1. Home
  2. ਖਬਰਾਂ

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਵਿੱਚ Progressive Farmer ਸ. ਹਰਜਿੰਦਰ ਸਿੰਘ ਧਾਲੀਵਾਲ ਨੇ ਨਿਭਾਈ ਮੁੱਖ ਭੂਮਿਕਾ: Dr. Gurmail Singh Sandhu

ਪੰਜਾਬ ਦੇ ਫਿਰੋਜ਼ਪੁਰ ਵਿਖੇ ਕਿਸਾਨ-ਵਿਗਿਆਨੀ ਮਿਲਣੀ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਚਾਰ-ਚਰਚ ਕੀਤੀ ਗਈ। ਇਸ ਮਿਲਣੀ ਵਿੱਚ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।

Gurpreet Kaur Virk
Gurpreet Kaur Virk
ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਕਿਸਾਨ-ਵਿਗਿਆਨੀ ਮਿਲਣੀ ਆਯੋਜਿਤ

ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਕਿਸਾਨ-ਵਿਗਿਆਨੀ ਮਿਲਣੀ ਆਯੋਜਿਤ

DSR Method: ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਮਿਤੀ 10.07.2025 ਨੂੰ ਪਿੰਡ ਕਰਮੂੰਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ-ਵਿਗਿਆਨੀ ਮਿਲਣੀ ਆਯੋਜਿਤ ਕੀਤੀ ਗਈ। ਇਸ ਮਿਲਣੀ ਵਿੱਚ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਪਿੰਡ ਦੇ ਕਿਸਾਨਾਂ ਦੀ ਭਾਈਚਾਰਕ ਸਾਂਝ ਅਤੇ ਨਾਲ ਦੇ ਪਿੰਡਾਂ ਤੋਂ ਆਏ ਹੋਏ ਕਿਸਾਨਾਂ ਦੀ ਮਿਲ ਕੇ ਚੱਲਣ ਦੀ ਸੋਚ ਦੀ ਸ਼ਲਾਘਾ ਕੀਤੀ।

ਡਾ. ਮੱਖਣ ਸਿੰਘ ਭੁੱਲਰ ਨੇ ਮਿਲਣੀ ਵਿੱਚ ਸ਼ਾਮਿਲ ਕਿਸਾਨਾਂ ਨੂੰ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਫਿਰੋਜ਼ਪੁਰ ਨਾਲ ਜੁੜ ਕੇ ਉਪਲਬਧ ਸਹੂਲਤਾਂ ਅਤੇ ਕਿੱਤਾ ਮੁੱਖੀ ਸਿਖਲਾਈਆਂ ਦਾ ਲਾਹਾ ਲੈਣ ਲਈ ਪ੍ਰੇਰਿਆ। ਉਹਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ।

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਦੇ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਸੰਧੂ ਨੇ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦਾ ਸੁਆਗਤ ਕੀਤਾ ਅਤੇ ਕਿਸਾਨਾਂ ਵੀਰਾਂ ਨੂੰ ਕੇ.ਵੀ.ਕੀ. ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਇਸ ਪਿੰਡ ਦੇ ਅਗਾਂਹਵਧੂ ਕਿਸਾਨ ਸ. ਹਰਜਿੰਦਰ ਸਿੰਘ ਧਾਲੀਵਾਲ ਨੇ 100 ਏਕੜ ਉੱਪਰ ਸਿੱਧੀ ਬਿਜਾਈ ਕਰਨ ਦੇ ਨਾਲ-ਨਾਲ ਆਪਣੀ ਮਸ਼ੀਨ ਰਾਹੀਂ ਪਿੰਡ ਕਰਮੂੰਵਾਲਾ ਵਿੱਚ ਲਗਭਗ 450 ਏਕੜ ਰਕਬੇ ਉੱਪਰ ਸਿੱਧੀ ਬਿਜਾਈ ਕਰ ਕੇ ਇਸ ਨੂੰ ਉਤਸ਼ਾਹਿਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਹੈ।

ਇਸ ਕਿਸਾਨ-ਵਿਗਿਆਨ ਮਿਲਣੀ ਦੌਰਾਨ ਡਾ. ਹਰਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਮਿੱਟੀ ਪਾਣੀ ਪਰਖ ਅਤੇ ਸਾਉਣੀ ਦੀਆਂ ਫਸਲਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ, ਡਾ. ਜਗਜੋਤ ਸਿੰਘ ਗਿੱਲ, ਜ਼ਿਲ੍ਹਾ ਪਸਾਰ ਮਾਹਿਰ (ਸ.ਮ.), ਨੇ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਕਾਸ਼ਤ ਸਬੰਧੀ ਜਾਣਕਾਰੀ ਮੁਹੱਇਆ ਕਰਵਾਈ ਅਤੇ ਡਾ. ਭੱਲਣ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਘਰੇਲੂ ਪੱਧਰ ਤੇ ਸਬਜ਼ੀਆਂ ਅਤੇ ਫਲਾਂ ਦੀ ਘਰੇਲੂ ਬਗੀਚੀ ਲਗਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਸ ਕਿਸਾਨ ਮਿਲਣੀ ਵਿੱਚ ਝੋਨੇ ਦੀ ਵੱਡੇ ਪੱਧਰ ਤੇ ਸਿੱਧੀ ਬਿਜਾਈ ਕਰ ਰਹੇ ਪਿੰਡ ਕਰਮੂੰਵਾਲਾ, ਸਾਧੂਵਾਲਾ, ਧੰਨਾ ਸ਼ਹੀਦ ਦੇ ਅਗਾਂਹਵਧੂ ਕਿਸਾਨ ਅਤੇ ਪਿੰਡ ਲੂਬੜੀਵਾਲਾ ਦੇ ਮਿਰਚ ਦੇ ਕਾਸ਼ਤਕਾਰ ਕਿਸਾਨ ਉਚੇਚੇ ਤੌਰ ਤੇ ਸ਼ਾਮਿਲ ਰਹੇ। ਕਿਸਾਨ-ਵਿਗਿਆਨੀ ਸੰਵਾਦ ਦੌਰਾਨ ਕਿਸਾਨਾਂ ਨੇ ਨਦੀਨ ਪ੍ਰਬੰਧਨ, ਚੌਬੇ ਦੀ ਸਮੱਸਿਆ, ਚੂਹਿਆਂ ਦੀ ਸਮੱਸਿਆ ਦੇ ਹੱਲ ਬਾਰੇ ਵਿਸਥਾਰਪੂਰਵਕ ਵਿਚਾਰ ਚਰਚਾ ਕੀਤੀ। ਪਿੰਡ ਕਰਮੂੰਵਾਲਾ ਦੇ ਸਟੇਟ ਅਵਾਰਡੀ ਕਿਸਾਨ ਸ. ਹਰਦੀਪ ਸਿੰਘ ਨੇ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਅਤੇ ਇਸ ਸਾਲ ਦੇ ਰੁਝਾਨ ਨੂੰ ਦੇਖਦੇ ਹੋਏ ਆਉਂਦੇ ਸਾਲ ਸਿੱਧੀ ਬਿਜਾਈ ਹੇਠ 1000 ਏਕੜ ਰਕਬਾ ਲਿਆਉਣ ਦਾ ਟੀਚਾ ਮਿੱਥਿਆ।

ਇਹ ਵੀ ਪੜ੍ਹੋ:DSR Technique: ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਚੱਲਤ ਕਰਨ ਲਈ ਡਾ. ਤਰਸੇਮ ਸਿੰਘ ਢਿੱਲੋਂ ਵੱਲੋਂ Sangrur ਦੇ ਵੱਖ-ਵੱਖ ਬਲਾਕਾਂ ਦੇ ਕਈ ਪਿੰਡਾਂ ਦਾ ਦੌਰਾ

ਕਿਸਾਨ ਵਿਗਿਆਨ ਮਿਲਣੀ ਤੋਂ ਬਾਅਦ ਡਾ. ਮੱਖਣ ਸਿੰਘ ਭੁੱਲਰ ਨੇ ਜ਼ਿਲ੍ਹੇ ਦੇ ਅਗਾਂਹ ਵਧੂ ਕਿਸਾਨ ਸ. ਨਸੀਬ ਸਿੰਘ, (ਲਗਭਗ 200 ਕਿੱਲੇ ਉੱਪਰ ਝੋਨੇ ਦੀ ਮਸ਼ੀਨੀ ਬਿਜਾਈ), ਸ. ਜਸਬੀਰ ਸਿੰਘ ਅਤੇ ਸ. ਧਨਵੀਰ ਸਿੰਘ ਦੇ ਭੇਂਅ ਦੇ ਖੇਤਾਂ ਦਾ ਦੌਰਾ ਵੀ ਕੀਤਾ। ਡਾ. ਮੱਖਣ ਸਿੰਘ ਭੁੱਲਰ ਨੇ ਕੇ.ਵੇ.ਕੇ. ਫਿਰੋਜ਼ਪੁਰ ਦੇ ਤਕਨੀਕੀ ਪਾਰਕ ਵਿੱਚ ਦਰਸਾਏ ਫਸਲੀ ਚੱਕਰ, ਤਕਨਾਲੋਜੀਆਂ, ਮਿੱਟੀ ਪਾਣੀ ਪਰਖ ਲੈਬ ਅਤੇ ਪ੍ਰਦਰਸ਼ਨੀ ਯੂਨੀਟਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਲੋੜੀਂਦਾ ਸੁਧਾਰ ਲਈ ਸੁਝਾਅ ਦਿੱਤੇ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)

Summary in English: Progressive Farmer S. Harjinder Singh Dhaliwal played a key role in promoting direct sowing of paddy: Dr. Gurmail Singh Sandhu

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters