September Kisan Mela 2023: ਪੀ.ਏ.ਯੂ. ਨੇ ਹਾੜੀ ਦੀਆਂ ਫ਼ਸਲਾਂ ਲਈ ਸਤੰਬਰ 2023 ਵਿੱਚ ਲਾਏ ਜਾਣ ਵਾਲੇ ਕਿਸਾਨ ਮੇਲਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਸਰਪ੍ਰਸਤੀ ਹੇਠ ਪੀ.ਏ.ਯੂ. ਦੇ ਲੁਧਿਆਣਾ ਕੈਂਪਸ ਅਤੇ 6 ਖੇਤਰੀ ਕੇਂਦਰਾਂ ਵਿੱਚ ਮੇਲਿਆਂ ਦੀਆਂ ਤਰੀਕਾਂ ਨਿਸ਼ਚਿਤ ਕੀਤੀਆਂ ਗਈਆਂ ਹਨ।
ਕਿਸਾਨਾਂ ਲਈ ਮਸੀਹਾ ਮੰਨੀ ਜਾਂਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਸਮੇਂ-ਸਮੇਂ 'ਤੇ ਨਵੇਕਲੇ ਕਦਮ ਚੁੱਕਦੀ ਰਹਿੰਦੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਇਸ ਲੜੀ ਨੂੰ ਅੱਗੇ ਤੋਰਦਿਆਂ ਪੀਏਯੂ (PAU) ਨੇ ਕਿਸਾਨਾਂ ਨਾਲ ਸ਼ਾਨਦਾਰ ਜਾਣਕਾਰੀ ਸਾਂਝੀ ਕੀਤੀ ਹੈ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਨੇ ਕਿਸਾਨੀ ਨਾਲ ਆਪਣੇ 60 ਸਾਲ ਪੁਰਾਣੇ ਖੇਤੀ ਸਬੰਧ ਨੂੰ ਕਾਇਮ ਰੱਖਦੇ ਹੋਏ ਸਤੰਬਰ 2023 ਵਿੱਚ ਹੋਣ ਵਾਲੇ ਕਿਸਾਨ ਮੇਲਿਆਂ ਦੀ ਤਰੀਕਾਂ ਦਾ ਐਲਾਨ ਕੀਤਾ ਹੈ। ਇਸ ਬਾਰੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਵਧੇਰੇ ਜਾਣਕਾਰੀ ਸਾਂਝੀ ਕੀਤੀ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਹ ਮੇਲੇ 5 ਸਤੰਬਰ ਤੋਂ ਸ਼ੁਰੂ ਹੋ ਕੇ 27 ਸਤੰਬਰ ਤੱਕ ਚੱਲਣਗੇ, ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਨਾਗਕਲਾਂ ਤੋਂ ਹੋ ਰਹੀ ਹੈ। ਇਨ੍ਹਾਂ ਮੇਲਿਆਂ ਬਾਰੇ ਹੋਰ ਜਾਣਨ ਲਈ ਹੇਠਾਂ ਦਿੱਤੇ ਸਫ਼ਰਨਾਮੇ ਨੂੰ ਪੜ੍ਹੋ।
ਇਹ ਵੀ ਪੜ੍ਹੋ: ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ Agriculture Course, QR Code ਰਾਹੀਂ ਕਰੋ ਅਪਲਾਈ
ਸਾਂਝੇ ਕੀਤੇ ਗਏ ਸਫ਼ਰਨਾਮੇ ਦੇ ਅਨੁਸਾਰ:
● ਮੇਲਿਆਂ ਦਾ ਆਰੰਭ 5 ਸਤੰਬਰ ਨੂੰ ਅੰਮ੍ਰਿਤਸਰ ਦੇ ਨਾਗਕਲਾਂ ਵਿਖੇ ਲਾਏ ਜਾਣ ਵਾਲੇ ਕਿਸਾਨ ਮੇਲੇ ਨਾਲ ਹੋਵੇਗਾ।
● 8 ਸਤੰਬਰ ਨੂੰ ਬੱਲੋਵਾਲ ਸੌਂਖੜੀ ਵਿੱਚ ਕਿਸਾਨ ਮੇਲਾ ਆਯੋਜਿਤ ਕੀਤਾ ਜਾਵੇਗਾ।
● 12 ਸਤੰਬਰ ਨੂੰ ਗੁਰਦਾਸਪੁਰ ਵਿਖੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਜਾਵੇਗਾ।
● 14 ਅਤੇ 15 ਸਤੰਬਰ ਨੂੰ ਲੁਧਿਆਣਾ ਵਿੱਚ ਦੋ ਰੋਜ਼ਾ ਕਿਸਾਨ ਮੇਲਾ ਕਰਵਾਇਆ ਜਾਵੇਗਾ।
● 19 ਸਤੰਬਰ ਨੂੰ ਫਰੀਦਕੋਟ ਵਿੱਚ ਕਿਸਾਨ ਮੇਲਾ ਆਯੋਜਿਤ ਕੀਤਾ ਜਾਵੇਗਾ।
● 22 ਸਤੰਬਰ ਨੂੰ ਰੌਣੀ (ਪਟਿਆਲਾ) ਵਿੱਚ ਕਿਸਾਨ ਮੇਲੇ ਦਾ ਆਯੋਜਨ ਕੀਤਾ ਜਾਵੇਗਾ।
● 27 ਸਤੰਬਰ ਨੂੰ ਬਠਿੰਡਾ ਵਿੱਚ ਕਿਸਾਨ ਮੇਲੇ ਆਯੋਜਿਤ ਕੀਤੇ ਜਾਣਗੇ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)
Summary in English: PAU announced the dates of September Kisan Melas