1. Home
  2. ਖਬਰਾਂ

PPSC ਨੇ ਇਸ ਅਹੁਦੇ ਲਈ ਮੰਗੀਆਂ ਅਰਜ਼ੀਆਂ, ਆਖਰੀ ਮਿਤੀ ਤੋਂ ਪਹਿਲਾਂ ਕਰੋ ਅਪਲਾਈ

ਜੇਕਰ ਤੁਸੀਂ ਵੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ 'ਚ ਕੰਮ ਕਰਨ ਦੇ ਚਾਹਵਾਨ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਚਾਹਵਾਨ ਉਮੀਦਵਾਰ ਆਖਰੀ ਮਿਤੀ ਤੋਂ ਪਹਿਲਾਂ ਇਸ ਨੌਕਰੀ ਲਈ ਕਰਨ ਅਪਲਾਈ।

Gurpreet Kaur Virk
Gurpreet Kaur Virk

ਜੇਕਰ ਤੁਸੀਂ ਵੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ 'ਚ ਕੰਮ ਕਰਨ ਦੇ ਚਾਹਵਾਨ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਚਾਹਵਾਨ ਉਮੀਦਵਾਰ ਆਖਰੀ ਮਿਤੀ ਤੋਂ ਪਹਿਲਾਂ ਇਸ ਨੌਕਰੀ ਲਈ ਕਰਨ ਅਪਲਾਈ।

ਆਖਰੀ ਮਿਤੀ ਤੋਂ ਪਹਿਲਾਂ ਕਰੋ ਅਪਲਾਈ

ਆਖਰੀ ਮਿਤੀ ਤੋਂ ਪਹਿਲਾਂ ਕਰੋ ਅਪਲਾਈ

ਪੰਜਾਬ ਦੇ ਨੌਜਵਾਨ ਆਪਣੇ ਸੂਬੇ 'ਚ ਹੀ ਰਹਿ ਕੇ ਕੰਮ ਕਰ ਸਕਣ, ਇਸ ਦੇ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਪੰਜਾਬ ਸਰਕਾਰ (Punjab Government) ਵੱਲੋਂ ਸਮੇਂ-ਸਮੇਂ 'ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸੇ ਲੜੀ 'ਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਯਾਨੀ ਪੀ.ਪੀ.ਐਸ.ਸੀ. (PPSC) ਨੇ ਨੌਕਰੀ ਲਈ ਅਰਜ਼ੀਆਂ (Applications for jobs) ਮੰਗੀਆਂ ਹਨ, ਦਿਲਚਸਪੀ ਰੱਖਣ ਵਾਲੇ ਉਮੀਦਵਾਰ ਇਸ ਪੋਸਟ 'ਤੇ ਕੰਮ ਕਰਨ ਲਈ ਜਿੰਨੀ ਜਲਦੀ ਹੋ ਸਕੇ ਅਪਲਾਈ ਕਰਨ, ਤਾਂ ਜੋ ਇਹ ਸੁਨਹਿਰੀ ਮੌਕਾ ਹੱਥੋਂ ਨਾ ਨਿਕਲ ਜਾਵੇ।

ਟਵੀਟ ਰਾਹੀਂ ਨੌਕਰੀ ਦੀ ਖ਼ਬਰ ਕੀਤੀ ਸਾਂਝੀ (Shared job news through Tweet)

ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਟਵੀਟ ਰਾਹੀਂ ਖ਼ਬਰ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 14 ਦਸੰਬਰ 2022 ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆਂ ਅਰਜ਼ੀਆ 'ਚੋਂ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

ਨੌਕਰੀ ਸੰਬੰਧੀ ਜ਼ਰੂਰੀ ਜਾਣਕਾਰੀ (Essential Job Information)

ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ ਹੈ।
ਉਸ ਕੋਲ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਵੇ।
ਬਿਨੈਕਾਰ ਦੀ ਉਮਰ 01.01.2023 ਨੂੰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।

ਆਖਰੀ ਮਿਤੀ ਤੋਂ ਪਹਿਲਾਂ ਕਰੋ ਅਪਲਾਈ (Apply before the last date)

ਨੌਕਰੀ 'ਚ ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਨੂੰ ਦੱਸ ਦੇਈਏ ਕਿ 14 ਦਸੰਬਰ 2022 ਅਪਲਾਈ ਕਰਨ ਦੀ ਆਖਰੀ ਮਿਤੀ ਹੈ, ਅਜਿਹੇ 'ਚ ਉਮੀਦਵਾਰ ਆਖਰੀ ਮਿਤੀ ਤੋਂ ਪਹਿਲਾਂ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।

ਇਹ ਵੀ ਪੜ੍ਹੋ: NABARD Recruitment 2022: ਸਹਾਇਕ ਅਹੁਦੇ ਲਈ ਭਰਤੀਆਂ, 80,000 ਰੁਪਏ ਪ੍ਰਤੀ ਮਹੀਨਾ ਤਨਖਾਹ

ਅਰਜ਼ੀ ਦਾ ਸਥਾਨ (Place of application)

ਚਾਹਵਾਨਾਂ ਨੂੰ ਦੱਸ ਦੇਈਏ ਕਿ ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 14 ਦਸੰਬਰ 2022 ਤੱਕ ਭੇਜ ਸਕਦੇ ਹਨ।

Summary in English: PPSC invited applications for this post, Apply before the closing date

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters