1. Home
  2. ਖਬਰਾਂ

PAU ਨੇ ਔਰਤਾਂ ਦੀ ਬਰਾਬਰੀ ਅਤੇ ਸਤਿਕਾਰ ਦੇ ਸੁਨੇਹੇ ਨਾਲ ਮਨਾਇਆ International Women's Day 2025

ਇਸ ਮੌਕੇ ਪੀਏਯੂ ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਵੇਂ ਔਰਤਾਂ ਦੀ ਅਗਵਾਈ ਨਾਲ ਖੇਤੀਬਾੜੀ ਕਾਰੋਬਾਰ, ਖੇਤੀ ਉੱਦਮ ਅਤੇ ਖੇਤੀ ਖੋਜ ਦੇ ਖੇਤਰਾਂ ਵਿੱਚ ਲਿੰਗਕ ਬਰਾਬਰੀ ਦੀ ਸਮਰੱਥਾ ਵਧੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਰਾਸ਼ਟਰ ਸਫਲ ਨਹੀਂ ਹੋ ਸਕਦਾ ਜੇਕਰ ਉਸਦੀਆਂ ਔਰਤਾਂ ਨੂੰ ਪਿੱਛੇ ਛੱਡ ਦਿੱਤਾ ਜਾਵੇ।

Gurpreet Kaur Virk
Gurpreet Kaur Virk
ਪੀਏਯੂ ਨੇ ਮਨਾਇਆ ਔਰਤਾਂ ਦੀ ਬਰਾਬਰੀ ਅਤੇ ਸਤਿਕਾਰ ਦਾ ਦਿਵਸ

ਪੀਏਯੂ ਨੇ ਮਨਾਇਆ ਔਰਤਾਂ ਦੀ ਬਰਾਬਰੀ ਅਤੇ ਸਤਿਕਾਰ ਦਾ ਦਿਵਸ

International Women's Day 2025: ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿਖੇ ਕੌਮਾਂਤਰੀ ਨਾਰੀ ਦਿਵਸ 2025 ਮਨਾਇਆ ਗਿਆ। ਇਸ ਸਮਾਗਮ ਨੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਔਰਤਾਂ ਦਾ ਸਨਮਾਨ ਕੀਤਾ ਅਤੇ ਲਿੰਗਕ ਬਰਾਬਰੀ ਅਤੇ ਸਸ਼ਕਤੀਕਰਨ ਦੇ ਸੱਦੇ ਨੂੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ।

ਸਮਾਰੋਹ ਦੇ ਮੁੱਖ ਮਹਿਮਾਨ ਸ਼੍ਰੀ ਸੰਜੀਵ ਅਰੋੜਾ, ਮਾਨਯੋਗ ਸੰਸਦ ਮੈਂਬਰ, ਰਾਜ ਸਭਾ ਸਨ, ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਸੂਚਨਾ ਕਮਿਸ਼ਨਰ ਸ਼੍ਰੀ ਹਰਪ੍ਰੀਤ ਸੰਧੂ ਜੀ ਸ਼ਾਮਲ ਹੋਏ ਅਤੇ ਸਮਾਰੋਹ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੰਜੀਵ ਅਰੋੜਾ ਨੇ ਇੱਕ ਪ੍ਰਗਤੀਸ਼ੀਲ ਸਮਾਜ ਦੀ ਉਸਾਰੀ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਸਾਰੇ ਖੇਤਰਾਂ ਵਿੱਚ ਅਣਥੱਕ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤੀ ਸੰਵਿਧਾਨ ਅਨੁਸਾਰ ਔਰਤਾਂ ਵਲੋਂ ਆਪਣੇ ਕਾਨੂੰਨੀ ਅਧਿਕਾਰਾਂ ਅਤੇ ਹੱਕਾਂ ਦੀ ਰਖਵਾਲੀ ਕਰਨ ਦੀ ਸਮਰੱਥਾ ਸਾਡੇ ਲੋਕਤੰਤਰ ਦੀ ਅਹਿਮ ਪ੍ਰਾਪਤੀ ਹੈ। ਉਨ੍ਹਾਂ ਨੇ ਦਿਲਚਸਪ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਥਿਆਰਬੰਦ ਬਲਾਂ ਵਿਚ ਔਰਤਾਂ ਦੀ ਨਫਰੀ 30.69%, ਏਅਰਫੋਰਸ ਵਿਚ 15%, ਅਤੇ ਸਿਵਲ ਸੇਵਾਵਾਂ ਅਤੇ ਮੈਡੀਕਲ ਪੇਸ਼ੇਵਰਾਂ ਦਾ 29% ਹਨ, ਇਸੇ ਤਰ੍ਹਾਂ 80% ਨਰਸਿੰਗ ਖੇਤਰ ਵਿਚ ਔਰਤਾਂ ਦੀ ਹਾਜ਼ਰੀ ਉਨ੍ਹਾਂ ਦੇ ਸਮਾਜਿਕ ਯੋਗਦਾਨ ਦਾ ਪ੍ਰਮਾਣ ਹੈ।

ਪੀਏਯੂ ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਖੇਤੀਬਾੜੀ ਵਿੱਚ ਲਿੰਗਕ ਬਰਾਬਰੀ ਨੂੰ ਅੱਗੇ ਵਧਾਉਣ ਵਿੱਚ ਯੂਨੀਵਰਸਿਟੀ ਦੇ ਯਤਨਾਂ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਵੇਂ ਔਰਤਾਂ ਦੀ ਅਗਵਾਈ ਨਾਲ ਖੇਤੀਬਾੜੀ ਕਾਰੋਬਾਰ, ਖੇਤੀ ਉੱਦਮ ਅਤੇ ਖੇਤੀ ਖੋਜ ਦੇ ਖੇਤਰਾਂ ਵਿਚ ਲਿੰਗਕ ਬਰਾਬਰੀ ਦੀ ਸਮਰੱਥਾ ਵਧੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਰਾਸ਼ਟਰ ਸਫਲ ਨਹੀਂ ਹੋ ਸਕਦਾ ਜੇਕਰ ਉਸਦੀਆਂ ਔਰਤਾਂ ਨੂੰ ਪਿੱਛੇ ਛੱਡ ਦਿੱਤਾ ਜਾਵੇ। ਵਾਈਸ ਚਾਂਸਲਰ ਨੇ ਖੋਜ, ਸਿੱਖਿਆ ਅਤੇ ਲੀਡਰਸ਼ਿਪ ਵਿੱਚ ਔਰਤਾਂ ਲਈ ਬਰਾਬਰ ਮੌਕੇ ਪ੍ਰਾਪਤ ਕਰਨ ਲਈ ਸਮਾਜਕ ਸਿਧਾਂਤਾਂ ਨੂੰ ਅਮਲ ਵਿਚ ਬਦਲਣ ਦਾ ਸੱਦਾ ਵੀ ਦਿੱਤਾ।

ਵਿਸ਼ੇਸ਼ ਮਹਿਮਾਨ, ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੰਧੂ ਨੇ ਔਰਤਾਂ ਨੂੰ ਸੱਭਿਅਤਾ ਦੀ ਰੀੜ੍ਹ ਦੀ ਹੱਡੀ ਕਿਹਾ। ਉਨ੍ਹਾਂ ਸੰਵਿਧਾਨ ਨੂੰ ਹਰ ਔਰਤ ਲਈ ਇੱਕ ਸਸ਼ਕਤੀਕਰਨ ਸਰੋਤ ਦੱਸਿਆ।

ਇਹ ਵੀ ਪੜ੍ਹੋ: Krishi Jagran ਦੇ Delhi Head Office ਵਿਖੇ ਦੇਖਣ ਨੂੰ ਮਿਲੀਆਂ International Women's Day ਦੀਆਂ ਰੌਣਕਾਂ

ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਸ਼੍ਰੀ ਜਤਿੰਦਰ ਜੋਰਵਾਲ, ਆਈਏਐਸ, ਨੇ ਭਾਰਤੀ ਸੰਵਿਧਾਨ ਦੀ ਤੁਲਨਾ ਬਹੁ-ਰੰਗੀ ਮਣਕਿਆਂ ਵਾਲੇ ਹਾਰ ਨਾਲ ਕੀਤੀ, ਜੋ ਕਿ ਭਾਰਤ ਦੀ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਦਿਨ ਮਹਿਲਾ ਦਿਵਸ ਹੋਣਾ ਚਾਹੀਦਾ ਹੈ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੇ ਵਿਕਾਸ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਔਰਤਾਂ ਦੇ ਯੋਗਦਾਨ ਦੀ ਇੱਜ਼ਤ ਕੀਤੀ ਜਾਣੀ ਚਾਹੀਦੀ ਹੈ।

ਸ਼੍ਰੀ ਗੁਰਲਵਲੀਨ ਸਿੰਘ ਸਿੱਧੂ, ਆਈਏਐਸ, ਨੇ ਔਰਤ ਦੇ ਸਨਮਾਨ ਅਤੇ ਪ੍ਰਾਪਤੀਆਂ ਬਾਰੇ ਕਾਵਿ ਰਚਨਾ ਸੁਣਾਈ। ਸੀ ਟੀ ਯੂਨੀਵਰਸਿਟੀ ਦੇ ਅਕਾਦਮਿਕ ਵਿਭਾਗ ਦੇ ਡੀਨ ਡਾ. ਸਿਮਰਨਜੀਤ ਕੌਰ ਗਿੱਲ ਨੇ ਔਰਤਾਂ ਦੇ ਅਧਿਕਾਰਾਂ ਅਤੇ ਕਾਨੂੰਨੀ ਸੁਰੱਖਿਆ ਬਾਰੇ ਭਾਵਪੂਰਤ ਪੇਸ਼ਕਾਰੀ ਦਿੱਤੀ, ਜਿਸ ਵਿੱਚ ਲਿੰਗ ਨਿਆਂ ਵਿੱਚ ਚੁਣੌਤੀਆਂ ਅਤੇ ਪ੍ਰਗਤੀ 'ਤੇ ਚਾਨਣਾ ਪਾਇਆ ਗਿਆ।

ਇਸ ਸਮਾਗਮ ਵਿੱਚ ਉੱਘੀਆਂ ਨਾਰੀ ਅਧਿਆਪਕਾਂ, ਲੈਕਚਰਾਰਾਂ, ਡਾਕਟਰਾਂ ਅਤੇ ਪੀਏਯੂ ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਵੀ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ "ਲਿੰਗ ਸਮਾਨਤਾ ਲਈ ਕਾਰਵਾਈ ਤੇਜ਼ ਕਰੋ" ਥੀਮ ਨੂੰ ਦਰਸਾਉਂਦੇ ਇੱਕ ਵਿਸ਼ੇਸ਼ ਮਹਿਲਾ ਦਿਵਸ ਪੋਸਟਰ ਜਾਰੀ ਕਰਨ ਨਾਲ ਹੋਈ।
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਪਤਵੰਤਿਆਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਘਰਾਂ, ਕਾਰਜ ਸਥਾਨਾਂ ਅਤੇ ਸਮਾਜ ਵਿੱਚ ਔਰਤਾਂ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ।

ਡੀਨ ਖੇਤੀਬਾੜੀ ਕਾਲਜ ਡਾ. ਚਰਨਜੀਤ ਸਿੰਘ ਔਲਖ ਨੇ ਅੰਤ ਵਿਚ ਸਭ ਦਾ ਧੰਨਵਾਦ ਕੀਤਾ ਅਤੇ ਸਿੱਖਿਆ ਅਤੇ ਖੋਜ ਰਾਹੀਂ ਨਾਰੀ ਸਸ਼ਕਤੀਕਰਨ ਨੂੰ ਅੱਗੇ ਵਧਾਉਣ ਲਈ ਪੀਏਯੂ ਦੀ ਵਚਨਬੱਧਤਾ ਦੁਹਰਾਈ। ਡਾ. ਵਿਸ਼ਾਲ ਬੈਕਟਰ ਨੇ ਸਮਾਰੋਹ ਦਾ ਸੰਚਾਲਨ ਕੀਤਾ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab agricultural University)

Summary in English: PAU celebrated International Women's Day 2025 with a message of equality and respect for women

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters