1. Home
  2. ਖਬਰਾਂ

ਸੰਗਰੂਰ ਦੇ Progressive Farmer ਮੱਖਣ ਸਿੰਘ ਦੇ ਖੇਤ ਵਿੱਚ DSR ਵਾਲੇ ਝੋਨੇ 'ਤੇ ਖੇਤ ਦਿਵਸ ਦਾ ਆਯੋਜਨ

Dr. Mandeep Singh, ਐਸੋਸੀਏਟ ਡਾਇਰੈਕਟਰ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਮਹੱਤਤਾ ਅਤੇ ਇਸ ਦੀ ਮੌਜੂਦਾ ਸਮੇਂ ਵਿੱਚ ਜ਼ਰੂਰਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਦੀ ਬੱਚਤ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਵੱਖ-ਵੱਖ ਤਕਨੀਕਾਂ ਨੂੰ ਅਪਨਾਉਣ ਦੀ ਪੁਰਜ਼ੋਰ ਅਪੀਲ ਕੀਤੀ।

Gurpreet Kaur Virk
Gurpreet Kaur Virk
ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਿਖੇ ਝੋਨੇ ਦੀ ਸਿੱਧੀ ਬਿਜਾਈ 'ਤੇ ਖੇਤ ਦਿਵਸ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਿਖੇ ਝੋਨੇ ਦੀ ਸਿੱਧੀ ਬਿਜਾਈ 'ਤੇ ਖੇਤ ਦਿਵਸ ਦਾ ਆਯੋਜਨ

KVK Sangrur: ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਦੀ ਯੋਗ ਅਗਵਾਈ ਹੇਠ ਅਗਾਂਹਵਧੂ ਕਿਸਾਨ ਸ. ਮੱਖਣ ਸਿੰਘ, ਪਿੰਡ ਕੈਂਪਰ ਜ਼ਿਲ੍ਹਾ ਸੰਗਰੂਰ ਦੇ ਖੇਤ ਵਿੱਚ ਸਿੱਧੀ ਬਿਜਾਈ ਵਾਲੇ ਝੋਨੇ ਉੱਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ 50 ਕਿਸਾਨਾਂ ਨੇ ਭਾਗ ਲਿਆ।

ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਟਰੇਨਿੰਗ) ਨੇ ਝੋਨੇ ਦੀ ਸਿੱਧੀ ਬਿਜਾਈ ਦੀ ਮਹੱਤਤਾ ਅਤੇ ਇਸ ਦੀ ਮੌਜੂਦਾ ਸਮੇਂ ਵਿੱਚ ਜ਼ਰੂਰਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਦੀ ਬੱਚਤ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਵੱਖ-ਵੱਖ ਤਕਨੀਕਾਂ ਨੂੰ ਅਪਨਾਉਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਵੱਖ-ਵੱਖ ਫ਼ਸਲਾਂ ਦੇ ਬੀਜ ਅਤੇ ਖੇਤੀ ਸਾਹਿਤ ਦੀ ਜਾਣਕਾਰੀ ਮੁਹੱਈਆ ਕਰਵਾਈ।

ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਝੋਨੇ ਦੀ ਤਰ-ਵੱਤਰ ਸਿੱਧੀ ਬਿਜਾਈ ਲਈ ਜ਼ਮੀਨ ਦੀ ਤਿਆਰੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਵੱਖ-ਵੱਖ ਤਕਨੀਕਾਂ ਰਾਹੀਂ ਖੇਤ ਵਿੱਚ ਹੀ ਮਿਲਾਉਣ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਬਾਇਅਰ ਕੰਪਨੀ ਵੱਲੋਂ ਸ੍ਰੀ ਰਾਜੇਸ਼ ਰਾਠੀ, ਸੀਨੀਅਰ ਅਲਾਟਮੈਂਟ ਮੈਨੇਜਰ ਨੇ ਵਿਸ਼ੇਸ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਨਦੀਨ ਪ੍ਰਬੰਧਨ ਬਾਰੇ ਉਨ੍ਹਾਂ ਦੀ ਕੰਪਨੀ ਦੀਆਂ ਪੀਏਯੂ ਵੱਲੋਂ ਸਿਫਾਰਿਸ਼ ਕੀਤੀਆਂ ਨਦੀਨ ਨਾਸ਼ਕ ਦਵਾਈਆਂ ਦੀ ਸਹੀ ਵਰਤੋਂ ਬਾਰੇ ਚਾਨਣਾ ਪਾਇਆ।

ਇਹ ਵੀ ਪੜੋ: KVK, Moga ਵੱਲੋਂ GOAT FARMING ਸਬੰਧੀ ਕਿੱਤਾਮੁਖੀ ਸਿਖਲਾਈ ਦਾ ਆਯੋਜਨ, 5 ਜ਼ਿਲ੍ਹਿਆਂ ਦੇ ਕਿਸਾਨਾਂ, ਨੌਜਵਾਨਾਂ ਅਤੇ ਕਿਸਾਨ ਬੀਬੀਆਂ ਨੇ ਲਿਆ ਭਾਗ

ਡਾ. ਰੁਕਿੰਦਰ ਪ੍ਰੀਤ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਝੋਨੇ ਦੀ ਤਰ-ਵੱਤਰ ਅਤੇ ਸੁੱਕੀ ਬਿਜਾਈ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਜ਼ਿੰਕ ਅਤੇ ਲੋਹੇ ਦੀ ਘਾਟ ਦੀ ਰੋਕਥਾਮ ਦੇ ਨਾਲ-ਨਾਲ ਖਾਦ ਅਤੇ ਸਿੰਚਾਈ ਪ੍ਰਬੰਧ ਬਾਰੇ ਯੂਨੀਵਰਸਿਟੀ ਵੱਲੋਂ ਕੀਤੀਆਂ ਗਈਆਂ ਸਿਫਾਰਿਸ਼ਾਂ ਉੱਪਰ ਵੀ ਚਾਨਣਾ ਪਾਇਆ। ਉਨ੍ਹਾਂ ਝੋਨੇ ਵਿੱਚ ਥੋਥ ਨੂੰ ਰੋਕਣ ਲਈ 1.5% ਪੋਟਾਸ਼ੀਅਮ ਨਾਈਟ੍ਰੇਟ ਦੀ ਗੋਭ ਅਵਸਥਾ ‘ਤੇ ਸਪਰੇਅ ਦੀ ਮਹੱਤਤਾ ਬਾਰੇ ਵੀ ਦੱਸਿਆ।

ਅਗਾਂਹਵਧੂ ਕਿਸਾਨ ਸ. ਮੱਖਣ ਸਿੰਘ ਨੇ ਤਰ-ਵੱਤਰ ਤਕਨੀਕ ਰਾਹੀਂ ਬੀਜੀ ਪੀ ਆਰ 131 ਕਿਸਮ ਬਾਰੇ ਆਪਣਾ ਤਜ਼ਰਬਾ ਸਾਂਝਾ ਕੀਤਾ। ਅਖੀਰ ਵਿੱਚ ਇਸ ਪ੍ਰੋਗਰਾਮ ਵਿੱਚ ਪਹੁੰਚੇ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਿੱਧੀ ਬਿਜਾਈ ਦੀ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ ਗਿਆ।

Summary in English: Organized a field day on DSR paddy in the field of Progressive Farmer Makhan Singh of Sangrur

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters