ਲਈ ਅਤੇ ਵੱਧ ਝਾੜ ਲੈਣ ਲਈ 2% ਪੋਟਾਸ਼ੀਅਮ ਨਾਈਟ੍ਰੇਟ (13:0:45) ਦੀ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ: ਪੰਜਾਬ ਦੇ ਮਾਨਯੋਗ ਰਾਜਪਾਲ Shri Gulab Chand Kataria ਨੇ ਰਾਸ਼ਟਰ ਮੁੜ ਨਿਰਮਾਣ ਵਿੱਚ PAU ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਡਾ.ਜੀ ਪੀ ਐਸ ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਸ਼ੂ ਖੁਰਾਕ ਵਿੱਚ ਸਰੋਂ ਦੇ ਤੇਲ ਦੀ ਖਲ ਦੀ ਮਹਤੱਤਾ ਅਤੇ ਪਸ਼ੂਆਂ ਦੀ ਸਾਂਭ- ਸੰਭਾਲ ਬਾਰੇ ਜਾਣਕਾਰੀ ਸਾਂਝੀ ਕੀਤੀ। ਪਿੰਡ ਦੇ ਅਗਾਂਹਵਧੂ ਕਿਸਾਨ ਸ. ਅਮਨਦੀਪ ਸਿੰਘ ਨੇ ਕੈਂਪ ਵਿੱਚ ਆਏ ਹੋਏ ਸਮੂਹ ਕਿਸਾਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ ਨਾਲ ਜੁੜ ਕੇ ਵਿਗਿਆਨਕ ਖੇਤੀ ਲਈ ਗਿਆਨ ਪ੍ਰਾਪਤ ਕਰਨ ਅਤੇ ਕਿੱਤਾਮੁਖੀ ਸਿਖਲਾਈ ਕੋਰਸਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕੈਂਪ ਵਿੱਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀ ਦੇਖਭਾਲ ਅਤੇ ਹੋਰ ਖੇਤੀ ਸਮੱਸਿਆਵਾਂ ਸੰਬੰਧੀ ਕਈ ਸਵਾਲ ਕੀਤੇ ਗਏ। ਇਹਨਾਂ ਸਮੱਸਿਆਵਾਂ ਦਾ ਕੇ.ਵੀ.ਕੇ ਮਾਹਿਰਾਂ ਵੱਲੋਂ ਮੌਕੇ 'ਤੇ ਨਿਪਟਾਰਾ ਕੀਤਾ ਗਿਆ।

Summary in English: Oilseed Cultivation: KVK Fatehgarh Sahib Empowers Farmers with Training on Oilseed Cultivation at village nandpur

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News