1. Home
  2. ਖਬਰਾਂ

ਸਰਕਾਰ ਕਿਸਾਨ ਮਿਲਣੀ ਦੀਆਂ ਤਿਆਰੀਆਂ ਮੁਕੰਮਲ, ਖੇਤੀਬਾੜੀ ਮੰਤਰੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

12 ਫਰਵਰੀ ਨੂੰ PAU 'ਚ ਹੋਣ ਵਾਲੀ ਪਹਿਲੀ ਸਰਕਾਰ ਕਿਸਾਨ ਮਿਲਣੀ ਦੀਆਂ ਤਿਆਰੀਆਂ ਮੁਕੰਮਲ, ਛੋਟੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਪਹਿਲ, Agricultural Policy ਦੇ ਨਿਰਧਾਰਣ 'ਚ ਮਿਲਣੀ ਦੀ ਅਹਿਮ ਭੂਮਿਕਾ।

Gurpreet Kaur Virk
Gurpreet Kaur Virk
12 ਫਰਵਰੀ ਨੂੰ ਪੀਏਯੂ ਵਿਖੇ ਪਹਿਲੀ ਸਰਕਾਰ ਕਿਸਾਨ ਮਿਲਣੀ

12 ਫਰਵਰੀ ਨੂੰ ਪੀਏਯੂ ਵਿਖੇ ਪਹਿਲੀ ਸਰਕਾਰ ਕਿਸਾਨ ਮਿਲਣੀ

Punjab News: ਬੁਧਵਾਰ ਯਾਨੀ 8 ਫਰਵਰੀ ਨੂੰ ਪੀਏਯੂ ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪੰਜਾਬ ਦੇ ਮਾਨਯੋਗਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਉਚੇਚੇ ਤੌਰ ਤੇ ਸ਼ਾਮਿਲ ਹੋਏ।

12 ਫਰਵਰੀ ਨੂੰ ਪੀਏਯੂ ਵਿਖੇ ਪਹਿਲੀ ਸਰਕਾਰ ਕਿਸਾਨ ਮਿਲਣੀ

12 ਫਰਵਰੀ ਨੂੰ ਪੀਏਯੂ ਵਿਖੇ ਪਹਿਲੀ ਸਰਕਾਰ ਕਿਸਾਨ ਮਿਲਣੀ

Sarkar Kisan Milni: ਖੇਤੀਬਾੜੀ ਮੰਤਰੀ ਨਾਲ ਪੀਏਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ, ਡਾ ਇੰਦਰਜੀਤ ਸਿੰਘ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਅਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਖੇਤੀ ਖੇਤਰ ਵਿਚ ਬਹੁਤ ਤਰੱਕੀ ਕੀਤੀ ਹੈ।

ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਲਗਾਤਾਰ ਨਵੀਆਂ ਖੋਜਾਂ ਅਤੇ ਮਸੀਨਰੀ ਸਾਹਮਣੇ ਆ ਰਹੀ ਹੈ। ਪਰ ਇਹ ਖੋਜਾਂ ਅਤੇ ਕਾਢਾਂ ਵੱਡੇ ਕਿਸਾਨਾਂ ਨੂੰ ਮੱਦੇਨਜ਼ਰ ਰੱਖ ਕੇ ਵਧੇਰੇ ਹੋ ਰਹੀਆਂ ਹਨ। ਨਤੀਜਨ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਇਸ ਖੇਤਰ ਵਿਚ ਢੁਕਵਾਂ ਸਥਾਨ ਨਹੀਂ ਮਿਲ ਰਿਹਾ।

ਇਹ ਵੀ ਪੜ੍ਹੋ : GOOD NEWS: ਕਿਸਾਨਾਂ ਨੂੰ ਮਿਲੇਗੀ ਆਧੁਨਿਕ ਖੇਤੀ ਮਸ਼ੀਨਰੀ 'ਤੇ ਬੰਪਰ ਸਬਸਿਡੀ

12 ਫਰਵਰੀ ਨੂੰ ਪੀਏਯੂ ਵਿਖੇ ਪਹਿਲੀ ਸਰਕਾਰ ਕਿਸਾਨ ਮਿਲਣੀ

12 ਫਰਵਰੀ ਨੂੰ ਪੀਏਯੂ ਵਿਖੇ ਪਹਿਲੀ ਸਰਕਾਰ ਕਿਸਾਨ ਮਿਲਣੀ

ਉਨ੍ਹਾਂ ਕਿਹਾ ਕਿ 12 ਫਰਵਰੀ ਨੂੰ ਪੀਏਯੂ ਵਿਚ ਹੋਣ ਵਾਲੀ ਪਹਿਲੀ ਸਰਕਾਰ ਕਿਸਾਨ ਮਿਲਣੀ ਦੌਰਾਨ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਮੱਦੇਨਜ਼ਰ ਰੱਖ ਕੇ ਸਲਾਹਾਂ ਮਸ਼ਵਰੇ ਕੀਤੇ ਜਾਣਗੇ। ਬਲਕਿ ਛੋਟੇ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਨੀਤੀ ਦੇ ਨਿਰਧਾਰਣ ਵਿਚ ਇਸ ਮਿਲਣੀ ਦੀ ਅਹਿਮ ਭੂਮਿਕਾ ਰਹੇਗੀ। ਇਸ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਰਾਵਾਂ ਅਨੁਸਾਰ ਆਉਣ ਵਾਲੇ ਸਮੇਂ ਲਈ ਸੁਚਾਰੂ ਖੇਤੀ ਨੀਤੀ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਵਾਤਾਵਰਨ ਤੇ ਭੁਗੌਲਿਕਤਾ ਦੇ ਹਿਸਾਬ ਨਾਲ ਖੇਤੀਬਾੜੀ ਦੀ ਵਿਉਂਤ ਤਿਆਰ ਕਰਨ ਦੀ ਲੋੜ ਹੈ। ਖੇਤੀ ਵਿਚ ਵਿਭਿੰਨਤਾ, ਖੇਤੀ ਸਹਾਇਕ ਕਿੱਤਿਆਂ ਉੱਪਰ ਜ਼ੋਰ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਹਰ ਸੰਭਵ ਯਤਨ ਕਰਨਾ ਇਸ ਮਿਲਣੀ ਦੀ ਪਹਿਲਕਦਮੀ ਰਹੇਗੀ। ਉਨ੍ਹਾਂ ਸਭ ਨੂੰ ਸੱਦਾ ਦਿੱਤਾ ਕਿ ਇਸ ਮਿਲਣੀ ਨੂੰ ਸਫਲ ਬਣਾਉਣ ਦੇ ਸਾਰੇ ਯਤਨ ਕੀਤੇ ਜਾਣ।

ਇਹ ਵੀ ਪੜ੍ਹੋ : Veterinary University ਵਲੋਂ ਮੁੱਖ ਮੰਤਰੀ ਸਨਮਾਨ ਲਈ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ

12 ਫਰਵਰੀ ਨੂੰ ਪੀਏਯੂ ਵਿਖੇ ਪਹਿਲੀ ਸਰਕਾਰ ਕਿਸਾਨ ਮਿਲਣੀ

12 ਫਰਵਰੀ ਨੂੰ ਪੀਏਯੂ ਵਿਖੇ ਪਹਿਲੀ ਸਰਕਾਰ ਕਿਸਾਨ ਮਿਲਣੀ

ਪੀਏਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਖੇਤੀਬਾੜੀ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਇਸ ਮਿਲਣੀ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਕਿਸਾਨਾਂ ਨਾਲ ਬਹੁਤ ਨੇੜਲਾ ਰਿਸ਼ਤਾ ਹੈ ਤੇ ਕਿਸਾਨਾਂ ਨੂੰ ਵੀ ਇਸ ਮਿਲਣੀ ਤੋਂ ਬਹੁਤ ਆਸਾਂ ਹਨ।

ਡਾ. ਗੋਸਲ ਨੇ ਇਸ ਦੌਰਾਨ ਮਾਹਿਰਾਂ ਵਲੋਂ ਕਿਸਾਨਾਂ ਦੀ ਅਗਵਾਈ ਲਈ ਲਾਏ ਜਾਣ ਵਾਲੇ ਸਟਾਲਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਫ਼ਸਲਾਂ, ਸਹਾਇਕ ਕਿੱਤਿਆਂ, ਮੁੱਲ ਵਾਧੇ, ਪ੍ਰੋਸੈਸਿੰਗ, ਖੇਤੀ ਮਸ਼ੀਨਰੀ ਆਦਿ ਬਾਰੇ 20 ਦੇ ਆਸਪਾਸ ਸਟਾਲ ਲਾਏ ਜਾਣਗੇ। ਇਨ੍ਹਾਂ ਸਟਾਲਾਂ ਵਿਚ ਪੀਏਯੂ ਦੇ ਖੇਤੀ ਮਾਹਿਰ ਕਿਸਾਨਾਂ ਨਾਲ ਮਸ਼ਵਰੇ ਕਰਨਗੇ, ਉਨ੍ਹਾਂ ਦੇ ਸ਼ੰਕੇ ਦੂਰ ਕਰਨਗੇ ਅਤੇ ਉਨ੍ਹਾਂ ਦੀ ਸਲਾਹਾਂ ਸੁਨਣਗੇ।

ਇਸ ਤਰ੍ਹਾਂ ਖੇਤੀ ਖੋਜ ਅਤੇ ਨੀਤੀਆਂ ਨੂੰ ਕਿਸਾਨਾਂ ਦੀ ਲੋੜ ਅਤੇ ਮੰਗ ਅਨੁਸਾਰ ਤਿਆਰ ਕੀਤਾ ਜਾਵੇਗਾ। ਡਾ ਗੋਸਲ ਨੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਪੀ ਏ ਯੂ ਮਾਹਿਰਾਂ ਨੂੰ ਵੱਧ ਤੋਂ ਵੱਧ ਕਿਸਾਨਾਂ ਨਾਲ ਜੁੜ ਕੇ ਉਨ੍ਹਾਂ ਨੂੰ ਇਸ ਮਿਲਣੀ ਤੋਂ ਜਾਣੂੰ ਕਰਾਉਣ ਦੀ ਅਪੀਲ ਕੀਤੀ।

ਇਸ ਮੌਕੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਇੰਦਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਸਾਨਾਂ ਨੂੰ ਵਿਕਸਿਤ ਪਸ਼ੂ ਧਨ ਦਾ ਸੁਨੇਹਾ ਮਿਲਣੀ ਦੌਰਾਨ ਦੇਣ ਦਾ ਅਹਿਦ ਕੀਤਾ।

ਅੰਤ ਵਿੱਚ ਨਿਰਦੇਸ਼ਕ ਪਸਾਰ ਸਿੱਖਿਆ ਡਾ ਗੁਰਮੀਤ ਸਿੰਘ ਬੁੱਟਰ ਨੇ ਖੇਤੀਬਾੜੀ ਮੰਤਰੀ ਦਾ ਧੰਨਵਾਦ ਕੀਤਾ। ਤੁਹਾਨੂੰ ਦੱਸ ਦੇਈਏ ਕਿ ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਨੇ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਡੀਨ ਡਾਇਰੈਕਟਰ ਅਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।

ਬਾਅਦ ਵਿਚ ਖੇਤੀਬਾੜੀ ਮੰਤਰੀ ਨੇ ਮੇਲਾ ਗਰਾਊਂਡ ਦਾ ਦੌਰਾ ਕਰਕੇ ਮੌਕੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ਉੱਪਰ ਤਸੱਲੀ ਪ੍ਰਗਟਾਈ।

Summary in English: Preparations for government farmers meet complete, Agriculture Minister took stock of the arrangements

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters