
ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ
KVK Fatehgarh Sahib: ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ ਵਿਖੇ 24.02.2025 ਨੂੰ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿੱਧੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿੱਧੀ ਯੋਜਨਾ ਬਾਰੇ ਵਿਸਥਾਰ ਵਿੱਚ ਜਾਣਾਕਰੀ ਦਿੱਤੀ ਗਈ।
ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਸਾਰੇ ਭਾਗੀਦਾਰਾ ਦਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਦੀ ਸ਼ੁਰੂਆਤ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿੱਧੀ ਯੋਜਨਾ ਬਾਰੇ ਵਿਸਥਾਰ ਵਿੱਚ ਜਾਣਾਕਰੀ ਦਿੰਦੇ ਹੋਏ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਕੇ.ਵੀ.ਕੇ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ।
ਡਾ. ਰੀਤ ਵਰਮਾ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨ ਅਤੇ ਕਿਸਾਨ ਬੀਬੀਆਂ ਨੂੰ ਮੱਧੂ ਮੱਖੀ ਪਾਲਣ ਨੂੰ ਇੱਕ ਸਹਾਇਕ ਧੰਦੇ ਵੱਜੋਂ ਅਪਣਾਉਣ ਦੀ ਮਹੱਤਤਾ ਦੱਸਦੇ ਹੋਏ ਆਪਣੀ ਖੇਤੀਬਾੜੀ ਦੀ ਆਮਦਨ ਵਿੱਚ ਵਾਧਾ ਕਰਨ ਦੀ ਸਲਾਹ ਦਿੱਤੀ। ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਗਰਮੀ ਰੁੱਤ ਵਿੱਚ ਫਲਦਾਰ ਬੂਟਿਆਂ ਦੀ ਸਾਂਭ-ਸੰਭਾਲ ਬਾਰੇ ਵਿਸਥਾਰ ਵਿੱਚ ਦੱਸਿਆ। ਡਾ. ਜੀ.ਪੀ.ਐਸ ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਗਰਮੀ ਰੁੱਤ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ ਬਾਰੇ ਦੱਸਿਆ ਨਾਲ ਹੀ ਸਾਫ-ਸੁਥਰਾ ਦੁੱਧ ਪੈਦਾ ਕਰਨ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਦੱਸਿਆ। ਡਾ. ਅਜੇ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਮਿੱਟੀ ਦੀ ਸਹਿਤ ਦੀ ਮਹੱਤਤਾ ਤੇ ਚਾਨਣਾ ਪਾਂਦੇ ਹੋਏ ਦੱਸਿਆ ਕਿਸਾਨਾਂ ਨੂੰ ਹਰੀ ਖਾਦ ਅਤੇ ਗੰਡੋਆ ਖਾਦ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ। ਡਾ. ਅਮਨਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਹਾੜੀ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਅਤੇ ਬੀਜ ਉਤਪਾਦਨ ਦੇ ਤਕਨੀਕੀ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਡਾ. ਜਸਵਿੰਦਰ ਸਿੰਘ, ਖੇਤੀਬਾੜੀ ਅਫਸਰ, ਫਤਹਿਗੜ੍ਹ ਸਾਹਿਬ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਕਰਨ ਦੀ ਵਿਧੀ ਬਾਰੇ ਦੱਸਿਆ ਅਤੇ ਇਸ ਸਕੀਮ ਲਈ ਕੁੱਲ 38,263 ਕਿਸਾਨ ਯੋਗ ਪਾਏ ਗਏ ਅਤੇ ਇਸ ਦੇ ਨਾਲ ਹੀ 27561 ਕਿਸਾਨ ਇਸ ਸਕੀਮ ਦਾ ਲਾਭ ਲੈ ਰਹੇ ਹਨ। ਇਨ੍ਹਾਂ ਵਿੱਚੋਂ ਤਹਿਸੀਲ ਅਮਲੋਹ ਦੇ 5918, ਤਹਿਸੀਲ ਬੱਸੀ ਪਠਾਣਾਂ ਤੋਂ 5551, ਤਹਿਸੀਲ ਫਤਹਿਗੜ੍ਹ ਸਾਹਿਬ ਤੋਂ 10962 ਅਤੇ ਤਹਿਸੀਲ ਖਮਾਣੋਂ ਦੇ 5130 ਕਿਸਾਨ ਅੱਜ ਜਾਰੀ ਕੀਤੇ ਇਸ ਲਾਭ ਦਾ ਲਾਭ ਲੈ ਰਹੇ ਹਨ। ਕਿਸਾਨਾਂ ਦੀ ਸਹੂਲਤ ਲਈ ਅਤੇ ਇਸ ਸਕੀਮ ਬਾਰੇ ਉਨ੍ਹਾਂ ਦੇ ਸਵਾਲਾਂ ਦੇ ਹੱਲ ਲਈ ਇਸ ਸਮਾਰੋਹ ਵਿਖੇ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਕਿਸਾਨਾਂ ਦੀ ਉਡੀਕ ਖ਼ਤਮ, PM Kisan Yojana ਦੀ 19ਵੀਂ ਕਿਸ਼ਤ ਜਾਰੀ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲਿਆ ਲਾਭ
ਸਮਾਗਮ ਦੌਰਾਨ ਡਾ: ਰਮਨਦੀਪ ਕੌਰ, ਬਾਗਬਾਨੀ ਵਿਕਾਸ ਅਫ਼ਸਰ ਨੇ ਬਾਗਬਾਨੀ ਮਿਸ਼ਨ ਬਾਰੇ ਦੱਸਿਆ ਅਤੇ ਦੱਸਿਆ ਕਿ ਕਿਸਾਨਾਂ ਨੂੰ ਰਾਜ ਅਤੇ ਕੇਂਦਰ ਸਪਾਂਸਰ ਸਕੀਮ ਤੋਂ ਕਿਵੇਂ ਲਾਭ ਮਿਲਦਾ ਹੈ। ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਅਫਸਰ ਡਾ: ਸੰਜੀਵ ਕੋਹਲੀ ਨੇ ਆਪਣੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਮਾਰਗਦਰਸ਼ਨ ਕੀਤਾ। ਡਾ: ਹਰਮਨਦੀਪ ਸਿੰਘ, ਭੂਮੀ ਸੰਭਾਲ ਅਫ਼ਸਰ ਨੇ ਕਿਸਾਨਾਂ ਦੇ ਖੇਤਾਂ ਵਿੱਚ ਤੁਪਕਾ ਅਤੇ ਸਪ੍ਰਿੰਕਲਰ ਸਿੰਚਾਈ ਅਤੇ ਜ਼ਮੀਨਦੋਜ਼ ਪਾਈਪਲਾਈਨ ਪ੍ਰਣਾਲੀ ਦੀ ਸਬਸਿਡੀ ਬਾਰੇ ਦੱਸਿਆ। ਇਫਕੋ ਵਿਭਾਗ ਦੇ ਸ੍ਰੀ ਹਿਮਾਂਸ਼ੂ ਜੈਨ ਨੇ ਕਿਸਾਨਾਂ ਨੂੰ ਨੈਨੋ ਯੂਰੀਆ ਅਤੇ ਡੀ.ਏ.ਪੀ ਦੀ ਬਦਲ ਬਾਰੇ ਮਾਰਗਦਰਸ਼ਨ ਕੀਤਾ। ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਾਰੇ ਲਾਭਪਾਤਰੀਆਂ ਦਾ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
Summary in English: PM-Kisan Samman Nidhi ceremony organized in Sri Fatehgarh Sahib district of Punjab, more than 500 farmers participated