1. Home
  2. ਖਬਰਾਂ

PAU ਦਾ Grainsera Private limited ਨਾਲ ਕਰਾਰ, ਸ਼ੂਗਰ ਦੇ ਮਰੀਜ਼ਾਂ ਲਈ Multigrain Flour Technology ਦੇ ਪਸਾਰ ਲਈ ਕੀਤਾ MoU Sign

ਬਹੁ ਅਨਾਜੀ ਆਟੇ ਦੀ ਵਿਸ਼ੇਸ਼ਤਾ ਬਾਰੇ ਗੱਲ ਕਰਦਿਆਂ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਸਵਿਤਾ ਸ਼ਰਮਾ ਨੇ ਕਿਹਾ ਕਿ ਸ਼ੂਗਰ ਦੇ ਮਰੀਜ਼ਾਂ ਲਈ ਇਹ ਤਰੀਕਾ ਉਹਨਾਂ ਦੇ ਵਿਭਾਗ ਦੇ ਵਿਗਿਆਨੀਆਂ ਵੱਲੋਂ ਵਿਕਸਿਤ ਕੀਤਾ ਗਿਆ ਹੈ।

Gurpreet Kaur Virk
Gurpreet Kaur Virk
ਪੀ.ਏ.ਯੂ. ਦਾ ਗਰੇਨਸੇਰਾ ਪ੍ਰਾਈਵੇਟ ਲਿਮਿਟਡ ਨਾਲ ਕਰਾਰ

ਪੀ.ਏ.ਯੂ. ਦਾ ਗਰੇਨਸੇਰਾ ਪ੍ਰਾਈਵੇਟ ਲਿਮਿਟਡ ਨਾਲ ਕਰਾਰ

MoU Sign: ਪੀ.ਏ.ਯੂ. ਨੇ ਲੁਧਿਆਣਾ ਸਥਿਤ ਕੰਪਨੀ ਗਰੇਨਸੇਰਾ ਪ੍ਰਾਈਵੇਟ ਲਿਮਿਟਡ ਨਾਲ ਸ਼ੂਗਰ ਦੇ ਮਰੀਜ਼ਾਂ ਲਈ ਬਹੁ ਅਨਾਜੀ ਆਟੇ ਦੇ ਪਸਾਰ ਲਈ ਇਕ ਸਮਝੌਤੇ ਉੱਪਰ ਦਸਤਖਤ ਕੀਤੇ। ਪੀ.ਏ.ਯੂ. ਵੱਲੋਂ ਵਧੀਕ ਨਿਰਦੇਸ਼ਕ ਖੋਜ ਡਾ. ਗੁਰਜੀਤ ਸਿੰਘ ਮਾਂਗਟ ਅਤੇ ਸੰਬੰਧਿਤ ਫਰਮ ਵੱਲੋਂ ਸ਼੍ਰੀ ਗਿਆਨ ਸਿੰਘ ਨੇ ਸਮਝੌਤੇ ਦੀਆਂ ਸ਼ਰਤਾਂ ਉੱਪਰ ਸਹੀ ਪਾਈ।

ਦੱਸ ਦੇਈਏ ਕਿ ਇਸ ਸਮਝੌਤੇ ਅਨੁਸਾਰ ਯੂਨੀਵਰਸਿਟੀ ਬਹੁ ਅਨਾਜੀ ਆਟੇ ਦੇ ਭਾਰਤ ਵਿਚ ਵਪਾਰੀਕਰਨ ਦੇ ਅਧਿਕਾਰ ਸੰਬੰਧਿਤ ਫਰਮ ਨੂੰ ਪੇਸ਼ ਕਰਦੀ ਹੈ।

ਬਹੁ ਅਨਾਜੀ ਆਟੇ ਦੀ ਵਿਸ਼ੇਸ਼ਤਾ ਬਾਰੇ ਗੱਲ ਕਰਦਿਆਂ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਸਵਿਤਾ ਸ਼ਰਮਾ ਨੇ ਕਿਹਾ ਕਿ ਸ਼ੂਗਰ ਦੇ ਮਰੀਜ਼ਾਂ ਲਈ ਇਹ ਤਰੀਕਾ ਉਹਨਾਂ ਦੇ ਵਿਭਾਗ ਦੇ ਵਿਗਿਆਨੀਆਂ ਵੱਲੋਂ ਵਿਕਸਿਤ ਕੀਤਾ ਗਿਆ ਹੈ।

ਇਸ ਆਟੇ ਨੂੰ ਬਜ਼ਾਰ ਦੀ ਮੰਗ ਅਨੁਸਾਰ ਘੱਟ ਗਲਾਈਸੈਮਿਕ ਵਾਲੇ ਅਨਾਜਾਂ ਦੇ ਮਿਸ਼ਰਣ ਨਾਲ ਰੋਟੀ ਲਈ ਬਣਾਇਆ ਜਾਂਦਾ ਹੈ। ਇਸ ਆਟੇ ਨਾਲ ਪੂਰੀ ਅਤੇ ਪਰਾਂਠੇ ਵਰਗੇ ਰਵਾਇਤੀ ਪਕਵਾਨ ਵੀ ਬਣਾਏ ਜਾ ਸਕਦੇ ਹਨ। ਵਿਭਾਗ ਦੇ ਮਾਹਿਰ ਡਾ. ਜਸਪ੍ਰੀਤ ਕੌਰ ਨੇ ਬਹੁ ਅਨਾਜੀ ਆਟੇ ਦੇ ਹੋਰ ਗੁਣਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ।

ਇਹ ਵੀ ਪੜ੍ਹੋ : PAU ਨੇ ਝੋਨੇ ਦੀਆਂ ਇਨ੍ਹਾਂ ਕਿਸਮਾਂ ਦੀ ਲੁਆਈ ਨੂੰ 20 ਜੂਨ ਤੋਂ ਅੱਧ ਜੁਲਾਈ ਤੱਕ ਵੰਡਿਆ

ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਡਾ. ਗੁਰਸਾਹਿਬ ਸਿੰਘ ਮਨੇਸ ਨੇ ਡਾ. ਸਵਿਤਾ ਸ਼ਰਮਾ, ਡਾ. ਜਸਪ੍ਰੀਤ ਕੌਰ ਅਤੇ ਸਮੁੱਚੇ ਵਿਭਾਗ ਨੂੰ ਇਸ ਤਕਨੀਕ ਦੇ ਵਿਕਾਸ ਲਈ ਵਧਾਈ ਦਿੱਤੀ। ਤਕਨਾਲੋਜੀ ਮਾਰਕੀਟਿੰਗ ਸੈੱਲ ਦੇ ਸਹਿਯੋਗੀ ਨਿਰਦੇਸ਼ਕ ਡਾ. ਖੁਸ਼ਦੀਪ ਧਰਨੀ ਨੇ ਦੱਸਿਆ ਕਿ ਪੀ.ਏ.ਯੂ. ਨੇ ਹੁਣ ਤੱਕ 364 ਸਮਝੌਤਿਆਂ ਰਾਹੀਂ ਵੱਖ-ਵੱਖ ਤਕਨੀਕਾਂ ਦਾ ਪਸਾਰ ਕੀਤਾ ਹੈ।

Summary in English: PAU's agreement with Grainsera Private limited, MoU signed for expansion of Multigrain Flour Technology for diabetic patients

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters